1. ਐਉਂ ਹੋਇਆ ਕਿ ਜਿਸ ਦਿਨ ਮੂਸਾ ਡੇਹਰੇ ਨੂੰ ਖੜਾ ਕਰਨ ਦਾ ਅਤੇ ਉਸ ਨੂੰ ਤੇਲ ਮਲਣ ਅਤੇ ਉਸ ਨੂੰ ਉਸ ਦੇ ਸਾਰੇ ਸਮਾਨ ਸਣੇ ਪਵਿੱਤ੍ਰ ਕਰਨ ਦਾ ਅਤੇ ਜਗਵੇਦੀ ਨੂੰ ਸਾਰਿਆਂ ਭਾਂਡਿਆਂ ਸਣੇ ਤੇਲ ਮਲਣ ਅਤੇ ਪਵਿੱਤ੍ਰ ਕਰਨ ਦਾ ਕੰਮ ਮੁਕਾ ਚੁੱਕਿਆ
|
2. ਤਾਂ ਇਸਰਾਏਲੀਆਂ ਦੇ ਪਰਧਾਨ ਜਿਹੜੇ ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਏ ਸਨ ਨਜ਼ਰਾ ਲਿਆਏ। ਏਹ ਗੋਤਾਂ ਦੇ ਪਰਧਾਨ ਅਤੇ ਗਿਣਿਆਂ ਹੋਇਆਂ ਦੇ ਉੱਤੇ ਸਨ
|
3. ਓਹ ਆਪਣੀਆਂ ਨਜ਼ਰਾਂ ਯਹੋਵਾਹ ਅੱਗੇ ਲਿਆਏ, ਛੇ ਛੱਤੇ ਹੋਏ ਗੱਡੇ ਅਰ ਬਾਰਾਂ ਬਲਦ ਅਰਥਾਤ ਇੱਕ ਗੱਡਾ ਦੋ ਸਰਦਾਰਾਂ ਵੱਲੋਂ ਅਤੇ ਇੱਕ ਇੱਕ ਬਲਦ ਇੱਕ ਇੱਕ ਵੱਲੋਂ ਅਤੇ ਓਹ ਉਨ੍ਹਾਂ ਨੂੰ ਡੇਹਰੇ ਦੇ ਸਾਹਮਣੇ ਲਿਆਏ
|
5. ਉਨ੍ਹਾਂ ਤੋਂ ਲੈ ਲੈ ਤਂ ਜੋ ਓਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਲਈ ਹੋਣ ਅਤੇ ਤੂੰ ਅਤੇ ਓਹ ਲੇਵੀਆਂ ਨੂੰ ਹਰ ਇੱਕ ਦੀ ਟਹਿਲ ਸੇਵਾ ਅਨੁਸਾਰ ਦੇ ਦੇਹ
|
8. ਅਤੇ ਚਾਰ ਗੱਡੇ ਅਰ ਅੱਠ ਬਲਦ ਮਰਾਰੀਆਂ ਨੂੰ ਉਹਨਾਂ ਦੀ ਟਹਿਲ ਸੇਵਾ ਅਨੁਸਾਰ ਜਿਹੜੀ ਹਾਰੂਨ ਜਾਜਕ ਦੇ ਪੁੱਤ੍ਰ ਈਥਾਮਾਰ ਦੇ ਹੱਥ ਵਿੱਚ ਸੀ ਦਿੱਤੇ
|
9. ਪਰ ਕਹਾਥੀਆਂ ਨੂੰ ਕੁਝ ਨਾ ਦਿੱਤਾ ਤਾਂ ਜੋ ਪਵਿੱਤ੍ਰ ਅਸਥਾਨ ਦੇ ਭਾਰ ਦਾ ਕੰਮ ਜਿਹੜਾ ਉਨ੍ਹਾਂ ਦੀ ਟਹਿਲ ਸੇਵਾ ਦਾ ਸੀ ਉਹ ਆਪਣੇ ਮੋਢਿਆਂ ਉੱਤੇ ਚੁੱਕਿਆ ਕਰਨ
|
10. ਇਉਂ ਪਰਧਾਨ ਜਗਵੇਦੀ ਦੀ ਚੱਠ ਲਈ ਜਿਸ ਦਿਨ ਉਸ ਉੱਤੇ ਤੇਲ ਚੋਪੜਿਆ ਗਿਆ ਆਪਣੀਆਂ ਨਜ਼ਰਾਂ ਲਿਆਏ। ਪਰਧਾਨ ਆਪਣੇ ਚੜ੍ਹਾਵੇ ਜਗਵੇਦੀ ਦੇ ਸਾਹਮਣੇ ਲਿਆਏ
|
11. ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਇਕੱਲਾ ਇਕੱਲਾ ਪਰਧਾਨ ਆਪਣੀ ਵਾਰੀ ਦੇ ਦਿਨ ਜਗਵੇਦੀ ਦੀ ਚੱਠ ਲਈ ਆਪਣੀਆਂ ਨਜ਼ਰਾਂ ਲਿਆਵੇ।।
|
13. ਉਸ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ। ਏਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ
|
17. ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰੇ, ਪੰਜ ਬੱਕਰੇ ਅਤੇ ਪੰਜ ਇੱਕ ਸਾਲੇ ਲੇਲੇ। ਏਹ ਅੰਮੀਨਾਦਾਬ ਦੇ ਪੁੱਤ੍ਰ ਨਹਸ਼ੋਨ ਦਾ ਚੜ੍ਹਾਵਾ ਸੀ।।
|
19. ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ। ਏਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ
|
23. ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰਰੇ, ਪੰਜ ਬੱਕਰੇ, ਪੰਜ ਇੱਕ ਸਾਲੇ ਲੇਲੇ। ਏਹ ਸੂਆਰ ਦੇ ਪੁੱਤ੍ਰ ਨਥਨਿਏਲ ਦਾ ਚੜ੍ਹਵਾ ਸੀ।।
|
25. ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ। ਏਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ
|
29. ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰੇ, ਪੰਜ ਬੱਕਰੇ, ਪੰਜ ਇੱਕ ਸਾਲੇ ਲੇਲੇ। ਏਹ ਹੇਲੋਨ ਦੇ ਪੁਤ੍ਰ ਅਲੀਆਬ ਦਾ ਚੜ੍ਹਾਵਾ ਸੀ।।
|
31. ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਂਦਾ ਛਟਾਂਕ ਦਾ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ। ਏਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ
|
35. ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰੇ, ਪੰਜ ਬੱਕਰੇ, ਪੰਜ ਇੱਕ ਸਾਲੇ ਲੇਲੇ। ਏਹ ਸ਼ਦੇਊਰ ਦੇ ਪੁੱਤ੍ਰ ਅਲੀਸੂਰ ਦਾ ਚੜ੍ਹਾਵਾ ਸੀ।।
|
37. ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰੇ ਚੌਦਾਂ ਛਟਾਂਕ ਦਾ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ। ਏਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ
|
41. ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰੇ, ਪੰਜ ਬੱਕਰੇ, ਪੰਜ ਇੱਕ ਸਾਲੇ ਲੇਲੇ। ਏਹ ਸ਼ੂਰਸ਼ਦਾਈ ਦੇ ਪੁੱਤ੍ਰ ਸ਼ਲੁਮੀਏਲ ਦਾ ਚੜ੍ਹਾਵਾ ਸੀ।।
|
43. ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾਂ ਚੌਦਾਂ ਛਟਾਂਕ ਦਾ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ। ਏਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਅਨੁਸਾਰ। ਏਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ
|
47. ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰੇ, ਪੰਜ ਬੱਕਰੇ, ਪੰਜ ਇੱਕ ਸਾਲੇ ਲੇਲੇ। ਏਹ ਦਊਏਲ ਦੇ ਪੁੱਤ੍ਰ ਅਲਯਾਸਾਫ਼ ਦਾ ਚੜ੍ਹਾਵਾ ਸੀ।।
|
49. ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾ ਛਟਾਂਕ ਦਾ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ। ਏਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ
|
53. ਅਤੇ ਸੁੱਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰੇ, ਪੰਜ ਬੱਕਰੇ, ਪੰਜ ਇੱਕ ਸਾਲੇ ਲੇਲੇ। ਏਹ ਅੰਮੀਹੂਦ ਦੇ ਪੁੱਤ੍ਰ ਅਲੀਸ਼ਾਮਾ ਦਾ ਚੜ੍ਹਾਵਾ ਸੀ।।
|
55. ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾ ਛਟਾਂਕ ਦਾ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ। ਏਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ
|
59. ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰੇ, ਪੰਜ ਬੱਕਰੇ, ਪੰਜ ਇੱਕ ਇੱਕ ਸਾਲੇ ਲੇਲੇ। ਏਹ ਪਦਾਹਸੂਰ ਦੇ ਪੁੱਤ੍ਰ ਗਮਲੀਏਲ ਦਾ ਚੜ੍ਹਾਵਾ ਸੀ।।
|
61. ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਸਟਾਂਕ ਦਾ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ। ਏਹ ਦੋਵੇਂ ਮੈਦੇ ਦੀ ਭੇਂਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ
|
65. ਅਤੇ ਸੁੱਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰੇ, ਪੰਜ ਬੱਕਰੇ, ਪੰਜ ਇੱਕ ਇੱਕ ਸਾਲੇ ਲੇਲੇ। ਏਹ ਗਿਦਓਨੀ ਦੇ ਪੁੱਤ੍ਰ ਅਬੀਦਾਨ ਦਾ ਚੜ੍ਹਾਵਾ ਸੀ।।
|
67. ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤ੍ਰ ਅਸਥਾਨ ਦੇ ਸ਼ਕਲ ਦੇ ਅਨੁਸਾਰ। ਏਹ ਦੋਵੇਂ ਮੈਦੇ ਦੀ ਭੇਂਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ
|
71. ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰੇ, ਪੰਜ ਬੱਕਰੇ, ਪੰਜ ਇੱਕ ਸਾਲੇ ਲੇਲੇ। ਏਹ ਅੰਮੀਸ਼ੱਦਾਈ ਦੇ ਪੁੱਤ੍ਰ ਅਹੀਅਜ਼ਰ ਦਾ ਚੜ੍ਹਾਵਾ ਸੀ।।
|
73. ਉਹ ਦਾ ਚੜ੍ਹਾਵਾ ਇੱਕ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤ੍ਰ ਅਸਥਾਨ ਦੇ ਸ਼ਕਲਅਨੁਸਾਰ । ਏਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ
|
77. ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰੇ, ਪੰਜ ਬੱਕਰੇ, ਪੰਜ ਇੱਕ ਸਾਲੇ ਲੇਲੇ। ਏਹ ਆਕਰਾਨ ਦੇ ਪੁੱਤ੍ਰ ਪਗੀਏਲ ਦਾ ਚੜ੍ਹਾਵਾ ਸੀ।।
|
79. ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ। ਏਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਣ ਮੈਦੇ ਨਾਲ ਭਰੇ ਹੋਏ ਸਨ
|
83. ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰੇ, ਪੰਜ ਬੱਕਰੇ, ਪੰਜ ਇੱਕ ਸਾਲੇ ਲੇਲੇ ਏਹ ਏਨਾਨ ਦੇ ਪੁੱਤ੍ਰ ਅਹੀਰਾ ਦਾ ਚੜ੍ਹਾਵਾ ਸੀ।।
|
84. ਏਹ ਇਸਰਾਏਲ ਦੇ ਪਰਧਾਨਾਂ ਵੱਲੋਂ ਜਗਵੇਦੀ ਦੀ ਚੱਠ ਲਈ ਛੜ੍ਹਾਵਾ ਸੀ ਜਿਸ ਦਿਨ ਓਹ ਚੋਪੜੀ ਗਈ ਅਰਥਾਤ ਚਾਂਦੀ ਦੇ ਬਾਰ੍ਹਾਂ ਥਾਲ, ਚਾਂਦੀ ਦੇ ਬਾਰ੍ਹਾਂ ਕਟੋਰੇ, ਸੋਨੇ ਦੀਆਂ ਬਾਰ੍ਹਾਂ ਕੌਲੀਆਂ
|
85. ਚਾਂਦੀ ਦਾ ਹਰ ਥਾਲ ਇੱਕ ਸੇਰ ਦਸ ਛਟਾਂਕ ਅਤੇ ਚਾਂਦੀ ਦਾ ਹਰ ਕਟੋਰਾ ਚੌਦਾਂ ਛਟਾਂਕ ਸਾਰੇ ਚਾਂਦੀ ਦੇ ਭਾਂਡੇ ਤੀਹ ਸੇਰ ਸਨ ਪਵਿੱਤਰ ਅਸਥਾਨ ਦੇ ਸ਼ਕਲ ਅਨੁਸਾਰ
|
86. ਸੋਨੇ ਦੀਆਂ ਬਾਰ੍ਹਾਂ ਕੌਲੀਆਂ ਧੂਪ ਨਾਲ ਭਰੀਆਂ ਹੋਈਆਂ ਹਰ ਕੌਲੀ ਦਸ ਤੋਂਲੇ ਦੀ ਪਵਿੱਤ੍ਰ ਅਸਥਾਨ ਦੀ ਸ਼ਕਲ ਅਨੁਸਾਰ ਸੋ ਕੌਲੀਆਂ ਦਾ ਸਾਰਾ ਸੋਨਾ ਡੂਢ ਸੇਰ ਸੀ
|
87. ਹੋਮ ਦੀ ਬਲੀ ਦੇ ਸਾਰੇ ਪਸੂ ਬਾਰ੍ਹਾਂ ਵਹਿੜੇਂ, ਬਾਰ੍ਹਾਂ ਛੱਤ੍ਰੇ, ਬਾਰ੍ਹਾਂ ਲੇਲੇ ਇੱਕ ਇੱਕ ਸਾਲੇ ਉਨ੍ਹਾਂ ਦੀ ਮੈਦੇ ਦੀ ਭੇਟ ਸਣੇ ਬਾਰ੍ਹਾਂ ਪੱਠੇ ਪਾਪ ਦੀ ਬਲੀ ਲਈ
|
88. ਅਤੇ ਸੁਖ ਸਾਂਦ ਦੀ ਬਲੀ ਲਈ ਸਾਰੇ ਪਸੂ ਏਹ ਸਨ,- ਚੌਵੀ ਬਲਦ, ਸੱਠ ਛੱਤ੍ਰੇ, ਸੱਠ ਬੱਕਰੇ, ਸੱਠ ਲੇਲੇ ਇੱਕ ਸਾਲੇ, ਏਹ ਜਗਵੇਦੀ ਦੀ ਚੱਠ ਲਈ ਉਸ ਦੇ ਤੇਲ ਨਾਲ ਚੋਪੜਨ ਦੇ ਪਿੱਛੋਂ ਸਨ
|
89. ਜਦ ਮੂਸਾ ਮੰਡਲੀ ਦੇ ਤੰਬੂ ਵਿੱਚ ਉਹ ਦੇ ਨਾਲ ਬੋਲਣ ਲਈ ਵੜਿਆ ਤਾਂ ਉਸ ਨੇ ਉਸ ਅਵਾਜ਼ ਨੂੰ ਪਰਾਸਚਿਤ ਦੇ ਸਰਪੋਸ਼ ਦੇ ਉੱਤੋਂ ਜਿਹੜਾ ਸਾਖੀ ਦੇ ਸੰਦੂਕ ਦੇ ਉੱਤੇ ਸੀ ਦੋਹਾਂ ਕਰੂਬੀਆਂ ਦੇ ਵਿੱਚੋਂ ਦੀ ਬੋਲਦੇ ਸੁਣਿਆ ਅਤੇ ਉਹ ਉਸ ਦੇ ਨਾਲ ਬੋਲਿਆ।।
|