2. ਇਸਰਾਏਲੀਆਂ ਨੂੰ ਫ਼ਰਮਾ ਭਈ ਓਹ ਮੇਰੇ ਲਈ ਚੜ੍ਹਾਵਾ ਲਿਆਉਣ। ਹਰ ਇੱਕ ਮਨੁੱਖ ਤੋਂ ਜਿਹ ਦਾ ਮਨ ਉਹ ਨੂੰ ਪਰੇਰੇ ਤੁਸੀਂ ਮੇਰਾ ਚੜ੍ਹਾਵਾ ਲਿਓ
|
9. ਜਿਵੇਂ ਮੈਂ ਤੈਨੂੰ ਸਭ ਕੁਝ ਵਿਖਾਉਂਦਾ ਹਾਂ ਡੇਹਰੇ ਦੇ ਨਮੂਨੇ ਉੱਤੇ ਅਤੇ ਉਸ ਦੇ ਸਾਰੇ ਸਮਾਨ ਦੇ ਨਮੂਨੇ ਉੱਤੇ ਓਵੇਂ ਹੀ ਬਣਾਇਓ।।
|
10. ਓਹ ਸ਼ਿੱਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਉਣ ਜਿਸ ਦੀ ਲੰਬਾਈ ਢਾਈ ਹੱਥ ਅਤੇ ਚੁੜਾਈ ਡੇਢ ਹੱਥ ਅਤੇ ਉਚਾਈ ਡੇਢ ਹੱਥ ਹੋਵੇ
|
11. ਤੂੰ ਉਸ ਉੱਤੇ ਕੁੰਦਨ ਸੋਨਾ ਮੜ੍ਹੀਂ ਅਤੇ ਤੂੰ ਉਸ ਨੂੰ ਅੰਦਰੋਂ ਬਾਹਰੋਂ ਮੜ੍ਹੀਂ ਅਤੇ ਤੂੰ ਉਸ ਉੱਤੇ ਸੋਨੇ ਦੀ ਬਨੇਰੀ ਚੁਫੇਰੇ ਬਣਾਈਂ
|
12. ਉਸ ਦੇ ਲਈ ਸੋਨੇ ਦੇ ਚਾਰ ਕੜੇ ਢਾਲ ਕੇ ਉਹ ਦਿਆਂ ਚੌਹਾਂ ਪਾਵਿਆਂ ਵਿੱਚ ਲਾਈਂ ਅਰਥਾਤ ਦੋ ਕੜੇ ਇੱਕ ਪਾਸੇ ਦੋ ਕੜੇ ਦੂਜੇ ਪਾਸੇ
|
19. ਤੂੰ ਇੱਕ ਕਰੂਬੀ ਇੱਕ ਸਿਰੇ ਤੋਂ ਅਰ ਦੂਜਾ ਕਰੂਬੀ ਦੂਜੇ ਸਿਰੇ ਤੋਂ ਬਣਾਈਂ। ਪਰਾਸਚਿਤ ਦੇ ਸਰਪੋਸ਼ ਹੀ ਤੋਂ ਤੁਸੀਂ ਦੋਹਾਂ ਸਿਰਿਆਂ ਉੱਤੇ ਕਰੂਬੀਆਂ ਨੂੰ ਬਣਾਇਓ
|
20. ਅਤੇ ਓਹ ਕਰੂਬੀ ਆਪਣੇ ਦੋਵੇਂ ਖੰਭ ਉਤਾਹਾਂ ਨੂੰ ਖਲਾਰੇ ਹੋਏ ਹੋਣ ਅਤੇ ਓਹ ਆਪਣੇ ਖੰਭਾਂ ਨਾਲ ਪਰਾਸਚਿਤ ਦੇ ਸਰਪੋਸ਼ ਨੂੰ ਢੱਕਦੇ ਹੋਣ ਅਰ ਉਨ੍ਹਾਂ ਦੇ ਮੂੰਹ ਆਹਮੋ ਸਾਹਮਣੇ ਹੋਣ ਕਰੂਬੀਆਂ ਦੇ ਮੂੰਹ ਪਰਾਸਚਿਤ ਦੇ ਸਰਪੋਸ਼ ਵੱਲ ਹੋਣ
|
21. ਅਤੇ ਤੂੰ ਪਰਾਸਚਿਤ ਨੂੰ ਉਤਾਂਹ ਸੰਦੂਕ ਦੇ ਉੱਤੇ ਰੱਖੀਂ ਅਰ ਤੂੰ ਉਸ ਸਾਖੀ ਨੂੰ ਜਿਹੜੀ ਮੈਂ ਤੈਨੂੰ ਦਿਆਂਗਾ ਸੰਦੂਕ ਵਿੱਚ ਰੱਖੀਂ
|
22. ਤਾਂ ਮੈਂ ਤੈਨੂੰ ਉੱਥੇ ਮਿਲਾਂਗਾ ਅਤੇ ਤੇਰੇ ਨਾਲ ਪਰਾਸਚਿਤ ਦੇ ਸਰਪੋਸ਼ ਦੇ ਉੱਤੋਂ ਦੋਹਾਂ ਕਰੂਬੀਆਂ ਦੇ ਵਿੱਚੋਂ ਦੀ ਜਿਹੜੇ ਸਾਖੀ ਦੇ ਸੰਦੂਕ ਦੇ ਉੱਤੇ ਹਨ ਮੈਂ ਓਹ ਗੱਲਾਂ ਕਰਾਂਗਾ ਜਿਨ੍ਹਾਂ ਦਾ ਤੈਨੂੰ ਇਸਰਾਏਲੀਆਂ ਲਈ ਹੁਕਮ ਦਿਆਂਗਾ।।
|
23. ਤੂੰ ਸ਼ਿੱਟੀਮ ਦੀ ਲੱਕੜੀ ਦੀ ਇੱਕ ਮੇਜ਼ ਬਣਾਈਂ। ਉਸ ਦੀ ਲੰਬਾਈ ਦੋ ਹੱਥ ਅਰ ਉਸ ਦੀ ਚੁੜਾਈ ਇੱਕ ਹੱਥ ਅਰ ਉਸ ਦੀ ਉਚਾਈ ਡੇਢ ਹੱਥ ਹੋਵੇ
|
26. ਤੂੰ ਉਹ ਦੇ ਲਈ ਸੋਨੇ ਦੇ ਚਾਰ ਕੜੇ ਬਣਾਈਂ ਅਰ ਤੂੰ ਉਨ੍ਹਾਂ ਕੜਿਆਂ ਨੂੰ ਉਹ ਦੇ ਚੌਹਾਂ ਖੂੰਜਿਆਂ ਉੱਤੇ ਜਿਹੜੇ ਉਸ ਦੇ ਚੌਹਾਂ ਪਾਵਿਆਂ ਉੱਤੇ ਹਨ ਪਾਈਂ
|
28. ਤੂੰ ਓਹ ਚੋਬਾਂ ਸ਼ਿੱਟੀਮ ਦੀ ਲੱਕੜੀ ਦੀਆਂ ਬਣਾਈਂ। ਤੂੰ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ ਤਾਂ ਜੋ ਮੇਜ਼ ਉਨ੍ਹਾਂ ਨਾਲ ਚੁੱਕੀ ਜਾਵੇ
|
31. ਤੂੰ ਸ਼ਮਾਦਾਨ ਕੁੰਦਨ ਸੋਨੇ ਦਾ ਬਣਾਈਂ। ਉਹ ਸ਼ਮਾਦਾਨ ਘੜਕੇ ਬਣਾਇਆ ਜਾਵੇ। ਉਸ ਦਾ ਪਾਏਦਾਨ ਅਤੇ ਉਸ ਦਾ ਡੰਡਾ ਉਸ ਦੇ ਕਟੋਰੇ ਉਸ ਦੇ ਗੋਲੇ ਅਰ ਉਸ ਦੇ ਫੁੱਲ ਉਸ ਦੇ ਵਿੱਚੋਂ ਹੀ ਹੋਣ
|
32. ਛੇ ਟਹਿਣੀਆਂ ਉਸ ਦੇ ਦੋਹਾਂ ਪਾਸਿਆਂ ਤੋਂ ਨਿੱਕਲਣ। ਸ਼ਮਾਦਾਨ ਦੇ ਇੱਕ ਪਾਸਿਓ ਤਿੰਨ ਟਹਿਣੀਆਂ ਅਤੇ ਸ਼ਮਾਦਾਨ ਦੇ ਦੂਜੇ ਪਾਸਿਓਂ ਤਿੰਨ ਟਹਿਣੀਆਂ
|
33. ਇੱਕ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਇੱਕ ਗੋਲਾ ਅਰ ਇੱਕ ਫੁੱਲ ਅਰ ਦੂਜੀ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਇੱਕ ਗੋਲਾ ਅਰ ਇੱਕ ਫੁੱਲ ਅਤੇ ਐਉਂ ਹੀ ਛੇਆਂ ਟਹਿਣੀਆਂ ਲਈ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਹਨ ਹੋਵੇ
|
35. ਅਤੇ ਉਸੇ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਰ ਫੇਰ ਉਸੇ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਰ ਫੇਰ ਉਸੇ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਹੋਵੇ ਅਤੇ ਐਉਂ ਹੀ ਉਨ੍ਹਾਂ ਛੇਆਂ ਟਹਿਣੀਆਂ ਲਈ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਹਨ ਹੋਵੇ
|
36. ਉਨਾਂ ਦੇ ਗੋਲੇ ਅਤੇ ਉਨ੍ਹਾਂ ਦੀਆਂ ਟਹਿਣੀਆਂ ਉਸ ਤੋਂ ਹੋਣ ਅਰਥਾਤ ਏਹ ਸਾਰਾ ਘੜਿਆ ਹੋਇਆ ਕੁੰਦਨ ਸੋਨੇ ਦੇ ਇੱਕ ਟੁਕੜੇ ਤੋਂ ਹੋਵੇ
|