1. ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੈਂ ਮੈਨੂੰ ਕਿਉਂ ਛੱਡ ਦਿੱਤਾ ਹੈॽ ਅਤੇ ਮੇਰੇ ਬਚਾਉਣ ਤੋਂ ਅਤੇ ਮੇਰੀਆਂ ਭੁੱਬਾ ਦਿਆਂ ਸ਼ਬਦਾਂ ਤੋਂ ਕਿਉਂ ਦੂਰ ਰਹਿੰਦਾ ਹੈਂॽ
|
2. ਹੇ ਮੇਰੇ ਪਰਮੇਸ਼ੁਰ, ਮੈਂ ਦਿਨ ਨੂੰ ਪੁਕਾਰਦਾ ਹਾਂ ਪਰ ਤੂੰ ਉੱਤਰ ਨਹੀਂ ਦਿੰਦਾ, ਅਤੇ ਰਾਤ ਨੂੰ ਵੀ ਪਰ ਮੈਨੂੰ ਚੈਨ ਨਹੀਂ।
|
5. ਉਨ੍ਹਾਂ ਨੇ ਤੇਰੀ ਦੁਹਾਈ ਦਿੱਤੀ ਅਤੇ ਛੁਟਕਾਰਾ ਪਾਇਆ, ਉਨ੍ਹਾਂ ਨੇ ਤੇਰੇ ਉੱਤੇ ਭਰੋਸਾ ਰੱਖਿਆ ਅਤੇ ਓਹ ਸ਼ਰਮਿੰਦੇ ਨਾ ਹੋਏ।।
|
14. ਮੈਂ ਪਾਣੀ ਵਾਂਙੁ ਡੋਹਲਿਆਂ ਗਿਆਂ ਹਾਂ, ਮੇਰੀਆਂ ਸਾਰੀਆਂ ਹੱਡੀਆਂ ਉੱਖੜ ਗਈਆਂ ਹਨ, ਮੇਰਾ ਦਿਲ ਮੋਮ ਵਰਗਾ ਹੈ, ਉਹ ਮੇਰੇ ਅੰਦਰ ਪੰਘਰ ਗਿਆ ਹੈ।
|
15. ਮੇਰੀ ਸ਼ਕਤੀ ਠੀਕਰੇ ਵਾਂਙੁ ਸੁੱਕ ਗਈ, ਅਤੇ ਮੇਰੀ ਜੀਭ ਤਾਲੂ ਨਾਲ ਲੱਗਦੀ ਜਾਂਦੀ ਹੈ, ਅਤੇ ਤੂੰ ਮੈਨੂੰ ਮੌਤ ਦੀ ਧੂੜ ਵਿੱਚ ਧਰ ਛੱਡਿਆ।
|
16. ਕਿਉਂ ਜੋ ਕੁੱਤਿਆਂ ਨੇ ਮੈਨੂੰ ਘੇਰ ਲਿਆ ਹੈ, ਕੁਕਰਮੀਆਂ ਦੀ ਟੋਲੀ ਨੇ ਮੈਨੂੰ ਘੇਰਾ ਪਾ ਲਿਆ ਹੈ, ਉਨ੍ਹਾਂ ਨੇ ਮੇਰੇ ਹੱਥ ਪੈਰ ਵਿੰਨ੍ਹ ਸੁੱਟੇ ਹਨ,
|
23. ਯਹੋਵਾਹ ਤੋਂ ਡਰ ਵਾਲਿਓ, ਉਹ ਦੀ ਉਸਤਤ ਕਰੋ, ਯਾਕੂਬ ਦਾ ਸਾਰਾ ਵੰਸ, ਉਹ ਦੀ ਮਹਿਮਾ ਕਰੋ, ਅਤੇ ਇਸਰਾਏਲ ਦਾ ਸਾਰਾ ਵੰਸ, ਉਸ ਤੋਂ ਡਰੋ,
|
24. ਕਿਉਂ ਜੋ ਉਹ ਨੇ ਦੁਖੀਏ ਦੇ ਦੁਖ ਨੂੰ ਤੁੱਛ ਨਾ ਜਾਣਿਆ ਨਾ ਉਸ ਤੋਂ ਘਿਣ ਕੀਤੀ, ਅਤੇ ਨਾ ਉਸ ਤੋਂ ਆਪਣਾ ਮੂੰਹ ਛਿਪਾਇਆ, ਸਗੋਂ ਜਦ ਉਸ ਨੇ ਉਹ ਦੀ ਦੁਹਾਈ ਦਿੱਤੀ ਤਾਂ ਉਹ ਨੇ ਸੁਣਿਆ।
|
25. ਮਹਾਂ ਸਭਾ ਵਿੱਚ ਮੇਰਾ ਉਸਤਤ ਕਰਨਾ ਤੇਰੀ ਵੱਲੋਂ ਹੁੰਦਾ ਹੈ, ਉਸ ਤੋਂ ਡਰਨ ਵਾਲਿਆਂ ਅੱਗੇ ਮੈਂ ਆਪਣੀਆਂ ਸੁੱਖਣਾਂ ਪੂਰੀਆਂ ਕਰਾਂਗਾ।
|
27. ਧਰਤੀ ਦੀਆਂ ਸਾਰੀਆਂ ਕੂੰਟਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ,
|
29. ਧਰਤੀ ਦੇ ਸਾਰੇ ਮੋਟੇ ਲੋਕ ਖਾਣਗੇ ਅਤੇ ਉਹ ਨੂੰ ਮੱਥਾ ਟੇਕਣਗੇ, ਓਹ ਸੱਭੇ ਜੋ ਖ਼ਾਕ ਵਿੱਚ ਉਤਰਦੇ ਹਨ ਉਹ ਦੇ ਅੱਗੇ ਝੁਕਣਗੇ, ਅਤੇ ਕੋਈ ਆਪਣੀ ਜਾਨ ਜੀਉਂਦੀ ਨਹੀਂ ਰੱਖ ਸੱਕਦਾ।
|