ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
1. ਇਸਰਾਏਲ ਹਰੀ ਭਰੀ ਬੇਲ ਹੈ ਜੋ ਫਲ ਦਿੰਦੀ ਹੈ। ਜਿੰਨਾ ਉਹ ਦਾ ਫਲ ਵਧਿਆ, ਓਨੀਆਂ ਉਸ ਨੇ ਜਗਵੇਦੀਆਂ ਵਧਾਈਆਂ, ਜਿਵੇਂ ਉਹ ਦਾ ਦੇਸ ਚੰਗਾ ਹੋ ਗਿਆ, ਤਿਵੇਂ ਓਹਨਾਂ ਨੇ ਥੰਮ੍ਹ ਚੰਗੇ ਬਣਾਏ।
2. ਓਹ ਦੋ ਦਿਲੇ ਹਨ, ਹੁਣ ਓਹ ਦੋਸ਼ੀ ਠਹਿਰਨਗੇ, ਉਹ ਓਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟੇਗਾ, ਉਹ ਓਹਨਾਂ ਦੇ ਥੰਮ੍ਹਾਂ ਨੂੰ ਤੋੜ ਛੱਡੇਗਾ।।
3. ਹੁਣ ਓਹ ਤਾਂ ਆਖਣਗੇ, ਸਾਡਾ ਪਾਤਸ਼ਾਹ ਨਹੀਂ, ਕਿਉਂ ਜੋ ਅਸੀਂ ਯਹੋਵਾਹ ਤੋਂ ਨਹੀਂ ਡਰਦੇ, - ਅਤੇ ਪਾਤਸ਼ਾਹ ਸਾਡੇ ਲਈ ਕੀ ਕਰੇਗਾॽ
4. ਓਹਨਾਂ ਦੀਆਂ ਗੱਲਾਂ ਹੀ ਗੱਲਾਂ ਹਨ, ਓਹ ਝੂਠੀਆਂ ਸੌਹਾਂ ਨਾਲ ਨੇਮ ਬੰਨ੍ਹਦੇ ਹਨ, ਸੋ ਨਿਆਉਂ ਇੰਦਰਾਇਨ ਵਾਂਙੁ ਖੇਤ ਦੇ ਕਿਆਰਿਆਂ ਵਿੱਚ ਉੱਗ ਪੈਂਦਾ ਹੈ।।
5. ਸਾਮਰਿਯਾ ਦੇ ਵਾਸੀ ਬੈਤ-ਆਵਨ ਦੀਆਂ ਵੱਛੀਆਂ ਲਈ ਕੰਬਣਗੇ, ਕਿਉਂ ਜੋ ਉਸ ਦੇ ਲੋਕ ਉਸ ਉੱਤੇ ਸੋਗ ਕਰਨਗੇ, ਨਾਲੇ ਉਸ ਦੇ ਪੁਜਾਰੀ ਵੀ ਜਿਹੜੇ ਉਸ ਉੱਤੇ ਖੁਸ਼ੀ ਮਨਾਉਂਦੇ ਹਨ, ਉਸ ਦੇ ਪਰਤਾਪ ਦੇ ਕਾਰਨ ਜੋ ਉਸ ਤੋਂ ਜਾਂਦਾ ਰਿਹਾ।
6. ਨਾਲੇ ਉਹ ਅੱਸ਼ੂਰ ਨੂੰ ਲੈ ਜਾਇਆ ਜਾਵੇਗਾ, ਉਹ ਝਗੜਾਲੂ ਰਾਜੇ ਲਈ ਨਜ਼ਰਾਨਾ ਹੋਵੇਗਾ, ਅਫ਼ਰਾਈਮ ਸ਼ਰਮ ਖਾਵੇਗਾ, ਅਤੇ ਇਸਰਾਏਲ ਆਪਣੇ ਮਤੇ ਤੋਂ ਸ਼ਰਮਿੰਦਾ ਹੋਵੇਗਾ।।
7. ਸਾਮਰਿਯਾ ਦਾ ਰਾਜਾ ਇਉਂ ਕੱਟਿਆ ਜਾਵੇਗਾ, ਜਿਵੇਂ ਪਾਣੀ ਦੇ ਉੱਤੇ ਸੱਕ ਹੁੰਦੇ ਹਨ
8. ਆਵਨ ਦੇ ਉੱਚੇ ਅਸਥਾਨ, ਇਸਰਾਏਲ ਦਾ ਪਾਪ, ਨਾਸ ਕੀਤੇ ਜਾਣਗੇ, ਉਹ ਦੀਆਂ ਜਗਵੇਦੀਆਂ ਉੱਤੇ ਕੰਡੇ ਤੇ ਕੰਡਿਆਲੇ ਚੜ੍ਹਨਗੇ, ਓਹ ਪਹਾੜਾਂ ਨੂੰ ਆਖਣਗੇ, ਸਾਨੂੰ ਢਕ ਲਓ! ਅਤੇ ਟਿੱਲਿਆਂ ਨੂੰ ਸਾਡੇ ਉੱਤੇ ਡਿੱਗ ਪਓ!।।
9. ਹੇ ਇਸਰਾਏਲ, ਤੂੰ ਗਿਬਆਹ ਦੇ ਦਿਨਾਂ ਤੋਂ ਪਾਪ ਕਰਦਾ ਆਇਆ ਹੈਂ, ਓਹ ਉੱਥੇ ਹੀ ਲੱਗੇ ਰਹੇ,- ਭਲਾ, ਲੜਾਈ ਗਿਬਆਹ ਵਿੱਚ ਕੁਪੱਤੇ ਪੁੱਤ੍ਰਾਂ ਉੱਤੇ ਨਾ ਆ ਪਵੇਗੀॽ
10. ਜਦ ਮੈਂ ਚਾਹਾਂ ਮੈਂ ਓਹਨਾਂ ਨੂੰ ਤਾੜਾਂਗਾ, ਅਤੇ ਉੱਮਤਾਂ ਓਹਨਾਂ ਦੇ ਵਿਰੁੱਧ ਇਕੱਠੀਆਂ ਕੀਤੀਆਂ ਜਾਣਗੀਆਂ, ਜਦ ਓਹ ਆਪਣੀਆਂ ਦੋ ਬੁਰਿਆਈਆਂ ਲਈ ਅਸੀਰ ਕੀਤੇ ਜਾਣਗੇ।
11. ਅਫ਼ਰਾਈਮ ਸਿਖਾਈ ਹੋਈ ਵੱਛੀ ਹੈ, ਜਿਹੜੀ ਗਾਹ ਨੂੰ ਪਸੰਦ ਕਰਦੀ ਹੈ, ਅਤੇ ਮੈਂ ਉਹ ਦੀ ਸੋਹਣੀ ਧੋਣ ਦਾ ਸਰਫਾ ਕੀਤਾ, ਮੈਂ ਅਫ਼ਰਾਈਮ ਨੂੰ ਜੋਤਾਂਗਾ, ਯਹੂਦਾਹ ਹਲ ਵਾਹੇਗਾ, ਯਾਕੂਬ ਉਹ ਦੇ ਲਈ ਢੀਮਾ ਭੰਨੇਗਾ।
12. ਆਪਣੇ ਲਈ ਧਰਮ ਬੀਜੋ, ਦਯਾ ਅਨੁਸਾਰ ਫ਼ਸਲ ਵੱਢੋ, ਆਪਣੀ ਪਈ ਹੋਈ ਜ਼ਮੀਨ ਵਿੱਚ ਹਲ ਚਲਾਓ, ਏਹ ਯਹੋਵਾਹ ਦੇ ਭਾਲਣ ਦਾ ਵੇਲਾ ਹੈ, ਜਦ ਤੀਕ ਉਹ ਨਾ ਆਵੇ ਅਤੇ ਤੁਹਾਡੇ ਉੱਤੇ ਧਰਮ ਨਾ ਵਰਹਾਵੇ।।
13. ਤੁਸਾਂ ਦੁਸ਼ਟਪੁਣੇ ਦੀ ਵਾਹੀ ਕੀਤੀ, ਤੁਸੀਂ ਬੁਰਿਆਈ ਵੱਢੀ, ਤੁਸਾਂ ਝੂਠ ਦਾ ਫਲ ਖਾਧਾ, ਕਿਉਂ ਜੋ ਤੈਂ ਆਪਣੇ ਰਾਹ ਉੱਤੇ, ਆਪਣਿਆਂ ਸੂਰਮਿਆਂ ਦੀ ਵਾਫ਼ਰੀ ਉੱਤੇ ਭਰੋਸਾ ਕੀਤਾ।
14. ਰੌਲਾ ਤੇਰੇ ਲੋਕਾਂ ਵਿੱਚ ਉੱਠੇਗਾ, ਅਤੇ ਤੇਰੇ ਸਾਰੇ ਗੜ੍ਹ ਬਰਬਾਦ ਕੀਤੇ ਜਾਣਗੇ, ਜਿਵੇਂ ਸ਼ਲਮਨ ਨੇ ਜੁੱਧ ਦੇ ਦਿਨ ਬੈਤ-ਅਰਬੇਲ ਨੂੰ ਬਰਬਾਦ ਕੀਤਾ, ਮਾਂ ਬੱਚਿਆਂ ਸਣੇ ਪਟਕਾਈ ਗਈ।
15. ਇਉਂ ਬੈਤਏਲ ਤੁਹਾਡੀ ਡਾਢੀ ਬਦੀ ਦੇ ਕਾਰਨ ਤੁਹਾਡੇ ਨਾਲ ਕਰੇਗਾ, ਸਵੇਰ ਨੂੰ ਇਸਰਾਏਲ ਦਾ ਪਾਤਸ਼ਾਹ ਉੱਕਾ ਹੀ ਮਿਟਾਇਆ ਜਾਵੇਗਾ!।।
Total 14 ਅਧਿਆਇ, Selected ਅਧਿਆਇ 10 / 14
1 2 3 4 5 6 7 8 9 10 11 12 13 14
1 ਇਸਰਾਏਲ ਹਰੀ ਭਰੀ ਬੇਲ ਹੈ ਜੋ ਫਲ ਦਿੰਦੀ ਹੈ। ਜਿੰਨਾ ਉਹ ਦਾ ਫਲ ਵਧਿਆ, ਓਨੀਆਂ ਉਸ ਨੇ ਜਗਵੇਦੀਆਂ ਵਧਾਈਆਂ, ਜਿਵੇਂ ਉਹ ਦਾ ਦੇਸ ਚੰਗਾ ਹੋ ਗਿਆ, ਤਿਵੇਂ ਓਹਨਾਂ ਨੇ ਥੰਮ੍ਹ ਚੰਗੇ ਬਣਾਏ। 2 ਓਹ ਦੋ ਦਿਲੇ ਹਨ, ਹੁਣ ਓਹ ਦੋਸ਼ੀ ਠਹਿਰਨਗੇ, ਉਹ ਓਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟੇਗਾ, ਉਹ ਓਹਨਾਂ ਦੇ ਥੰਮ੍ਹਾਂ ਨੂੰ ਤੋੜ ਛੱਡੇਗਾ।। 3 ਹੁਣ ਓਹ ਤਾਂ ਆਖਣਗੇ, ਸਾਡਾ ਪਾਤਸ਼ਾਹ ਨਹੀਂ, ਕਿਉਂ ਜੋ ਅਸੀਂ ਯਹੋਵਾਹ ਤੋਂ ਨਹੀਂ ਡਰਦੇ, - ਅਤੇ ਪਾਤਸ਼ਾਹ ਸਾਡੇ ਲਈ ਕੀ ਕਰੇਗਾॽ 4 ਓਹਨਾਂ ਦੀਆਂ ਗੱਲਾਂ ਹੀ ਗੱਲਾਂ ਹਨ, ਓਹ ਝੂਠੀਆਂ ਸੌਹਾਂ ਨਾਲ ਨੇਮ ਬੰਨ੍ਹਦੇ ਹਨ, ਸੋ ਨਿਆਉਂ ਇੰਦਰਾਇਨ ਵਾਂਙੁ ਖੇਤ ਦੇ ਕਿਆਰਿਆਂ ਵਿੱਚ ਉੱਗ ਪੈਂਦਾ ਹੈ।। 5 ਸਾਮਰਿਯਾ ਦੇ ਵਾਸੀ ਬੈਤ-ਆਵਨ ਦੀਆਂ ਵੱਛੀਆਂ ਲਈ ਕੰਬਣਗੇ, ਕਿਉਂ ਜੋ ਉਸ ਦੇ ਲੋਕ ਉਸ ਉੱਤੇ ਸੋਗ ਕਰਨਗੇ, ਨਾਲੇ ਉਸ ਦੇ ਪੁਜਾਰੀ ਵੀ ਜਿਹੜੇ ਉਸ ਉੱਤੇ ਖੁਸ਼ੀ ਮਨਾਉਂਦੇ ਹਨ, ਉਸ ਦੇ ਪਰਤਾਪ ਦੇ ਕਾਰਨ ਜੋ ਉਸ ਤੋਂ ਜਾਂਦਾ ਰਿਹਾ। 6 ਨਾਲੇ ਉਹ ਅੱਸ਼ੂਰ ਨੂੰ ਲੈ ਜਾਇਆ ਜਾਵੇਗਾ, ਉਹ ਝਗੜਾਲੂ ਰਾਜੇ ਲਈ ਨਜ਼ਰਾਨਾ ਹੋਵੇਗਾ, ਅਫ਼ਰਾਈਮ ਸ਼ਰਮ ਖਾਵੇਗਾ, ਅਤੇ ਇਸਰਾਏਲ ਆਪਣੇ ਮਤੇ ਤੋਂ ਸ਼ਰਮਿੰਦਾ ਹੋਵੇਗਾ।। 7 ਸਾਮਰਿਯਾ ਦਾ ਰਾਜਾ ਇਉਂ ਕੱਟਿਆ ਜਾਵੇਗਾ, ਜਿਵੇਂ ਪਾਣੀ ਦੇ ਉੱਤੇ ਸੱਕ ਹੁੰਦੇ ਹਨ 8 ਆਵਨ ਦੇ ਉੱਚੇ ਅਸਥਾਨ, ਇਸਰਾਏਲ ਦਾ ਪਾਪ, ਨਾਸ ਕੀਤੇ ਜਾਣਗੇ, ਉਹ ਦੀਆਂ ਜਗਵੇਦੀਆਂ ਉੱਤੇ ਕੰਡੇ ਤੇ ਕੰਡਿਆਲੇ ਚੜ੍ਹਨਗੇ, ਓਹ ਪਹਾੜਾਂ ਨੂੰ ਆਖਣਗੇ, ਸਾਨੂੰ ਢਕ ਲਓ! ਅਤੇ ਟਿੱਲਿਆਂ ਨੂੰ ਸਾਡੇ ਉੱਤੇ ਡਿੱਗ ਪਓ!।। 9 ਹੇ ਇਸਰਾਏਲ, ਤੂੰ ਗਿਬਆਹ ਦੇ ਦਿਨਾਂ ਤੋਂ ਪਾਪ ਕਰਦਾ ਆਇਆ ਹੈਂ, ਓਹ ਉੱਥੇ ਹੀ ਲੱਗੇ ਰਹੇ,- ਭਲਾ, ਲੜਾਈ ਗਿਬਆਹ ਵਿੱਚ ਕੁਪੱਤੇ ਪੁੱਤ੍ਰਾਂ ਉੱਤੇ ਨਾ ਆ ਪਵੇਗੀॽ 10 ਜਦ ਮੈਂ ਚਾਹਾਂ ਮੈਂ ਓਹਨਾਂ ਨੂੰ ਤਾੜਾਂਗਾ, ਅਤੇ ਉੱਮਤਾਂ ਓਹਨਾਂ ਦੇ ਵਿਰੁੱਧ ਇਕੱਠੀਆਂ ਕੀਤੀਆਂ ਜਾਣਗੀਆਂ, ਜਦ ਓਹ ਆਪਣੀਆਂ ਦੋ ਬੁਰਿਆਈਆਂ ਲਈ ਅਸੀਰ ਕੀਤੇ ਜਾਣਗੇ। 11 ਅਫ਼ਰਾਈਮ ਸਿਖਾਈ ਹੋਈ ਵੱਛੀ ਹੈ, ਜਿਹੜੀ ਗਾਹ ਨੂੰ ਪਸੰਦ ਕਰਦੀ ਹੈ, ਅਤੇ ਮੈਂ ਉਹ ਦੀ ਸੋਹਣੀ ਧੋਣ ਦਾ ਸਰਫਾ ਕੀਤਾ, ਮੈਂ ਅਫ਼ਰਾਈਮ ਨੂੰ ਜੋਤਾਂਗਾ, ਯਹੂਦਾਹ ਹਲ ਵਾਹੇਗਾ, ਯਾਕੂਬ ਉਹ ਦੇ ਲਈ ਢੀਮਾ ਭੰਨੇਗਾ। 12 ਆਪਣੇ ਲਈ ਧਰਮ ਬੀਜੋ, ਦਯਾ ਅਨੁਸਾਰ ਫ਼ਸਲ ਵੱਢੋ, ਆਪਣੀ ਪਈ ਹੋਈ ਜ਼ਮੀਨ ਵਿੱਚ ਹਲ ਚਲਾਓ, ਏਹ ਯਹੋਵਾਹ ਦੇ ਭਾਲਣ ਦਾ ਵੇਲਾ ਹੈ, ਜਦ ਤੀਕ ਉਹ ਨਾ ਆਵੇ ਅਤੇ ਤੁਹਾਡੇ ਉੱਤੇ ਧਰਮ ਨਾ ਵਰਹਾਵੇ।। 13 ਤੁਸਾਂ ਦੁਸ਼ਟਪੁਣੇ ਦੀ ਵਾਹੀ ਕੀਤੀ, ਤੁਸੀਂ ਬੁਰਿਆਈ ਵੱਢੀ, ਤੁਸਾਂ ਝੂਠ ਦਾ ਫਲ ਖਾਧਾ, ਕਿਉਂ ਜੋ ਤੈਂ ਆਪਣੇ ਰਾਹ ਉੱਤੇ, ਆਪਣਿਆਂ ਸੂਰਮਿਆਂ ਦੀ ਵਾਫ਼ਰੀ ਉੱਤੇ ਭਰੋਸਾ ਕੀਤਾ। 14 ਰੌਲਾ ਤੇਰੇ ਲੋਕਾਂ ਵਿੱਚ ਉੱਠੇਗਾ, ਅਤੇ ਤੇਰੇ ਸਾਰੇ ਗੜ੍ਹ ਬਰਬਾਦ ਕੀਤੇ ਜਾਣਗੇ, ਜਿਵੇਂ ਸ਼ਲਮਨ ਨੇ ਜੁੱਧ ਦੇ ਦਿਨ ਬੈਤ-ਅਰਬੇਲ ਨੂੰ ਬਰਬਾਦ ਕੀਤਾ, ਮਾਂ ਬੱਚਿਆਂ ਸਣੇ ਪਟਕਾਈ ਗਈ। 15 ਇਉਂ ਬੈਤਏਲ ਤੁਹਾਡੀ ਡਾਢੀ ਬਦੀ ਦੇ ਕਾਰਨ ਤੁਹਾਡੇ ਨਾਲ ਕਰੇਗਾ, ਸਵੇਰ ਨੂੰ ਇਸਰਾਏਲ ਦਾ ਪਾਤਸ਼ਾਹ ਉੱਕਾ ਹੀ ਮਿਟਾਇਆ ਜਾਵੇਗਾ!।।
Total 14 ਅਧਿਆਇ, Selected ਅਧਿਆਇ 10 / 14
1 2 3 4 5 6 7 8 9 10 11 12 13 14
×

Alert

×

Punjabi Letters Keypad References