ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੀ ਦੁਹਾਈ ਤੇਰੇ ਤੀਕ ਅੱਪੜੇ!
2. ਮੇਰੇ ਔਖ ਦੇ ਦਿਨ ਮੈਥੋਂ ਆਪਣਾ ਮੂੰਹ ਨਾ ਲੁਕਾ, ਆਪਣਾ ਕੰਨ ਮੇਰੀ ਵੱਲ ਝੁਕਾ, ਜਿਸ ਦਿਨ ਮੈਂ ਤੈਨੂੰ ਪੁਕਾਰਾਂ ਮੈਨੂੰ ਛੇਤੀ ਉੱਤਰ ਦੇਹ!
3. ਮੇਰੇ ਦਿਨ ਤਾਂ ਧੂੰਏਂ ਵਾਂਙੁ ਮੁੱਕ ਜਾਂਦੇ ਹਨ ਅਤੇ ਮੇਰੀਆਂ ਹੱਡੀਆਂ ਬਾਲਣ ਵਾਂਙੁ ਬਲਦੀਆਂ ਹਨ।
4. ਘਾਹ ਦੀ ਨਿਆਈਂ ਮੇਰਾ ਮਨ ਮਾਰਿਆ ਗਿਆ ਤੇ ਸੁੱਕ ਗਿਆ, ਮੈਂ ਆਪਣੀ ਰੋਟੀ ਖਾਣੀ ਵੀ ਭੁੱਲ ਗਿਆ।
5. ਮੇਰੇ ਕਰਾਹਣੇ ਦੀ ਅਵਾਜ਼ ਦੇ ਕਾਰਨ ਮੇਰੀਆਂ ਹੱਡੀਆਂ ਮੇਰੇ ਮਾਸ ਨਾਲ ਜੁੜ ਗਈਆਂ ਹਨ।
6. ਮੈਂ ਉਜਾੜ ਦੇ ਲੰਮਢੀਂਗ ਦੇ ਤੁੱਲ ਹੋਇਆ, ਅਤੇ ਵਿਰਾਨੇ ਦਾ ਉੱਲੂ ਬਣਿਆ!
7. ਮੈਂ ਜਾਗਦਾ ਰਿਹਾ ਅਤੇ ਉਸ ਚਿੜੀ ਵਰਗਾ ਬਣਿਆ, ਜਿਹੜੀ ਛੱਤ ਉੱਤੇ ਵੱਖਰੀ ਰਹਿੰਦੀ ਹੈ।
8. ਮੇਰੇ ਵੈਰੀ ਸਾਰੇ ਦਿਨ ਮੈਨੂੰ ਉਲਾਂਭੇ ਦਿੰਦੇ ਹਨ, ਅਤੇ ਮੇਰੇ ਜਾਨੀ ਦੁਸ਼ਮਨ ਮੇਰਾ ਨਾਉਂ ਲੈ ਕੇ ਫਿਟਕਾਰਾਂ ਪਾਉਂਦੇ ਹਨ।
9. ਮੈਂ ਤਾਂ ਰੋਟੀ ਵਾਂਙੁ ਸੁਆਹ ਫੱਕਦਾ ਹਾਂ, ਅਤੇ ਆਪਣੇ ਪੀਣ ਵਿੱਚ ਅੰਝੂ ਮਿਲਾਉਂਦਾ ਹੈਂ।
10. ਇਹ ਤੇਰੇ ਗੁੱਸੇ ਦੇ ਕਹਿਰ ਦੇ ਕਾਰਨ ਹੋਇਆ, ਕਿਉਂ ਜੋ ਤੈਂ ਚੁੱਕ ਕੇ ਮੈਨੂੰ ਫੇਰ ਪਟਕਾ ਕੇ ਸੁੱਟ ਦਿੱਤਾ!
11. ਮੇਰੇ ਦਿਨ ਢਲਦੇ ਸਾਯੇ ਵਾਂਙੁ ਹਨ, ਮੈਂ ਘਾਹ ਵਾਂਙੁ ਸੁੱਕ ਜਾਂਦਾ ਹਾਂ।।
12. ਪਰ ਤੂੰ ਹੇ ਯਹੋਵਾਹ, ਸਦਾ ਤੀਕ ਬਿਰਾਜਮਾਨ ਰਹੇਂਗਾ, ਅਤੇ ਤੇਰਾ ਸਿਮਰਨ ਪੀੜ੍ਹੀਓ ਪੀੜ੍ਹੀ ਤੀਕ!
13. ਤੂੰ ਉੱਠੇਂਗਾ ਅਤੇ ਸੀਯੋਨ ਉੱਤੇ ਰਹਮ ਕਰੇਂਗਾ, ਕਿਉਂ ਜੋ ਤਰਸ ਖਾਣ ਦਾ ਸਮਾਂ, ਸਗੋਂ ਥਾਪਿਆ ਹੋਇਆ ਵੇਲਾ ਆ ਪੁੱਜਿਆ ਹੈ।
14. ਤੇਰੇ ਦਾਸ ਤਾਂ ਉਹ ਦੇ ਪੱਥਰਾਂ ਵਿੱਚ ਪਰਸੰਨ ਹੁੰਦੇ ਹਨ, ਅਤੇ ਉਹ ਦੇ ਥੇਹ ਉੱਤੇ ਤਰਸ ਖਾਂਦੇ ਹਨ।
15. ਇਉਂ ਕੌਮਾਂ ਯਹੋਵਾਹ ਦੇ ਨਾਮ ਤੋਂ ਭੈ ਖਾਣਗੀਆਂ, ਅਤੇ ਧਰਤੀ ਦੇ ਸਾਰੇ ਰਾਜੇ ਤੇਰੇ ਪਰਤਾਪ ਤੋਂ।
16. ਜਦ ਯਹੋਵਾਹ ਨੇ ਸੀਯੋਨ ਨੂੰ ਬਣਾਇਆ, ਤਾਂ ਉਹ ਆਪਣੇ ਪਰਤਾਪ ਵਿੱਚ ਪਰਗਟ ਹੋਇਆ।
17. ਉਸ ਨੇ ਲਾਚਾਰ ਦੀ ਪ੍ਰਾਰਥਨਾ ਵੱਲ ਮੂੰਹ ਕੀਤਾ, ਅਤੇ ਉਨ੍ਹਾਂ ਦੀ ਪ੍ਰਾਰਥਨਾ ਨੂੰ ਤੁੱਛ ਨਾ ਜਾਤਾ।।
18. ਇਹ ਗੱਲ ਆਉਣ ਵਾਲੀ ਪੀੜ੍ਹੀ ਲਈ ਲਿਖੀ ਜਾਵੇਗੀ, ਅਤੇ ਜਿਹੜੀ ਪਰਜਾ ਉਤਪੰਨ ਹੋਵੇਗੀ ਉਹ ਯਹੋਵਾਹ ਦੀ ਉਸਤਤ ਕਰੇਗੀ।।
19. ਉਸ ਨੇ ਤਾਂ ਆਪਣੇ ਪਵਿੱਤਰ ਅਸਥਾਨ ਦੀ ਉਚਿਆਈ ਤੋਂ ਨਿਗਾਹ ਕੀਤੀ ਹੈ, ਯਹੋਵਾਹ ਨੇ ਸੁਰਗ ਤੋਂ ਧਰਤੀ ਨੂੰ ਡਿੱਠਾ ਹੈ,
20. ਭਈ ਅਸੀਰ ਦਾ ਹਾਹੁਕਾ ਸੁਣੇ, ਅਤੇ ਮਰਨ ਵਾਲਿਆਂ ਨੂੰ ਛੁਡਾਵੇ,
21. ਤਾਂ ਜੋ ਲੋਕ ਸੀਯੋਨ ਵਿੱਚ ਯਹੋਵਾਹ ਦੇ ਨਾਮ ਦਾ, ਅਤੇ ਯਰੂਸ਼ਲਮ ਵਿੱਚ ਉਸ ਦੀ ਉਸਤਤ ਦਾ ਪਰਚਾਰ ਕਰਨ,
22. ਜਦ ਲੋਕ ਅਤੇ ਰਜਵਾੜੇ ਯਹੋਵਾਹ ਦੀ ਉਪਾਸਨ ਕਰਨ ਲਈ ਇਕੱਠੇ ਹੋਣ।।
23. ਉਸ ਨੇ ਰਾਹ ਵਿੱਚ ਮੇਰੇ ਬਲ ਨੂੰ ਕਮਜ਼ੋਰ ਕੀਤਾ, ਉਸ ਨੇ ਮੇਰੀ ਆਯੂ ਨੂੰ ਘਟਾਇਆ।
24. ਮੈਂ ਆਖਿਆ, ਹੇ ਮੇਰੇ ਪਰਮੇਸ਼ੁਰ, ਮੇਰੀ ਅੱਧੀ ਆਯੂ ਵਿੱਚ ਮੈਨੂੰ ਉਠਾ ਨਾ ਲੈ, ਪੀੜ੍ਹੀਓ ਪੀੜ੍ਹੀ ਤੇਰੇ ਵਰ੍ਹੇ ਹਨ!
25. ਮੁੱਢੋਂ ਹੀ ਤੈਂ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦਾ ਕਾਰਜ ਹੈ।
26. ਓਹ ਨਾਸ ਹੋ ਜਾਣਗੇ, ਪਰ ਤੂੰ ਅਟਲ ਰਹੇਂਗਾ, ਓਹ ਸਾਰੇ ਕੱਪੜੇ ਵਾਂਙੁ ਪੁਰਾਣੇ ਹੋ ਜਾਣਗੇ, ਤੂੰ ਉਨ੍ਹਾਂ ਨੂੰ ਲਿਬਾਸ ਦੀ ਨਿਆਈਂ ਬਦਲ ਦੇਵੇਂਗਾ, ਸੋ ਓਹ ਬਦਲ ਹੀ ਜਾਣਗੇ!
27. ਪਰ ਤੂੰ ਉਹੀ ਹੈਂ, ਅਤੇ ਤੇਰੇ ਵਰ੍ਹੇ ਮੁੱਕਣਗੇ ਨਹੀਂ।
28. ਤੇਰੇ ਦਾਸਾਂ ਦੀ ਅੰਸ ਵੱਸੀ ਰਹੇਗੀ, ਅਤੇ ਉਨ੍ਹਾਂ ਦੀ ਨਸਲ ਤੇਰੇ ਸਨਮੁਖ ਕਾਇਮ ਰਹੇਗੀ।।

Notes

No Verse Added

Total 150 ਅਧਿਆਇ, Selected ਅਧਿਆਇ 102 / 150
ਜ਼ਬੂਰ 102:1
1 ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੀ ਦੁਹਾਈ ਤੇਰੇ ਤੀਕ ਅੱਪੜੇ! 2 ਮੇਰੇ ਔਖ ਦੇ ਦਿਨ ਮੈਥੋਂ ਆਪਣਾ ਮੂੰਹ ਨਾ ਲੁਕਾ, ਆਪਣਾ ਕੰਨ ਮੇਰੀ ਵੱਲ ਝੁਕਾ, ਜਿਸ ਦਿਨ ਮੈਂ ਤੈਨੂੰ ਪੁਕਾਰਾਂ ਮੈਨੂੰ ਛੇਤੀ ਉੱਤਰ ਦੇਹ! 3 ਮੇਰੇ ਦਿਨ ਤਾਂ ਧੂੰਏਂ ਵਾਂਙੁ ਮੁੱਕ ਜਾਂਦੇ ਹਨ ਅਤੇ ਮੇਰੀਆਂ ਹੱਡੀਆਂ ਬਾਲਣ ਵਾਂਙੁ ਬਲਦੀਆਂ ਹਨ। 4 ਘਾਹ ਦੀ ਨਿਆਈਂ ਮੇਰਾ ਮਨ ਮਾਰਿਆ ਗਿਆ ਤੇ ਸੁੱਕ ਗਿਆ, ਮੈਂ ਆਪਣੀ ਰੋਟੀ ਖਾਣੀ ਵੀ ਭੁੱਲ ਗਿਆ। 5 ਮੇਰੇ ਕਰਾਹਣੇ ਦੀ ਅਵਾਜ਼ ਦੇ ਕਾਰਨ ਮੇਰੀਆਂ ਹੱਡੀਆਂ ਮੇਰੇ ਮਾਸ ਨਾਲ ਜੁੜ ਗਈਆਂ ਹਨ। 6 ਮੈਂ ਉਜਾੜ ਦੇ ਲੰਮਢੀਂਗ ਦੇ ਤੁੱਲ ਹੋਇਆ, ਅਤੇ ਵਿਰਾਨੇ ਦਾ ਉੱਲੂ ਬਣਿਆ! 7 ਮੈਂ ਜਾਗਦਾ ਰਿਹਾ ਅਤੇ ਉਸ ਚਿੜੀ ਵਰਗਾ ਬਣਿਆ, ਜਿਹੜੀ ਛੱਤ ਉੱਤੇ ਵੱਖਰੀ ਰਹਿੰਦੀ ਹੈ। 8 ਮੇਰੇ ਵੈਰੀ ਸਾਰੇ ਦਿਨ ਮੈਨੂੰ ਉਲਾਂਭੇ ਦਿੰਦੇ ਹਨ, ਅਤੇ ਮੇਰੇ ਜਾਨੀ ਦੁਸ਼ਮਨ ਮੇਰਾ ਨਾਉਂ ਲੈ ਕੇ ਫਿਟਕਾਰਾਂ ਪਾਉਂਦੇ ਹਨ। 9 ਮੈਂ ਤਾਂ ਰੋਟੀ ਵਾਂਙੁ ਸੁਆਹ ਫੱਕਦਾ ਹਾਂ, ਅਤੇ ਆਪਣੇ ਪੀਣ ਵਿੱਚ ਅੰਝੂ ਮਿਲਾਉਂਦਾ ਹੈਂ। 10 ਇਹ ਤੇਰੇ ਗੁੱਸੇ ਦੇ ਕਹਿਰ ਦੇ ਕਾਰਨ ਹੋਇਆ, ਕਿਉਂ ਜੋ ਤੈਂ ਚੁੱਕ ਕੇ ਮੈਨੂੰ ਫੇਰ ਪਟਕਾ ਕੇ ਸੁੱਟ ਦਿੱਤਾ! 11 ਮੇਰੇ ਦਿਨ ਢਲਦੇ ਸਾਯੇ ਵਾਂਙੁ ਹਨ, ਮੈਂ ਘਾਹ ਵਾਂਙੁ ਸੁੱਕ ਜਾਂਦਾ ਹਾਂ।। 12 ਪਰ ਤੂੰ ਹੇ ਯਹੋਵਾਹ, ਸਦਾ ਤੀਕ ਬਿਰਾਜਮਾਨ ਰਹੇਂਗਾ, ਅਤੇ ਤੇਰਾ ਸਿਮਰਨ ਪੀੜ੍ਹੀਓ ਪੀੜ੍ਹੀ ਤੀਕ! 13 ਤੂੰ ਉੱਠੇਂਗਾ ਅਤੇ ਸੀਯੋਨ ਉੱਤੇ ਰਹਮ ਕਰੇਂਗਾ, ਕਿਉਂ ਜੋ ਤਰਸ ਖਾਣ ਦਾ ਸਮਾਂ, ਸਗੋਂ ਥਾਪਿਆ ਹੋਇਆ ਵੇਲਾ ਆ ਪੁੱਜਿਆ ਹੈ। 14 ਤੇਰੇ ਦਾਸ ਤਾਂ ਉਹ ਦੇ ਪੱਥਰਾਂ ਵਿੱਚ ਪਰਸੰਨ ਹੁੰਦੇ ਹਨ, ਅਤੇ ਉਹ ਦੇ ਥੇਹ ਉੱਤੇ ਤਰਸ ਖਾਂਦੇ ਹਨ। 15 ਇਉਂ ਕੌਮਾਂ ਯਹੋਵਾਹ ਦੇ ਨਾਮ ਤੋਂ ਭੈ ਖਾਣਗੀਆਂ, ਅਤੇ ਧਰਤੀ ਦੇ ਸਾਰੇ ਰਾਜੇ ਤੇਰੇ ਪਰਤਾਪ ਤੋਂ। 16 ਜਦ ਯਹੋਵਾਹ ਨੇ ਸੀਯੋਨ ਨੂੰ ਬਣਾਇਆ, ਤਾਂ ਉਹ ਆਪਣੇ ਪਰਤਾਪ ਵਿੱਚ ਪਰਗਟ ਹੋਇਆ। 17 ਉਸ ਨੇ ਲਾਚਾਰ ਦੀ ਪ੍ਰਾਰਥਨਾ ਵੱਲ ਮੂੰਹ ਕੀਤਾ, ਅਤੇ ਉਨ੍ਹਾਂ ਦੀ ਪ੍ਰਾਰਥਨਾ ਨੂੰ ਤੁੱਛ ਨਾ ਜਾਤਾ।। 18 ਇਹ ਗੱਲ ਆਉਣ ਵਾਲੀ ਪੀੜ੍ਹੀ ਲਈ ਲਿਖੀ ਜਾਵੇਗੀ, ਅਤੇ ਜਿਹੜੀ ਪਰਜਾ ਉਤਪੰਨ ਹੋਵੇਗੀ ਉਹ ਯਹੋਵਾਹ ਦੀ ਉਸਤਤ ਕਰੇਗੀ।। 19 ਉਸ ਨੇ ਤਾਂ ਆਪਣੇ ਪਵਿੱਤਰ ਅਸਥਾਨ ਦੀ ਉਚਿਆਈ ਤੋਂ ਨਿਗਾਹ ਕੀਤੀ ਹੈ, ਯਹੋਵਾਹ ਨੇ ਸੁਰਗ ਤੋਂ ਧਰਤੀ ਨੂੰ ਡਿੱਠਾ ਹੈ, 20 ਭਈ ਅਸੀਰ ਦਾ ਹਾਹੁਕਾ ਸੁਣੇ, ਅਤੇ ਮਰਨ ਵਾਲਿਆਂ ਨੂੰ ਛੁਡਾਵੇ, 21 ਤਾਂ ਜੋ ਲੋਕ ਸੀਯੋਨ ਵਿੱਚ ਯਹੋਵਾਹ ਦੇ ਨਾਮ ਦਾ, ਅਤੇ ਯਰੂਸ਼ਲਮ ਵਿੱਚ ਉਸ ਦੀ ਉਸਤਤ ਦਾ ਪਰਚਾਰ ਕਰਨ, 22 ਜਦ ਲੋਕ ਅਤੇ ਰਜਵਾੜੇ ਯਹੋਵਾਹ ਦੀ ਉਪਾਸਨ ਕਰਨ ਲਈ ਇਕੱਠੇ ਹੋਣ।। 23 ਉਸ ਨੇ ਰਾਹ ਵਿੱਚ ਮੇਰੇ ਬਲ ਨੂੰ ਕਮਜ਼ੋਰ ਕੀਤਾ, ਉਸ ਨੇ ਮੇਰੀ ਆਯੂ ਨੂੰ ਘਟਾਇਆ। 24 ਮੈਂ ਆਖਿਆ, ਹੇ ਮੇਰੇ ਪਰਮੇਸ਼ੁਰ, ਮੇਰੀ ਅੱਧੀ ਆਯੂ ਵਿੱਚ ਮੈਨੂੰ ਉਠਾ ਨਾ ਲੈ, ਪੀੜ੍ਹੀਓ ਪੀੜ੍ਹੀ ਤੇਰੇ ਵਰ੍ਹੇ ਹਨ! 25 ਮੁੱਢੋਂ ਹੀ ਤੈਂ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦਾ ਕਾਰਜ ਹੈ। 26 ਓਹ ਨਾਸ ਹੋ ਜਾਣਗੇ, ਪਰ ਤੂੰ ਅਟਲ ਰਹੇਂਗਾ, ਓਹ ਸਾਰੇ ਕੱਪੜੇ ਵਾਂਙੁ ਪੁਰਾਣੇ ਹੋ ਜਾਣਗੇ, ਤੂੰ ਉਨ੍ਹਾਂ ਨੂੰ ਲਿਬਾਸ ਦੀ ਨਿਆਈਂ ਬਦਲ ਦੇਵੇਂਗਾ, ਸੋ ਓਹ ਬਦਲ ਹੀ ਜਾਣਗੇ! 27 ਪਰ ਤੂੰ ਉਹੀ ਹੈਂ, ਅਤੇ ਤੇਰੇ ਵਰ੍ਹੇ ਮੁੱਕਣਗੇ ਨਹੀਂ। 28 ਤੇਰੇ ਦਾਸਾਂ ਦੀ ਅੰਸ ਵੱਸੀ ਰਹੇਗੀ, ਅਤੇ ਉਨ੍ਹਾਂ ਦੀ ਨਸਲ ਤੇਰੇ ਸਨਮੁਖ ਕਾਇਮ ਰਹੇਗੀ।।
Total 150 ਅਧਿਆਇ, Selected ਅਧਿਆਇ 102 / 150
Common Bible Languages
West Indian Languages
×

Alert

×

punjabi Letters Keypad References