1. {#1ਪਹਿਲਾ ਗੀਤ }{ਵਧੂ }
2. [PS]ਸੁਲੇਮਾਨ ਦਾ ਸਰੇਸ਼ਟ ਗੀਤ। [PE][PS]ਤੂੰ ਮੈਨੂੰ ਆਪਣੇ ਮੂੰਹ ਦੇ ਚੁੰਮਣ ਨਾਲ ਚੁੰਮੇ, [PE][QS]ਕਿਉਂ ਜੋ ਤੇਰਾ ਪ੍ਰੇਮ ਮਧ ਨਾਲੋਂ ਚੰਗਾ ਹੈ। [QE]
3. [PS]ਤੇਰੇ ਅਤਰ ਦੀ ਚੰਗੀ ਸੁਗੰਧ ਹੈ, [QE][QS]ਤੇਰਾ ਨਾਮ ਚੋਏ ਹੋਏ ਤੇਲ ਵਰਗਾ ਹੈ, [QE][QS]ਇਸ ਲਈ ਕੁਆਰੀਆਂ ਤੈਨੂੰ ਪਿਆਰ ਕਰਦੀਆਂ ਹਨ। [QE]
4. [QS]ਮੈਨੂੰ ਮੋਹ ਲੈ, ਅਸੀਂ ਤੇਰੇ ਪਿੱਛੇ ਦੌੜਾਂਗੀਆਂ। [QE][QS]ਰਾਜਾ ਮੈਨੂੰ ਆਪਣੇ ਮਹਿਲ ਵਿੱਚ ਲਿਆਇਆ, [QE][QS]ਅਸੀਂ ਤੇਰੇ ਵਿੱਚ ਬਾਗ਼-ਬਾਗ਼ ਤੇ ਅਨੰਦ ਹੋਵਾਂਗੀਆਂ, [QE][QS]ਅਸੀਂ ਤੇਰੇ ਪ੍ਰੇਮ ਨੂੰ ਮਧ ਨਾਲੋਂ ਵੱਧ ਯਾਦ ਕਰਾਂਗੀਆਂ, [QE][QS]ਉਹ ਸੱਚ-ਮੁੱਚ ਤੈਨੂੰ ਪਿਆਰ ਕਰਦੀਆਂ ਹਨ। [QE]
5. [QS]ਹੇ ਯਰੂਸ਼ਲਮ ਦੀਓ ਧੀਓ, [QE][QS]ਮੈਂ ਹਾਂ ਤਾਂ ਕਾਲੀ ਕਲੂਟੀ ਪਰ ਸੋਹਣੀ ਹਾਂ, [QE][QS]ਕੇਦਾਰ ਦੇ ਤੰਬੂਆਂ ਵਰਗੀ, [QE][QS]ਸੁਲੇਮਾਨ ਦੇ ਪਰਦਿਆਂ ਦੇ ਵਾਂਗੂੰ। [QE]
6. [QS]ਮੈਨੂੰ ਘੂਰ ਕੇ ਨਾ ਵੇਖੋ, ਮੈਂ ਕਾਲੀ ਕਲੂਟੀ ਹਾਂ, [QE][QS]ਸੂਰਜ ਦੀ ਤਪਸ਼ ਨੇ ਮੈਨੂੰ ਝੁਲਸਾ ਦਿੱਤਾ। [QE][QS]ਮੇਰੀ ਮਾਂ ਦੇ ਪੁੱਤਰ ਮੇਰੇ ਤੋਂ ਗੁੱਸੇ ਸਨ, [QE][QS]ਉਨ੍ਹਾਂ ਨੇ ਮੈਨੂੰ ਅੰਗੂਰੀ ਬਾਗ਼ਾਂ ਦੀ ਰਾਖੀ ਉੱਤੇ ਲਾਇਆ, [QE][QS2]ਪਰ ਮੈਂ ਆਪਣੇ ਨਿੱਜ ਅੰਗੂਰੀ ਬਾਗ਼ ਦੀ ਰਾਖੀ ਨਾ ਕੀਤੀ। [QE]
7. [QS]ਮੈਨੂੰ ਦੱਸ, ਹੇ ਮੇਰੇ ਪ੍ਰਾਣ ਪਿਆਰੇ, [QE][QS]ਤੂੰ ਕਿੱਥੇ ਇੱਜੜ ਚਾਰਦਾ ਤੇ ਦੁਪਹਿਰ ਦੇ ਵੇਲੇ ਕਿੱਥੇ ਬਿਠਾਉਂਦਾ ਹੈ? [QE][QS]ਮੈਂ ਕਿਉਂ ਘੁੰਡ ਵਾਲੀ ਵਾਂਗੂੰ ਤੇਰੇ ਸਾਥੀਆਂ ਦੇ ਇੱਜੜਾਂ ਦੇ ਕੋਲ ਹੋਵਾਂ? [QE]
8. {ਵਰ } [PS]ਹੇ ਇਸਤਰੀਆਂ ਵਿੱਚੋਂ ਰੂਪਵੰਤੀਏ, [QE][QS]ਜੇ ਤੂੰ ਨਹੀਂ ਜਾਣਦੀ ਤਾਂ ਤੂੰ ਇੱਜੜ ਦੀ ਪੈੜ ਉੱਤੇ ਚੱਲੀ ਜਾ [QE][QS]ਅਤੇ ਆਪਣੀਆਂ ਮੇਮਣੀਆਂ ਨੂੰ ਆਜੜੀਆਂ ਦੇ ਵਸੇਬਿਆਂ ਕੋਲ ਚਾਰ। [QE]
9. [PS]ਹੇ ਮੇਰੀ ਪ੍ਰੀਤਮਾ, [QE][QS]ਮੈਂ ਤੇਰੀ ਤੁਲਨਾ ਫ਼ਿਰਊਨ ਦੇ ਰਥਾਂ ਵਿੱਚ ਜੋਹੀ ਹੋਈ ਘੋੜੀ ਨਾਲ ਕੀਤੀ ਹੈ l [QE]
10. [QS]ਤੇਰੀਆਂ ਗੱਲ੍ਹਾਂ ਬਾਲ਼ੀਆਂ ਨਾਲ ਸੋਹਣੀਆਂ ਹਨ, [QE][QS]ਤੇਰੀ ਗਰਦਨ ਮੋਤੀਆਂ ਦੀ ਮਾਲਾ ਨਾਲ। [QE]
11. {ਵਧੂ } [PS]ਅਸੀਂ ਤੇਰੇ ਲਈ ਸੋਨੇ ਦੇ ਹਾਰ ਚਾਂਦੀ ਦੇ ਫੁੱਲਾਂ ਨਾਲ ਬਣਾਵਾਂਗੇ। [QE]
12. [PS]ਜਦ ਤੱਕ ਰਾਜਾ ਆਪਣੀ ਮੇਜ਼ ਤੇ ਸੀ, [QE][QS]ਮੇਰੇ ਜਟਾ-ਮਾਸੀ ਅਤਰ ਦੀ ਸੁੰਗਧ ਫੈਲਦੀ ਰਹੀ। [QE]
13. [QS]ਮੇਰਾ ਬਾਲਮ ਮੇਰੇ ਲਈ ਗੰਧਰਸ ਦੀ ਪੁੜੀ ਹੈ, [QE][QS]ਜੋ ਮੇਰੀਆਂ ਛਾਤੀਆਂ ਵਿਚਕਾਰ ਰਾਤ ਕੱਟਦਾ ਹੈ। [QE]
14. [QS]ਮੇਰਾ ਬਾਲਮ ਮੇਰੇ ਲਈ ਮਹਿੰਦੀ ਦੇ ਫੁੱਲਾਂ ਦਾ ਗੁੱਛਾ ਹੈ, [QE][QS]ਜੋ ਏਨ-ਗਦੀ ਦੇ ਬਗ਼ੀਚਿਆਂ ਵਿੱਚ ਹੈ। [QE]
15. {ਵਰ } [PS]ਵੇਖ, ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈਂ, [QE][QS]ਵੇਖ, ਤੂੰ ਰੂਪਵੰਤ ਹੈ, [QE][QS]ਤੇਰੀਆਂ ਅੱਖਾਂ ਕਬੂਤਰੀ ਦੀਆਂ ਅੱਖਾਂ ਵਰਗੀਆਂ ਹਨ। [QE]
16. {ਵਧੂ } [PS]ਹੇ ਮੇਰੇ ਬਾਲਮ ਵੇਖ, ਤੂੰ ਰੂਪਵੰਤ ਹੈਂ, ਤੂੰ ਸੱਚ-ਮੁੱਚ ਮਨ ਭਾਉਂਦਾ ਹੈਂ, [QE][QS]ਸਾਡੀ ਸੇਜ਼ ਹਰੀ-ਭਰੀ ਹੈ। [QE]
17. [QS]ਸਾਡੇ ਘਰ ਦੇ ਸ਼ਤੀਰ ਦਿਆਰ ਦੇ [QE][QS]ਅਤੇ ਸਾਡੀਆਂ ਕੜੀਆਂ ਸਨੌਵਰ ਦੀਆਂ ਹਨ। [QE]