1. {ਵਰ } [PS]ਹੇ ਮੇਰੀ ਪਿਆਰੀ, ਮੇਰੀ ਵਹੁਟੀਏ, [PE][QS]ਮੈਂ ਆਪਣੇ ਬਾਗ਼ ਵਿੱਚ ਆਇਆ ਹਾਂ, [QE][QS]ਮੈਂ ਆਪਣਾ ਗੰਧਰਸ ਆਪਣੇ ਮਸਾਲੇ ਸਮੇਤ ਇਕੱਠਾ ਕਰ ਲਿਆ ਹੈ, [QE][QS]ਮੈਂ ਸ਼ਹਿਦ ਸਮੇਤ ਆਪਣਾ ਛੱਤਾ ਖਾ ਲਿਆ ਹੈ, [QE][QS]ਮੈਂ ਆਪਣੀ ਮਧ ਦੁੱਧ ਸਮੇਤ ਪੀ ਲਈ ਹੈ। [QE]
2. {ਸਹੇਲੀਆਂ }[PS]ਸਾਥੀਓ, ਖਾਓ! [QE][QS]ਪਿਆਰਿਓ, ਪੀਓ, ਰੱਜ ਕੇ ਪੀਓ! [QE]{#1ਚੌਥਾ ਗੀਤ }{ਵਧੂ } [PS]ਮੈਂ ਸੁੱਤੀ ਹੋਈ ਸੀ ਪਰ ਮੇਰਾ ਮਨ ਜਾਗਦਾ ਸੀ, [QE][QS]ਇਹ ਮੇਰੇ ਬਾਲਮ ਦੀ ਅਵਾਜ਼ ਹੈ ਜਿਹੜਾ ਖੜਕਾਉਂਦਾ ਹੈ, [QE][QS]“ਹੇ ਮੇਰੀ ਪਿਆਰੀ, ਮੇਰੀ ਪ੍ਰੀਤਮਾ, ਮੇਰੀ ਕਬੂਤਰੀ, ਮੇਰੀ ਨਿਰਮਲ, ਮੇਰੇ ਲਈ ਬੂਹਾ ਖੋਲ੍ਹ! [QE][QS]ਮੇਰਾ ਸਿਰ ਤ੍ਰੇਲ ਨਾਲ ਭਰਿਆ ਹੋਇਆ ਹੈ, [QE][QS]ਮੇਰੀਆਂ ਲਟਾਂ ਰਾਤ ਦੀਆਂ ਬੂੰਦਾਂ ਨਾਲ ਭਿੱਜੀਆਂ ਹੋਈਆਂ ਹਨ।” [QE]
3. [QS]ਮੈਂ ਆਪਣਾ ਕੁੜਤਾ ਲਾਹ ਚੁੱਕੀ ਹਾਂ, [QE][QS]ਮੈਂ ਉਹ ਨੂੰ ਕਿਵੇਂ ਪਾਵਾਂ? [QE][QS]ਮੈਂ ਆਪਣੇ ਪੈਰ ਧੋ ਚੁੱਕੀ ਹਾਂ, ਮੈਂ ਉਨ੍ਹਾਂ ਨੂੰ ਮੈਲੇ ਕਿਵੇਂ ਕਰਾਂ? [QE]
4. [QS]ਮੇਰੇ ਬਾਲਮ ਨੇ ਛੇਕ ਦੇ ਵਿੱਚੋਂ ਦੀ ਹੱਥ ਪਾਇਆ, [QE][QS]ਮੇਰਾ ਦਿਲ ਉਹ ਦੇ ਕਾਰਨ ਉੱਛਲ ਪਿਆ! [QE]
5. [QS]ਮੈਂ ਉੱਠੀ ਕਿ ਆਪਣੇ ਬਾਲਮ ਲਈ ਦਰਵਾਜ਼ਾ ਖੋਲ੍ਹਾਂ, [QE][QS]ਮੇਰੇ ਹੱਥਾਂ ਤੋਂ ਗੰਧਰਸ [QE][QS]ਅਤੇ ਮੇਰੀਆਂ ਉਂਗਲੀਆਂ ਤੋਂ ਵੀ ਪਤਲਾ ਗੰਧਰਸ [QE][QS]ਬੂਹੇ ਦੇ ਕੁੰਡੇ ਉੱਤੇ ਚੋ ਪਿਆ। [QE]
6. [QS]ਮੈਂ ਆਪਣੇ ਬਾਲਮ ਲਈ ਖੋਲ੍ਹਿਆ [QE][QS]ਪਰ ਮੇਰਾ ਬਾਲਮ ਮੁੜ ਕੇ ਚਲਾ ਗਿਆ ਸੀ, [QE][QS]ਮੇਰਾ ਦਿਲ ਘਬਰਾ ਗਿਆ ਜਦ ਉਹ ਬੋਲਿਆ, [QE][QS]ਮੈਂ ਉਹ ਨੂੰ ਭਾਲਿਆ ਪਰ ਉਹ ਲੱਭਾ ਨਾ, [QE][QS]ਮੈਂ ਉਹ ਨੂੰ ਪੁਕਾਰਿਆ ਪਰ ਉਸ ਮੈਨੂੰ ਉੱਤਰ ਨਾ ਦਿੱਤਾ। [QE]
7. [QS]ਪਹਿਰੇਦਾਰ ਜਿਹੜੇ ਸ਼ਹਿਰ ਵਿੱਚ ਫਿਰਦੇ ਸਨ ਮੈਨੂੰ ਮਿਲੇ, [QE][QS]ਉਨ੍ਹਾਂ ਨੇ ਮੈਨੂੰ ਮਾਰਿਆ ਤੇ ਜ਼ਖ਼ਮੀ ਕਰ ਸੁੱਟਿਆ, [QE][QS]ਸ਼ਹਿਰ ਪਨਾਹ ਦੇ ਪਹਿਰੇਦਾਰਾਂ ਨੇ ਮੇਰੀ ਚਾਦਰ ਮੇਰੇ ਉੱਤੋਂ ਲਾਹ ਲਈ। [QE]
8. [QS]ਹੇ ਯਰੂਸ਼ਲਮ ਦੀਓ ਧੀਓ, [QE][QS]ਮੈਂ ਤੁਹਾਨੂੰ ਸਹੁੰ ਚੁਕਾਉਂਦੀ ਹਾਂ, [QE][QS]ਜੇ ਮੇਰਾ ਬਾਲਮ ਤੁਹਾਨੂੰ ਮਿਲ ਜਾਵੇ, [QE][QS]ਤਾਂ ਉਸ ਨੂੰ ਦੱਸਣਾ ਕਿ ਮੈ ਪ੍ਰੀਤ ਦੀ ਰੋਗਣ ਹਾਂ। [QE]
9. {ਸਹੇਲੀਆਂ } [PS]ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, [QE][QS]ਹੇ ਇਸਤਰੀਆਂ ਵਿੱਚੋਂ ਰੂਪਵੰਤ! ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, [QE][QS]ਜੋ ਤੂੰ ਸਾਨੂੰ ਅਜਿਹੀ ਸਹੁੰ ਚੁਕਾਉਂਦੀ ਹੈਂ! [QE]
10. {ਵਧੂ } [PS]ਮੇਰਾ ਬਾਲਮ ਗੋਰਾ ਤੇ ਸੁਰਖ਼ ਲਾਲ ਹੈ, [QE][QS]ਉਹ ਦਸ ਹਜ਼ਾਰਾਂ ਜਵਾਨਾਂ ਵਿੱਚੋਂ ਉੱਤਮ ਹੈ! [QE]
11. [QS]ਉਸ ਦਾ ਸਿਰ ਕੁੰਦਨ ਸੋਨਾ ਹੈ, [QE][QS]ਉਸ ਦੇ ਵਾਲ਼ ਘੁੰਗਰਾਲੇ ਤੇ ਪਹਾੜੀ ਕਾਂ ਵਾਂਗੂੰ ਕਾਲੇ ਹਨ। [QE]
12. [QS]ਉਸ ਦੀਆਂ ਅੱਖਾਂ ਪਾਣੀ ਦੀਆਂ ਨਦੀਆਂ ਉੱਤੇ ਕਬੂਤਰਾਂ ਵਾਂਗੂੰ ਹਨ, [QE][QS]ਜਿਹੜੇ ਦੁੱਧ ਨਾਲ ਨਹਾ ਕੇ ਆਪਣੇ ਝੁੰਡ ਦੇ ਨਾਲ ਕਤਾਰ ਵਿੱਚ ਬੈਠੇ ਹਨ। [QE]
13. [QS]ਉਸ ਦੀਆਂ ਗੱਲਾਂ ਬਲਸਾਨ ਦੀਆਂ ਕਿਆਰੀਆਂ, [QE][QS]ਅਤੇ ਸੁਗੰਧ ਦੀਆਂ ਬੁਰਜ਼ੀਆਂ ਵਾਂਗੂੰ ਹਨ, [QE][QS]ਉਸ ਦੇ ਬੁੱਲ ਸੋਸਨ ਹਨ, [QE][QS]ਜਿਨ੍ਹਾਂ ਤੋਂ ਤਰਲ ਗੰਧਰਸ ਚੋਂਦਾ ਹੈ। [QE]
14. [QS]ਉਸ ਦੇ ਹੱਥ ਸੋਨੇ ਦੀਆਂ ਛੜਾਂ ਵਰਗੇ ਹਨ ਜਿਨ੍ਹਾਂ ਦੇ ਉੱਤੇ ਪੁਖਰਾਜ ਜੜੇ ਹੋਣ। [QE][QS]ਉਸ ਦਾ ਸਰੀਰ ਹਾਥੀ ਦੇ ਦੰਦ ਦੀ ਬਣਤ ਦਾ ਹੈ, [QE][QS]ਜਿਸ ਦੇ ਉੱਤੇ ਨੀਲਮ ਦੀ ਸਜਾਵਟ ਹੈ। [QE]
15. [QS]ਉਸ ਦੀਆਂ ਲੱਤਾਂ ਸੰਗਮਰਮਰ ਦੇ ਥੰਮ੍ਹਾਂ ਵਰਗੀਆਂ ਹਨ, [QE][QS]ਜਿਹੜੀਆਂ ਕੁੰਦਨ ਸੋਨੇ ਦੇ ਤਲ ਉੱਤੇ ਰੱਖੀਆਂ ਹੋਈਆਂ ਹਨ। [QE][QS]ਉਹ ਵੇਖਣ ਵਿੱਚ ਲਬਾਨੋਨ ਵਰਗਾ, [QE][QS]ਅਤੇ ਦਿਆਰ ਵਾਂਗੂੰ ਉੱਤਮ ਹੈ। [QE]
16. [QS]ਉਸ ਦਾ ਬੋਲ ਬਹੁਤ ਮਿੱਠਾ ਹੈ, [QE][QS]ਉਹ ਸਾਰੇ ਦਾ ਸਾਰਾ ਮਨ ਭਾਉਣਾ ਹੈ! [QE][QS]ਹੇ ਯਰੂਸ਼ਲਮ ਦੀਓ ਧੀਓ, [QE][QS]ਇਹ ਮੇਰਾ ਬਾਲਮ ਅਤੇ ਇਹੋ ਮੇਰਾ ਪਿਆਰਾ ਹੈ। [QE]