1. ਮੂਸਾ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਇਕੱਠਾ ਕਰ ਕੇ ਉਨ੍ਹਾਂ ਨੂੰ ਆਖਿਆ, ਏਹ ਗੱਲਾਂ ਹਨ ਜਿਨ੍ਹਾਂ ਦੇ ਕਰਨ ਦਾ ਯਹੋਵਾਹ ਨੇ ਤੁਹਾਨੂੰ ਹੁਕਮ ਦਿੱਤਾ ਹੈ
|
2. ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਤੁਹਾਡਾ ਵਿਸਰਾਮ ਦਾ ਪਵਿੱਤ੍ਰ ਸਬਤ ਯਹੋਵਾਹ ਲਈ ਹੋਵੇ। ਜੋ ਕੋਈ ਉਸ ਵਿੱਚ ਕੰਮ ਕਰੇ ਉਹ ਮਾਰਿਆ ਜਾਵੇ
|
5. ਤੁਸੀਂ ਆਪਣਿਆਂ ਵਿੱਚੋਂ ਯਹੋਵਾਹ ਲਈ ਭੇਟ ਲਿਓ। ਜਿਹ ਦੇ ਮਨ ਦੀ ਭਾਉਣੀ ਹੋਵੇ ਉਹ ਯਹੋਵਾਹ ਲਈ ਭੇਟ ਲਿਆਵੇ— ਸੋਨਾ ਚਾਂਦੀ ਪਿੱਤਲ
|
11. ਡੇਹਰਾ ਅਰ ਉਸ ਦਾ ਤੰਬੂ ਅਰ ਉਸ ਦਾ ਢੱਕਣ ਅਰ ਉਸ ਦੀਆਂ ਕੁੰਡੀਆਂ ਅਰ ਉਸ ਦੀਆਂ ਫੱਟੀਆਂ ਅਰ ਉਸ ਦੇ ਹੋੜੇ ਉਸ ਦੀਆਂ ਥੰਮ੍ਹੀਆਂ ਅਰ ਉਸ ਦੀਆਂ ਚੀਥੀਆਂ
|
15. ਧੂਪ ਦੀ ਜਗਵੇਦੀ ਅਤੇ ਉਸ ਦੀਆਂ ਚੋਬਾਂ ਅਤੇ ਮਸਹ ਕਰਨ ਦਾ ਤੇਲ ਸੁਗੰਧੀ ਧੂਪ ਅਤੇ ਡੇਹਰੇ ਦੇ ਦਰਵੱਜੇ ਕੋਲ ਬੂਹੇ ਦੀ ਓਟ
|
16. ਅਤੇ ਹੋਮ ਦੀ ਜਗਵੇਦੀ ਅਤੇ ਉਹ ਦੇ ਲਈ ਪਿੱਤਲ ਦੀ ਝੰਜਰੀ ਅਤੇ ਉਹ ਦੀਆਂ ਚੋਬਾਂ ਅਰ ਉਸ ਦਾ ਸਾਰਾ ਸਮਾਨ ਹੌਦ ਅਤੇ ਉਹ ਦੀ ਚੌਂਕੀ
|
19. ਅਤੇ ਮਹੀਨ ਉਣੇ ਹੋਏ ਬਸਤ੍ਰ ਪਵਿੱਤ੍ਰ ਅਸਥਾਨ ਵਿੱਚ ਉਪਾਸਨਾ ਲਈ ਅਤੇ ਹਾਰੂਨ ਜਾਜਕ ਲਈ ਪਵਿੱਤ੍ਰ ਬਸਤ੍ਰ ਅਰ ਉਹ ਦੇ ਪੁੱਤ੍ਰਾਂ ਲਈ ਅਤੇ ਓਹਨਾਂ ਦੇ ਜਾਜਕਾਈ ਦੇ ਕੰਮ ਲਈ ਬਸਤ੍ਰ
|
21. ਅਤੇ ਸਾਰੇ ਮਨੁੱਖ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ ਆਏ ਅਤੇ ਜਿਨ੍ਹਾਂ ਦੇ ਆਤਮਾ ਨੇ ਉਸ ਦੀ ਭਾਉਣੀ ਕੀਤੀ ਓਹ ਯਹੋਵਾਹ ਲਈ ਭੇਟਾਂ ਮੰਡਲੀ ਦੇ ਤੰਬੂ ਦੇ ਬਣਾਉਣ ਲਈ ਅਤੇ ਉਸ ਦੀ ਸਾਰੀ ਉਪਾਸਨਾ ਲਈ ਅਤੇ ਪਵਿੱਤ੍ਰ ਬਸਤ੍ਰਾਂ ਲਈ ਲਿਆਏ
|
22. ਮਨੁੱਖ ਅਤੇ ਉਨ੍ਹਾਂ ਦੇ ਨਾਲ ਤੀਵੀਆਂ ਆਈਆਂ ਅਤੇ ਮਨ ਦੀ ਭਾਉਣੀ ਨਾਲ ਜੁਗਨੀਆਂ ਨਥਾਂ ਛਾਪਾਂ ਅਤੇ ਹਾਰ ਸਾਰੇ ਸੋਨੇ ਦੇ ਗਹਿਣੇ ਲਿਆਏ ਅਰ ਸਾਰੇ ਮੁਨੱਖਾਂ ਨੇ ਯਹੋਵਾਹ ਲਈ ਸੋਨੇ ਦੀਆਂ ਭੇਟਾਂ ਦਿੱਤੀਆਂ
|
23. ਅਤੇ ਜਿਨ੍ਹਾਂ ਮਨੁੱਖਾਂ ਕੋਲੋਂ ਨੀਲਾ ਬੈਂਗਣੀ ਅਰ ਕਿਰਮਚੀ ਸੂਤ ਅਰ ਮਹੀਨ ਕਤਾਨ ਅਤੇ ਪਸ਼ਮ ਅਰ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਤੇ ਬੱਕਰਿਆਂ ਦੀਆਂ ਖੱਲਾਂ ਲੱਭੀਆਂ ਓਹ ਲਿਆਏ
|
24. ਜਿਨਿਆਂ ਨੇ ਚਾਂਦੀ ਅਤੇ ਪਿੱਤਲ ਦੀਆਂ ਭੇਟਾਂ ਚੜ੍ਹਾਉਣੀਆਂ ਚਾਹੀਆਂ ਓਹ ਯਹੋਵਾਹ ਲਈ ਭੇਟਾਂ ਲਿਆਏ ਅਤੇ ਜਿਨਿਆਂ ਦੇ ਕੋਲੋਂ ਸ਼ਿੱਟੀਮ ਦੀ ਲੱਕੜੀ ਉਪਾਸਨਾ ਦੇ ਕਿਸੇ ਕੰਮ ਲਈ ਲੱਭੀ ਓਹ ਲਿਆਏ
|
25. ਅਤੇ ਸਾਰੀਆਂ ਚਤਰੀਆਂ ਇਸਤਰੀਆਂ ਨੇ ਆਪਣੇ ਹੱਥੀਂ ਕੱਤਿਆ ਅਤੇ ਜੋ ਕੱਤਿਆ ਓਹੋ ਲੈ ਆਇਆਂ, ਅਰਥਾਤ ਨੀਲਾ ਬੈਂਗਣੀ ਅਰ ਕਿਰਮਚੀ ਮਹੀਨ ਕਤਾਨ
|
29. ਅਰ ਇਸਰਾਏਲੀਆਂ ਦੇ ਸਾਰੇ ਮਨੁੱਖ ਅਤੇ ਇਸਤਰੀਆਂ ਜਿੰਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ ਕਿ ਓਹ ਸਾਰੇ ਕੰਮ ਲਈ ਲਿਆਉਣ ਜਿਹ ਦਾ ਯਹੋਵਾਹ ਨੇ ਮੂਸਾ ਦੀ ਰਾਹੀਂ ਬਣਾਉਣ ਦਾ ਹੁਕਮ ਦਿੱਤਾ ਸੀ ਉਹ ਯਹੋਵਾਹ ਲਈ ਖੁਸ਼ੀ ਦੀਆਂ ਭੇਟਾਂ ਲਿਆਏ
|
30. ਮੂਸਾ ਨੇ ਇਸਰਾਏਲੀਆਂ ਨੂੰ ਆਖਿਆ, ਵੇਖੋ ਬਸਲਏਲ ਹੂਰ ਦੇ ਪੋਤ੍ਰੇ ਅਤੇ ਊਰੀ ਦੇ ਪੁੱਤ੍ਰ ਨੂੰ ਜਿਹੜਾ ਯਹੂਦਾਹ ਦੇ ਗੋਤ ਦਾ ਹੈ ਯਹੋਵਾਹ ਨੇ ਨਾਉਂ ਲੈ ਕੇ ਬੁਲਾਇਆ ਹੈ
|
35. ਉਸ ਨੇ ਉਨ੍ਹਾਂ ਦੇ ਮਨਾਂ ਨੂੰ ਬੁੱਧ ਨਾਲ ਭਰਪੂਰ ਕੀਤਾ ਕਿ ਓਹ ਹਰ ਪਰਕਾਰ ਦਾ ਕਾਰੀਗਰੀ ਦਾ ਕੰਮ ਕਰਨ ਅਰਥਾਤ ਉੱਕਰਾਵੇ ਦਾ ਚਤੇਰੇ ਦਾ ਅਤੇ ਕਸੀਦੇਕਾਰ ਦਾ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਦਾ ਅਤੇ ਜੁਲਾਹੇ ਦਾ ਅਰ ਸਾਰੀ ਕਾਰੀਗਰੀ ਦੇ ਕਰਨ ਵਾਲਿਆਂ ਦਾ ਅਤੇ ਚਤਰਾਈ ਦੇ ਕੰਮ ਦੇ ਕਰਿੰਦਿਆਂ ਦਾ ਕੰਮ ।।
|