ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
1. ਜਦੋਂ ਮੈਂ ਤੈਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇਹ, ਹੇ ਮੇਰੇ ਧਰਮ ਦੇ ਪਰਮੇਸ਼ੁਰ। ਜਦ ਮੈਂ ਤੰਗੀ ਵਿੱਚ ਸਾਂ, ਤੈਂ ਮੈਨੂੰ ਖੁਲ੍ਹ ਦਿੱਤੀ, ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ।।
2. ਹੇ ਮਨੁੱਖ ਦੇ ਪੁੱਤ੍ਰੋ, ਤੁਸੀਂ ਕਦ ਤਾਈਂ ਮੇਰੀ ਮਹਿਮਾ ਦੀ ਬੇਪਤੀ ਕਰੋਗੇ, ਵਿਅਰਥ ਨਾਲ ਪ੍ਰੀਤ ਲਾਓਗੇ, ਝੂਠ ਨੂੰ ਭਾਲੋਗੇॽ।। ਸਲਹ ।।
3. ਪਰ ਏਹ ਜਾਣੋ ਭਈ ਯਹੋਵਾਹ ਨੇ ਸੰਤ ਜਨ ਨੂੰ ਆਪਣੇ ਲਈ ਵਖਰਾ ਕਰ ਰੱਖਿਆ ਹੈ। ਜਦੋਂ ਮੈਂ ਉਹ ਨੂੰ ਪੁਕਾਰਾਂ ਯਹੋਵਾਹ ਮੇਰੀ ਸੁਣੇਗਾ।
4. ਕੰਬ ਜਾਓ ਅਰ ਪਾਪ ਨਾ ਕਰੋ, ਆਪਣਿਆਂ ਬਿਸਤਰਿਆਂ ਉੱਤੇ ਆਪਣੇ ਮਨਾਂ ਵਿੱਚ ਸੋਚੋ ਅਤੇ ਚੁੱਪ ਰਹੋ।। ਸਲਹ।।
5. ਧਰਮ ਦੇ ਬਲੀਦਾਨ ਚੜ੍ਹਾਓ, ਅਤੇ ਯਹੋਵਾਹ ਉੱਤੇ ਆਸ ਰੱਖੋ।
6. ਬਾਹਲੇ ਏਹ ਆਖਦੇ ਹਨ ਭਈ ਸਾਨੂੰ ਕੌਣ ਕੁਝ ਭਲਿਆਈ ਵਿਖਾਵੇਗਾॽ ਹੇ ਯਹੋਵਾਹ, ਆਪਣੇ ਮੁਖੜੇ ਨੂੰ ਸਾਡੇ ਉੱਤੇ ਚਮਕਾ।
7. ਤੈਂ ਮੇਰੇ ਮਨ ਵਿੱਚ ਉਨ੍ਹਾਂ ਦੇ ਨਾਲੋਂ, ਜਦੋਂ ਉਨ੍ਹਾਂ ਦੇ ਦਾਣੇ ਅਤੇ ਦਾਖ ਰਸ ਬਹੁਤ ਹੋ ਗਏ ਹਨ, ਵਧੀਕ ਅਨੰਦ ਪਾ ਦਿੱਤਾ ਹੈ।
8. ਮੈਂ ਸ਼ਾਂਤੀ ਨਾਲ ਲੇਟਦਿਆਂ ਹੀ ਸੌਂ ਜਾਵਾਂਗਾ, ਕਿਉਂ ਜੋ ਹੇ ਯਹੋਵਾਹ, ਤੂੰ ਹੀ ਮੈਨੂੰ ਅਮਨ ਵਿੱਚ ਵਸਾਉਂਦਾ ਹੈਂ।।
Total 150 ਅਧਿਆਇ, Selected ਅਧਿਆਇ 4 / 150
1 ਜਦੋਂ ਮੈਂ ਤੈਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇਹ, ਹੇ ਮੇਰੇ ਧਰਮ ਦੇ ਪਰਮੇਸ਼ੁਰ। ਜਦ ਮੈਂ ਤੰਗੀ ਵਿੱਚ ਸਾਂ, ਤੈਂ ਮੈਨੂੰ ਖੁਲ੍ਹ ਦਿੱਤੀ, ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ।। 2 ਹੇ ਮਨੁੱਖ ਦੇ ਪੁੱਤ੍ਰੋ, ਤੁਸੀਂ ਕਦ ਤਾਈਂ ਮੇਰੀ ਮਹਿਮਾ ਦੀ ਬੇਪਤੀ ਕਰੋਗੇ, ਵਿਅਰਥ ਨਾਲ ਪ੍ਰੀਤ ਲਾਓਗੇ, ਝੂਠ ਨੂੰ ਭਾਲੋਗੇॽ।। ਸਲਹ ।। 3 ਪਰ ਏਹ ਜਾਣੋ ਭਈ ਯਹੋਵਾਹ ਨੇ ਸੰਤ ਜਨ ਨੂੰ ਆਪਣੇ ਲਈ ਵਖਰਾ ਕਰ ਰੱਖਿਆ ਹੈ। ਜਦੋਂ ਮੈਂ ਉਹ ਨੂੰ ਪੁਕਾਰਾਂ ਯਹੋਵਾਹ ਮੇਰੀ ਸੁਣੇਗਾ। 4 ਕੰਬ ਜਾਓ ਅਰ ਪਾਪ ਨਾ ਕਰੋ, ਆਪਣਿਆਂ ਬਿਸਤਰਿਆਂ ਉੱਤੇ ਆਪਣੇ ਮਨਾਂ ਵਿੱਚ ਸੋਚੋ ਅਤੇ ਚੁੱਪ ਰਹੋ।। ਸਲਹ।। 5 ਧਰਮ ਦੇ ਬਲੀਦਾਨ ਚੜ੍ਹਾਓ, ਅਤੇ ਯਹੋਵਾਹ ਉੱਤੇ ਆਸ ਰੱਖੋ। 6 ਬਾਹਲੇ ਏਹ ਆਖਦੇ ਹਨ ਭਈ ਸਾਨੂੰ ਕੌਣ ਕੁਝ ਭਲਿਆਈ ਵਿਖਾਵੇਗਾॽ ਹੇ ਯਹੋਵਾਹ, ਆਪਣੇ ਮੁਖੜੇ ਨੂੰ ਸਾਡੇ ਉੱਤੇ ਚਮਕਾ। 7 ਤੈਂ ਮੇਰੇ ਮਨ ਵਿੱਚ ਉਨ੍ਹਾਂ ਦੇ ਨਾਲੋਂ, ਜਦੋਂ ਉਨ੍ਹਾਂ ਦੇ ਦਾਣੇ ਅਤੇ ਦਾਖ ਰਸ ਬਹੁਤ ਹੋ ਗਏ ਹਨ, ਵਧੀਕ ਅਨੰਦ ਪਾ ਦਿੱਤਾ ਹੈ। 8 ਮੈਂ ਸ਼ਾਂਤੀ ਨਾਲ ਲੇਟਦਿਆਂ ਹੀ ਸੌਂ ਜਾਵਾਂਗਾ, ਕਿਉਂ ਜੋ ਹੇ ਯਹੋਵਾਹ, ਤੂੰ ਹੀ ਮੈਨੂੰ ਅਮਨ ਵਿੱਚ ਵਸਾਉਂਦਾ ਹੈਂ।।
Total 150 ਅਧਿਆਇ, Selected ਅਧਿਆਇ 4 / 150
×

Alert

×

Punjabi Letters Keypad References