2. ਅਤੇ ਓਹ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗੇ ਭਈ ਅਸਾਂ ਇਹ ਨੂੰ ਸਾਡੀ ਕੌਮ ਨੂੰ ਭਰਮਾਉਂਦਿਆਂ ਅਤੇ ਕੈਸਰ ਨੂੰ ਮਾਮਲਾ ਦੇਣ ਤੋਂ ਮਨੇ ਕਰਦਿਆਂ ਅਤੇ ਆਪਣੇ ਆਪ ਨੂੰ ਮਸੀਹ ਪਾਤਸ਼ਾਹ ਕਹਿੰਦਿਆ ਡਿੱਠਾ
|
3. ਪਿਲਾਤੁਸ ਨੇ ਉਸ ਤੋਂ ਪੁੱਛਿਆ, ਭਲਾ, ਯਹੂਦੀਆਂ ਦਾ ਪਾਤਸ਼ਾਹ ਤੂੰ ਹੈਂॽ ਉਸ ਨੇ ਉਹ ਨੂੰ ਉੱਤਰ ਦਿੱਤਾ, ਤੂੰ ਸਤ ਆਖਿਆ ਹੈ
|
5. ਪਰ ਓਹ ਹੋਰ ਵੀ ਜੋਰ ਲਾ ਕੇ ਬੋਲੇ, ਉਹ ਗਲੀਲ ਤੋਂ ਲੈ ਕੇ ਐਥੋਂ ਤੋੜੀ ਸਾਰੇ ਯਹੂਦਿਯਾ ਵਿੱਚ ਸਿਖਲਾਉਂਦਾ ਹੋਇਆ ਲੋਕਾਂ ਨੂੰ ਚੁੱਕਦਾ ਹੈ
|
7. ਅਤੇ ਜਾਂ ਉਸ ਨੇ ਮਲੂਮ ਕੀਤਾ ਜੋ ਉਹ ਹੇਰੋਦੇਸ਼ ਦੇ ਇਲਾਕੇ ਦਾ ਹੈ ਤਾਂ ਉਸ ਨੂੰ ਹੇਰੋਦੇਸ ਦੇ ਕੋਲ ਜਿਹੜਾ ਆਪ ਉਨ੍ਹੀਂ ਦਿਨੀਂ ਯਰੂਸ਼ਲਮ ਵਿੱਚ ਸੀ ਘੱਲਿਆ।।
|
8. ਹੇਰੋਦੇਸ ਯਿਸੂ ਨੂੰ ਵੇਖ ਕੇ ਵੱਡਾ ਅਨੰਦ ਹੋਇਆ ਕਿਉਂ ਜੋ ਉਹ ਚਿਰੋਕਣਾ ਉਸ ਨੂੰ ਵੇਖਣਾ ਚਾਹੁੰਦਾ ਸੀ ਇਸ ਕਰਕੇ ਜੋ ਓਨ ਉਸ ਦੀ ਖਬਰ ਸੁਣੀ ਸੀ ਅਤੇ ਉਹ ਨੂੰ ਆਸ ਸੀ ਜੋ ਉਸ ਦੇ ਹੱਥੋਂ ਕੋਈ ਨਿਸ਼ਾਨ ਵੇਖੇ
|
11. ਤਾਂ ਹੇਰੋਦੇਸ ਨੇ ਆਪਣੇ ਸਿਪਾਹੀਆਂ ਨਾਲ ਰਲ ਕੇ ਉਹ ਨੂੰ ਬੇਪਤ ਕੀਤਾ ਅਤੇ ਠੱਠਾ ਮਾਰਿਆ ਅਰ ਭੜਕੀਲੀ ਪੁਸ਼ਾਕ ਪਹਿਨਾ ਕੇ ਉਹ ਨੂੰ ਪਿਲਾਤੁਸ ਦੇ ਕੋਲ ਮੋੜ ਭੇਜਿਆ
|
14. ਉਨ੍ਹਾਂ ਨੂੰ ਆਖਿਆ, ਤੁਸੀਂ ਇਸ ਮਨੁੱਖ ਨੂੰ ਲੋਕਾਂ ਦਾ ਭਰਮਾਉਣ ਵਾਲਾ ਠਹਿਰਾ ਕੇ ਮੇਰੇ ਕੋਲੇ ਲਿਆਏ ਅਰ ਵੇਖੋ ਮੈਂ ਤੁਹਾਡੇ ਸਾਹਮਣੇ ਪੁੱਛ ਗਿੱਛ ਕੀਤੀ ਅਤੇ ਜਿਹੜੀਆਂ ਗੱਲਾਂ ਦੀ ਤੁਸਾਂ ਇਸ ਉੱਤੇ ਨਾਲਸ਼ ਕੀਤੀ ਹੈ ਮੈਂ ਉਨ੍ਹਾਂ ਦੇ ਵਿਖੇ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ
|
15. ਅਤੇ ਨਾ ਹੇਰੋਦੇਸ ਨੇ ਕਿਉਂਕਿ ਓਨ ਉਸ ਨੂੰ ਸਾਡੇ ਕੋਲ ਮੋੜ ਭੇਜਿਆ ਅਰ ਵੇਖੋ ਉਹ ਦੇ ਕੋਲੋਂ ਕਤਲ ਦੇ ਲਾਇਕ ਕੋਈ ਔਗੁਣ ਨਹੀਂ ਹੋਇਆ
|
22. ਉਸ ਨੇ ਤੀਜੀ ਵਾਰ ਉਨ੍ਹਾਂ ਨੂੰ ਆਖਿਆ, ਕਿਉਂ, ਇਸ ਨੇ ਕੀ ਬੁਰਿਆਈ ਕੀਤੀॽ ਮੈਂ ਇਹ ਦੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਇਸ ਲਈ ਮੈਂ ਇਹ ਨੂੰ ਕੋਰੜੇ ਮਾਰ ਕੇ ਛੱਡ ਦਿਆਂਗਾ
|
23. ਪਰ ਓਹ ਉੱਚਾ ਰੌਲਾ ਪਾ ਕੇ ਉਹ ਦੇ ਗਲ ਪੈ ਗਏ ਅਤੇ ਇਹੋ ਮੰਗਦੇ ਰਹੇ ਜੋ ਉਹ ਸਲੀਬ ਉੱਤੇ ਚੜ੍ਹਾਇਆ ਜਾਵੇ ਅਤੇ ਉਨ੍ਹਾਂ ਦੀਆਂ ਅਵਾਜ਼ਾਂ ਪਰਬਲ ਪੈ ਗਈਆਂ
|
25. ਅਤੇ ਉਸ ਨੇ ਜਿਹੜਾ ਪਸਾਦ ਅਰ ਖੂਨ ਦੇ ਕਾਰਨ ਕੈਦ ਹੋਇਆ ਸੀ ਜਿਹ ਨੂੰ ਓਹ ਮੰਗਦੇ ਸਨ ਛੱਡ ਦਿੱਤਾ ਪਰ ਯਿਸੂ ਨੂੰ ਉਨ੍ਹਾਂ ਦੀ ਮਰਜ਼ੀ ਉੱਤੇ ਹਵਾਲੇ ਕੀਤਾ।।
|
26. ਜਾਂ ਉਸ ਨੂੰ ਲਈ ਜਾਂਦੇ ਸਨ ਤਾਂ ਸ਼ਮਊਨ ਇੱਕ ਕੁਰੇਨੀ ਮਨੁੱਖ ਪਿੰਡੋਂ ਆਉਂਦੇ ਨੂੰ ਫੜ ਕੇ ਉਸ ਉੱਤੇ ਸਲੀਬ ਧਰੀ ਭਈ ਯਿਸੂ ਦੇ ਮਗਰ ਲੈ ਚੱਲੇ ।।
|
27. ਲੋਕਾਂ ਦੀ ਵੱਡੀ ਭੀੜ ਉਹ ਦੇ ਪਿੱਛੇ ਗਈ ਨਾਲ ਬਹੁਤ ਸਾਰੀਆਂ ਤੀਵੀਆਂ ਜਿਹੜੀਆਂ ਉਹ ਦੇ ਲਈ ਪਿੱਟਦੀਆਂ ਅਤੇ ਰੋਂਦੀਆਂ ਸਨ
|
28. ਪਰ ਯਿਸੂ ਉਨ੍ਹਾਂ ਦੀ ਵੱਲ ਪਿਛਾਹਾਂ ਭੌਂ ਕੇ ਬੋਲਿਆ, ਹੇ ਯਰੂਸ਼ਲਮ ਦੀਓ ਧੀਓ, ਮੈਨੂੰ ਨਾ ਰੋਵੋ ਪਰ ਆਪ ਨੂੰ ਅਤੇ ਆਪਣਿਆਂ ਬੱਚਿਆ ਨੂੰ ਰੋਵੋ
|
29. ਕਿਉਂਕਿ ਵੇਖੋ ਓਹ ਦਿਨ ਆਉਂਦੇ ਹਨ ਜਿੰਨ੍ਹਾਂ ਵਿੱਚ ਆਖਣਗੇ ਭਈ ਧੰਨ ਹਨ ਬਾਂਝਾਂ ਅਤੇ ਓਹ ਕੁੱਖਾਂ ਜਿਨ੍ਹਾਂ ਨਹੀਂ ਜਣਿਆ ਅਤੇ ਓਹ ਦੁੱਧੀਆਂ ਜਿਨ੍ਹਾਂ ਦੁੱਧ ਨਹੀਂ ਚੁੰਘਾਇਆ
|
33. ਅਤੇ ਜਾਂ ਉਸ ਥਾਂ ਪਹੁੰਚੇ ਜੋ ਕਲਵਰੀ ਕਹਾਉਂਦਾ ਹੈ ਤਾਂ ਉਹ ਨੂੰ ਉੱਥੇ ਸਲੀਬ ਤੇ ਚੜਾਇਆ ਅਤੇ ਉਨ੍ਹਾਂ ਬੁਰਿਆਰਾਂ ਨੂੰ ਵੀ ਇੱਕ ਸੱਜੇ ਅਤੇ ਦੂਆ ਖੱਬੇ
|
34. ਤਦ ਯਿਸੂ ਨੇ ਆਖਿਆ, ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਓਹ ਨਹੀਂ ਜਾਣਦੇ ਭਈ ਕੀ ਕਰਦੇ ਹਨ, ਅਤੇ ਉਨ੍ਹਾਂ ਉਸ ਦੇ ਕੱਪੜੇ ਵੰਡ ਕੇ ਗੁਣੇ ਪਾਏ
|
35. ਅਰ ਲੋਕ ਖਲੋਤੇ ਵੇਖ ਰਹੇ ਸਨ ਅਤੇ ਸਰਦਾਰ ਵੀ ਮਖੌਲ ਨਾਲ ਕਹਿਣ ਲੱਗੇ ਭਈ ਇਹ ਨੇ ਹੋਰਨਾਂ ਨੂੰ ਬਚਾਇਆ । ਜੇਕਰ ਇਹ ਪਰਮੇਸ਼ੁਰ ਦਾ ਮਸੀਹ ਅਤੇ ਉਹ ਦਾ ਚੁਣਿਆ ਹੋਇਆ ਹੈ ਤਾਂ ਆਪਣੇ ਆਪ ਨੂੰ ਬਚਾ ਲਵੇ!
|
39. ਉਨ੍ਹਾਂ ਬੁਰਿਆਰਾਂ ਵਿੱਚੋਂ ਜਿਹੜੇ ਟੰਗੇ ਹੋਏ ਸਨ ਇੱਕ ਨੇ ਇਹ ਕਹਿ ਕੇ ਉਸ ਨੂੰ ਮਿਹਣਾ ਮਾਰਿਆ ਕਿ ਭਲਾ, ਤੂੰ ਮਸੀਹ ਨਹੀਂ ਹੈਂॽ ਤਾਂ ਆਪਣੇ ਆਪ ਨੂੰ ਅਤੇ ਸਾਨੂੰ ਭੀ ਬਚਾ!
|
46. ਤਾਂ ਯਿਸੂ ਉੱਚੀ ਅਵਾਜ਼ ਨਾਲ ਚਿੱਲਾ ਕੇ ਆਖਿਆ ਕਿ ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥੀਂ ਸੌਂਪਦਾ ਹਾਂ, ਅਤੇ ਇਹ ਕਹਿ ਕੇ ਪ੍ਰਾਣ ਛੱਡ ਦਿੱਤੇ
|
49. ਅਰ ਉਹ ਦੇ ਸਰਬੱਤ ਜਾਣੂ ਪਛਾਣੂ ਅਤੇ ਓਹ ਤੀਵੀਆਂ ਜਿਹੜੀਆਂ ਗਲੀਲ ਤੋਂ ਉਹ ਦੇ ਨਾਲ ਆਈਆਂ ਸਨ ਦੂਰੋਂ ਖਲੋ ਕੇ ਇਹ ਹਾਲ ਵੇਖ ਰਹੀਆਂ ਸਨ।।
|
51. ਅਤੇ ਉਨ੍ਹਾਂ ਦੀ ਮੱਤ ਅਰ ਕਰਮ ਵਿੱਚ ਨਹੀਂ ਸੀ ਰਲਿਆ ਸੋ ਯਹੂਦੀਆਂ ਦੇ ਨਗਰ ਅਰਿਮਥੇਆ ਦਾ ਸੀ ਅਰ ਪਰਮੇਸ਼ੁਰ ਦੇ ਰਾਜ ਦੀ ਉਡੀਕ ਵਿੱਚ ਹੈਸੀ
|
53. ਅਤੇ ਉਸ ਨੂੰ ਉਤਾਰਿਆ ਅਤੇ ਮਹੀਨ ਕੱਪੜੇ ਵਿੱਚ ਵਲ੍ਹੇਟ ਕੇ ਉਹ ਨੂੰ ਇੱਕ ਕਬਰ ਦੇ ਅੰਦਰ ਰੱਖਿਆ ਜਿਹੜੀ ਪੱਥਰ ਵਿੱਚ ਖੋਦੀ ਹੋਈ ਸੀ ਜਿੱਥੇ ਕਦੇ ਕੋਈ ਨਹੀਂ ਸੀ ਪਿਆ
|
55. ਅਤੇ ਉਹ ਤੀਵੀਆਂ ਜਿਹੜੀਆਂ ਗਲੀਲ ਤੋਂ ਉਹ ਦੇ ਨਾਲ ਆਈਆਂ ਸਨ ਉਨ੍ਹਾਂ ਵੀ ਮਗਰ ਮਗਰ ਜਾ ਕੇ ਕਬਰ ਨੂੰ ਵੇਖਿਆ ਅਤੇ ਨਾਲੇ ਇਹ ਕਿ ਉਹ ਦੀ ਲੋਥ ਕਿੱਕੁਰ ਰੱਖੀ ਗਈ ਸੀ
|