3. ਅਥਵਾ ਤੁਸੀਂ ਇਸ ਗੱਲ ਤੋਂ ਅਣਜਾਣ ਹੋ ਭਈ ਸਾਡੇ ਵਿੱਚੋਂ ਜਿਨ੍ਹਾਂ ਨੇ ਮਸੀਹ ਯਿਸੂ ਦਾ ਬਪਤਿਸਮਾ ਲਿਆ ਉਹ ਦੀ ਮੌਤ ਦਾ ਬਪਤਿਸਮਾ ਲਿਆॽ
|
4. ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਕਰਕੇ ਉਹ ਦੇ ਨਾਲ ਦੱਬੇ ਗਏ ਤਾਂ ਜੋ ਜਿਵੇਂ ਪਿਤਾ ਦੀ ਵਡਿਆਈ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ।।
|
6. ਕਿਉਂ ਜੋ ਅਸੀਂ ਇਹ ਜਾਣਦੇ ਹਾਂ ਜੋ ਸਾਡੀ ਪੁਰਾਣੀ ਮਨੁੱਖਤਾਈ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਭਈ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਅਗਾਹਾਂ ਨੂੰ ਅਸੀਂ ਪਾਪ ਦੀ ਗੁਲਾਮੀ ਨਾ ਕਰੀਏ
|
9. ਕਿਉਂ ਜੋ ਅਸੀਂ ਇਹ ਜਾਣਦੇ ਹਾਂ ਭਈ ਮਸੀਹ ਜੋ ਮੁਰਦਿਆਂ ਵਿੱਚੋਂ ਜੀ ਉੱਠਿਆ ਤਾਂ ਫੇਰ ਨਹੀਂ ਮਰਦਾ। ਅਗਾਹਾਂ ਨੂੰ ਮੌਤ ਦਾ ਓਸ ਉੱਤੇ ਵੱਸ ਨਹੀਂ
|
10. ਜਿਹੜੀ ਮੌਤ ਉਹ ਮੋਇਆ ਉਹ ਪਾਪ ਦੇ ਕਾਰਨ ਇੱਕੋ ਵਾਰ ਮੋਇਆ ਪਰ ਜਿਹੜਾ ਜੀਵਨ ਉਹ ਜੀਉਂਦਾ ਹੈ ਉਹ ਪਰਮੇਸ਼ੁਰ ਦੇ ਕਾਰਨ ਜੀਉਂਦਾ ਹੈ
|
13. ਅਤੇ ਆਪਣੇ ਅੰਗ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਨਾ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਜਾਣ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ
|
16. ਭਲਾ, ਤੁਸੀਂ ਨਹੀਂ ਜਾਣਦੇ ਹੋ ਭਈ ਆਗਿਆ ਮੰਨਣ ਲਈ ਜਿਹ ਦੇ ਹੱਥ ਤੁਸੀਂ ਆਪਣੇ ਆਪ ਨੂੰ ਦਾਸ ਬਣਾ ਕੇ ਸੌਂਪ ਦਿੰਦੇ ਹੋ ਤੁਸੀਂ ਉਸੇ ਦੇ ਦਾਸ ਹੋ ਜਿਹ ਦੀ ਆਗਿਆ ਮੰਨਦੇ ਹੋ ਭਾਵੇਂ ਮੌਤ ਲਈ ਪਾਪ ਦੇ, ਭਾਵੇਂ ਧਰਮ ਲਈ ਆਗਿਆਕਾਰੀ ਦੇ
|
17. ਪਰ ਧੰਨਵਾਦ ਹੈ ਪਰਮੇਸ਼ੁਰ ਦਾ ਕਿ ਭਾਵੇਂ ਤੁਸੀਂ ਪਾਪ ਦੇ ਦਾਸ ਸਾਓ ਪਰ ਜਿਸ ਸਿੱਖਿਆ ਦੇ ਸੰਚੇ ਵਿੱਚ ਢਾਲੇ ਗਏ ਤੁਸੀਂ ਮਨੋਂ ਉਹ ਦੇ ਆਗਿਆਕਾਰ ਹੋ ਗਏ
|
19. ਮੈਂ ਤੁਹਾਡੇ ਸਰੀਰ ਦੀ ਦੁਰਬਲਤਾਈ ਦੇ ਕਾਰਨ ਮਨੁੱਖਾਂ ਵਾਲੀ ਗੱਲ ਆਖਦਾ ਹਾਂ ਸੋ ਜਿਵੇਂ ਤੁਸੀਂ ਆਪਣੇ ਅੰਗ ਗੰਦ ਮੰਦ ਅਤੇ ਕੁਧਰਮ ਸਗੋਂ ਅੱਤ ਕੁਧਰਮ ਦੀ ਗੁਲਾਮੀ ਵਿੱਚ ਸੌਂਪ ਦਿੱਤੇ ਤਿਵੇਂ ਹੁਣ ਆਪਣੇ ਅੰਗ ਧਰਮ ਦੀ ਗੁਲਾਮੀ ਵਿੱਚ ਪਵਿੱਤਰ ਹੋਣ ਲਈ ਸੌਂਪ ਦਿਓ
|
21. ਸੋ ਓਸ ਵੇਲੇ ਤੁਹਾਨੂੰ ਓਹਨਾਂ ਗੱਲਾਂ ਤੋਂ ਕੀ ਫਲ ਮਿਲਿਆ ਜਿਨ੍ਹਾਂ ਕਰਕੇ ਹੁਣ ਤੁਹਾਨੂੰ ਲੱਜਿਆ ਆਉਂਦੀ ਹੈ ਕਿਉਂ ਜੋ ਓਹਨਾਂ ਦਾ ਓੜਕ ਮੌਤ ਹੈ
|
22. ਪਰ ਹੁਣ ਤੁਸਾਂ ਪਾਪ ਤੋਂ ਛੁੱਟ ਕੇ ਅਤੇ ਪਰਮੇਸ਼ੁਰ ਦੇ ਦਾਸ ਬਣ ਕੇ ਪਵਿੱਤਰਤਾਈ ਦੇ ਲਈ ਆਪਣਾ ਫਲ ਅਤੇ ਓੜਕ ਨੂੰ ਸਦੀਪਕ ਜੀਵਨ ਪਾਉਂਦੇ ਹੋ
|