ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {#1ਪਰਮੇਸ਼ੁਰ ਦੇ ਕੋਪ ਦੇ ਸੱਤ ਕਟੋਰੇ }
2. [PS]ਮੈਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਉਹਨਾਂ ਸੱਤਾਂ ਦੂਤਾਂ ਨੂੰ ਇਹ ਆਖਦੇ ਸੁਣੀ ਕਿ ਚੱਲੋ ਅਤੇ ਪਰਮੇਸ਼ੁਰ ਦੇ ਕ੍ਰੋਧ ਦੇ ਸੱਤ ਕਟੋਰੇ ਧਰਤੀ ਉੱਤੇ ਡੋਲ੍ਹ ਦਿਓ! [PE]
3. [PS]ਪਹਿਲੇ ਦੂਤ ਨੇ ਜਾ ਕੇ ਆਪਣਾ ਕਟੋਰਾ ਧਰਤੀ ਉੱਤੇ ਡੋਲ੍ਹ ਦਿੱਤਾ। ਤਾਂ ਜਿਨ੍ਹਾਂ ਮਨੁੱਖਾਂ ਉੱਤੇ ਉਸ ਦਰਿੰਦੇ ਦਾ ਦਾਗ ਸੀ ਅਤੇ ਜਿਹੜੇ ਉਸ ਦੀ ਪੂਜਾ ਕਰਦੇ ਸਨ ਉਹਨਾਂ ਉੱਤੇ ਬੁਰੇ ਅਤੇ ਬਹੁਤ ਦੁੱਖਦਾਇਕ ਫੋੜੇ ਨਿੱਕਲ ਆਏ। [PE]
4. [PS]ਤਾਂ ਦੂਜੇ ਦੂਤ ਨੇ ਆਪਣਾ ਕਟੋਰਾ ਸਮੁੰਦਰ ਉੱਤੇ ਡੋਲ੍ਹ ਦਿੱਤਾ। ਤਾਂ ਉਹ ਮੁਰਦੇ ਦੇ ਲਹੂ ਵਰਗਾ ਬਣ ਗਿਆ ਅਤੇ ਹਰੇਕ ਜਿਉਂਦੀ ਜਾਨ ਜਿਹੜੀ ਸਮੁੰਦਰ ਵਿੱਚ ਸੀ, ਮਰ ਗਈ। [PE][PS]ਫੇਰ ਤੀਜੇ ਦੂਤ ਨੇ ਆਪਣਾ ਕਟੋਰਾ ਦਰਿਆਵਾਂ ਅਤੇ ਪਾਣੀਆਂ ਦੇ ਸੋਤਿਆਂ ਉੱਤੇ ਡੋਲ੍ਹ ਦਿੱਤਾ। ਤਾਂ ਉਸ ਤੋਂ ਉਹ ਲਹੂ ਬਣ ਗਏ
5. ਅਤੇ ਮੈਂ ਪਾਣੀਆਂ ਦੇ ਦੂਤ ਨੂੰ ਇਹ ਆਖਦੇ ਸੁਣਿਆ, ਹੇ ਪਵਿੱਤਰ ਪੁਰਖ, ਤੂੰ ਜੋ ਹੈਂ ਅਤੇ ਤੂੰ ਜੋ ਸੀ, ਤੂੰ ਧਰਮੀ ਹੈਂ, ਤੂੰ ਇਸ ਤਰ੍ਹਾਂ ਨਿਆਂ ਜੋ ਕੀਤਾ,
6. ਕਿਉਂ ਜੋ ਉਹਨਾਂ ਨੇ ਸੰਤਾਂ ਅਤੇ ਨਬੀਆਂ ਦਾ ਲਹੂ ਵਹਾਇਆ, ਤਾਂ ਤੂੰ ਉਹਨਾਂ ਨੂੰ ਪੀਣ ਲਈ ਲਹੂ ਦਿੱਤਾ ਹੈ! ਉਹ ਇਸੇ ਦੇ ਯੋਗ ਹਨ!।
7. ਫੇਰ ਮੈਂ ਜਗਵੇਦੀ ਨੂੰ ਇਹ ਆਖਦੇ ਸੁਣਿਆ, ਹੇ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਤੇਰੀਆਂ ਅਦਾਲਤਾਂ ਸੱਚੀਆਂ ਅਤੇ ਠੀਕ ਹਨ!। [PE]
8. [PS]ਚੌਥੇ ਦੂਤ ਨੇ ਆਪਣਾ ਕਟੋਰਾ ਸੂਰਜ ਉੱਤੇ ਡੋਲ੍ਹ ਦਿੱਤਾ। ਤਾਂ ਉਹ ਨੂੰ ਇਹ ਦਿੱਤਾ ਗਿਆ ਜੋ ਮਨੁੱਖਾਂ ਨੂੰ ਅੱਗ ਨਾਲ ਝੁਲਸੇ
9. ਅਤੇ ਮਨੁੱਖ ਵੱਡੀ ਤਪਸ਼ ਨਾਲ ਝੁਲਸ ਗਏ ਅਤੇ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਕੀਤੀ ਜਿਸ ਨੂੰ ਇਨ੍ਹਾਂ ਮਹਾਂਮਾਰੀਆਂ ਉੱਤੇ ਅਧਿਕਾਰ ਹੈ ਅਤੇ ਤੋਬਾ ਨਾ ਕੀਤੀ ਜੋ ਉਹ ਦੀ ਵਡਿਆਈ ਕਰਨ। [PE]
10. [PS]ਪੰਜਵੇਂ ਦੂਤ ਨੇ ਆਪਣਾ ਕਟੋਰਾ ਦਰਿੰਦੇ ਦੀ ਗੱਦੀ ਉੱਤੇ ਡੋਲ੍ਹ ਦਿੱਤਾ। ਤਾਂ ਉਹ ਦਾ ਰਾਜ ਹਨ੍ਹੇਰਾ ਹੋ ਗਿਆ ਅਤੇ ਲੋਕਾਂ ਨੇ ਦੁੱਖ ਦੇ ਮਾਰੇ ਆਪਣੀਆਂ ਜੀਭਾਂ ਚੱਬੀਆਂ।
11. ਅਤੇ ਉਹਨਾਂ ਦੇ ਆਪਣੇ ਦੁੱਖਾਂ ਦੇ ਕਾਰਨ ਅਤੇ ਆਪਣੇ ਜਖ਼ਮਾਂ ਦੇ ਕਾਰਨ ਸਵਰਗ ਦੇ ਪਰਮੇਸ਼ੁਰ ਦੀ ਨਿੰਦਿਆ ਕੀਤੀ ਅਤੇ ਆਪਣੇ ਕੰਮਾਂ ਤੋਂ ਤੋਬਾ ਨਾ ਕੀਤੀ। [PE]
12. [PS]ਛੇਵੇਂ ਦੂਤ ਨੇ ਆਪਣਾ ਕਟੋਰਾ ਉਸ ਵੱਡੇ ਦਰਿਆ ਫ਼ਰਾਤ ਉੱਤੇ ਡੋਲ੍ਹ ਦਿੱਤਾ ਅਤੇ ਉਹ ਦਾ ਪਾਣੀ ਸੁੱਕ ਗਿਆ ਤਾਂ ਜੋ ਚੜ੍ਹਦੀ ਵੱਲੋਂ ਜਿਹੜੇ ਰਾਜੇ ਆਉਣ ਵਾਲੇ ਹਨ, ਉਹਨਾਂ ਲਈ ਰਾਹ ਤਿਆਰ ਕੀਤਾ ਜਾਵੇ।
13. ਅਜਗਰ ਦੇ ਮੂੰਹ, ਉਸ ਦਰਿੰਦੇ ਦੇ ਮੂੰਹ ਅਤੇ ਝੂਠੇ ਨਬੀ ਦੇ ਮੂੰਹ ਵਿੱਚੋਂ ਮੈਂ ਡੱਡੂਆਂ ਵਰਗੇ ਤਿੰਨ ਭਰਿਸ਼ਟ ਆਤਮੇ ਨਿੱਕਲਦੇ ਵੇਖੇ।
14. ਕਿਉਂ ਜੋ ਇਹ ਨਿਸ਼ਾਨ ਵਿਖਾਉਣ ਵਾਲੇ ਭੂਤਾਂ ਦੇ ਆਤਮੇ ਹਨ, ਜਿਹੜੇ ਸਾਰੇ ਸੰਸਾਰ ਦੇ ਰਾਜਿਆਂ ਕੋਲ ਜਾਂਦੇ ਹਨ, ਤਾਂ ਜੋ ਉਹਨਾਂ ਨੂੰ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਉਸ ਵੱਡੇ ਦਿਹਾੜੇ ਦੇ ਯੁੱਧ ਲਈ ਇਕੱਠਿਆਂ ਕਰਨ।
15. [SCJ]ਵੇਖੋ, ਮੈਂ ਚੋਰ ਵਾਂਗੂੰ ਆਉਂਦਾ ਹਾਂ। ਧੰਨ ਉਹ ਜਿਹੜਾ ਜਾਗਦਾ ਰਹਿੰਦਾ ਅਤੇ ਆਪਣੇ ਬਸਤਰ ਦੀ ਚੌਕਸੀ ਕਰਦਾ ਹੈ ਜੋ ਉਹ ਨੰਗਾ ਨਾ ਫਿਰੇ ਅਤੇ ਲੋਕ ਉਹ ਦੀ ਸ਼ਰਮ ਨਾ ਵੇਖਣ।[SCJ.]
16. ਅਤੇ ਉਨ੍ਹਾਂ ਨੇ ਉਸ ਥਾਂ ਉਹਨਾਂ ਨੂੰ ਇਕੱਠਿਆਂ ਕੀਤਾ ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਹਰਮਗਿੱਦੋਨ ਕਿਹਾ ਜਾਂਦਾ ਹੈ। [PE]
17. [PS]ਸੱਤਵੇਂ ਦੂਤ ਨੇ ਆਪਣਾ ਕਟੋਰਾ ਪੌਣ ਉੱਤੇ ਡੋਲ੍ਹ ਦਿੱਤਾ। ਤਾਂ ਸਿੰਘਾਸਣ ਦੀ ਵੱਲੋਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਇਹ ਆਖਦੀ ਆਈ, ਕਿ ਹੋ ਚੁੱਕਿਆ!
18. ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਆਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ, ਅਤੇ ਅਜਿਹਾ ਵੱਡਾ ਭੂਚਾਲ ਆਇਆ ਕਿ ਧਰਤੀ ਉੱਤੇ ਜਦੋਂ ਦੇ ਮਨੁੱਖ ਹੋਏ ਐਡਾ ਵੱਡਾ ਅਤੇ ਭਾਰਾ ਭੂਚਾਲ ਕਦੇ ਨਹੀਂ ਸੀ ਆਇਆ!
19. ਤਾਂ ਉਹ ਵੱਡੀ ਨਗਰੀ ਤਿੰਨ ਟੋਟੇ ਹੋ ਗਈ ਅਤੇ ਕੌਮਾਂ ਦੇ ਨਗਰ ਢਹਿ ਗਏ ਅਤੇ ਉਹ ਵੱਡੀ ਨਗਰੀ ਬਾਬੁਲ ਪਰਮੇਸ਼ੁਰ ਦੇ ਹਜ਼ੂਰ ਚੇਤੇ ਆਈ ਕਿ ਆਪਣੇ ਅੱਤ ਵੱਡੇ ਕ੍ਰੋਧ ਦੀ ਮੈਅ ਦਾ ਪਿਆਲਾ ਉਹ ਨੂੰ ਦੇਵੇ।
20. ਅਤੇ ਹਰੇਕ ਟਾਪੂ ਭੱਜ ਗਿਆ ਅਤੇ ਪਹਾੜਾਂ ਦਾ ਪਤਾ ਨਾ ਲੱਗਾ।
21. ਅਤੇ ਅਕਾਸ਼ੋਂ ਮਨੁੱਖਾਂ ਉੱਤੇ ਮੰਨੋ ਮਣ ਮਣ ਦੇ ਵੱਡੇ ਗੜੇ ਪੈਂਦੇ ਹਨ ਅਤੇ ਗੜਿਆਂ ਦੀ ਮਹਾਂਮਾਰੀ ਦੇ ਮਾਰੇ ਮਨੁੱਖਾਂ ਨੇ ਪਰਮੇਸ਼ੁਰ ਦੀ ਨਿੰਦਿਆ ਕੀਤੀ, ਕਿਉਂ ਜੋ ਉਹਨਾਂ ਦੀ ਮਹਾਂਮਾਰੀ ਬਹੁਤ ਭਾਰੀ ਹੈ। [PE]
Total 22 ਅਧਿਆਇ, Selected ਅਧਿਆਇ 16 / 22
ਪਰਮੇਸ਼ੁਰ ਦੇ ਕੋਪ ਦੇ ਸੱਤ ਕਟੋਰੇ 1 2 ਮੈਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਉਹਨਾਂ ਸੱਤਾਂ ਦੂਤਾਂ ਨੂੰ ਇਹ ਆਖਦੇ ਸੁਣੀ ਕਿ ਚੱਲੋ ਅਤੇ ਪਰਮੇਸ਼ੁਰ ਦੇ ਕ੍ਰੋਧ ਦੇ ਸੱਤ ਕਟੋਰੇ ਧਰਤੀ ਉੱਤੇ ਡੋਲ੍ਹ ਦਿਓ! 3 ਪਹਿਲੇ ਦੂਤ ਨੇ ਜਾ ਕੇ ਆਪਣਾ ਕਟੋਰਾ ਧਰਤੀ ਉੱਤੇ ਡੋਲ੍ਹ ਦਿੱਤਾ। ਤਾਂ ਜਿਨ੍ਹਾਂ ਮਨੁੱਖਾਂ ਉੱਤੇ ਉਸ ਦਰਿੰਦੇ ਦਾ ਦਾਗ ਸੀ ਅਤੇ ਜਿਹੜੇ ਉਸ ਦੀ ਪੂਜਾ ਕਰਦੇ ਸਨ ਉਹਨਾਂ ਉੱਤੇ ਬੁਰੇ ਅਤੇ ਬਹੁਤ ਦੁੱਖਦਾਇਕ ਫੋੜੇ ਨਿੱਕਲ ਆਏ। 4 ਤਾਂ ਦੂਜੇ ਦੂਤ ਨੇ ਆਪਣਾ ਕਟੋਰਾ ਸਮੁੰਦਰ ਉੱਤੇ ਡੋਲ੍ਹ ਦਿੱਤਾ। ਤਾਂ ਉਹ ਮੁਰਦੇ ਦੇ ਲਹੂ ਵਰਗਾ ਬਣ ਗਿਆ ਅਤੇ ਹਰੇਕ ਜਿਉਂਦੀ ਜਾਨ ਜਿਹੜੀ ਸਮੁੰਦਰ ਵਿੱਚ ਸੀ, ਮਰ ਗਈ। ਫੇਰ ਤੀਜੇ ਦੂਤ ਨੇ ਆਪਣਾ ਕਟੋਰਾ ਦਰਿਆਵਾਂ ਅਤੇ ਪਾਣੀਆਂ ਦੇ ਸੋਤਿਆਂ ਉੱਤੇ ਡੋਲ੍ਹ ਦਿੱਤਾ। ਤਾਂ ਉਸ ਤੋਂ ਉਹ ਲਹੂ ਬਣ ਗਏ 5 ਅਤੇ ਮੈਂ ਪਾਣੀਆਂ ਦੇ ਦੂਤ ਨੂੰ ਇਹ ਆਖਦੇ ਸੁਣਿਆ, ਹੇ ਪਵਿੱਤਰ ਪੁਰਖ, ਤੂੰ ਜੋ ਹੈਂ ਅਤੇ ਤੂੰ ਜੋ ਸੀ, ਤੂੰ ਧਰਮੀ ਹੈਂ, ਤੂੰ ਇਸ ਤਰ੍ਹਾਂ ਨਿਆਂ ਜੋ ਕੀਤਾ, 6 ਕਿਉਂ ਜੋ ਉਹਨਾਂ ਨੇ ਸੰਤਾਂ ਅਤੇ ਨਬੀਆਂ ਦਾ ਲਹੂ ਵਹਾਇਆ, ਤਾਂ ਤੂੰ ਉਹਨਾਂ ਨੂੰ ਪੀਣ ਲਈ ਲਹੂ ਦਿੱਤਾ ਹੈ! ਉਹ ਇਸੇ ਦੇ ਯੋਗ ਹਨ!। 7 ਫੇਰ ਮੈਂ ਜਗਵੇਦੀ ਨੂੰ ਇਹ ਆਖਦੇ ਸੁਣਿਆ, ਹੇ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਤੇਰੀਆਂ ਅਦਾਲਤਾਂ ਸੱਚੀਆਂ ਅਤੇ ਠੀਕ ਹਨ!। 8 ਚੌਥੇ ਦੂਤ ਨੇ ਆਪਣਾ ਕਟੋਰਾ ਸੂਰਜ ਉੱਤੇ ਡੋਲ੍ਹ ਦਿੱਤਾ। ਤਾਂ ਉਹ ਨੂੰ ਇਹ ਦਿੱਤਾ ਗਿਆ ਜੋ ਮਨੁੱਖਾਂ ਨੂੰ ਅੱਗ ਨਾਲ ਝੁਲਸੇ 9 ਅਤੇ ਮਨੁੱਖ ਵੱਡੀ ਤਪਸ਼ ਨਾਲ ਝੁਲਸ ਗਏ ਅਤੇ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਕੀਤੀ ਜਿਸ ਨੂੰ ਇਨ੍ਹਾਂ ਮਹਾਂਮਾਰੀਆਂ ਉੱਤੇ ਅਧਿਕਾਰ ਹੈ ਅਤੇ ਤੋਬਾ ਨਾ ਕੀਤੀ ਜੋ ਉਹ ਦੀ ਵਡਿਆਈ ਕਰਨ। 10 ਪੰਜਵੇਂ ਦੂਤ ਨੇ ਆਪਣਾ ਕਟੋਰਾ ਦਰਿੰਦੇ ਦੀ ਗੱਦੀ ਉੱਤੇ ਡੋਲ੍ਹ ਦਿੱਤਾ। ਤਾਂ ਉਹ ਦਾ ਰਾਜ ਹਨ੍ਹੇਰਾ ਹੋ ਗਿਆ ਅਤੇ ਲੋਕਾਂ ਨੇ ਦੁੱਖ ਦੇ ਮਾਰੇ ਆਪਣੀਆਂ ਜੀਭਾਂ ਚੱਬੀਆਂ। 11 ਅਤੇ ਉਹਨਾਂ ਦੇ ਆਪਣੇ ਦੁੱਖਾਂ ਦੇ ਕਾਰਨ ਅਤੇ ਆਪਣੇ ਜਖ਼ਮਾਂ ਦੇ ਕਾਰਨ ਸਵਰਗ ਦੇ ਪਰਮੇਸ਼ੁਰ ਦੀ ਨਿੰਦਿਆ ਕੀਤੀ ਅਤੇ ਆਪਣੇ ਕੰਮਾਂ ਤੋਂ ਤੋਬਾ ਨਾ ਕੀਤੀ। 12 ਛੇਵੇਂ ਦੂਤ ਨੇ ਆਪਣਾ ਕਟੋਰਾ ਉਸ ਵੱਡੇ ਦਰਿਆ ਫ਼ਰਾਤ ਉੱਤੇ ਡੋਲ੍ਹ ਦਿੱਤਾ ਅਤੇ ਉਹ ਦਾ ਪਾਣੀ ਸੁੱਕ ਗਿਆ ਤਾਂ ਜੋ ਚੜ੍ਹਦੀ ਵੱਲੋਂ ਜਿਹੜੇ ਰਾਜੇ ਆਉਣ ਵਾਲੇ ਹਨ, ਉਹਨਾਂ ਲਈ ਰਾਹ ਤਿਆਰ ਕੀਤਾ ਜਾਵੇ। 13 ਅਜਗਰ ਦੇ ਮੂੰਹ, ਉਸ ਦਰਿੰਦੇ ਦੇ ਮੂੰਹ ਅਤੇ ਝੂਠੇ ਨਬੀ ਦੇ ਮੂੰਹ ਵਿੱਚੋਂ ਮੈਂ ਡੱਡੂਆਂ ਵਰਗੇ ਤਿੰਨ ਭਰਿਸ਼ਟ ਆਤਮੇ ਨਿੱਕਲਦੇ ਵੇਖੇ। 14 ਕਿਉਂ ਜੋ ਇਹ ਨਿਸ਼ਾਨ ਵਿਖਾਉਣ ਵਾਲੇ ਭੂਤਾਂ ਦੇ ਆਤਮੇ ਹਨ, ਜਿਹੜੇ ਸਾਰੇ ਸੰਸਾਰ ਦੇ ਰਾਜਿਆਂ ਕੋਲ ਜਾਂਦੇ ਹਨ, ਤਾਂ ਜੋ ਉਹਨਾਂ ਨੂੰ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਉਸ ਵੱਡੇ ਦਿਹਾੜੇ ਦੇ ਯੁੱਧ ਲਈ ਇਕੱਠਿਆਂ ਕਰਨ। 15 ਵੇਖੋ, ਮੈਂ ਚੋਰ ਵਾਂਗੂੰ ਆਉਂਦਾ ਹਾਂ। ਧੰਨ ਉਹ ਜਿਹੜਾ ਜਾਗਦਾ ਰਹਿੰਦਾ ਅਤੇ ਆਪਣੇ ਬਸਤਰ ਦੀ ਚੌਕਸੀ ਕਰਦਾ ਹੈ ਜੋ ਉਹ ਨੰਗਾ ਨਾ ਫਿਰੇ ਅਤੇ ਲੋਕ ਉਹ ਦੀ ਸ਼ਰਮ ਨਾ ਵੇਖਣ। 16 ਅਤੇ ਉਨ੍ਹਾਂ ਨੇ ਉਸ ਥਾਂ ਉਹਨਾਂ ਨੂੰ ਇਕੱਠਿਆਂ ਕੀਤਾ ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਹਰਮਗਿੱਦੋਨ ਕਿਹਾ ਜਾਂਦਾ ਹੈ। 17 ਸੱਤਵੇਂ ਦੂਤ ਨੇ ਆਪਣਾ ਕਟੋਰਾ ਪੌਣ ਉੱਤੇ ਡੋਲ੍ਹ ਦਿੱਤਾ। ਤਾਂ ਸਿੰਘਾਸਣ ਦੀ ਵੱਲੋਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਇਹ ਆਖਦੀ ਆਈ, ਕਿ ਹੋ ਚੁੱਕਿਆ! 18 ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਆਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ, ਅਤੇ ਅਜਿਹਾ ਵੱਡਾ ਭੂਚਾਲ ਆਇਆ ਕਿ ਧਰਤੀ ਉੱਤੇ ਜਦੋਂ ਦੇ ਮਨੁੱਖ ਹੋਏ ਐਡਾ ਵੱਡਾ ਅਤੇ ਭਾਰਾ ਭੂਚਾਲ ਕਦੇ ਨਹੀਂ ਸੀ ਆਇਆ! 19 ਤਾਂ ਉਹ ਵੱਡੀ ਨਗਰੀ ਤਿੰਨ ਟੋਟੇ ਹੋ ਗਈ ਅਤੇ ਕੌਮਾਂ ਦੇ ਨਗਰ ਢਹਿ ਗਏ ਅਤੇ ਉਹ ਵੱਡੀ ਨਗਰੀ ਬਾਬੁਲ ਪਰਮੇਸ਼ੁਰ ਦੇ ਹਜ਼ੂਰ ਚੇਤੇ ਆਈ ਕਿ ਆਪਣੇ ਅੱਤ ਵੱਡੇ ਕ੍ਰੋਧ ਦੀ ਮੈਅ ਦਾ ਪਿਆਲਾ ਉਹ ਨੂੰ ਦੇਵੇ। 20 ਅਤੇ ਹਰੇਕ ਟਾਪੂ ਭੱਜ ਗਿਆ ਅਤੇ ਪਹਾੜਾਂ ਦਾ ਪਤਾ ਨਾ ਲੱਗਾ। 21 ਅਤੇ ਅਕਾਸ਼ੋਂ ਮਨੁੱਖਾਂ ਉੱਤੇ ਮੰਨੋ ਮਣ ਮਣ ਦੇ ਵੱਡੇ ਗੜੇ ਪੈਂਦੇ ਹਨ ਅਤੇ ਗੜਿਆਂ ਦੀ ਮਹਾਂਮਾਰੀ ਦੇ ਮਾਰੇ ਮਨੁੱਖਾਂ ਨੇ ਪਰਮੇਸ਼ੁਰ ਦੀ ਨਿੰਦਿਆ ਕੀਤੀ, ਕਿਉਂ ਜੋ ਉਹਨਾਂ ਦੀ ਮਹਾਂਮਾਰੀ ਬਹੁਤ ਭਾਰੀ ਹੈ।
Total 22 ਅਧਿਆਇ, Selected ਅਧਿਆਇ 16 / 22
×

Alert

×

Punjabi Letters Keypad References