1. ਉਸ ਵੇਲੇ ਸੁਰਗ ਦਾ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ ਜਿਹੜੀਆਂ ਆਪਣੀਆਂ ਮਸਾਲਾਂ ਲੈਕੇ ਲਾੜੇ ਦੇ ਮਿਲਨ ਨੂੰ ਨਿੱਕਲੀਆਂ
|
8. ਅਤੇ ਮੂਰਖਾਂ ਨੇ ਚਤਰਾਂ ਨੂੰ ਕਿਹਾ ਕਿ ਆਪਣੇ ਤੇਲ ਵਿੱਚੋਂ ਕੁਝ ਸਾਨੂੰ ਦਿਓ ਕਿਉਂ ਜੋ ਸਾਡੀਆਂ ਮਸਾਲਾਂ ਬੁਝਦੀਆਂ ਜਾਂਦੀਆਂ ਹਨ
|
9. ਪਰ ਚਤਰਾਂ ਨੇ ਉੱਤਰ ਦਿੱਤਾ, ਨਾ, ਕਿਤੇ ਸਾਡੇ ਅਤੇ ਤੁਹਾਡੇ ਲਈ ਥੁੜ ਨਾ ਜਾਵੇ ਪਰ ਤੁਸੀਂ ਵੇਚਣ ਵਾਲਿਆਂ ਦੇ ਕੋਲ ਜਾ ਕੇ ਆਪਣੇ ਲਈ ਮੁੱਲ ਲਓ
|
10. ਅਤੇ ਜਦ ਓਹ ਮੁੱਲ ਲੈਣ ਗਈਆਂ ਲਾੜਾ ਆ ਪਹੁੰਚਿਆ ਅਤੇ ਜਿਹੜੀਆਂ ਤਿਆਰ ਸਨ ਉਹ ਦੇ ਨਾਲ ਵਿਆਹ ਵਿੱਚ ਜਾ ਵੜੀਆਂ ਅਤੇ ਬੂਹਾ ਮਾਰਿਆ ਗਿਆ
|
14. ਇਹ ਗੱਲ ਤਾਂ ਉਸ ਮਨੁੱਖ ਵਰਗੀ ਹੈ ਜਿਹ ਨੇ ਪਰਦੇਸ ਨੂੰ ਜਾਣ ਲੱਗਿਆ ਆਪਣੇ ਚਾਕਰਾਂ ਨੂੰ ਸੱਦ ਕੇ ਆਪਣਾ ਮਾਲ ਉਨ੍ਹਾਂ ਨੂੰ ਸੌਂਪਿਆ
|
15. ਅਤੇ ਇੱਕ ਨੂੰ ਪੰਜ ਤੋੜੇ, ਦੂਏ ਨੂੰ ਦੋ ਅਤੇ ਤੀਏ ਨੂੰ ਇੱਕ, ਹਰੇਕ ਨੂੰ ਉਹ ਦੇ ਗੁਣ ਦੇ ਅਨੁਸਾਰ ਦਿੱਤਾ ਤਾਂ ਪਰਦੇਸ ਨੂੰ ਚੱਲਿਆ ਗਿਆ
|
20. ਸੋ ਜਿਹ ਨੇ ਪੰਜ ਤੋੜੇ ਲਏ ਸਨ ਉਹ ਨੇ ਕੋਲ ਆਣ ਕੇ ਹੋਰ ਪੰਜ ਤੋੜੇ ਉਹ ਦੇ ਅੱਗੇ ਰੱਖ ਅਤੇ ਕਿਹਾ, ਸੁਆਮੀ ਜੀ ਤੁਸਾਂ ਮੈਨੂੰ ਪੰਜ ਤੋੜੇ ਸੌਂਪੇ ਸਨ। ਵੇਖੋ ਮੈਂ ਪੰਜ ਤੋੜੇ ਹੋਰ ਭੀ ਖੱਟੇ
|
21. ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਮਾਤਬਰ ਚਾਕਰ ਸ਼ਾਬਾਸ਼ੇ! ਤੂੰ ਤਾਂ ਥੋੜੇ ਜਿਹੇ ਵਿੱਚ ਮਾਤਬਰ ਨਿੱਕਲਿਆ, ਮੈਂ ਤੈਨੂੰ ਬਹੁਤ ਸਾਰੇ ਉੱਤੇ ਇਖ਼ਤਿਆਰ ਦਿਆਂਗਾ। ਤੂੰ ਆਪਣੇ ਮਾਲਕ ਦੀ ਖ਼ੁਸ਼ੀ ਵਿੱਚ ਦਾਖਲ ਹੋ
|
22. ਅਤੇ ਜਿਹ ਨੇ ਦੋ ਤੋੜੇ ਲਏ ਸਨ ਉਹ ਵੀ ਕੋਲ ਆਣ ਕੇ ਬੋਲਿਆ, ਸੁਆਮੀ ਜੀ ਤੁਸਾਂ ਮੈਨੂੰ ਦੋ ਤੋੜੇ ਸੌਂਪੇ ਸਨ। ਵੇਖੋ ਮੈਂ ਦੋ ਤੋੜੇ ਹੋਰ ਭੀ ਖੱਟੇ
|
23. ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਮਾਤਬਰ ਚਾਕਰ ਸ਼ਾਬਸ਼ੇ! ਤੂੰ ਥੋੜੇ ਜਿਹੇ ਵਿੱਚ ਮਾਤਬਰ ਨਿੱਕਲਿਆ, ਮੈਂ ਤੈਨੂੰ ਬਹੁਤ ਸਾਰੇ ਉੱਤੇ ਇਖ਼ਤਿਆਰ ਦਿਆਂਗਾ। ਤੂੰ ਆਪਣੇ ਮਾਲਕ ਦੀ ਖ਼ੁਸ਼ੀ ਵਿੱਚ ਦਾਖਲ ਹੋ
|
24. ਫੇਰ ਜਿਹ ਨੇ ਇੱਕ ਤੋਂੜਾ ਲਿਆ ਸੀ ਉਹ ਵੀ ਕੋਲ ਆਣ ਕੇ ਬੋਲਿਆ, ਸੁਆਮੀ ਜੀ ਮੈਂ ਤੁਹਾਨੂੰ ਜਾਣਿਆ ਜੋ ਤੁਸੀਂ ਕਰੜੇ ਆਦਮੀ ਹੋ ਕਿ ਜਿੱਥੇ ਤੁਸੀਂ ਨਹੀਂ ਬੀਜਿਆ ਉੱਥੋਂ ਵੱਢਦੇ ਹੋ ਅਰ ਜਿੱਥੇ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦੇ ਹੋ
|
26. ਉਸ ਦੇ ਮਾਲਕ ਨੇ ਉਸ ਨੂੰ ਉੱਤਰ ਦਿੱਤਾ, ਓਏ ਦੁਸ਼ਟ ਅਤੇ ਆਲਸੀ ਚਾਕਰ! ਕੀ ਤੈਂ ਜਾਣਿਆ ਭਈ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਵੱਢਦਾ ਹਾਂ ਅਰ ਜਿੱਥੇ ਮੈਂ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦਾ ਹਾਂ?
|
29. ਕਿਉਂਕਿ ਜਿਸ ਕਿਸੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ ਪਰ ਜਿਹ ਦੇ ਕੋਲ ਨਹੀਂ ਉਸ ਕੋਲੋਂ ਜੋ ਉਹ ਦਾ ਹੈ ਸੋ ਵੀ ਫੇਰ ਲਿਆ ਜਾਵੇਗਾ
|
32. ਅਰ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਰ ਜਿਸ ਤਰਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਵੱਖਰਿਆਂ ਕਰਦਾ ਹੈ ਓਸੇ ਤਰਾਂ ਉਹ ਉਨ੍ਹਾਂ ਨੂੰ ਇੱਕ ਦੂਏ ਤੋਂ ਵੱਖਰਾ ਕਰੇਗਾ
|
34. ਤਦ ਪਾਤਸ਼ਾਹ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ! ਜਿਹੜਾ ਰਾਜ ਸੰਸਾਰ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ ਉਸ ਦੇ ਵਾਰਸ ਹੋਵੋ
|
35. ਕਿਉਂ ਜੋ ਮੈਂ ਭੁੱਖਾ ਸਾਂ ਅਤੇ ਤੁਸਾਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਆਹਿਆ ਸਾਂ ਅਰ ਤੁਸਾਂ ਮੈਨੂੰ ਪਿਆਇਆ, ਮੈਂ ਪਰਦੇਸੀ ਸਾਂ ਅਤੇ ਤੁਸਾਂ ਮੈਨੂੰ ਆਪਣੇ ਘਰ ਉਤਾਰਿਆ
|
36. ਨੰਗਾ ਸਾਂ ਅਰ ਤੁਸਾਂ ਮੈਨੂੰ ਪਹਿਨਾਇਆ ਮੈਂ ਰੋਗੀ ਸਾਂ ਅਰ ਤੁਸਾਂ ਮੇਰੀ ਖ਼ਬਰ ਲਈ, ਮੈਂ ਕੈਦ ਵਿੱਚ ਸਾਂ ਅਤੇ ਤੁਸੀਂ ਮੇਰੇ ਕੋਲ ਆਏ
|
37. ਤਦ ਧਰਮੀ ਲੋਕ ਉਹ ਨੂੰ ਇਹ ਉੱਤਰ ਦੇਣਗੇ, ਪ੍ਰਭੁ ਜੀ ਅਸਾਂ ਕਦ ਤੈਨੂੰ ਭੁੱਖਾ ਵੇਖਿਆ ਅਤੇ ਖੁਆਇਆ ਯਾ ਤਿਹਾਇਆ ਅਤੇ ਪਿਲਾਇਆ?
|
40. ਪਾਤਸ਼ਾਹ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜਦ ਤੁਸਾਂ ਮੇਰੇ ਇਨ੍ਹਾਂ ਸਭਨਾਂ ਤੋਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ
|
41. ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ
|
43. ਮੈਂ ਪਰਦੇਸੀ ਸਾਂ ਅਤੇ ਤੁਸਾਂ ਮੈਨੂੰ ਆਪਣੇ ਘਰ ਨਾ ਉਤਾਰਿਆ, ਨੰਗਾ ਸਾਂ ਅਤੇ ਤੁਸਾਂ ਮੈਨੂੰ ਨਾ ਪਹਿਨਾਇਆ, ਰੋਗੀ ਅਤੇ ਕੈਦੀ ਸਾਂ ਅਰ ਤੁਸਾਂ ਮੇਰੀ ਖ਼ਬਰ ਨਾ ਲਈ
|
44. ਤਦ ਓਹ ਵੀ ਉੱਤਰ ਦੇਣਗੇ, ਪ੍ਰਭੁ ਜੀ ਕਦ ਅਸਾਂ ਤੈਨੂੰ ਭੁੱਖਾ ਯਾ ਤਿਹਾਇਆ ਯਾ ਪਰਦੇਸੀ ਯਾ ਨੰਗਾ ਯਾ ਰੋਗੀ ਯਾ ਕੈਦੀ ਵੇਖਿਆ ਅਤੇ ਤੇਰੀ ਟਹਿਲ ਨਾ ਕੀਤੀ?
|
45. ਤਦ ਉਹ ਉਨ੍ਹਾਂ ਨੂੰ ਇਹ ਉੱਤਰ ਦੇਵੇਗਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜਦ ਤੁਸਾਂ ਇਹ ਸਭਨਾਂ ਤੋਂ ਛੋਟਿਆਂ ਵਿੱਚੋਂ ਇੱਕ ਨਾਲ ਕੀਤਾ ਇਹ ਨਾ ਕੀਤਾ ਤਾਂ ਮੇਰੇ ਨਾਲ ਨਾ ਕੀਤਾ
|