ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {ਬੇਬੀਲੋਨ ਦਾ ਡਿੱਗਣਾ} [PS] ਇਸ ਤੋਂ ਬਾਅਦ ਮੈਂ ਇੱਕ ਹੋਰ ਦੂਤ ਨੂੰ ਸਵਰਗ ਤੋਂ ਉੱਤਰਦੇ ਵੇਖਿਆ ਜਿਸ ਦੇ ਕੋਲ ਅਧਿਕਾਰ ਸੀ ਅਤੇ ਉਹ ਦੇ ਤੇਜ ਨਾਲ ਧਰਤੀ ਚਾਨਣੀ ਹੋ ਗਈ।
2. ਅਤੇ ਉਹ ਨੇ ਬਹੁਤ ਉੱਚੀ ਆਵਾਜ਼ ਮਾਰ ਕੇ ਆਖਿਆ, ਢਹਿ ਪਈ ਬਾਬੁਲ, ਵੱਡੀ ਨਗਰੀ ਡਿੱਗ ਪਈ! ਉਹ ਭੂਤਾਂ ਦਾ ਟਿਕਾਣਾ ਹੋ ਗਿਆ, ਨਾਲੇ ਹਰ ਅਸ਼ੁੱਧ ਆਤਮਾਵਾਂ ਦਾ ਅੱਡਾ, ਹਰ ਦੁਸ਼ਟ ਅਤੇ ਘਿਣਾਉਣੇ ਪੰਛੀ ਦਾ ਅੱਡਾ।
3. ਕਿਉਂ ਜੋ ਉਹ ਦੀ ਹਰਾਮਕਾਰੀ ਦੇ ਕ੍ਰੋਧ ਦੀ ਮੈਅ ਤੋਂ ਸਾਰੀਆਂ ਕੌਮਾਂ ਨੇ ਪੀਤਾ, ਅਤੇ ਧਰਤੀ ਦੇ ਰਾਜਿਆਂ ਨੇ ਉਹ ਦੇ ਨਾਲ ਹਰਾਮਕਾਰੀ ਕੀਤੀ, ਅਤੇ ਧਰਤੀ ਦੇ ਵਪਾਰੀ ਉਹ ਦੇ ਬਹੁਤ ਜਿਆਦਾ ਭੋਗ ਬਿਲਾਸ ਦੇ ਕਾਰਨ ਧਨੀ ਹੋ ਗਏ।
4. ਮੈਂ ਇੱਕ ਹੋਰ ਅਵਾਜ਼ ਅਕਾਸ਼ ਤੋਂ ਇਹ ਆਖਦੇ ਸੁਣੀ, ਹੇ ਮੇਰੀ ਪਰਜਾ, ਉਹ ਦੇ ਵਿੱਚੋਂ ਨਿੱਕਲ ਆਓ! ਕਿਤੇ ਤੁਸੀਂ ਉਹ ਦੇ ਪਾਪਾਂ ਦੇ ਭਾਗੀ ਬਣੋ, ਕਿਤੇ ਤੁਸੀਂ ਉਹ ਦੀਆਂ ਮਹਾਂਮਾਰੀਆਂ ਵਿੱਚ ਸਾਂਝੀ ਹੋਵੋ!
5. ਉਹ ਦੇ ਪਾਪ ਤਾਂ ਸਵਰਗ ਤੱਕ ਪਹੁੰਚ ਗਏ ਹਨ, ਅਤੇ ਪਰਮੇਸ਼ੁਰ ਨੇ ਉਹ ਦੇ ਕੁਧਰਮ ਯਾਦ ਕੀਤੇ ਹਨ।
6. ਜਿਵੇਂ ਉਹ ਨੇ ਵਰਤਿਆ ਤਿਵੇਂ ਤੁਸੀਂ ਉਹ ਦੇ ਨਾਲ ਵੀ ਵਰਤੋ, ਸਗੋਂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਦੁਗਣਾ ਬਦਲਾ ਦਿਓ, - ਜਿਹੜਾ ਪਿਆਲਾ ਉਹ ਨੇ ਭਰਿਆ, ਤੁਸੀਂ ਉਸ ਵਿੱਚ ਉਹ ਦੇ ਲਈ ਦੁਗਣਾ ਭਰੋ।
7. ਜਿੰਨੀ ਉਹ ਨੇ ਆਪਣੀ ਵਡਿਆਈ ਕੀਤੀ, ਅਤੇ ਭੋਗ ਬਿਲਾਸ ਕੀਤਾ, ਉਨ੍ਹਾਂ ਹੀ ਉਹ ਨੂੰ ਕਸ਼ਟ ਅਤੇ ਸੋਗ ਦਿਉ, ਕਿਉਂ ਜੋ ਉਹ ਆਪਣੇ ਮਨ ਵਿੱਚ ਇਹ ਆਖਦੀ ਹੈ, ਮੈਂ ਰਾਣੀ ਹੋ ਬੈਠੀ ਹਾਂ, ਮੈਂ ਵਿਧਵਾ ਨਹੀਂ, ਨਾ ਕਦੇ ਸੋਗ ਵੇਖਾਂਗੀ!
8. ਇਸ ਕਰਕੇ ਉਹ ਦੀਆਂ ਮਹਾਂਮਾਰੀਆਂ ਇੱਕੋ ਦਿਨ ਵਿੱਚ ਆ ਪੈਣਗੀਆਂ; ਮੌਤ, ਸੋਗ ਅਤੇ ਕਾਲ, ਅਤੇ ਉਹ ਅੱਗ ਨਾਲ ਭਸਮ ਕੀਤੀ ਜਾਵੇਗੀ, ਕਿਉਂ ਜੋ ਬਲਵੰਤ ਹੈ ਪ੍ਰਭੂ ਪਰਮੇਸ਼ੁਰ ਜਿਹੜਾ ਉਹ ਦਾ ਨਿਆਂ ਕਰਦਾ ਹੈ! [PE][PS]
9. ਧਰਤੀ ਦੇ ਰਾਜੇ ਜਿਨ੍ਹਾਂ ਉਹ ਦੇ ਨਾਲ ਹਰਾਮਕਾਰੀ ਅਤੇ ਭੋਗ ਬਿਲਾਸ ਕੀਤਾ, ਜਿਸ ਵੇਲੇ ਉਹ ਦੇ ਸੜਨ ਦਾ ਧੂੰਆਂ ਵੇਖਣਗੇ ਤਾਂ ਉਹ ਦੇ ਉੱਤੇ ਰੋਣਗੇ ਅਤੇ ਵਿਰਲਾਪ ਕਰਨਗੇ।
10. ਅਤੇ ਉਹ ਦੇ ਕਸ਼ਟ ਤੋਂ ਡਰ ਦੇ ਮਾਰੇ ਉਹ ਦੂਰ ਖੜ ਕੇ ਆਖਣਗੇ, ਹਾਏ, ਹਾਏ! ਹੇ ਵੱਡੀ ਨਗਰੀ, ਮਜ਼ਬੂਤ ਨਗਰੀ ਬਾਬੁਲ! ਇੱਕੋ ਘੰਟੇ ਵਿੱਚ ਤੇਰਾ ਨਿਬੇੜਾ ਹੋ ਗਿਆ!
11. ਧਰਤੀ ਦੇ ਵਪਾਰੀ ਉਹ ਨੂੰ ਰੋਂਦੇ ਅਤੇ ਕੁਰਲਾਉਂਦੇ ਹਨ, ਕਿਉਂ ਜੋ ਹੁਣ ਉਨ੍ਹਾਂ ਦਾ ਮਾਲ ਕੋਈ ਨਹੀਂ ਲੈਂਦਾ।
12. ਅਰਥਾਤ ਮਾਲ ਸੋਨੇ ਦਾ ਅਤੇ ਚਾਂਦੀ, ਜਵਾਹਰ, ਮੋਤੀਆਂ, ਅਤੇ ਕਤਾਨ ਦਾ ਅਤੇ ਬੈਂਗਣੀ, ਰੇਸ਼ਮੀ ਅਤੇ ਲਾਲ ਰੰਗ ਦੇ ਕੱਪੜੇ ਦਾ ਅਤੇ ਹਰ ਪਰਕਾਰ ਦੀ ਸੁਗੰਧ ਵਾਲੀ ਲੱਕੜੀ ਅਤੇ ਹਾਥੀ ਦੰਦ ਦੀ ਹਰੇਕ ਵਸਤ ਅਤੇ ਭਾਰੇ ਮੁੱਲ ਦੇ ਕਾਠ, ਪਿੱਤਲ, ਲੋਹੇ ਅਤੇ ਸੰਗਮਰਮਰ ਦੀ ਹਰੇਕ ਵਸਤ
13. ਅਤੇ ਦਾਲਚੀਨੀ, ਮਸਾਲੇ, ਧੂਪ, ਮੁਰ, ਲੁਬਾਣ, ਮੈਅ, ਤੇਲ, ਮੈਦਾ, ਕਣਕ, ਡੰਗਰ, ਭੇਡਾਂ, ਘੋੜੇ ਅਤੇ ਰੱਥ, ਗੁਲਾਮ ਅਤੇ ਮਨੁੱਖਾਂ ਦੀਆਂ ਜਾਨਾਂ। [PE][PS]
14. ਤੇਰੇ ਮਨਭਾਉਂਦੇ ਫਲ ਤੇਰੇ ਕੋਲੋਂ ਦੂਰ ਹੋ ਗਏ, ਸਾਰੀਆਂ ਕੀਮਤੀ ਅਤੇ ਭੜਕੀਲੀਆਂ ਵਸਤਾਂ ਤੇਰੇ ਕੋਲੋਂ ਜਾਂਦੀਆਂ ਰਹੀਆਂ, ਅਤੇ ਹੁਣ ਕਦੇ ਨਾ ਲੱਭਣਗੀਆਂ! [PE][PS]
15. ਇਨ੍ਹਾਂ ਵਸਤਾਂ ਦੇ ਵਪਾਰੀ ਜਿਹੜੇ ਉਹ ਦੇ ਰਾਹੀਂ ਧਨਵਾਨ ਹੋਏ ਸਨ, ਉਹ ਦੇ ਦੁੱਖ ਤੋਂ ਡਰ ਦੇ ਮਾਰੇ ਦੂਰ ਖੜ੍ਹੇ ਹੋ ਜਾਣਗੇ ਅਤੇ ਰੋਂਦਿਆਂ ਕੁਰਲਾਉਂਦਿਆਂ ਆਖਣਗੇ, [PE][PS]
16. ਹਾਏ ਹਾਏ, ਇਸ ਵੱਡੀ ਨਗਰੀ ਨੂੰ! ਜਿਹੜੀ ਕਤਾਨ, ਬੈਂਗਣੀ ਅਤੇ ਲਾਲ ਬਸਤਰ ਪਹਿਨੇ ਸੀ, ਅਤੇ ਸੋਨੇ, ਜਵਾਹਰਾਂ ਅਤੇ ਮੋਤੀਆਂ ਦੇ ਨਾਲ ਸ਼ਿੰਗਾਰੀ ਹੋਈ ਸੀ, [PE][PS]
17. ਕਿਉਂ ਜੋ ਐਨਾ ਸਾਰਾ ਧਨ ਇੱਕੋ ਘੰਟੇ ਵਿੱਚ ਬਰਬਾਦ ਹੋ ਗਿਆ ਹੈ!। ਹਰੇਕ ਮਲਾਹਾਂ ਦਾ ਸਿਰਕਰਦਾ ਅਤੇ ਹਰ ਕੋਈ ਜਿਹੜਾ ਜਹਾਜ਼ਾਂ ਵਿੱਚ ਕਿਧਰੇ ਫਿਰਦਾ ਹੈ ਅਤੇ ਮਲਾਹ ਅਤੇ ਸਮੁੰਦਰ ਉੱਤੇ ਜਿੰਨੇ ਰੋਜ਼ੀ ਰੋਟੀ ਕਮਾਉਂਦੇ ਹਨ, ਸੱਭੇ ਦੂਰ ਖੜ੍ਹੇ ਹੋਏ।
18. ਅਤੇ ਉਹ ਦੇ ਸੜਨ ਦਾ ਧੂੰਆਂ ਵੇਖ ਕੇ ਚੀਕਾਂ ਮਾਰ ਉੱਠੇ ਅਤੇ ਬੋਲੇ ਭਈ ਕਿਹੜਾ ਇਸ ਵੱਡੀ ਨਗਰੀ ਦੇ ਵਰਗਾ ਹੈ?
19. ਅਤੇ ਉਹਨਾਂ ਆਪਣਿਆਂ ਸਿਰਾਂ ਵਿੱਚ ਧੂੜ ਪਾਈ ਅਤੇ ਰੋਂਦਿਆਂ ਕੁਰਲਾਉਂਦਿਆਂ ਚੀਕਾਂ ਮਾਰ-ਮਾਰ ਕੇ ਆਖਿਆ, ਹਾਏ ਹਾਏ ਇਸ ਵੱਡੀ ਨਗਰੀ ਨੂੰ! ਜਿੱਥੇ ਸਾਰੇ ਸਮੁੰਦਰੀ ਜਹਾਜ਼ ਵਾਲੇ ਉਹ ਦੇ ਧਨ ਦੇ ਰਾਹੀਂ ਧਨੀ ਹੋ ਗਏ! ਉਹ ਤਾਂ ਇੱਕ ਘੰਟੇ ਵਿੱਚ ਬਰਬਾਦ ਹੋ ਗਈ!
20. ਹੇ ਸਵਰਗ ਅਤੇ ਹੇ ਸੰਤੋ, ਰਸੂਲੋ ਅਤੇ ਨਬੀਓ, ਉਹ ਦੇ ਉੱਤੇ ਖੁਸ਼ੀ ਕਰੋ, ਕਿਉਂ ਜੋ ਪਰਮੇਸ਼ੁਰ ਨੇ ਨਿਆਂ ਕਰ ਕੇ ਤੁਹਾਡਾ ਬਦਲਾ ਉਸ ਤੋਂ ਲੈ ਲਿਆ! [PE][PS]
21. ਤਾਂ ਇੱਕ ਬਲਵਾਨ ਦੂਤ ਨੇ ਇੱਕ ਪੱਥਰ ਵੱਡੇ ਚੱਕੀ ਦੇ ਪੁੜ ਵਰਗਾ ਚੁੱਕ ਕੇ ਸਮੁੰਦਰ ਵਿੱਚ ਸੁੱਟਿਆ ਅਤੇ ਆਖਿਆ, ਇਸੇ ਤਰ੍ਹਾਂ ਉਹ ਵੱਡੀ ਨਗਰੀ ਬਾਬੁਲ ਜ਼ੋਰ ਨਾਲ ਡੇਗੀ ਜਾਵੇਗੀ, ਅਤੇ ਫੇਰ ਕਦੇ ਉਹ ਦਾ ਪਤਾ ਨਾ ਲੱਗੇਗਾ!
22. ਰਬਾਬੀਆਂ, ਗਵੱਈਆਂ, ਵੰਜਲੀ ਵਜਾਉਣ ਵਾਲਿਆਂ ਦੀ ਅਤੇ ਤੁਰ੍ਹੀ ਫੂਕਣ ਵਾਲਿਆਂ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ। ਕਿਸੇ ਪੇਸ਼ੇ ਦਾ ਕੋਈ ਕਾਰੀਗਰ ਤੇਰੇ ਵਿੱਚ ਫੇਰ ਕਦੇ ਨਾ ਲੱਭੇਗਾ। ਚੱਕੀ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ,
23. ਅਤੇ ਦੀਵੇ ਦੀ ਰੋਸ਼ਨੀ ਤੇਰੇ ਵਿੱਚ ਫੇਰ ਕਦੀ ਨਾ ਚਮਕੇਗੀ, ਲਾੜੀ ਅਤੇ ਲਾੜੇ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ। ਤੇਰੇ ਵਪਾਰੀ ਤਾਂ ਧਰਤੀ ਦੇ ਮਹਾਂ ਪੁਰਖ ਸਨ, ਅਤੇ ਸਾਰੀਆਂ ਕੌਮਾਂ ਤੇਰੀ ਜਾਦੂਗਰੀ ਨਾਲ ਭਰਮਾਈਆਂ ਗਈਆਂ,
24. ਨਾਲੇ ਨਬੀਆਂ, ਸੰਤਾਂ ਅਤੇ ਉਹਨਾਂ ਸਭਨਾਂ ਦਾ ਲਹੂ ਜਿਹੜੇ ਧਰਤੀ ਉੱਤੇ ਮਾਰੇ ਗਏ ਸਨ, ਉਹ ਦੇ ਵਿੱਚ ਪਾਇਆ ਗਿਆ! [PE]

Notes

No Verse Added

Total 22 Chapters, Current Chapter 18 of Total Chapters 22
ਪਰਕਾਸ਼ ਦੀ ਪੋਥੀ 18:19
1. {ਬੇਬੀਲੋਨ ਦਾ ਡਿੱਗਣਾ} PS ਇਸ ਤੋਂ ਬਾਅਦ ਮੈਂ ਇੱਕ ਹੋਰ ਦੂਤ ਨੂੰ ਸਵਰਗ ਤੋਂ ਉੱਤਰਦੇ ਵੇਖਿਆ ਜਿਸ ਦੇ ਕੋਲ ਅਧਿਕਾਰ ਸੀ ਅਤੇ ਉਹ ਦੇ ਤੇਜ ਨਾਲ ਧਰਤੀ ਚਾਨਣੀ ਹੋ ਗਈ।
2. ਅਤੇ ਉਹ ਨੇ ਬਹੁਤ ਉੱਚੀ ਆਵਾਜ਼ ਮਾਰ ਕੇ ਆਖਿਆ, ਢਹਿ ਪਈ ਬਾਬੁਲ, ਵੱਡੀ ਨਗਰੀ ਡਿੱਗ ਪਈ! ਉਹ ਭੂਤਾਂ ਦਾ ਟਿਕਾਣਾ ਹੋ ਗਿਆ, ਨਾਲੇ ਹਰ ਅਸ਼ੁੱਧ ਆਤਮਾਵਾਂ ਦਾ ਅੱਡਾ, ਹਰ ਦੁਸ਼ਟ ਅਤੇ ਘਿਣਾਉਣੇ ਪੰਛੀ ਦਾ ਅੱਡਾ।
3. ਕਿਉਂ ਜੋ ਉਹ ਦੀ ਹਰਾਮਕਾਰੀ ਦੇ ਕ੍ਰੋਧ ਦੀ ਮੈਅ ਤੋਂ ਸਾਰੀਆਂ ਕੌਮਾਂ ਨੇ ਪੀਤਾ, ਅਤੇ ਧਰਤੀ ਦੇ ਰਾਜਿਆਂ ਨੇ ਉਹ ਦੇ ਨਾਲ ਹਰਾਮਕਾਰੀ ਕੀਤੀ, ਅਤੇ ਧਰਤੀ ਦੇ ਵਪਾਰੀ ਉਹ ਦੇ ਬਹੁਤ ਜਿਆਦਾ ਭੋਗ ਬਿਲਾਸ ਦੇ ਕਾਰਨ ਧਨੀ ਹੋ ਗਏ।
4. ਮੈਂ ਇੱਕ ਹੋਰ ਅਵਾਜ਼ ਅਕਾਸ਼ ਤੋਂ ਇਹ ਆਖਦੇ ਸੁਣੀ, ਹੇ ਮੇਰੀ ਪਰਜਾ, ਉਹ ਦੇ ਵਿੱਚੋਂ ਨਿੱਕਲ ਆਓ! ਕਿਤੇ ਤੁਸੀਂ ਉਹ ਦੇ ਪਾਪਾਂ ਦੇ ਭਾਗੀ ਬਣੋ, ਕਿਤੇ ਤੁਸੀਂ ਉਹ ਦੀਆਂ ਮਹਾਂਮਾਰੀਆਂ ਵਿੱਚ ਸਾਂਝੀ ਹੋਵੋ!
5. ਉਹ ਦੇ ਪਾਪ ਤਾਂ ਸਵਰਗ ਤੱਕ ਪਹੁੰਚ ਗਏ ਹਨ, ਅਤੇ ਪਰਮੇਸ਼ੁਰ ਨੇ ਉਹ ਦੇ ਕੁਧਰਮ ਯਾਦ ਕੀਤੇ ਹਨ।
6. ਜਿਵੇਂ ਉਹ ਨੇ ਵਰਤਿਆ ਤਿਵੇਂ ਤੁਸੀਂ ਉਹ ਦੇ ਨਾਲ ਵੀ ਵਰਤੋ, ਸਗੋਂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਦੁਗਣਾ ਬਦਲਾ ਦਿਓ, - ਜਿਹੜਾ ਪਿਆਲਾ ਉਹ ਨੇ ਭਰਿਆ, ਤੁਸੀਂ ਉਸ ਵਿੱਚ ਉਹ ਦੇ ਲਈ ਦੁਗਣਾ ਭਰੋ।
7. ਜਿੰਨੀ ਉਹ ਨੇ ਆਪਣੀ ਵਡਿਆਈ ਕੀਤੀ, ਅਤੇ ਭੋਗ ਬਿਲਾਸ ਕੀਤਾ, ਉਨ੍ਹਾਂ ਹੀ ਉਹ ਨੂੰ ਕਸ਼ਟ ਅਤੇ ਸੋਗ ਦਿਉ, ਕਿਉਂ ਜੋ ਉਹ ਆਪਣੇ ਮਨ ਵਿੱਚ ਇਹ ਆਖਦੀ ਹੈ, ਮੈਂ ਰਾਣੀ ਹੋ ਬੈਠੀ ਹਾਂ, ਮੈਂ ਵਿਧਵਾ ਨਹੀਂ, ਨਾ ਕਦੇ ਸੋਗ ਵੇਖਾਂਗੀ!
8. ਇਸ ਕਰਕੇ ਉਹ ਦੀਆਂ ਮਹਾਂਮਾਰੀਆਂ ਇੱਕੋ ਦਿਨ ਵਿੱਚ ਪੈਣਗੀਆਂ; ਮੌਤ, ਸੋਗ ਅਤੇ ਕਾਲ, ਅਤੇ ਉਹ ਅੱਗ ਨਾਲ ਭਸਮ ਕੀਤੀ ਜਾਵੇਗੀ, ਕਿਉਂ ਜੋ ਬਲਵੰਤ ਹੈ ਪ੍ਰਭੂ ਪਰਮੇਸ਼ੁਰ ਜਿਹੜਾ ਉਹ ਦਾ ਨਿਆਂ ਕਰਦਾ ਹੈ! PEPS
9. ਧਰਤੀ ਦੇ ਰਾਜੇ ਜਿਨ੍ਹਾਂ ਉਹ ਦੇ ਨਾਲ ਹਰਾਮਕਾਰੀ ਅਤੇ ਭੋਗ ਬਿਲਾਸ ਕੀਤਾ, ਜਿਸ ਵੇਲੇ ਉਹ ਦੇ ਸੜਨ ਦਾ ਧੂੰਆਂ ਵੇਖਣਗੇ ਤਾਂ ਉਹ ਦੇ ਉੱਤੇ ਰੋਣਗੇ ਅਤੇ ਵਿਰਲਾਪ ਕਰਨਗੇ।
10. ਅਤੇ ਉਹ ਦੇ ਕਸ਼ਟ ਤੋਂ ਡਰ ਦੇ ਮਾਰੇ ਉਹ ਦੂਰ ਖੜ ਕੇ ਆਖਣਗੇ, ਹਾਏ, ਹਾਏ! ਹੇ ਵੱਡੀ ਨਗਰੀ, ਮਜ਼ਬੂਤ ਨਗਰੀ ਬਾਬੁਲ! ਇੱਕੋ ਘੰਟੇ ਵਿੱਚ ਤੇਰਾ ਨਿਬੇੜਾ ਹੋ ਗਿਆ!
11. ਧਰਤੀ ਦੇ ਵਪਾਰੀ ਉਹ ਨੂੰ ਰੋਂਦੇ ਅਤੇ ਕੁਰਲਾਉਂਦੇ ਹਨ, ਕਿਉਂ ਜੋ ਹੁਣ ਉਨ੍ਹਾਂ ਦਾ ਮਾਲ ਕੋਈ ਨਹੀਂ ਲੈਂਦਾ।
12. ਅਰਥਾਤ ਮਾਲ ਸੋਨੇ ਦਾ ਅਤੇ ਚਾਂਦੀ, ਜਵਾਹਰ, ਮੋਤੀਆਂ, ਅਤੇ ਕਤਾਨ ਦਾ ਅਤੇ ਬੈਂਗਣੀ, ਰੇਸ਼ਮੀ ਅਤੇ ਲਾਲ ਰੰਗ ਦੇ ਕੱਪੜੇ ਦਾ ਅਤੇ ਹਰ ਪਰਕਾਰ ਦੀ ਸੁਗੰਧ ਵਾਲੀ ਲੱਕੜੀ ਅਤੇ ਹਾਥੀ ਦੰਦ ਦੀ ਹਰੇਕ ਵਸਤ ਅਤੇ ਭਾਰੇ ਮੁੱਲ ਦੇ ਕਾਠ, ਪਿੱਤਲ, ਲੋਹੇ ਅਤੇ ਸੰਗਮਰਮਰ ਦੀ ਹਰੇਕ ਵਸਤ
13. ਅਤੇ ਦਾਲਚੀਨੀ, ਮਸਾਲੇ, ਧੂਪ, ਮੁਰ, ਲੁਬਾਣ, ਮੈਅ, ਤੇਲ, ਮੈਦਾ, ਕਣਕ, ਡੰਗਰ, ਭੇਡਾਂ, ਘੋੜੇ ਅਤੇ ਰੱਥ, ਗੁਲਾਮ ਅਤੇ ਮਨੁੱਖਾਂ ਦੀਆਂ ਜਾਨਾਂ। PEPS
14. ਤੇਰੇ ਮਨਭਾਉਂਦੇ ਫਲ ਤੇਰੇ ਕੋਲੋਂ ਦੂਰ ਹੋ ਗਏ, ਸਾਰੀਆਂ ਕੀਮਤੀ ਅਤੇ ਭੜਕੀਲੀਆਂ ਵਸਤਾਂ ਤੇਰੇ ਕੋਲੋਂ ਜਾਂਦੀਆਂ ਰਹੀਆਂ, ਅਤੇ ਹੁਣ ਕਦੇ ਨਾ ਲੱਭਣਗੀਆਂ! PEPS
15. ਇਨ੍ਹਾਂ ਵਸਤਾਂ ਦੇ ਵਪਾਰੀ ਜਿਹੜੇ ਉਹ ਦੇ ਰਾਹੀਂ ਧਨਵਾਨ ਹੋਏ ਸਨ, ਉਹ ਦੇ ਦੁੱਖ ਤੋਂ ਡਰ ਦੇ ਮਾਰੇ ਦੂਰ ਖੜ੍ਹੇ ਹੋ ਜਾਣਗੇ ਅਤੇ ਰੋਂਦਿਆਂ ਕੁਰਲਾਉਂਦਿਆਂ ਆਖਣਗੇ, PEPS
16. ਹਾਏ ਹਾਏ, ਇਸ ਵੱਡੀ ਨਗਰੀ ਨੂੰ! ਜਿਹੜੀ ਕਤਾਨ, ਬੈਂਗਣੀ ਅਤੇ ਲਾਲ ਬਸਤਰ ਪਹਿਨੇ ਸੀ, ਅਤੇ ਸੋਨੇ, ਜਵਾਹਰਾਂ ਅਤੇ ਮੋਤੀਆਂ ਦੇ ਨਾਲ ਸ਼ਿੰਗਾਰੀ ਹੋਈ ਸੀ, PEPS
17. ਕਿਉਂ ਜੋ ਐਨਾ ਸਾਰਾ ਧਨ ਇੱਕੋ ਘੰਟੇ ਵਿੱਚ ਬਰਬਾਦ ਹੋ ਗਿਆ ਹੈ!। ਹਰੇਕ ਮਲਾਹਾਂ ਦਾ ਸਿਰਕਰਦਾ ਅਤੇ ਹਰ ਕੋਈ ਜਿਹੜਾ ਜਹਾਜ਼ਾਂ ਵਿੱਚ ਕਿਧਰੇ ਫਿਰਦਾ ਹੈ ਅਤੇ ਮਲਾਹ ਅਤੇ ਸਮੁੰਦਰ ਉੱਤੇ ਜਿੰਨੇ ਰੋਜ਼ੀ ਰੋਟੀ ਕਮਾਉਂਦੇ ਹਨ, ਸੱਭੇ ਦੂਰ ਖੜ੍ਹੇ ਹੋਏ।
18. ਅਤੇ ਉਹ ਦੇ ਸੜਨ ਦਾ ਧੂੰਆਂ ਵੇਖ ਕੇ ਚੀਕਾਂ ਮਾਰ ਉੱਠੇ ਅਤੇ ਬੋਲੇ ਭਈ ਕਿਹੜਾ ਇਸ ਵੱਡੀ ਨਗਰੀ ਦੇ ਵਰਗਾ ਹੈ?
19. ਅਤੇ ਉਹਨਾਂ ਆਪਣਿਆਂ ਸਿਰਾਂ ਵਿੱਚ ਧੂੜ ਪਾਈ ਅਤੇ ਰੋਂਦਿਆਂ ਕੁਰਲਾਉਂਦਿਆਂ ਚੀਕਾਂ ਮਾਰ-ਮਾਰ ਕੇ ਆਖਿਆ, ਹਾਏ ਹਾਏ ਇਸ ਵੱਡੀ ਨਗਰੀ ਨੂੰ! ਜਿੱਥੇ ਸਾਰੇ ਸਮੁੰਦਰੀ ਜਹਾਜ਼ ਵਾਲੇ ਉਹ ਦੇ ਧਨ ਦੇ ਰਾਹੀਂ ਧਨੀ ਹੋ ਗਏ! ਉਹ ਤਾਂ ਇੱਕ ਘੰਟੇ ਵਿੱਚ ਬਰਬਾਦ ਹੋ ਗਈ!
20. ਹੇ ਸਵਰਗ ਅਤੇ ਹੇ ਸੰਤੋ, ਰਸੂਲੋ ਅਤੇ ਨਬੀਓ, ਉਹ ਦੇ ਉੱਤੇ ਖੁਸ਼ੀ ਕਰੋ, ਕਿਉਂ ਜੋ ਪਰਮੇਸ਼ੁਰ ਨੇ ਨਿਆਂ ਕਰ ਕੇ ਤੁਹਾਡਾ ਬਦਲਾ ਉਸ ਤੋਂ ਲੈ ਲਿਆ! PEPS
21. ਤਾਂ ਇੱਕ ਬਲਵਾਨ ਦੂਤ ਨੇ ਇੱਕ ਪੱਥਰ ਵੱਡੇ ਚੱਕੀ ਦੇ ਪੁੜ ਵਰਗਾ ਚੁੱਕ ਕੇ ਸਮੁੰਦਰ ਵਿੱਚ ਸੁੱਟਿਆ ਅਤੇ ਆਖਿਆ, ਇਸੇ ਤਰ੍ਹਾਂ ਉਹ ਵੱਡੀ ਨਗਰੀ ਬਾਬੁਲ ਜ਼ੋਰ ਨਾਲ ਡੇਗੀ ਜਾਵੇਗੀ, ਅਤੇ ਫੇਰ ਕਦੇ ਉਹ ਦਾ ਪਤਾ ਨਾ ਲੱਗੇਗਾ!
22. ਰਬਾਬੀਆਂ, ਗਵੱਈਆਂ, ਵੰਜਲੀ ਵਜਾਉਣ ਵਾਲਿਆਂ ਦੀ ਅਤੇ ਤੁਰ੍ਹੀ ਫੂਕਣ ਵਾਲਿਆਂ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ। ਕਿਸੇ ਪੇਸ਼ੇ ਦਾ ਕੋਈ ਕਾਰੀਗਰ ਤੇਰੇ ਵਿੱਚ ਫੇਰ ਕਦੇ ਨਾ ਲੱਭੇਗਾ। ਚੱਕੀ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ,
23. ਅਤੇ ਦੀਵੇ ਦੀ ਰੋਸ਼ਨੀ ਤੇਰੇ ਵਿੱਚ ਫੇਰ ਕਦੀ ਨਾ ਚਮਕੇਗੀ, ਲਾੜੀ ਅਤੇ ਲਾੜੇ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ। ਤੇਰੇ ਵਪਾਰੀ ਤਾਂ ਧਰਤੀ ਦੇ ਮਹਾਂ ਪੁਰਖ ਸਨ, ਅਤੇ ਸਾਰੀਆਂ ਕੌਮਾਂ ਤੇਰੀ ਜਾਦੂਗਰੀ ਨਾਲ ਭਰਮਾਈਆਂ ਗਈਆਂ,
24. ਨਾਲੇ ਨਬੀਆਂ, ਸੰਤਾਂ ਅਤੇ ਉਹਨਾਂ ਸਭਨਾਂ ਦਾ ਲਹੂ ਜਿਹੜੇ ਧਰਤੀ ਉੱਤੇ ਮਾਰੇ ਗਏ ਸਨ, ਉਹ ਦੇ ਵਿੱਚ ਪਾਇਆ ਗਿਆ! PE
Total 22 Chapters, Current Chapter 18 of Total Chapters 22
×

Alert

×

punjabi Letters Keypad References