ਪੰਜਾਬੀ ਬਾਈਬਲ

ਇੰਡਿਯਨ ਰੇਵਿਸ਼ੇਡ ਵਰਸਿਓਂ (ISV)
1. {#1ਗੁਆਂਢੀ ਰਾਜਾ ਦਾ ਨਿਆਂ } [PS]ਯਹੋਵਾਹ ਦਾ ਬਚਨ ਇਦਰਾਕ ਦੇਸ ਦੇ ਵਿਰੁੱਧ ਅਤੇ ਜਿਹੜਾ ਦੰਮਿਸ਼ਕ ਸ਼ਹਿਰ ਉੱਤੇ ਵੀ ਪਵੇਗਾ। ਕਿਉਂ ਜੋ ਆਦਮ ਵੰਸ਼ ਦੀਆਂ ਅਤੇ ਇਸਰਾਏਲ ਦੇ ਸਾਰਿਆਂ ਗੋਤਾਂ ਦੀਆਂ ਅੱਖਾਂ ਯਹੋਵਾਹ ਵੱਲ ਹਨ।
2. ਅਤੇ ਹਮਾਥ ਵੱਲ ਜਿਹੜਾ ਉਸ ਦੇ ਨੇੜੇ ਹੈ ਅਤੇ ਸੂਰ ਅਤੇ ਸੀਦੋਨ ਵੱਲ ਵੀ ਕਿਉਂ ਜੋ ਉਹ ਬਹੁਤ ਬੁੱਧਵਾਨ ਹਨ।
3. ਸੂਰ ਨੇ ਆਪਣੇ ਲਈ ਗੜ੍ਹ ਬਣਾਇਆ, ਚਾਂਦੀ ਦੇ ਢੇਰ ਧੂੜ ਵਾਂਗੂੰ ਅਤੇ ਸੋਨੇ ਦੇ ਗਲੀਆਂ ਦੇ ਚਿੱਕੜ ਵਾਂਗੂੰ ਢੇਰਾਂ ਦੇ ਢੇਰ ਲਾ ਲਏ।
4. ਵੇਖੋ, ਪ੍ਰਭੂ ਉਸ ਦੀ ਮਿਲਖ਼ ਨੂੰ ਖੋਹ ਲਵੇਗਾ, ਉਸ ਦੀ ਸ਼ਕਤੀ ਨੂੰ ਸਮੁੰਦਰ ਵਿੱਚ ਸੁੱਟ ਦੇਵੇਗਾ ਅਤੇ ਉਹ ਅੱਗ ਨਾਲ ਖਾਧਾ ਜਾਵੇਗਾ।
5. ਅਸ਼ਕਲੋਨ ਸ਼ਹਿਰ ਵੇਖੇਗਾ ਅਤੇ ਡਰ ਜਾਵੇਗਾ, ਅੱਜ਼ਾਹ ਸ਼ਹਿਰ ਵੀ ਕਿਉਂ ਜੋ ਉਹ ਨੂੰ ਡਾਢੀ ਪੀੜ ਲੱਗੇਗੀ ਅਤੇ ਅਕਰੋਨ ਸ਼ਹਿਰ ਵੀ ਕਿਉਂ ਜੋ ਉਹ ਦਾ ਭਰੋਸਾ ਟੁੱਟ ਜਾਵੇਗਾ, ਅੱਜ਼ਾਹ ਸ਼ਹਿਰ ਵਿੱਚੋਂ ਰਾਜਾ ਮਿਟ ਜਾਵੇਗਾ, ਅਸ਼ਕਲੋਨ ਸ਼ਹਿਰ ਉਜਾੜ ਹੋ ਜਾਵੇਗਾ।
6. ਦੋਗਲੇ ਅਸ਼ਦੋਦ ਵਿੱਚ ਵੱਸਣਗੇ, ਮੈਂ ਫ਼ਲਿਸਤੀਆਂ ਦੇ ਘਮੰਡ ਨੂੰ ਮੁਕਾ ਦਿਆਂਗਾ।
7. ਮੈਂ ਉਸ ਦਾ ਲਹੂ ਉਸ ਦੇ ਮੂੰਹ ਤੋਂ ਅਤੇ ਉਸ ਦੀਆਂ ਘਿਣਾਉਣੀਆਂ ਵਸਤਾਂ ਉਸ ਦੇ ਦੰਦਾਂ ਵਿੱਚੋਂ ਕੱਢ ਲਵਾਂਗਾ, ਇਹ ਵੀ ਸਾਡੇ ਪਰਮੇਸ਼ੁਰ ਲਈ ਇੱਕ ਬਕੀਆ ਹੋਵੇਗਾ, ਯਹੂਦਾਹ ਵਿੱਚ ਇੱਕੋ ਹਾਕਮ ਵਾਂਗੂੰ ਹੋਵੇਗਾ ਅਤੇ ਅਕਰੋਨ ਯਬੂਸੀਆਂ ਵਾਂਗੂੰ ਹੋਵੇਗਾ।
8. ਮੈਂ ਆਪਣੇ ਘਰ ਦੀ ਰਾਖੀ ਲਈ ਡੇਰਾ ਲਾਵਾਂਗਾ ਕਿ ਕੋਈ ਆ ਜਾ ਨਾ ਸਕੇ, ਫੇਰ ਕੋਈ ਦੁੱਖ ਦੇਣ ਵਾਲਾ ਉਹਨਾਂ ਦੇ ਵਿਰੁੱਧ ਨਾ ਲੰਘੇਗਾ, ਕਿਉਂ ਜੋ ਹੁਣ ਤਾਂ ਮੈਂ ਆਪਣੀਆਂ ਅੱਖਾਂ ਦੇ ਨਾਲ ਦੇਖ ਲਿਆ ਹੈ। [PE]
9. {#1ਸੀਯੋਨ ਦਾ ਆਉਣ ਵਾਲਾ ਰਾਜਾ } [PS]ਹੇ ਸੀਯੋਨ ਦੀ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ! ਵੇਖ, ਤੇਰਾ ਰਾਜਾ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੀ ਦੇ ਬੱਚੇ ਉੱਤੇ ਸਵਾਰ ਹੈ।
10. ਮੈਂ ਇਫ਼ਰਾਈਮ ਤੋਂ ਰਥ ਨੂੰ ਅਤੇ ਯਰੂਸ਼ਲਮ ਤੋਂ ਘੋੜੇ ਨੂੰ ਵੱਢ ਸੁੱਟਾਂਗਾ, ਲੜਾਈ ਦਾ ਧਣੁੱਖ ਤੋੜਿਆ ਜਾਵੇਗਾ। ਉਹ ਕੌਮਾਂ ਲਈ ਸ਼ਾਂਤੀ ਦੀਆਂ ਗੱਲਾਂ ਕਰੇਗਾ, ਉਹ ਦੀ ਹਕੂਮਤ ਸਮੁੰਦਰ ਤੋਂ ਸਮੁੰਦਰ ਤੱਕ ਅਤੇ ਦਰਿਆ ਤੋਂ ਧਰਤੀ ਦੀਆਂ ਹੱਦਾਂ ਤੱਕ ਹੋਵੇਗੀ।
11. ਤੈਨੂੰ ਵੀ ਤੇਰੇ ਨੇਮ ਦੇ ਲਹੂ ਦੇ ਕਾਰਨ, ਮੈਂ ਤੇਰੇ ਗੁਲਾਮਾਂ ਨੂੰ ਬਿਨ ਪਾਣੀ ਦੇ ਟੋਏ ਤੋਂ ਕੱਢ ਲਵਾਂਗਾ।
12. ਹੇ ਆਸਵੰਦ ਗੁਲਾਮੋ, ਗੜ੍ਹ ਨੂੰ ਮੁੜ ਜਾਓ! ਮੈਂ ਅੱਜ ਦੱਸਦਾ ਹਾਂ, ਮੈਂ ਤੈਨੂੰ ਦੁਗਣਾ ਮੋੜਾਂਗਾ।
13. ਮੈਂ ਯਹੂਦਾਹ ਨੂੰ ਆਪਣੇ ਲਈ ਧਣੁੱਖ ਵਾਂਗੂੰ ਝੁਕਾਇਆ ਹੈ ਅਤੇ ਇਫ਼ਰਾਈਮ ਨੂੰ ਉਹ ਦਾ ਬਾਣ ਬਣਾਉਂਦਾ ਹਾਂ, ਹੇ ਸੀਯੋਨ ਮੈਂ ਤੇਰੇ ਪੁੱਤਰਾਂ ਨੂੰ ਭੜਕਾਵਾਂਗਾ, ਹਾਂ ਤੇਰੇ ਪੁੱਤਰਾਂ ਦੇ ਵਿਰੁੱਧ, ਹੇ ਯਾਵਾਨ, ਤੈਨੂੰ ਇੱਕ ਸੂਰਮੇ ਦੀ ਤਲਵਾਰ ਵਾਂਗੂੰ ਬਣਾਵਾਂਗਾ।
14. ਯਹੋਵਾਹ ਉਹਨਾਂ ਉੱਤੇ ਵਿਖਾਈ ਦੇਵੇਗਾ, ਉਸ ਦਾ ਤੀਰ ਬਿਜਲੀ ਵਾਂਗੂੰ ਬਾਹਰ ਨਿੱਕਲੇਗਾ, ਪ੍ਰਭੂ ਯਹੋਵਾਹ ਤੁਰ੍ਹੀ ਫੂਕੇਗਾ, ਅਤੇ ਦੱਖਣੀ ਵਾਵਰੋਲੇ ਵਿੱਚ ਚੱਲੇਗਾ।
15. ਸੈਨਾਂ ਦਾ ਯਹੋਵਾਹ ਉਹਨਾਂ ਨੂੰ ਢੱਕ ਲਵੇਗਾ, ਉਹ ਖਾਣਗੇ ਅਤੇ ਗੁਲੇਲ ਦੇ ਪੱਥਰਾਂ ਨੂੰ ਮਿੱਧਣਗੇ, ਉਹ ਪੀਣਗੇ ਅਤੇ ਸ਼ਰਾਬੀਆਂ ਵਾਂਗੂੰ ਰੌਲ਼ਾ ਪਾਉਣਗੇ, ਉਹ ਕਟੋਰਿਆਂ ਵਾਂਗੂੰ ਅਤੇ ਜਗਵੇਦੀ ਦੇ ਖੂੰਜਿਆਂ ਵਾਂਗੂੰ ਭਰ ਜਾਣਗੇ।
16. ਉਸ ਦਿਨ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਉਹਨਾਂ ਨੂੰ ਬਚਾਵੇਗਾ, ਆਪਣੀ ਪਰਜਾ ਦੇ ਇੱਜੜ ਵਾਂਗੂੰ, ਉਹ ਮੁਕਟ ਦੇ ਜਵਾਹਰ ਵਾਂਗੂੰ ਹੋਣਗੇ, ਉਹ ਉਸ ਦੀ ਭੂਮੀ ਉੱਤੇ ਚਮਕਣਗੇ, ਕਿਉਂ ਜੋ ਉਸ ਦੀ ਭਲਿਆਈ ਕਿੰਨੀ ਹੀ ਵੱਡੀ ਹੈ।
17. ਉਸ ਦੀ ਸੁੰਦਰਤਾ ਵੀ ਕਿੰਨੀ ਵੱਡੀ ਹੈ! ਅੰਨ ਜੁਆਨਾਂ ਨੂੰ, ਨਵੀਂ ਮੈਂ ਕੁਆਰੀਆਂ ਨੂੰ ਰਿਸ਼ਟ-ਪੁਸ਼ਟ ਕਰੇਗੀ। [PE]
Total 14 ਅਧਿਆਇ, Selected ਅਧਿਆਇ 9 / 14
1 2 3 4 5 6 7 8 9 10 11 12 13 14
ਗੁਆਂਢੀ ਰਾਜਾ ਦਾ ਨਿਆਂ 1 ਯਹੋਵਾਹ ਦਾ ਬਚਨ ਇਦਰਾਕ ਦੇਸ ਦੇ ਵਿਰੁੱਧ ਅਤੇ ਜਿਹੜਾ ਦੰਮਿਸ਼ਕ ਸ਼ਹਿਰ ਉੱਤੇ ਵੀ ਪਵੇਗਾ। ਕਿਉਂ ਜੋ ਆਦਮ ਵੰਸ਼ ਦੀਆਂ ਅਤੇ ਇਸਰਾਏਲ ਦੇ ਸਾਰਿਆਂ ਗੋਤਾਂ ਦੀਆਂ ਅੱਖਾਂ ਯਹੋਵਾਹ ਵੱਲ ਹਨ। 2 ਅਤੇ ਹਮਾਥ ਵੱਲ ਜਿਹੜਾ ਉਸ ਦੇ ਨੇੜੇ ਹੈ ਅਤੇ ਸੂਰ ਅਤੇ ਸੀਦੋਨ ਵੱਲ ਵੀ ਕਿਉਂ ਜੋ ਉਹ ਬਹੁਤ ਬੁੱਧਵਾਨ ਹਨ। 3 ਸੂਰ ਨੇ ਆਪਣੇ ਲਈ ਗੜ੍ਹ ਬਣਾਇਆ, ਚਾਂਦੀ ਦੇ ਢੇਰ ਧੂੜ ਵਾਂਗੂੰ ਅਤੇ ਸੋਨੇ ਦੇ ਗਲੀਆਂ ਦੇ ਚਿੱਕੜ ਵਾਂਗੂੰ ਢੇਰਾਂ ਦੇ ਢੇਰ ਲਾ ਲਏ। 4 ਵੇਖੋ, ਪ੍ਰਭੂ ਉਸ ਦੀ ਮਿਲਖ਼ ਨੂੰ ਖੋਹ ਲਵੇਗਾ, ਉਸ ਦੀ ਸ਼ਕਤੀ ਨੂੰ ਸਮੁੰਦਰ ਵਿੱਚ ਸੁੱਟ ਦੇਵੇਗਾ ਅਤੇ ਉਹ ਅੱਗ ਨਾਲ ਖਾਧਾ ਜਾਵੇਗਾ। 5 ਅਸ਼ਕਲੋਨ ਸ਼ਹਿਰ ਵੇਖੇਗਾ ਅਤੇ ਡਰ ਜਾਵੇਗਾ, ਅੱਜ਼ਾਹ ਸ਼ਹਿਰ ਵੀ ਕਿਉਂ ਜੋ ਉਹ ਨੂੰ ਡਾਢੀ ਪੀੜ ਲੱਗੇਗੀ ਅਤੇ ਅਕਰੋਨ ਸ਼ਹਿਰ ਵੀ ਕਿਉਂ ਜੋ ਉਹ ਦਾ ਭਰੋਸਾ ਟੁੱਟ ਜਾਵੇਗਾ, ਅੱਜ਼ਾਹ ਸ਼ਹਿਰ ਵਿੱਚੋਂ ਰਾਜਾ ਮਿਟ ਜਾਵੇਗਾ, ਅਸ਼ਕਲੋਨ ਸ਼ਹਿਰ ਉਜਾੜ ਹੋ ਜਾਵੇਗਾ। 6 ਦੋਗਲੇ ਅਸ਼ਦੋਦ ਵਿੱਚ ਵੱਸਣਗੇ, ਮੈਂ ਫ਼ਲਿਸਤੀਆਂ ਦੇ ਘਮੰਡ ਨੂੰ ਮੁਕਾ ਦਿਆਂਗਾ। 7 ਮੈਂ ਉਸ ਦਾ ਲਹੂ ਉਸ ਦੇ ਮੂੰਹ ਤੋਂ ਅਤੇ ਉਸ ਦੀਆਂ ਘਿਣਾਉਣੀਆਂ ਵਸਤਾਂ ਉਸ ਦੇ ਦੰਦਾਂ ਵਿੱਚੋਂ ਕੱਢ ਲਵਾਂਗਾ, ਇਹ ਵੀ ਸਾਡੇ ਪਰਮੇਸ਼ੁਰ ਲਈ ਇੱਕ ਬਕੀਆ ਹੋਵੇਗਾ, ਯਹੂਦਾਹ ਵਿੱਚ ਇੱਕੋ ਹਾਕਮ ਵਾਂਗੂੰ ਹੋਵੇਗਾ ਅਤੇ ਅਕਰੋਨ ਯਬੂਸੀਆਂ ਵਾਂਗੂੰ ਹੋਵੇਗਾ। 8 ਮੈਂ ਆਪਣੇ ਘਰ ਦੀ ਰਾਖੀ ਲਈ ਡੇਰਾ ਲਾਵਾਂਗਾ ਕਿ ਕੋਈ ਆ ਜਾ ਨਾ ਸਕੇ, ਫੇਰ ਕੋਈ ਦੁੱਖ ਦੇਣ ਵਾਲਾ ਉਹਨਾਂ ਦੇ ਵਿਰੁੱਧ ਨਾ ਲੰਘੇਗਾ, ਕਿਉਂ ਜੋ ਹੁਣ ਤਾਂ ਮੈਂ ਆਪਣੀਆਂ ਅੱਖਾਂ ਦੇ ਨਾਲ ਦੇਖ ਲਿਆ ਹੈ। ਸੀਯੋਨ ਦਾ ਆਉਣ ਵਾਲਾ ਰਾਜਾ 9 ਹੇ ਸੀਯੋਨ ਦੀ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ! ਵੇਖ, ਤੇਰਾ ਰਾਜਾ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੀ ਦੇ ਬੱਚੇ ਉੱਤੇ ਸਵਾਰ ਹੈ। 10 ਮੈਂ ਇਫ਼ਰਾਈਮ ਤੋਂ ਰਥ ਨੂੰ ਅਤੇ ਯਰੂਸ਼ਲਮ ਤੋਂ ਘੋੜੇ ਨੂੰ ਵੱਢ ਸੁੱਟਾਂਗਾ, ਲੜਾਈ ਦਾ ਧਣੁੱਖ ਤੋੜਿਆ ਜਾਵੇਗਾ। ਉਹ ਕੌਮਾਂ ਲਈ ਸ਼ਾਂਤੀ ਦੀਆਂ ਗੱਲਾਂ ਕਰੇਗਾ, ਉਹ ਦੀ ਹਕੂਮਤ ਸਮੁੰਦਰ ਤੋਂ ਸਮੁੰਦਰ ਤੱਕ ਅਤੇ ਦਰਿਆ ਤੋਂ ਧਰਤੀ ਦੀਆਂ ਹੱਦਾਂ ਤੱਕ ਹੋਵੇਗੀ। 11 ਤੈਨੂੰ ਵੀ ਤੇਰੇ ਨੇਮ ਦੇ ਲਹੂ ਦੇ ਕਾਰਨ, ਮੈਂ ਤੇਰੇ ਗੁਲਾਮਾਂ ਨੂੰ ਬਿਨ ਪਾਣੀ ਦੇ ਟੋਏ ਤੋਂ ਕੱਢ ਲਵਾਂਗਾ। 12 ਹੇ ਆਸਵੰਦ ਗੁਲਾਮੋ, ਗੜ੍ਹ ਨੂੰ ਮੁੜ ਜਾਓ! ਮੈਂ ਅੱਜ ਦੱਸਦਾ ਹਾਂ, ਮੈਂ ਤੈਨੂੰ ਦੁਗਣਾ ਮੋੜਾਂਗਾ। 13 ਮੈਂ ਯਹੂਦਾਹ ਨੂੰ ਆਪਣੇ ਲਈ ਧਣੁੱਖ ਵਾਂਗੂੰ ਝੁਕਾਇਆ ਹੈ ਅਤੇ ਇਫ਼ਰਾਈਮ ਨੂੰ ਉਹ ਦਾ ਬਾਣ ਬਣਾਉਂਦਾ ਹਾਂ, ਹੇ ਸੀਯੋਨ ਮੈਂ ਤੇਰੇ ਪੁੱਤਰਾਂ ਨੂੰ ਭੜਕਾਵਾਂਗਾ, ਹਾਂ ਤੇਰੇ ਪੁੱਤਰਾਂ ਦੇ ਵਿਰੁੱਧ, ਹੇ ਯਾਵਾਨ, ਤੈਨੂੰ ਇੱਕ ਸੂਰਮੇ ਦੀ ਤਲਵਾਰ ਵਾਂਗੂੰ ਬਣਾਵਾਂਗਾ। 14 ਯਹੋਵਾਹ ਉਹਨਾਂ ਉੱਤੇ ਵਿਖਾਈ ਦੇਵੇਗਾ, ਉਸ ਦਾ ਤੀਰ ਬਿਜਲੀ ਵਾਂਗੂੰ ਬਾਹਰ ਨਿੱਕਲੇਗਾ, ਪ੍ਰਭੂ ਯਹੋਵਾਹ ਤੁਰ੍ਹੀ ਫੂਕੇਗਾ, ਅਤੇ ਦੱਖਣੀ ਵਾਵਰੋਲੇ ਵਿੱਚ ਚੱਲੇਗਾ। 15 ਸੈਨਾਂ ਦਾ ਯਹੋਵਾਹ ਉਹਨਾਂ ਨੂੰ ਢੱਕ ਲਵੇਗਾ, ਉਹ ਖਾਣਗੇ ਅਤੇ ਗੁਲੇਲ ਦੇ ਪੱਥਰਾਂ ਨੂੰ ਮਿੱਧਣਗੇ, ਉਹ ਪੀਣਗੇ ਅਤੇ ਸ਼ਰਾਬੀਆਂ ਵਾਂਗੂੰ ਰੌਲ਼ਾ ਪਾਉਣਗੇ, ਉਹ ਕਟੋਰਿਆਂ ਵਾਂਗੂੰ ਅਤੇ ਜਗਵੇਦੀ ਦੇ ਖੂੰਜਿਆਂ ਵਾਂਗੂੰ ਭਰ ਜਾਣਗੇ। 16 ਉਸ ਦਿਨ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਉਹਨਾਂ ਨੂੰ ਬਚਾਵੇਗਾ, ਆਪਣੀ ਪਰਜਾ ਦੇ ਇੱਜੜ ਵਾਂਗੂੰ, ਉਹ ਮੁਕਟ ਦੇ ਜਵਾਹਰ ਵਾਂਗੂੰ ਹੋਣਗੇ, ਉਹ ਉਸ ਦੀ ਭੂਮੀ ਉੱਤੇ ਚਮਕਣਗੇ, ਕਿਉਂ ਜੋ ਉਸ ਦੀ ਭਲਿਆਈ ਕਿੰਨੀ ਹੀ ਵੱਡੀ ਹੈ। 17 ਉਸ ਦੀ ਸੁੰਦਰਤਾ ਵੀ ਕਿੰਨੀ ਵੱਡੀ ਹੈ! ਅੰਨ ਜੁਆਨਾਂ ਨੂੰ, ਨਵੀਂ ਮੈਂ ਕੁਆਰੀਆਂ ਨੂੰ ਰਿਸ਼ਟ-ਪੁਸ਼ਟ ਕਰੇਗੀ।
Total 14 ਅਧਿਆਇ, Selected ਅਧਿਆਇ 9 / 14
1 2 3 4 5 6 7 8 9 10 11 12 13 14
×

Alert

×

Punjabi Letters Keypad References