4. ਪਾਤਸ਼ਾਹ ਦੀ ਸਮਰੱਥਾ ਨਿਆਉਂ ਨਾਲ ਪ੍ਰੇਮ ਰੱਖਦੀ ਹੈ, ਤੂੰ ਸਿੱਧਿਆਈ ਨੂੰ ਕਾਇਮ ਰੱਖਦਾ ਹੈ, ਤੂੰ ਹੀ ਯਾਕੂਬ ਵਿੱਚ ਨਿਆਉਂ ਅਤੇ ਧਰਮ ਕਰਦਾ ਹੈਂ।
|
5. ਤੁਸੀਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦਿਆਂ ਚਰਨਾਂ ਦੀ ਚੌਂਕੀ ਉੱਤੇ ਮੱਥਾ ਟੇਕੋ, ਉਹ ਪਵਿੱਤਰ ਹੈ।।
|
6. ਮੂਸਾ ਅਤੇ ਹਾਰੂਨ ਉਹ ਦੇ ਜਾਜਕਾਂ ਵਿੱਚੋਂ ਸਨ, ਅਤੇ ਸਮੂਏਲ ਉਹ ਦਾ ਨਾਮ ਲੈਣ ਵਾਲਿਆਂ ਵਿੱਚੋਂ, ਓਹ ਯਹੋਵਾਹ ਨੂੰ ਪੁਕਾਰਦੇ ਸਨ ਅਤੇ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ।
|
7. ਉਹ ਬੱਦਲ ਦੇ ਥੰਮ੍ਹ ਵਿੱਚ ਦੀ ਉਨ੍ਹਾਂ ਨਾਲ ਗੱਲਾਂ ਕਰਦਾ ਸੀ, ਉਹ ਦੀਆਂ ਸਾਖੀਆਂ ਅਤੇ ਬਿਧੀਆਂ ਨੂੰ, ਜੋ ਉਹ ਨੇ ਉਨ੍ਹਾਂ ਨੂੰ ਦਿੱਤੀਆਂ ਉਨ੍ਹਾਂ ਨੇ ਮੰਨਿਆ।
|
8. ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੈਂ ਉਨ੍ਹਾਂ ਨੂੰ ਉੱਤਰ ਦਿੱਤਾ, ਤੂੰ ਉਨ੍ਹਾਂ ਦਾ ਖਿਮਾ ਕਰਨ ਵਾਲਾ ਸੀ, ਤੂੰ ਉਨ੍ਹਾਂ ਦੇ ਕੰਮਾਂ ਦਾ ਬਦਲਾ ਲੈਣ ਵਾਲਾ ਵੀ ਸੀ।
|
9. ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦੇ ਪਵਿੱਤਰ ਪਹਾੜ ਉੱਤੇ ਮੱਥਾ ਟੇਕੋ, ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਪਵਿੱਤਰ ਹੈ।।
|