ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
1. ਅਸੀਂ ਉਹ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਅਕਾਰਥ ਨਾ ਲਓ
2. ਕਿਉਂ ਜੋ ਉਹ ਆਖਦਾ ਹੈ ਭਈ ਮੈਂ ਮਨ ਭਾਉਂਦੇ ਸਮੇਂ ਵਿੱਚ ਤੇਰੀ ਸੁਣੀ ਅਤੇ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ।। ਵੇਖੋ, ਹੁਣ ਹੀ ਮਨ ਭਾਉਂਦਾ ਸਮਾ ਹੈ, ਵੇਖੋ, ਹੁਣ ਹੀ ਮੁਕਤੀ ਦਾ ਦਿਨ ਹੈ!
3. ਅਸੀਂ ਕਿਸੇ ਗੱਲ ਵਿੱਚ ਠੋਕਰ ਨਹੀਂ ਖੁਆਉਂਦੇ ਭਈ ਕਿਤੇ ਇਸ ਸੇਵਕਾਈ ਉੱਤੇ ਹਰਫ਼ ਨਾ ਆਵੇ
4. ਪਰ ਜਿਵੇਂ ਪਰਮੇਸ਼ੁਰ ਦੇ ਸੇਵਕਾਂ ਦੇ ਜੋਗ ਹੈ ਤਿਵੇਂ ਹਰ ਇੱਕ ਗੱਲ ਤੋਂ ਆਪਣੇ ਲਈ ਪਰਮਾਣ ਦਿੰਦੇ ਹਾਂ ਅਰਥਾਤ ਵੱਡੇ ਸਹਾਰੇ ਤੋਂ, ਬਿਪਤਾ ਤੋਂ, ਥੁੜਾਂ ਤੋਂ, ਤੰਗੀਆਂ ਤੋਂ,
5. ਕੋਰੜੇ ਖਾਣ ਤੋਂ, ਕੈਦ ਤੋਂ, ਘਮਸਾਣਾਂ ਤੋਂ, ਮਿਹਨਤਾਂ ਤੋਂ, ਉਣੀਂਦਿਆਂ ਤੋਂ, ਫਾਕਿਆਂ ਤੋਂ,
6. ਨਿਰਮਲਤਾਈਂ ਤੋਂ, ਗਿਆਨ ਤੋਂ, ਧੀਰਜ ਤੋਂ, ਦਿਆਲਗੀ ਤੋਂ, ਪਵਿੱਤਰ ਆਤਮਾ ਤੋਂ, ਨਿਸ਼ਕਪਟ ਪ੍ਰੇਮ ਤੋਂ,
7. ਸਚਿਆਈ ਦੇ ਬਚਨ ਤੋਂ, ਪਰਮੇਸ਼ੁਰ ਦੀ ਸਮਰੱਥਾ ਤੋਂ, ਧਰਮ ਦਿਆਂ ਸ਼ਸਤ੍ਰਾਂ ਨਾਲ ਜਿਹੜੇ ਸੱਜੇ ਖੱਬੇ ਹਨ
8. ਪਤ ਅਤੇ ਬੇਪਤੀ ਨਾਲ, ਅਪਜਸ ਅਤੇ ਜਸ ਨਾਲ, ਛਲੀਆਂ ਜੇਹੇ ਪਰ ਸੱਚੇ ਹਾਂ
9. ਅਣਜਾਤਿਆਂ ਜੇਹੇ ਪਰ ਉਜਾਗਰ ਹਾਂ, ਮਰਨਾਊਆਂ ਜੇਹੇ ਪਰ ਵੇਖੋ ਜੀਉਂਦੇ ਹਾਂ, ਤਾੜੇ ਜਾਂਦਿਆਂ ਜੇਹੇ ਪਰ ਜਾਨੋਂ ਨਹੀਂ ਮਾਰੇ ਜਾਂਦੇ,
10. ਉਦਾਸਾਂ ਜੇਹੇ ਪਰ ਸਦਾ ਅਨੰਦ ਕਰਦੇ ਹਾਂ, ਨਿਰਧਨਾਂ ਜੇਹੇ ਪਰ ਬਹੁਤਿਆਂ ਨੂੰ ਧਨੀ ਬਣਾਉਂਦੇ ਹਾਂ, ਪੱਲਿਓ ਸੱਖਣਿਆਂ ਜੇਹੇ ਪਰ ਸੱਭੋ ਕੁਝ ਦੇ ਮਾਲਕ ਹਾਂ।।
11. ਹੇ ਕੁਰਿੰਥੀਓ, ਸਾਡਾ ਮੂੰਹ ਤੁਹਾਡੀ ਵੱਲ ਖੁਲ੍ਹਾ ਹੈ, ਸਾਡਾ ਦਿਲ ਮੋਕਲਾ ਹੈ
12. ਸਾਡੇ ਵਿੱਚ ਤੁਹਾਡੇ ਲਈ ਕੋਈ ਰੋਕ ਨਹੀਂ ਪਰ ਤੁਹਾਡੇ ਹੀ ਹਿਰਦਿਆਂ ਵਿੱਚ ਰੋਕ ਹੈ
13. ਹੁਣ ਉਹ ਦੇ ਵੱਟੇ ਤੁਸੀਂ ਵੀ ਖੁਲ੍ਹੇ ਦਿਲ ਦੇ ਹੋਵੋ। ਮੈਂ ਤੁਹਾਨੂੰ ਬੱਚਿਆਂ ਵਾਂਙੁ ਆਖਦਾ ਹੈਂ।।
14. ਤੁਸੀਂ ਬੇਪਰਤੀਤਿਆਂ ਨਾਲ ਅਣਸਾਵੇਂ ਨਾ ਜੁੱਤੋਂ ਕਿਉਂ ਜੋ ਧਰਮ ਅਤੇ ਕੁਧਰਮ ਵਿੱਚ ਕੀ ਸਾਂਝ ਹੈॽ ਯਾ ਚਾਨਣ ਦਾ ਅਨ੍ਹੇਰੇ ਨਾਲ ਕੀ ਮੇਲ ਹੈॽ
15. ਅਤੇ ਮਸੀਹ ਦਾ ਬਲਿਆਲ ਦੇ ਨਾਲ ਕੀ ਮਿਲਾਪ ਹੈ ਅਥਵਾ ਪਰਤੀਤਵਾਨ ਦਾ ਬੇਪਰਤੀਤੇ ਨਾਲ ਕੀ ਹਿੱਸਾ ਹੈॽ
16. ਅਤੇ ਪਰਮੇਸ਼ੁਰ ਦੀ ਹੈਕਲ ਨੂੰ ਮੂਰਤੀਆਂ ਨਾਲ ਕੀ ਵਾਸਤਾ ਹੈॽ ਅਸੀਂ ਤਾਂ ਅਕਾਲ ਪੁਰਖ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ — ਮੈਂ ਓਹਨਾ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਓਹ ਮੇਰੀ ਪਰਜਾ ਹੋਣਗੇ।
17. ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਅੱਡ ਹੋਵੋ, ਪ੍ਰਭੁ ਆਖਦਾ ਹੈ, ਅਤੇ ਕਿਸੇ ਭ੍ਰਿਸ਼ਟ ਵਸਤ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ,
18. ਅਰ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤ੍ਰ ਧੀਆਂ ਹੋਵੋਗੇ। ਇਹ ਬਚਨ ਸਰਬ ਸ਼ਕਤੀਮਾਨ ਪ੍ਰਭੁ ਦਾ ਹੈ।।
Total 13 ਅਧਿਆਇ, Selected ਅਧਿਆਇ 6 / 13
1 2 3 4 5 6 7 8 9 10 11 12 13
1 ਅਸੀਂ ਉਹ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਅਕਾਰਥ ਨਾ ਲਓ 2 ਕਿਉਂ ਜੋ ਉਹ ਆਖਦਾ ਹੈ ਭਈ ਮੈਂ ਮਨ ਭਾਉਂਦੇ ਸਮੇਂ ਵਿੱਚ ਤੇਰੀ ਸੁਣੀ ਅਤੇ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ।। ਵੇਖੋ, ਹੁਣ ਹੀ ਮਨ ਭਾਉਂਦਾ ਸਮਾ ਹੈ, ਵੇਖੋ, ਹੁਣ ਹੀ ਮੁਕਤੀ ਦਾ ਦਿਨ ਹੈ! 3 ਅਸੀਂ ਕਿਸੇ ਗੱਲ ਵਿੱਚ ਠੋਕਰ ਨਹੀਂ ਖੁਆਉਂਦੇ ਭਈ ਕਿਤੇ ਇਸ ਸੇਵਕਾਈ ਉੱਤੇ ਹਰਫ਼ ਨਾ ਆਵੇ 4 ਪਰ ਜਿਵੇਂ ਪਰਮੇਸ਼ੁਰ ਦੇ ਸੇਵਕਾਂ ਦੇ ਜੋਗ ਹੈ ਤਿਵੇਂ ਹਰ ਇੱਕ ਗੱਲ ਤੋਂ ਆਪਣੇ ਲਈ ਪਰਮਾਣ ਦਿੰਦੇ ਹਾਂ ਅਰਥਾਤ ਵੱਡੇ ਸਹਾਰੇ ਤੋਂ, ਬਿਪਤਾ ਤੋਂ, ਥੁੜਾਂ ਤੋਂ, ਤੰਗੀਆਂ ਤੋਂ, 5 ਕੋਰੜੇ ਖਾਣ ਤੋਂ, ਕੈਦ ਤੋਂ, ਘਮਸਾਣਾਂ ਤੋਂ, ਮਿਹਨਤਾਂ ਤੋਂ, ਉਣੀਂਦਿਆਂ ਤੋਂ, ਫਾਕਿਆਂ ਤੋਂ, 6 ਨਿਰਮਲਤਾਈਂ ਤੋਂ, ਗਿਆਨ ਤੋਂ, ਧੀਰਜ ਤੋਂ, ਦਿਆਲਗੀ ਤੋਂ, ਪਵਿੱਤਰ ਆਤਮਾ ਤੋਂ, ਨਿਸ਼ਕਪਟ ਪ੍ਰੇਮ ਤੋਂ, 7 ਸਚਿਆਈ ਦੇ ਬਚਨ ਤੋਂ, ਪਰਮੇਸ਼ੁਰ ਦੀ ਸਮਰੱਥਾ ਤੋਂ, ਧਰਮ ਦਿਆਂ ਸ਼ਸਤ੍ਰਾਂ ਨਾਲ ਜਿਹੜੇ ਸੱਜੇ ਖੱਬੇ ਹਨ 8 ਪਤ ਅਤੇ ਬੇਪਤੀ ਨਾਲ, ਅਪਜਸ ਅਤੇ ਜਸ ਨਾਲ, ਛਲੀਆਂ ਜੇਹੇ ਪਰ ਸੱਚੇ ਹਾਂ 9 ਅਣਜਾਤਿਆਂ ਜੇਹੇ ਪਰ ਉਜਾਗਰ ਹਾਂ, ਮਰਨਾਊਆਂ ਜੇਹੇ ਪਰ ਵੇਖੋ ਜੀਉਂਦੇ ਹਾਂ, ਤਾੜੇ ਜਾਂਦਿਆਂ ਜੇਹੇ ਪਰ ਜਾਨੋਂ ਨਹੀਂ ਮਾਰੇ ਜਾਂਦੇ, 10 ਉਦਾਸਾਂ ਜੇਹੇ ਪਰ ਸਦਾ ਅਨੰਦ ਕਰਦੇ ਹਾਂ, ਨਿਰਧਨਾਂ ਜੇਹੇ ਪਰ ਬਹੁਤਿਆਂ ਨੂੰ ਧਨੀ ਬਣਾਉਂਦੇ ਹਾਂ, ਪੱਲਿਓ ਸੱਖਣਿਆਂ ਜੇਹੇ ਪਰ ਸੱਭੋ ਕੁਝ ਦੇ ਮਾਲਕ ਹਾਂ।। 11 ਹੇ ਕੁਰਿੰਥੀਓ, ਸਾਡਾ ਮੂੰਹ ਤੁਹਾਡੀ ਵੱਲ ਖੁਲ੍ਹਾ ਹੈ, ਸਾਡਾ ਦਿਲ ਮੋਕਲਾ ਹੈ 12 ਸਾਡੇ ਵਿੱਚ ਤੁਹਾਡੇ ਲਈ ਕੋਈ ਰੋਕ ਨਹੀਂ ਪਰ ਤੁਹਾਡੇ ਹੀ ਹਿਰਦਿਆਂ ਵਿੱਚ ਰੋਕ ਹੈ 13 ਹੁਣ ਉਹ ਦੇ ਵੱਟੇ ਤੁਸੀਂ ਵੀ ਖੁਲ੍ਹੇ ਦਿਲ ਦੇ ਹੋਵੋ। ਮੈਂ ਤੁਹਾਨੂੰ ਬੱਚਿਆਂ ਵਾਂਙੁ ਆਖਦਾ ਹੈਂ।। 14 ਤੁਸੀਂ ਬੇਪਰਤੀਤਿਆਂ ਨਾਲ ਅਣਸਾਵੇਂ ਨਾ ਜੁੱਤੋਂ ਕਿਉਂ ਜੋ ਧਰਮ ਅਤੇ ਕੁਧਰਮ ਵਿੱਚ ਕੀ ਸਾਂਝ ਹੈॽ ਯਾ ਚਾਨਣ ਦਾ ਅਨ੍ਹੇਰੇ ਨਾਲ ਕੀ ਮੇਲ ਹੈॽ 15 ਅਤੇ ਮਸੀਹ ਦਾ ਬਲਿਆਲ ਦੇ ਨਾਲ ਕੀ ਮਿਲਾਪ ਹੈ ਅਥਵਾ ਪਰਤੀਤਵਾਨ ਦਾ ਬੇਪਰਤੀਤੇ ਨਾਲ ਕੀ ਹਿੱਸਾ ਹੈॽ 16 ਅਤੇ ਪਰਮੇਸ਼ੁਰ ਦੀ ਹੈਕਲ ਨੂੰ ਮੂਰਤੀਆਂ ਨਾਲ ਕੀ ਵਾਸਤਾ ਹੈॽ ਅਸੀਂ ਤਾਂ ਅਕਾਲ ਪੁਰਖ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ — ਮੈਂ ਓਹਨਾ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਓਹ ਮੇਰੀ ਪਰਜਾ ਹੋਣਗੇ। 17 ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਅੱਡ ਹੋਵੋ, ਪ੍ਰਭੁ ਆਖਦਾ ਹੈ, ਅਤੇ ਕਿਸੇ ਭ੍ਰਿਸ਼ਟ ਵਸਤ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ, 18 ਅਰ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤ੍ਰ ਧੀਆਂ ਹੋਵੋਗੇ। ਇਹ ਬਚਨ ਸਰਬ ਸ਼ਕਤੀਮਾਨ ਪ੍ਰਭੁ ਦਾ ਹੈ।।
Total 13 ਅਧਿਆਇ, Selected ਅਧਿਆਇ 6 / 13
1 2 3 4 5 6 7 8 9 10 11 12 13
×

Alert

×

Punjabi Letters Keypad References