ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
1. ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ।
2. ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ।
3. ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰੇ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫ਼ਤਹ ਨੂੰ ਡਿੱਠਾ ਹੈ।।
4. ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਰ ਕਰੋ, ਭਜਨ ਗਾਓ,
5. ਬਰਬਤ ਵਜਾ ਕੇ ਯਹੋਵਾਹ ਲਈ ਭਜਨ ਗਾਓ, ਰਸੀਲੇ ਸੁਰ ਨਾਲ ਬਰਬਤ ਵਜਾ ਕੇ
6. ਤੁਰ੍ਹੀਆਂ ਅਤੇ ਨਰਸਿੰਗੇ ਦੀ ਅਵਾਜ਼ ਨਾਲ ਯਹੋਵਾਹ ਪਾਤਸ਼ਾਹ ਦੇ ਅੱਗੇ ਲਲਕਾਰੋ।
7. ਸਮੁੰਦਰ ਅਤੇ ਉਹ ਦੀ ਭਰਪੂਰੀ ਅਵਾਜ਼ ਦੇਵੇ, ਜਗਤ ਅਤੇ ਉਹ ਦੇ ਵਾਸੀ ਵੀ।
8. ਨਦੀਆਂ ਤਾਲ ਦੇਣ, ਪਹਾੜ ਰਲ ਕੇ ਜੈ ਜੈ ਕਾਰ ਕਰਨ,
9. ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਉਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਉਂ ਕਰੇਗਾ।
Total 150 ਅਧਿਆਇ, Selected ਅਧਿਆਇ 98 / 150
1 ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ। 2 ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ। 3 ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰੇ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫ਼ਤਹ ਨੂੰ ਡਿੱਠਾ ਹੈ।। 4 ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਰ ਕਰੋ, ਭਜਨ ਗਾਓ, 5 ਬਰਬਤ ਵਜਾ ਕੇ ਯਹੋਵਾਹ ਲਈ ਭਜਨ ਗਾਓ, ਰਸੀਲੇ ਸੁਰ ਨਾਲ ਬਰਬਤ ਵਜਾ ਕੇ 6 ਤੁਰ੍ਹੀਆਂ ਅਤੇ ਨਰਸਿੰਗੇ ਦੀ ਅਵਾਜ਼ ਨਾਲ ਯਹੋਵਾਹ ਪਾਤਸ਼ਾਹ ਦੇ ਅੱਗੇ ਲਲਕਾਰੋ। 7 ਸਮੁੰਦਰ ਅਤੇ ਉਹ ਦੀ ਭਰਪੂਰੀ ਅਵਾਜ਼ ਦੇਵੇ, ਜਗਤ ਅਤੇ ਉਹ ਦੇ ਵਾਸੀ ਵੀ। 8 ਨਦੀਆਂ ਤਾਲ ਦੇਣ, ਪਹਾੜ ਰਲ ਕੇ ਜੈ ਜੈ ਕਾਰ ਕਰਨ, 9 ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਉਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਉਂ ਕਰੇਗਾ।
Total 150 ਅਧਿਆਇ, Selected ਅਧਿਆਇ 98 / 150
×

Alert

×

Punjabi Letters Keypad References