1. ਹੇ ਭਰਾਵੋ, ਮੈਂ ਤੁਹਾਡੇ ਨਾਲ ਐੱਦਾਂ ਨਾ ਬੋਲ ਸੱਕਿਆ ਜਿੱਦਾਂ ਆਤਮਕਾਂ ਨਾਲ ਸਗੋਂ ਜਿੱਦਾਂ ਸਰੀਰਿਕਾਂ ਨਾਲ ਬੋਲੀਦਾ ਹੈ। ਹਾਂ, ਜਿੱਦਾਂ ਉਨ੍ਹਾਂ ਨਾਲ ਜਿਹੜੇ ਮਸੀਹ ਵਿੱਚ ਨਿਆਣੇ ਹਨ
|
2. ਮੈਂ ਤੁਹਾਨੂੰ ਦੁੱਧ ਪਿਆਇਆ, ਅੰਨ ਨਹੀਂ ਖੁਆਇਆ ਕਿਉਂ ਜੋ ਅਜੇ ਤੁਸੀਂ ਉਹ ਦੇ ਜੋਗੇ ਨਹੀਂ ਸਾਓ ਸਗੋਂ ਹੁਣ ਭੀ ਉਹ ਦੇ ਜੋਗੇ ਨਹੀਂ ਹੋ
|
3. ਤੁਸੀਂ ਹੁਣ ਤੀਕ ਸਰੀਰਿਕ ਹੋ ਕਿਉਂਕਿ ਜਦੋਂ ਜਲਣ ਅਤੇ ਝਗੜੇ ਤੁਹਾਡੇ ਵਿੱਚ ਹਨ ਤਾਂ ਕੀ ਤੁਸੀਂ ਸਰੀਰਿਕ ਨਹੀਂ ਅਤੇ ਇਨਸਾਨੀ ਚਾਲ ਨਹੀਂ ਚੱਲਦੇ ਹੋ?
|
5. ਫੇਰ ਅਪੁੱਲੋਸ ਕੀ ਹੈ ਅਤੇ ਪੌਲੁਸ ਕੀ ਹੈ? ਨਿਰੇ ਸੇਵਕ ਜਿਨ੍ਹਾਂ ਦੇ ਵਸੀਲੇ ਨਾਲ ਤੁਸੀਂ ਨਿਹਚਾ ਕੀਤੀ ਜਿਵੇਂ ਪ੍ਰਭੁ ਨੇ ਹਰੇਕ ਨੂੰ ਦਾਨ ਦਿੱਤਾ
|
10. ਪਰਮੇਸ਼ੁਰ ਦੀ ਕਿਰਪਾ ਦੇ ਅਨੁਸਾਰ ਜੋ ਮੈਨੂੰ ਦਾਨ ਹੋਈ ਹੈ ਮੈਂ ਸਿਆਣੇ ਰਾਜ ਮਿਸਤ੍ਰੀ ਵਾਂਙੁ ਨੀਂਹ ਰੱਖੀ ਅਤੇ ਦੂਜਾ ਉਸ ਉੱਤੇ ਉਸਾਰੀ ਕਰਦਾ ਹੈ। ਸੋ ਹਰੇਕ ਸੁਚੇਤ ਰਹੇ ਭਈ ਕਿਸ ਤਰ੍ਹਾਂ ਦੀ ਉਸਾਰੀ ਕਰਦਾ ਹੈ
|
13. ਤਾਂ ਹਰੇਕ ਦਾ ਕੰਮ ਪਰਗਟ ਹੋਵੇਗਾ ਕਿਉਂ ਜੋ ਉਹ ਦਿਨ ਉਸਨੂੰ ਉਘਾੜ ਦੇਵੇਗਾ ਇਸ ਲਈ ਜੋ ਉਹ ਅੱਗ ਨਾਲ ਪਰਕਾਸ਼ ਹੁੰਦਾ ਹੈ ਅਤੇ ਅੱਗ ਆਪੇ ਹਰੇਕ ਦਾ ਕੰਮ ਪਰਖ ਦੇਵੇਗੀ ਭਈ ਉਹ ਕਿਸ ਪਰਕਾਰ ਦਾ ਹੈ
|
17. ਜੇ ਕੋਈ ਪਰਮੇਸ਼ੁਰ ਦੀ ਹੈਕਲ ਦਾ ਨਾਸ ਕਰੇ ਤਾਂ ਪਰਮੇਸ਼ੁਰ ਉਹ ਦਾ ਨਾਸ ਕਰੇਗਾ ਕਿਉਂ ਜੋ ਪਰਮੇਸ਼ੁਰ ਦੀ ਹੈਕਲ ਪਵਿੱਤਰ ਹੈ ਅਤੇ ਇਹੋ ਤੁਸੀਂ ਹੋ।।
|
18. ਕੋਈ ਆਪਣੇ ਆਪ ਨੂੰ ਧੋਖਾ ਨਾ ਦੇਵੇ। ਜੇ ਕੋਈ ਤੁਹਾਡੇ ਵਿੱਚ ਆਪਣੇ ਆਪ ਨੂੰ ਇਸ ਜੁੱਗ ਵਿਖੇ ਗਿਆਨੀ ਸਮਝਦਾ ਹੈ ਤਾਂ ਉਹ ਮੂਰਖ ਬਣੇ ਬਈ ਗਿਆਨੀ ਹੋ ਜਾਵੇ
|
19. ਇਸ ਸੰਸਾਰ ਦਾ ਗਿਆਨ ਪਰਮੇਸ਼ੁਰ ਦੇ ਭਾਣੇ ਮੂਰਖਪੁਣਾ ਹੈ ਕਿਉਂ ਜੋ ਲਿਖਿਆ ਹੋਇਆ ਹੈ ਭਈ ਉਹ ਗਿਆਨੀਆਂ ਨੂੰ ਉਨ੍ਹਾਂ ਦੀ ਚਤੁਰਾਈ ਦੇ ਵਿੱਚ ਹੀ ਫਸਾ ਦਿੰਦਾ ਹੈ
|
22. ਕੀ ਪੌਲੁਸ, ਕੀ ਅਪੁੱਲੋਸ, ਕੀ ਕੇਫਾਸ, ਕੀ ਦੁਨੀਆਂ, ਕੀ ਜੀਵਨ, ਕੀ ਮੌਤ, ਕੀ ਵਰਤਮਾਨ ਵਸਤਾਂ, ਕੀ ਹੋਣ ਵਾਲੀਆਂ ਵਸਤਾਂ, ਸੱਭੇ ਤੁਹਾਡੀਆਂ ਹਨ!
|