ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਤਾਂ ਐਉਂ ਹੋਇਆ ਕਿ ਜਦ ਰਹਬੁਆਮ ਦਾ ਰਾਜ ਪੱਕਾ ਹੋ ਗਿਆ ਅਤੇ ਉਹ ਸ਼ਕਤੀ ਵਾਲਾ ਬਣ ਗਿਆ ਤਦ ਉਸ ਨੇ ਅਤੇ ਉਹ ਦੇ ਨਾਲ ਸਾਰੇ ਇਸਰਾਏਲ ਨੇ ਯਹੋਵਾਹ ਦੀ ਬਿਵਸਥਾ ਨੂੰ ਛੱਡ ਦਿੱਤਾ
2. ਫੇਰ ਰਹਬੁਆਮ ਪਾਤਸ਼ਾਹ ਦੇ ਪੰਜਵੇਂ ਸਾਲ ਵਿੱਚ ਐਉਂ ਹੋਇਆ ਕਿ ਮਿਸਰ ਦਾ ਰਾਜਾ ਸ਼ੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ ਏਸ ਲਈ ਜੋ ਉਨ੍ਹਾਂ ਨੇ ਯਹੋਵਾਹ ਦੇ ਵਿਰੁੱਧ ਬੇਈਮਾਨੀ ਕੀਤੀ ਸੀ
3. ਅਤੇ ਉਸ ਦੇ ਨਾਲ ਬਾਰਾਂ ਸੌ ਰਥ ਅਤੇ ਸੱਠ ਹਜ਼ਾਰ ਅਸਵਾਰ ਸਨ ਅਤੇ ਲੂਬੀ ਅਤੇ ਸੂਕੀ ਅਤੇ ਕੂਸ਼ੀ ਲੋਕ ਜੋ ਉਸ ਦੇ ਨਾਲ ਮਿਸਰ ਤੋਂ ਆਏ ਸਨ ਅਣਗਿਣਤ ਸਨ
4. ਉਸ ਨੇ ਗੜ੍ਹਾਂ ਵਾਲੇ ਸ਼ਹਿਰ ਲੈ ਲਏ ਜੋ ਯਹੂਦਾਹ ਦੇ ਸਨ ਅਤੇ ਉਹ ਯਰੂਸ਼ਲਮ ਤੀਕ ਆ ਗਿਆ।।
5. ਤਦ ਸ਼ਮਆਯਾਹ ਨਬੀ ਰਹਬੁਆਮ ਦੇ ਅਤੇ ਯਹੂਦਾਹ ਦੇ ਸਰਦਾਰਾਂ ਦੇ ਕੋਲ ਜਿਹੜੇ ਸ਼ੀਸ਼ਕ ਦੇ ਅੱਗੋਂ ਯਰੂਸ਼ਲਮ ਵਿੱਚ ਇਕੱਠੇ ਹੋ ਗਏ ਸਨ ਆਇਆ ਅਤੇ ਉਨ੍ਹਾਂ ਨੂੰ ਆਖਿਆ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸਾਂ ਮੈਨੂੰ ਛੱਡ ਦਿੱਤਾ, ਏਸ ਲਈ ਮੈਂ ਵੀ ਤੁਹਾਨੂੰ ਸ਼ੀਸ਼ਕ ਦੇ ਹੱਥ ਵਿੱਚ ਛੱਡ ਦਿੱਤਾ ਹੈ
6. ਤਦ ਇਸਰਾਏਲ ਦੇ ਸਰਦਾਰਾਂ ਅਤੇ ਪਾਤਸ਼ਾਹ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਅਤੇ ਆਖਿਆ, ਯਹੋਵਾਹ ਹੀ ਧਰਮੀ ਹੈ
7. ਜਦ ਯਹੋਵਾਹ ਨੇ ਵੇਖਿਆ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਤਦ ਯਹੋਵਾਹ ਦਾ ਬਚਨ ਸ਼ਮਆਯਾਹ ਨੂੰ ਆਇਆ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਹੈ ਸੋ ਮੈਂ ਉਨ੍ਹਾਂ ਨੂੰ ਨਾਸ ਨਹੀਂ ਕਰਾਂਗਾ ਪਰ ਉਨ੍ਹਾਂ ਨੂੰ ਕੁਝ ਰਿਹਾਈ ਦੇਵਾਂਗਾ ਅਤੇ ਮੇਰਾ ਕਹਿਰ ਸ਼ੀਸ਼ਕ ਦੇ ਹੱਥੋਂ ਯਰੂਸ਼ਲਮ ਉੱਤੇ ਨਹੀਂ ਪਵੇਗਾ
8. ਤਾਂ ਵੀ ਓਹ ਉਸ ਦੇ ਸੇਵਕ ਹੋਣਗੇ ਤਾਂ ਜੋ ਓਹ ਮੇਰੀ ਸੇਵਾ ਅਤੇ ਦੇਸ ਦੇਸ ਦੇ ਰਾਜਿਆਂ ਦੀ ਸੇਵਾ ਨੂੰ ਜਾਣ ਲੈਣ
9. ਸੋ ਮਿਸਰ ਦਾ ਰਾਜਾ ਸ਼ੀਸਕ ਯਰੂਸ਼ਲਮ ਉੱਚੇ ਚੜ੍ਹ ਆਇਆ ਅਤੇ ਯਹੋਵਾਹ ਦੇ ਭਵਨ ਦੇ ਖ਼ਜ਼ਾਨੇ ਨੂੰ ਅਤੇ ਪਾਤਸ਼ਾਹੀ ਮਹਿਲ ਦੇ ਖਜ਼ਾਨੇ ਨੂੰ ਲੈ ਗਿਆ ਸਗੋਂ ਉਹ ਸਭ ਕੁਝ ਲੈ ਗਿਆ ਅਤੇ ਸੋਨੇ ਦੀਆਂ ਓਹ ਢਾਲਾਂ ਵੀ ਜੋ ਸੁਲੇਮਾਨ ਨੇ ਬਣਵਾਈਆਂ ਸਨ ਲੈ ਗਿਆ
10. ਤਾਂ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਦੇ ਬਦਲੇ ਪਿੱਤਲ ਦੀਆਂ ਢਾਲਾਂ ਬਣਵਾਈਆਂ ਅਤੇ ਉਨ੍ਹਾਂ ਨੂੰ ਓਹਨਾਂ ਸ਼ਾਹੀ ਨਿਗਾਹਬਾਨਾਂ ਦੇ ਸਰਦਾਰਾਂ ਦੇ ਜਿਹੜੇ ਸ਼ਾਹੀ ਮਹਿਲ ਦੇ ਦਰਵੱਜੇ ਦੀ ਰਾਖੀ ਕਰਦੇ ਸਨ ਹੱਥ ਵਿੱਚ ਸੌਂਪ ਦਿੱਤਾ
11. ਜਦ ਪਾਤਸ਼ਾਹ ਯਹੋਵਾਹ ਦੇ ਭਵਨ ਵਿੱਚ ਜਾਂਦਾ ਸੀ ਤਾਂ ਓਹ ਨਿਗਾਹਬਾਨ ਆਉਂਦੇ ਅਤੇ ਓਹਨਾਂ ਨੂੰ ਚੁੱਕ ਕੇ ਨਿਗਾਹਬਾਨਾਂ ਦੀ ਕੋਠੜੀ ਵਿੱਚ ਫੇਰ ਰੱਖ ਦਿੰਦੇ ਸਨ
12. ਜਦ ਉਸ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਤਾਂ ਯਹੋਵਾਹ ਦਾ ਕਹਿਰ ਉਸ ਤੋਂ ਟਲ ਗਿਆ ਅਤੇ ਉਹ ਨੇ ਉਸ ਨੂੰ ਪੂਰੀ ਤਰ੍ਹਾਂ ਨਾਸ ਨਾ ਕੀਤਾ ਨਾਲੇ ਯਹੂਦਾਹ ਵਿੱਚ ਚੰਗੀਆਂ ਗੱਲ੍ਹਾਂ ਵੀ ਸਨ।।
13. ਸੋ ਰਹਬੁਆਮ ਪਾਤਸ਼ਾਹ ਨੇ ਤੱਕੜਾ ਹੋਕੇ ਯਰੂਸ਼ਲਮ ਵਿੱਚ ਰਾਜ ਕੀਤਾ। ਰਹਬੁਆਮ ਜਿਸ ਵੇਲੇ ਰਾਜ ਕਰਨ ਲੱਗਾ ਤਾਂ ਇੱਕਤਾਲੀ ਵਰਿਹਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਅਰਥਾਤ ਉਸ ਸ਼ਹਿਰ ਵਿੱਚ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ ਸੀ ਕਿ ਆਪਣਾ ਨਾਮ ਉੱਥੇ ਰੱਖੇ ਸਤਾਰਾਂ ਵਰਹੇ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਉਂ ਨਅਮਾਹ ਅੰਮੋਨਣ ਸੀ
14. ਉਸ ਨੇ ਬੁਰਿਆਈ ਕੀਤੀ ਕਿਉਂ ਜੋ ਉਸ ਨੇ ਯਹੋਵਾਹ ਦੀ ਖੋਜ ਵਿੱਚ ਆਪਣਾ ਮੰਨ ਨਾ ਲਾਇਆ
15. ਅਤੇ ਰਹਬੁਆਮ ਦੇ ਕੰਮ ਮੁੱਢ ਤੋਂ ਅੰਤ ਤੀਕ ਕੀ ਓਹ ਸ਼ਮਅਯਾਹ ਨਬੀ ਅਤੇ ਇੱਦੋ ਗੈਬਦਾਨ ਦੇ ਇਤਹਾਸ ਵਿੱਚ ਕੁਲ ਪੱਤ੍ਰੀ ਦੇ ਅਨੁਸਾਰ ਲਿਖੇ ਨਹੀਂ? ਅਤੇ ਰਹਬੁਆਮ ਅਤੇ ਯਾਰਾਬੁਆਮ ਦੇ ਵਿੱਚ ਸਦਾ ਲੜਾਈ ਹੁੰਦੀ ਰਹੀ
16. ਤਾਂ ਰਹਬੁਆਮ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤ੍ਰ ਅਬੀਯਾਹ ਉਸ ਦੇ ਥਾਂ ਰਾਜ ਕਰਨ ਲੱਗਾ।।

Notes

No Verse Added

Total 36 Chapters, Current Chapter 12 of Total Chapters 36
੨ ਤਵਾਰੀਖ਼ 12
1. ਤਾਂ ਐਉਂ ਹੋਇਆ ਕਿ ਜਦ ਰਹਬੁਆਮ ਦਾ ਰਾਜ ਪੱਕਾ ਹੋ ਗਿਆ ਅਤੇ ਉਹ ਸ਼ਕਤੀ ਵਾਲਾ ਬਣ ਗਿਆ ਤਦ ਉਸ ਨੇ ਅਤੇ ਉਹ ਦੇ ਨਾਲ ਸਾਰੇ ਇਸਰਾਏਲ ਨੇ ਯਹੋਵਾਹ ਦੀ ਬਿਵਸਥਾ ਨੂੰ ਛੱਡ ਦਿੱਤਾ
2. ਫੇਰ ਰਹਬੁਆਮ ਪਾਤਸ਼ਾਹ ਦੇ ਪੰਜਵੇਂ ਸਾਲ ਵਿੱਚ ਐਉਂ ਹੋਇਆ ਕਿ ਮਿਸਰ ਦਾ ਰਾਜਾ ਸ਼ੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ ਏਸ ਲਈ ਜੋ ਉਨ੍ਹਾਂ ਨੇ ਯਹੋਵਾਹ ਦੇ ਵਿਰੁੱਧ ਬੇਈਮਾਨੀ ਕੀਤੀ ਸੀ
3. ਅਤੇ ਉਸ ਦੇ ਨਾਲ ਬਾਰਾਂ ਸੌ ਰਥ ਅਤੇ ਸੱਠ ਹਜ਼ਾਰ ਅਸਵਾਰ ਸਨ ਅਤੇ ਲੂਬੀ ਅਤੇ ਸੂਕੀ ਅਤੇ ਕੂਸ਼ੀ ਲੋਕ ਜੋ ਉਸ ਦੇ ਨਾਲ ਮਿਸਰ ਤੋਂ ਆਏ ਸਨ ਅਣਗਿਣਤ ਸਨ
4. ਉਸ ਨੇ ਗੜ੍ਹਾਂ ਵਾਲੇ ਸ਼ਹਿਰ ਲੈ ਲਏ ਜੋ ਯਹੂਦਾਹ ਦੇ ਸਨ ਅਤੇ ਉਹ ਯਰੂਸ਼ਲਮ ਤੀਕ ਗਿਆ।।
5. ਤਦ ਸ਼ਮਆਯਾਹ ਨਬੀ ਰਹਬੁਆਮ ਦੇ ਅਤੇ ਯਹੂਦਾਹ ਦੇ ਸਰਦਾਰਾਂ ਦੇ ਕੋਲ ਜਿਹੜੇ ਸ਼ੀਸ਼ਕ ਦੇ ਅੱਗੋਂ ਯਰੂਸ਼ਲਮ ਵਿੱਚ ਇਕੱਠੇ ਹੋ ਗਏ ਸਨ ਆਇਆ ਅਤੇ ਉਨ੍ਹਾਂ ਨੂੰ ਆਖਿਆ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸਾਂ ਮੈਨੂੰ ਛੱਡ ਦਿੱਤਾ, ਏਸ ਲਈ ਮੈਂ ਵੀ ਤੁਹਾਨੂੰ ਸ਼ੀਸ਼ਕ ਦੇ ਹੱਥ ਵਿੱਚ ਛੱਡ ਦਿੱਤਾ ਹੈ
6. ਤਦ ਇਸਰਾਏਲ ਦੇ ਸਰਦਾਰਾਂ ਅਤੇ ਪਾਤਸ਼ਾਹ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਅਤੇ ਆਖਿਆ, ਯਹੋਵਾਹ ਹੀ ਧਰਮੀ ਹੈ
7. ਜਦ ਯਹੋਵਾਹ ਨੇ ਵੇਖਿਆ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਤਦ ਯਹੋਵਾਹ ਦਾ ਬਚਨ ਸ਼ਮਆਯਾਹ ਨੂੰ ਆਇਆ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਹੈ ਸੋ ਮੈਂ ਉਨ੍ਹਾਂ ਨੂੰ ਨਾਸ ਨਹੀਂ ਕਰਾਂਗਾ ਪਰ ਉਨ੍ਹਾਂ ਨੂੰ ਕੁਝ ਰਿਹਾਈ ਦੇਵਾਂਗਾ ਅਤੇ ਮੇਰਾ ਕਹਿਰ ਸ਼ੀਸ਼ਕ ਦੇ ਹੱਥੋਂ ਯਰੂਸ਼ਲਮ ਉੱਤੇ ਨਹੀਂ ਪਵੇਗਾ
8. ਤਾਂ ਵੀ ਓਹ ਉਸ ਦੇ ਸੇਵਕ ਹੋਣਗੇ ਤਾਂ ਜੋ ਓਹ ਮੇਰੀ ਸੇਵਾ ਅਤੇ ਦੇਸ ਦੇਸ ਦੇ ਰਾਜਿਆਂ ਦੀ ਸੇਵਾ ਨੂੰ ਜਾਣ ਲੈਣ
9. ਸੋ ਮਿਸਰ ਦਾ ਰਾਜਾ ਸ਼ੀਸਕ ਯਰੂਸ਼ਲਮ ਉੱਚੇ ਚੜ੍ਹ ਆਇਆ ਅਤੇ ਯਹੋਵਾਹ ਦੇ ਭਵਨ ਦੇ ਖ਼ਜ਼ਾਨੇ ਨੂੰ ਅਤੇ ਪਾਤਸ਼ਾਹੀ ਮਹਿਲ ਦੇ ਖਜ਼ਾਨੇ ਨੂੰ ਲੈ ਗਿਆ ਸਗੋਂ ਉਹ ਸਭ ਕੁਝ ਲੈ ਗਿਆ ਅਤੇ ਸੋਨੇ ਦੀਆਂ ਓਹ ਢਾਲਾਂ ਵੀ ਜੋ ਸੁਲੇਮਾਨ ਨੇ ਬਣਵਾਈਆਂ ਸਨ ਲੈ ਗਿਆ
10. ਤਾਂ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਦੇ ਬਦਲੇ ਪਿੱਤਲ ਦੀਆਂ ਢਾਲਾਂ ਬਣਵਾਈਆਂ ਅਤੇ ਉਨ੍ਹਾਂ ਨੂੰ ਓਹਨਾਂ ਸ਼ਾਹੀ ਨਿਗਾਹਬਾਨਾਂ ਦੇ ਸਰਦਾਰਾਂ ਦੇ ਜਿਹੜੇ ਸ਼ਾਹੀ ਮਹਿਲ ਦੇ ਦਰਵੱਜੇ ਦੀ ਰਾਖੀ ਕਰਦੇ ਸਨ ਹੱਥ ਵਿੱਚ ਸੌਂਪ ਦਿੱਤਾ
11. ਜਦ ਪਾਤਸ਼ਾਹ ਯਹੋਵਾਹ ਦੇ ਭਵਨ ਵਿੱਚ ਜਾਂਦਾ ਸੀ ਤਾਂ ਓਹ ਨਿਗਾਹਬਾਨ ਆਉਂਦੇ ਅਤੇ ਓਹਨਾਂ ਨੂੰ ਚੁੱਕ ਕੇ ਨਿਗਾਹਬਾਨਾਂ ਦੀ ਕੋਠੜੀ ਵਿੱਚ ਫੇਰ ਰੱਖ ਦਿੰਦੇ ਸਨ
12. ਜਦ ਉਸ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਤਾਂ ਯਹੋਵਾਹ ਦਾ ਕਹਿਰ ਉਸ ਤੋਂ ਟਲ ਗਿਆ ਅਤੇ ਉਹ ਨੇ ਉਸ ਨੂੰ ਪੂਰੀ ਤਰ੍ਹਾਂ ਨਾਸ ਨਾ ਕੀਤਾ ਨਾਲੇ ਯਹੂਦਾਹ ਵਿੱਚ ਚੰਗੀਆਂ ਗੱਲ੍ਹਾਂ ਵੀ ਸਨ।।
13. ਸੋ ਰਹਬੁਆਮ ਪਾਤਸ਼ਾਹ ਨੇ ਤੱਕੜਾ ਹੋਕੇ ਯਰੂਸ਼ਲਮ ਵਿੱਚ ਰਾਜ ਕੀਤਾ। ਰਹਬੁਆਮ ਜਿਸ ਵੇਲੇ ਰਾਜ ਕਰਨ ਲੱਗਾ ਤਾਂ ਇੱਕਤਾਲੀ ਵਰਿਹਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਅਰਥਾਤ ਉਸ ਸ਼ਹਿਰ ਵਿੱਚ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ ਸੀ ਕਿ ਆਪਣਾ ਨਾਮ ਉੱਥੇ ਰੱਖੇ ਸਤਾਰਾਂ ਵਰਹੇ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਉਂ ਨਅਮਾਹ ਅੰਮੋਨਣ ਸੀ
14. ਉਸ ਨੇ ਬੁਰਿਆਈ ਕੀਤੀ ਕਿਉਂ ਜੋ ਉਸ ਨੇ ਯਹੋਵਾਹ ਦੀ ਖੋਜ ਵਿੱਚ ਆਪਣਾ ਮੰਨ ਨਾ ਲਾਇਆ
15. ਅਤੇ ਰਹਬੁਆਮ ਦੇ ਕੰਮ ਮੁੱਢ ਤੋਂ ਅੰਤ ਤੀਕ ਕੀ ਓਹ ਸ਼ਮਅਯਾਹ ਨਬੀ ਅਤੇ ਇੱਦੋ ਗੈਬਦਾਨ ਦੇ ਇਤਹਾਸ ਵਿੱਚ ਕੁਲ ਪੱਤ੍ਰੀ ਦੇ ਅਨੁਸਾਰ ਲਿਖੇ ਨਹੀਂ? ਅਤੇ ਰਹਬੁਆਮ ਅਤੇ ਯਾਰਾਬੁਆਮ ਦੇ ਵਿੱਚ ਸਦਾ ਲੜਾਈ ਹੁੰਦੀ ਰਹੀ
16. ਤਾਂ ਰਹਬੁਆਮ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤ੍ਰ ਅਬੀਯਾਹ ਉਸ ਦੇ ਥਾਂ ਰਾਜ ਕਰਨ ਲੱਗਾ।।
Total 36 Chapters, Current Chapter 12 of Total Chapters 36
×

Alert

×

punjabi Letters Keypad References