1. ਉਪਰੰਤ ਹੇ ਪਵਿੱਤਰ ਭਰਾਵੋ, ਸੁਰਗੀ ਸੱਦੇ ਦੇ ਭਾਈਵਾਲੋ, ਤੁਸੀਂ ਸਾਡੇ ਇਕਰਾਰ ਦੇ ਰਸੂਲ ਅਤੇ ਪਰਧਾਨ ਜਾਜਕ ਯਿਸੂ ਵੱਲ ਧਿਆਨ ਕਰੋ
|
3. ਕਿਉਂ ਜੋ ਘਰ ਨਾਲੋਂ ਜਿੰਨਾ ਘਰ ਦਾ ਬਣਾਉਣ ਵਾਲਾ ਆਦਰ ਜੋਗ ਹੁੰਦਾ ਹੈ ਉੱਨਾ ਹੀ ਉਹ ਵੀ ਮੂਸਾ ਨਾਲੋਂ ਵਧੀਕ ਆਦਰ ਦੇ ਜੋਗ ਹੈ
|
6. ਪਰ ਮਸੀਹ ਪੁੱਤ੍ਰ ਦੀ ਨਿਆਈਂ ਉਹ ਦੇ ਘਰ ਉੱਤੇ ਹੈ, ਅਤੇ ਉਹ ਦਾ ਘਰ ਅਸੀਂ ਹਾਂ ਜੇ ਅਸੀਂ ਆਸ ਦੀ ਦਿਲੇਰੀ ਅਰ ਅਭਮਾਨ ਅੰਤ ਤੋੜੀ ਫੜੀ ਰੱਖੀਏ
|
10. ਇਸ ਕਾਰਨ ਮੈਂ ਉਸ ਪੀੜ੍ਹੀ ਤੋਂ ਗਰੰਜ ਹੋਇਆ, ਅਤੇ ਆਖਿਆ ਕਿ ਓਹ ਦਿਲੋਂ ਕੁਰਾਹੇ ਪੈਂਦੇ ਹਨ, ਅਤੇ ਓਹਨਾਂ ਮੇਰੇ ਰਾਹਾਂ ਨੂੰ ਨਾ ਜਾਤਾ,
|
12. ਹੇ ਭਰਾਵੋ, ਵੇਖਣਾ ਭਈ ਜੀਉਂਦੇ ਪਰਮੇਸ਼ੁਰ ਤੋਂ ਬੇਮੁਖ ਹੋਣ ਕਰਕੇ ਕਿਤੇ ਤੁਹਾਡੇ ਵਿੱਚੋਂ ਕਿਸੇ ਦਾ ਬੇਪਰਤੀਤਾ ਬੁਰਾ ਦਿਲ ਨਾ ਹੋਵੇ
|
13. ਸਗੋਂ ਜਿੰਨਾਂ ਚਿਰ ਅੱਜ ਦਾ ਦਿਨ ਆਖੀਦਾ ਹੈ ਤੁਸੀਂ ਨਿੱਤ ਇੱਕ ਦੂਏ ਨੂੰ ਉਪਦੇਸ਼ ਕਰਿਆ ਕਰੋ ਤਾਂ ਜੋ ਤੁਹਾਡੇ ਵਿੱਚੋਂ ਕੋਈ ਪਾਪ ਦੇ ਧੋਖੇ ਨਾਲ ਕਠੋਰ ਨਾ ਹੋ ਜਾਵੇ
|
14. ਕਿਉਂ ਜੋ ਅਸੀਂ ਮਸੀਹ ਵਿੱਚ ਸਾਂਝੀ ਹੋਏ ਹੋਏ ਹਾਂ ਪਰ ਤਦ ਜੇ ਆਪਣੇ ਪਹਿਲੇ ਭਰੋਸੇ ਨੂੰ ਅੰਤ ਤੋੜੀ ਤਕੜਾਈ ਨਾਲ ਫੜੀ ਰੱਖੀਏ, ਜਿਵੇਂ ਆਖਿਆ ਜਾਂਦਾ ਹੈ, -
|
16. ਓਹ ਕਿਹੜੇ ਸਨ ਜਿਨ੍ਹਾਂ ਸੁਣ ਕੇ ਬਗਾਵਤ ਕੀਤੀ ॽ ਭਲਾ, ਉਨ੍ਹਾਂ ਸਭਨਾਂ ਨਹੀਂ ਜਿਹੜੇ ਮੂਸਾ ਦੇ ਰਾਹੀਂ ਮਿਸਰੋਂ ਨਿੱਕਲ ਆਏ ਸਨ ॽ
|
17. ਅਤੇ ਉਹ ਕਿਨ੍ਹਾਂ ਨਾਲ ਚਾਲੀ ਵਰਹੇ ਗਰੰਜ ਰਿਹਾ ॽ ਭਲਾ, ਉਨ੍ਹਾਂ ਨਾਲ ਨਹੀਂ ਜਿਨ੍ਹਾਂ ਪਾਪ ਕੀਤਾ ਅਤੇ ਜਿਨ੍ਹਾਂ ਦੀਆਂ ਲੋਥਾਂ ਉਜਾੜ ਵਿੱਚ ਪਈਆਂ ਰਹੀਆਂ ॽ
|
18. ਅਤੇ ਕਿਨ੍ਹਾਂ ਨੂੰ ਉਸ ਨੇ ਸੌਂਹ ਖਾ ਕੇ ਆਖਿਆ ਭਈ ਓਹ ਮੇਰੇ ਅਰਾਮ ਵਿੱਚ ਨਾ ਵੜਨਗੇ ਪਰ ਉਨ੍ਹਾਂ ਨੂੰ ਜਿਹੜੇ ਅਣਆਗਿਆਕਾਰ ਸਨ ॽ
|