ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
1. ਜਿਵੇਂ ਹਰਨੀ ਪਾਣੀ ਦੀਆਂ ਨਦੀਆਂ ਦੇ ਲਈ ਤਰਸਦੀ ਹੈ, ਤਿਵੇਂ ਹੀ ਮੇਰਾ ਜੀ, ਹੇ ਪਰਮੇਸ਼ੁਰ, ਤੇਰੇ ਲਈ ਤਰਸਦਾ ਹੈ।
2. ਮੇਰਾ ਜੀ ਪਰਮੇਸ਼ੁਰ ਦੇ ਲਈ, ਜੀਉਂਦੇ ਪਰਮੇਸ਼ੁਰ ਦੇ ਲਈ ਤਿਹਾਇਆ ਹੈ, ਮੈਂ ਕਦੋਂ ਜਾਵਾਂ ਅਤੇ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਹੋਵਾਂॽ
3. ਮੇਰਾ ਭੋਜਨ ਦਿਨੋ ਰਾਤ ਮੇਰੇ ਅੰਝੂ ਹਨ, ਜਦੋਂ ਓਹ ਸਾਰਾ ਦਿਨ ਏਹ ਆਖਦੇ ਹਨ, ਤੇਰਾ ਪਰਮੇਸ਼ੁਰ ਹੈ ਕਿੱਥੇॽ।।
4. ਏਹ ਗੱਲਾਂ ਮੈਂ ਚੇਤੇ ਕਰਦਾ ਹਾਂ ਤਾਂ ਮੇਰਾ ਜੀ ਭਰ ਆਉਂਦਾ ਹੈ, ਭਈ ਮੈਂ ਕਿਸ ਤਰਾਂ ਭੀੜ ਦੇ ਨਾਲ ਲੰਘਦਾ ਹੁੰਦਾ ਸਾਂ, ਅਤੇ ਬਹੁਤ ਸਾਰੇ ਤੀਰਥੀਆਂ ਨੂੰ ਪਰਮੇਸ਼ੁਰ ਦੇ ਘਰ ਜਲੂਸ ਵਿੱਚ, ਜੈ ਜੈ ਕਾਰ ਤੇ ਧੰਨਵਾਦ ਦੇ ਸ਼ਬਦ ਨਾਲ ਲੈ ਜਾਂਦਾ ਹੁੰਦਾ ਸਾਂ।
5. ਹੇ ਮੇਰੇ ਜੀ, ਤੂੰ ਕਿਉਂ ਝੁਕਿਆ ਹੋਇਆ ਹੈਂॽ ਅਤੇ ਮੇਰੇ ਵਿੱਚ ਕਿਉਂ ਵਿਆਕੁਲ ਹੈਂॽ ਪਰਮੇਸ਼ੁਰ ਉੱਤੇ ਆਸ਼ਾ ਰੱਖ! ਮੈਂ ਤਾਂ ਉਸ ਦੇ ਮੁਖੜੇ ਦੇ ਬਚਾਵਾਂ ਲਈ ਫੇਰ ਉਸ ਦਾ ਧੰਨਵਾਦ ਕਰਾਂਗਾ।
6. ਹੇ ਮੇਰੇ ਪਰਮੇਸ਼ੁਰ, ਮੇਰਾ ਜੀ ਮੇਰੇ ਅੰਦਰ ਝੁਕਿਆ ਹੋਇਆ ਹੈ, ਏਸ ਕਾਰਨ ਮੈਂ ਯਰਦਨ ਅਰ ਹਰਮੋਨ ਦੀ ਧਰਤੀ ਤੋਂ ਅਤੇ ਮਿਸਰ ਦੇ ਪਰਬਤ ਤੋਂ ਤੇਰਾ ਸਿਮਰਨ ਕਰਾਂਗਾ।
7. ਤੇਰੇ ਪਾਣੀ ਦੀਆਂ ਧਾਰਾਂ ਦਾ ਸ਼ੋਰ ਸੁਣ ਕੇ ਡੁੰਘਿਆਈ ਡੁੰਘਿਆਈ ਨੂੰ ਪੁਕਾਰਦੀ ਹੈ, ਤੇਰੀਆਂ ਸਾਰੀਆਂ ਠਾਠਾਂ ਅਰ ਲਹਿਰਾਂ ਮੇਰੇ ਸਿਰ ਦੇ ਉੱਤੋਂ ਦੀ ਲੰਘ ਗਈਆਂ।।
8. ਦਿਨ ਨੂੰ ਯਹੋਵਾਹ ਆਪਣੀ ਦਯਾ ਦੀ ਆਗਿਆ ਦੇਵੇਗਾ, ਅਤੇ ਰਾਤ ਨੂੰ ਉਹ ਦਾ ਗੀਤ ਮੇਰੇ ਨਾਲ ਹੋਵੇਗਾ। ਉਹ ਮੇਰੇ ਜੀਵਨ ਦੇ ਪਰਮੇਸ਼ੁਰ ਅੱਗੇ ਇੱਕ ਪ੍ਰਾਰਥਨਾ ਹੋਵੇਗਾ।
9. ਪਰਮੇਸ਼ੁਰ ਨੂੰ ਜੋ ਮੇਰੀ ਚਟਾਨ ਹੈ ਮੈਂ ਆਖਾਂਗਾ, ਤੂੰ ਮੈਨੂੰ ਕਿਉਂ ਭੁੱਲ ਗਿਆ ਹੈਂॽ ਮੈਂ ਕਿਉਂ ਵੈਰੀ ਦੇ ਅਨ੍ਹੇਰੇ ਦੇ ਮਾਰੇ ਵਿਰਲਾਪ ਕਰਦਾ ਫਿਰਦਾ ਹਾਂॽ
10. ਮੇਰੇ ਵਿਰੋਧੀ ਮੈਨੂੰ ਉਲਾਭਾਂ ਦਿੰਦੇ ਹਨ, ਜਾਣੋ, ਇਹ ਮੇਰੀਆਂ ਹੱਡੀਆਂ ਦਾ ਚੂਰ ਚੂਰ ਹੋਣਾ ਹੈ, ਜਦੋ ਓਹ ਦਿਨ ਭਰ ਮੈਨੂੰ ਕਹੀ ਜਾਂਦੇ ਹਨ, ਕਿੱਥੇ ਹੈ ਤੇਰਾ ਪਰਮੇਸ਼ੁਰॽ।।
11. ਹੇ ਮੇਰੇ ਜੀ, ਤੂੰ ਕਿਉਂ ਝੁਕਿਆ ਹੋਇਆ ਹੈਂ, ਅਤੇ ਮੇਰੇ ਵਿੱਚ ਵਿਆਕੁਲ ਹੈਂॽ ਪਰਮੇਸ਼ੁਰ ਉੱਤੇ ਆਸ਼ਾ ਰੱਖ! ਮੈਂ ਤਾਂ ਉਸ ਦਾ ਫੇਰ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁਖੜੇ ਦਾ ਬਚਾਓ ਅਰ ਮੇਰਾ ਪਰਮੇਸ਼ੁਰ ਹੈ।।
Total 150 ਅਧਿਆਇ, Selected ਅਧਿਆਇ 42 / 150
1 ਜਿਵੇਂ ਹਰਨੀ ਪਾਣੀ ਦੀਆਂ ਨਦੀਆਂ ਦੇ ਲਈ ਤਰਸਦੀ ਹੈ, ਤਿਵੇਂ ਹੀ ਮੇਰਾ ਜੀ, ਹੇ ਪਰਮੇਸ਼ੁਰ, ਤੇਰੇ ਲਈ ਤਰਸਦਾ ਹੈ। 2 ਮੇਰਾ ਜੀ ਪਰਮੇਸ਼ੁਰ ਦੇ ਲਈ, ਜੀਉਂਦੇ ਪਰਮੇਸ਼ੁਰ ਦੇ ਲਈ ਤਿਹਾਇਆ ਹੈ, ਮੈਂ ਕਦੋਂ ਜਾਵਾਂ ਅਤੇ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਹੋਵਾਂॽ 3 ਮੇਰਾ ਭੋਜਨ ਦਿਨੋ ਰਾਤ ਮੇਰੇ ਅੰਝੂ ਹਨ, ਜਦੋਂ ਓਹ ਸਾਰਾ ਦਿਨ ਏਹ ਆਖਦੇ ਹਨ, ਤੇਰਾ ਪਰਮੇਸ਼ੁਰ ਹੈ ਕਿੱਥੇॽ।।
4 ਏਹ ਗੱਲਾਂ ਮੈਂ ਚੇਤੇ ਕਰਦਾ ਹਾਂ ਤਾਂ ਮੇਰਾ ਜੀ ਭਰ ਆਉਂਦਾ ਹੈ, ਭਈ ਮੈਂ ਕਿਸ ਤਰਾਂ ਭੀੜ ਦੇ ਨਾਲ ਲੰਘਦਾ ਹੁੰਦਾ ਸਾਂ, ਅਤੇ ਬਹੁਤ ਸਾਰੇ ਤੀਰਥੀਆਂ ਨੂੰ ਪਰਮੇਸ਼ੁਰ ਦੇ ਘਰ ਜਲੂਸ ਵਿੱਚ, ਜੈ ਜੈ ਕਾਰ ਤੇ ਧੰਨਵਾਦ ਦੇ ਸ਼ਬਦ ਨਾਲ ਲੈ ਜਾਂਦਾ ਹੁੰਦਾ ਸਾਂ।
5 ਹੇ ਮੇਰੇ ਜੀ, ਤੂੰ ਕਿਉਂ ਝੁਕਿਆ ਹੋਇਆ ਹੈਂॽ ਅਤੇ ਮੇਰੇ ਵਿੱਚ ਕਿਉਂ ਵਿਆਕੁਲ ਹੈਂॽ ਪਰਮੇਸ਼ੁਰ ਉੱਤੇ ਆਸ਼ਾ ਰੱਖ! ਮੈਂ ਤਾਂ ਉਸ ਦੇ ਮੁਖੜੇ ਦੇ ਬਚਾਵਾਂ ਲਈ ਫੇਰ ਉਸ ਦਾ ਧੰਨਵਾਦ ਕਰਾਂਗਾ। 6 ਹੇ ਮੇਰੇ ਪਰਮੇਸ਼ੁਰ, ਮੇਰਾ ਜੀ ਮੇਰੇ ਅੰਦਰ ਝੁਕਿਆ ਹੋਇਆ ਹੈ, ਏਸ ਕਾਰਨ ਮੈਂ ਯਰਦਨ ਅਰ ਹਰਮੋਨ ਦੀ ਧਰਤੀ ਤੋਂ ਅਤੇ ਮਿਸਰ ਦੇ ਪਰਬਤ ਤੋਂ ਤੇਰਾ ਸਿਮਰਨ ਕਰਾਂਗਾ। 7 ਤੇਰੇ ਪਾਣੀ ਦੀਆਂ ਧਾਰਾਂ ਦਾ ਸ਼ੋਰ ਸੁਣ ਕੇ ਡੁੰਘਿਆਈ ਡੁੰਘਿਆਈ ਨੂੰ ਪੁਕਾਰਦੀ ਹੈ, ਤੇਰੀਆਂ ਸਾਰੀਆਂ ਠਾਠਾਂ ਅਰ ਲਹਿਰਾਂ ਮੇਰੇ ਸਿਰ ਦੇ ਉੱਤੋਂ ਦੀ ਲੰਘ ਗਈਆਂ।। 8 ਦਿਨ ਨੂੰ ਯਹੋਵਾਹ ਆਪਣੀ ਦਯਾ ਦੀ ਆਗਿਆ ਦੇਵੇਗਾ, ਅਤੇ ਰਾਤ ਨੂੰ ਉਹ ਦਾ ਗੀਤ ਮੇਰੇ ਨਾਲ ਹੋਵੇਗਾ। ਉਹ ਮੇਰੇ ਜੀਵਨ ਦੇ ਪਰਮੇਸ਼ੁਰ ਅੱਗੇ ਇੱਕ ਪ੍ਰਾਰਥਨਾ ਹੋਵੇਗਾ। 9 ਪਰਮੇਸ਼ੁਰ ਨੂੰ ਜੋ ਮੇਰੀ ਚਟਾਨ ਹੈ ਮੈਂ ਆਖਾਂਗਾ, ਤੂੰ ਮੈਨੂੰ ਕਿਉਂ ਭੁੱਲ ਗਿਆ ਹੈਂॽ ਮੈਂ ਕਿਉਂ ਵੈਰੀ ਦੇ ਅਨ੍ਹੇਰੇ ਦੇ ਮਾਰੇ ਵਿਰਲਾਪ ਕਰਦਾ ਫਿਰਦਾ ਹਾਂॽ 10 ਮੇਰੇ ਵਿਰੋਧੀ ਮੈਨੂੰ ਉਲਾਭਾਂ ਦਿੰਦੇ ਹਨ, ਜਾਣੋ, ਇਹ ਮੇਰੀਆਂ ਹੱਡੀਆਂ ਦਾ ਚੂਰ ਚੂਰ ਹੋਣਾ ਹੈ, ਜਦੋ ਓਹ ਦਿਨ ਭਰ ਮੈਨੂੰ ਕਹੀ ਜਾਂਦੇ ਹਨ, ਕਿੱਥੇ ਹੈ ਤੇਰਾ ਪਰਮੇਸ਼ੁਰॽ।। 11 ਹੇ ਮੇਰੇ ਜੀ, ਤੂੰ ਕਿਉਂ ਝੁਕਿਆ ਹੋਇਆ ਹੈਂ, ਅਤੇ ਮੇਰੇ ਵਿੱਚ ਵਿਆਕੁਲ ਹੈਂॽ ਪਰਮੇਸ਼ੁਰ ਉੱਤੇ ਆਸ਼ਾ ਰੱਖ! ਮੈਂ ਤਾਂ ਉਸ ਦਾ ਫੇਰ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁਖੜੇ ਦਾ ਬਚਾਓ ਅਰ ਮੇਰਾ ਪਰਮੇਸ਼ੁਰ ਹੈ।।
Total 150 ਅਧਿਆਇ, Selected ਅਧਿਆਇ 42 / 150
×

Alert

×

Punjabi Letters Keypad References