1. ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀਆਂ ਰਹਮਤਾਂ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਆਪਣੀਆਂ ਦੇਹੀਆਂ ਨੂੰ ਜੀਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ
|
2. ਅਤੇ ਇਸ ਜੁੱਗ ਦੇ ਰੂਪ ਜੇਹੇ ਨਾ ਬਣੋ ਸਗੋਂ ਆਪਣੀ ਬੁੱਧ ਦੇ ਨਵੇਂ ਹੋਣ ਕਰਕੇ ਹੋਰ ਸਰੂਪ ਵਿੱਚ ਬਦਲਦੇ ਜਾਓ ਤਾਂ ਜੋ ਤੁਸੀਂ ਸਿਆਣ ਲਵੋ ਭਈ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਿਆ ਕੀ ਹੈ।।
|
3. ਮੈਂ ਤਾਂ ਓਸ ਕਿਰਪਾ ਤੋਂ ਜਿਹੜੀ ਮੈਨੂੰ ਦਾਨ ਹੋਈ ਤੁਹਾਡੇ ਵਿੱਚੋਂ ਹਰੇਕ ਨੂੰ ਆਖਦਾ ਹਾਂ ਭਈ ਉਹ ਆਪਣੇ ਆਪ ਨੂੰ ਜਿੰਨਾ ਚਾਹੀਦਾ ਹੈ ਉਸ ਨਾਲੋਂ ਵੱਧ ਨਾ ਸਮਝੇ ਸਗੋਂ ਸੁਰਤ ਨਾਲ ਸਮਝੇ ਜਿੱਕੁਰ ਪਰਮੇਸ਼ੁਰ ਨੇ ਮਿਣ ਕੇ ਹਰੇਕ ਨੂੰ ਨਿਹਚਾ ਵੰਡ ਦਿੱਤੀ ਹੈ
|
6. ਸੋ ਸਾਨੂੰ ਉਸ ਕਿਰਪਾ ਦੇ ਅਨੁਸਾਰ ਜੋ ਸਾਨੂੰ ਦਾਨ ਹੋਈ ਵੱਖੋ ਵੱਖਰੀਆਂ ਦਾਤਾਂ ਮਿਲੀਆਂ। ਫੇਰ ਜੇ ਉਹ ਨਬੁੱਵਤ ਹੋਵੇ ਤਾਂ ਆਪਣੀ ਨਿਹਚਾ ਦੇ ਸਮਾਨ ਨਬੁੱਵਤ ਕਰੀਏ
|
8. ਜੇ ਉਪਦੇਸ਼ਕ ਹੋਵੇ ਤਾਂ ਉਪਦੇਸ਼ ਕਰਨ ਵਿੱਚ, ਦਾਨ ਦੇਣ ਵਾਲਾ ਖੁਲ੍ਹੇ ਦਿਲ ਦੇਵੇ, ਉਪਕਾਰ ਤਰੱਦਦ ਨਾਲ ਹੋਵੇ, ਦਯਾ ਕਰਨ ਵਾਲਾ ਖੁਸ਼ੀ ਨਾਲ ਦਯਾ ਕਰੇ,
|
16. ਆਪੋ ਵਿੱਚ ਇੱਕ ਮਨ ਹੋਵੋ, ਉੱਚੀਆਂ ਗੱਲਾਂ ਉੱਤੇ ਮਨ ਨਾ ਲਾਓ ਪਰ ਨੀਵਿਆਂ ਨਾਲ ਮਿਲੇ ਰਹੋ, ਆਪਣੀ ਜਾਚ ਵਿੱਚ ਸਿਆਣੇ ਨਾ ਬਣ ਬੈਠੋ
|
17. ਬੁਰਿਆਈ ਦੇ ਵੱਟੇ ਕਿਸੇ ਨਾਲ ਬੁਰਿਆਈ ਨਾ ਕਰੋ। ਜਿਹੜੀਆਂ ਗੱਲਾਂ ਸਾਰੇ ਮਨੁੱਖਾਂ ਦੇ ਭਾਣੇ ਚੰਗੀਆਂ ਹਨ ਓਹਨਾਂ ਦਾ ਧਿਆਨ ਰੱਖੋ
|
19. ਹੇ ਪਿਆਰਿਓ, ਆਪਣਾ ਬਦਲਾ ਨਾ ਲਉ ਪਰ ਕ੍ਰੋਧ ਨੂੰ ਜਾਣ ਦਿਓ ਕਿਉਂ ਜੋ ਲਿਖਿਆ ਹੋਇਆ ਹੈ ਕਿ ਪ੍ਰਭੁ ਆਖਦਾ ਹੈ ਭਈ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਵੱਟਾ ਲਾਹਵਾਂਗਾ
|
20. ਪਰ ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਖੁਆ, ਜੇ ਤਿਹਾਇਆ ਹੋਵੇ ਤਾਂ ਉਹ ਨੂੰ ਪਿਆ ਕਿਉਂ ਜੋ ਇਹ ਕਰ ਕੇ ਤੂੰ ਉਹ ਦੇ ਸਿਰ ਉੱਤੇ ਅੱਗ ਦੇ ਅੰਗਿਆਰਾਂ ਦਾ ਢੇਰ ਲਾਵੇਂਗਾ
|