ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਯਹੋਵਾਹ ਦਾ ਉਹ ਬਚਨ ਜਿਹੜਾ ਔੜ ਦੇ ਵਿਖੇ ਯਿਰਮਿਯਾਹ ਨੂੰ ਆਇਆ, -
2. ਯਹੂਦਾਹ ਵਿਰਲਾਪ ਕਰਦਾ ਹੈ, ਉਸ ਦੇ ਫਾਟਕ ਝੌਰਾ ਕਰਦੇ ਹਨ, ਉਸ ਦੇ ਲੋਕ ਕਾਲਿਆਂ ਬਸਤ੍ਰਾਂ ਨਾਲ ਭੋਂ ਉੱਤੇ ਬਹਿੰਦੇ ਹਨ, ਯਰੂਸ਼ਲਮ ਦੀਆਂ ਧਾਹਾਂ ਉਤਾਹਾਂ ਪਹੁੰਚ ਗਈਆਂ ਹਨ।
3. ਓਹਨਾਂ ਦੇ ਸ਼ਰੀਫ ਆਪਣਿਆਂ ਛੋਟਿਆਂ ਨੂੰ ਪਾਣੀ ਲਈ ਘੱਲਦੇ ਹਨ, ਓਹ ਚੁਬੱਚਿਆਂ ਉੱਤੇ ਜਾਂਦੇ ਹਨ, ਪਰ ਪਾਣੀ ਨਹੀਂ ਲੱਭਦਾ। ਓਹ ਆਪਣੇ ਸੱਖਣੇ ਭਾਂਡਿਆਂ ਸਣੇ ਮੁੜ ਆਉਂਦੇ ਹਨ, ਓਹ ਸ਼ਰਮਿੰਦੇ ਹੁੰਦੇ ਅਤੇ ਮੂੰਹ ਕਾਲੇ ਹੋ ਕੇ ਆਪਣੇ ਸਿਰ ਢਕ ਲੈਂਦੇ ਹਨ।
4. ਭੋਂ ਦੇ ਕਾਰਨ ਜੋ ਤਿੜਕ ਗਈ ਹੈ, ਕਿਉਂ ਜੋ ਧਰਤੀ ਉੱਤੇ ਵਰਖਾ ਨਹੀਂ ਹੋਈ, ਹਾਲੀ ਸ਼ਰਮਿੰਦੇ ਹਨ, ਓਹਨਾਂ ਆਪਣੇ ਸਿਰ ਢਕ ਲਏ ਹਨ।
5. ਹਰਨੀ ਵੀ ਰੜ ਵਿੱਚ ਜਣਦੀ ਹੈ ਅਤੇ ਬੱਚਾ ਛੱਡ ਜਾਂਦੀ ਹੈ, ਕਿਉਂ ਜੋ ਉੱਥੇ ਘਾਹ ਨਹੀਂ ਹੈ।
6. ਜੰਗਲੀ ਖੋਤੇ ਨੰਗੇ ਟਿੱਬਿਆਂ ਉੱਤੇ ਖਲੋ ਕੇ ਹਵਾ ਲਈ ਗਿੱਦੜਾਂ ਵਾਂਙੁ ਘਰਕਦੇ ਹਨ, ਓਹਨਾਂ ਦੀਆਂ ਅੱਖਾਂ ਰਹਿ ਜਾਂਦੀਆਂ ਹਨ, ਕਿਉਂ ਜੋ ਹਰਿਆਈ ਹੈ ਨਹੀਂ।
7. ਭਾਵੇਂ ਸਾਡੀਆਂ ਬੁਰਿਆਈਆਂ ਸਾਡੇ ਵਿਰੁੱਧ ਗਵਾਹੀ ਦਿੰਦੀਆਂ ਹਨ, ਹੇ ਯਹੋਵਾਹ, ਆਪਣੇ ਨਾਮ ਦੇ ਨਮਿੱਤ ਕੁਝ ਕਰ, ਕਿਉਂ ਜੋ ਸਾਡੀਆਂ ਹੇਰੀਆਂ ਫੇਰੀਆਂ ਬਹੁਤ ਹਨ। ਅਸਾਂ ਤੇਰਾ ਪਾਪ ਕੀਤਾ।
8. ਹੇ ਇਸਰਾਏਲ ਦੀ ਆਸਾ, ਅਤੇ ਦੁਖ ਦੇ ਵੇਲੇ ਉਹ ਦੇ ਬਚਾਉਣ ਵਾਲੇ, ਤੂੰ ਕਿਉਂ ਦੇਸ ਵਿੱਚ ਇੱਕ ਪਰਦੇਸੀ ਵਾਂਙੁ ਹੋਇਆਂ ਹੈਂ? ਯਾ ਉਸ ਰਾਹੀ ਵਾਂਙੁ ਜਿਹੜਾ ਰਾਤ ਕੱਟਣ ਲਈ ਮੁੜਦਾ ਹੈ?
9. ਤੂੰ ਕਿਉਂ ਮਨੁੱਖ ਵਾਂਙੁ ਘਾਬਰ ਜਾਂਦਾ ਹੈਂ? ਯਾ ਉਸ ਸੂਰਮੇ ਵਾਂਙੁ ਜੋ ਬਚਾ ਨਹੀਂ ਸੱਕਦਾ? ਤਾਂ ਵੀ ਹੇ ਯਹੋਵਾਹ, ਤੂੰ ਸਾਡੇ ਵਿੱਚਕਾਰ ਹੈਂ, ਅਤੇ ਅਸੀਂ ਤੇਰੇ ਨਾਮ ਦੇ ਕਹਾਉਂਦੇ ਹਾਂ, ਸਾਨੂੰ ਨਾ ਛੱਡ।।
10. ਯਹੋਵਾਹ ਏਸ ਪਰਜਾ ਲਈ ਐਉਂ ਆਖਦਾ ਹੈ, - ਓਹਨਾਂ ਨੇ ਅਵਾਰਾ ਫਿਰਨ ਨਾਲ ਕਿੰਨਾ ਪਿਆਰ ਕੀਤਾ! ਓਹਨਾਂ ਆਪਣੇ ਪੈਰਾਂ ਨੂੰ ਨਹੀਂ ਰੋਕਿਆ ਹੈ, ਏਸ ਲਈ ਯਹੋਵਾਹ ਓਹਨਾਂ ਨੂੰ ਨਹੀਂ ਚਾਹੁੰਦਾ, ਹੁਣ ਉਹ ਓਹਨਾਂ ਦੀ ਬਦੀ ਚੇਤੇ ਕਰੇਗਾ, ਓਹਨਾਂ ਦੇ ਪਾਪ ਦੀ ਖ਼ਬਰ ਲਵੇਗਾ।।
11. ਯਹੋਵਾਹ ਨੇ ਮੈਨੂੰ ਆਖਿਆ, ਏਸ ਪਰਜਾ ਦੇ ਭਲੇ ਲਈ ਪ੍ਰਾਰਥਨਾ ਨਾ ਕਰ
12. ਭਾਵੇਂ ਓਹ ਵਰਤ ਰੱਖਣ ਮੈਂ ਓਹਨਾਂ ਦਾ ਚਿੱਲਾਉਣਾ ਨਹੀਂ ਸੁਣਾਂਗਾ, ਭਾਵੇਂ ਓਹ ਹੋਮ ਦੀਆਂ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਉਣ, ਮੈਂ ਓਹਨਾਂ ਨੂੰ ਕਬੂਲ ਨਾ ਕਰਾਂਗਾ। ਮੈਂ ਓਹਨਾਂ ਨੂੰ ਤਲਵਾਰ, ਕਾਲ ਅਤੇ ਬਵਾ ਨਾਲ ਉੱਕਾ ਹੀ ਮੁਕਾ ਦਿਆਂਗਾ!।।
13. ਤਦ ਮੈਂ ਆਖਿਆ, ਹਾਇ ਪ੍ਰਭੁ ਯਹੋਵਾਹ! ਵੇਖ, ਨਬੀ ਤਾਂ ਓਹਨਾਂ ਨੂੰ ਆਖਦੇ ਸਨ ਭਈ ਤੁਸੀਂ ਤਲਵਾਰ ਨਾ ਵੇਖੋਗੇ, ਨਾ ਤੁਹਾਡੇ ਲਈ ਕਾਲ ਹੋਵੇਗਾ ਸਗੋਂ ਮੈਂ ਤੁਹਾਨੂੰ ਏਸ ਥਾਂ ਵਿੱਚ ਸੱਚੀ ਸਾਂਤੀ ਦਿਆਂਗਾ
14. ਯਹੋਵਾਹ ਨੇ ਮੈਨੂੰ ਆਖਿਆ, ਨਬੀ ਮੇਰਾ ਨਾਮ ਲੈ ਕੇ ਝੂਠ ਅਗੰਮ ਵਾਕ ਕਰਦੇ ਹਨ। ਨਾ ਮੈਂ ਓਹਨਾਂ ਨੂੰ ਘੱਲਿਆ, ਨਾ ਓਹਨਾਂ ਨੂੰ ਹੁਕਮ ਦਿੱਤਾ, ਨਾ ਮੈਂ ਓਹਨਾ ਨਾਲ ਬੋਲਿਆ। ਓਹ ਤੁਹਾਡੇ ਲਈ ਝੂਠੇ ਦਰਸ਼ਣ, ਨਿਕੰਮੇ ਫਾਲ ਪਾਉਣੇ ਅਤੇ ਆਪਣੇ ਦਿਲ ਦੇ ਛਲ ਨਾਲ ਅਗੰਮ ਵਾਕ ਕਰਦੇ ਹਨ
15. ਏਸ ਲਈ ਯਹੋਵਾਹ ਐਉਂ ਆਖਦਾ ਹੈ, ਓਹ ਨਬੀ ਜਿਹੜੇ ਮੇਰਾ ਨਾਮ ਲੈ ਕੇ ਅਗੰਮ ਵਾਚਦੇ ਹਨ ਮੈਂ ਓਹਨਾਂ ਨੂੰ ਨਹੀਂ ਘੱਲਿਆ। ਓਹ ਆਖਦੇ ਹਨ ਕਿ ਏਸ ਦੇਸ ਵਿੱਚ ਤਲਵਾਰ ਅਤੇ ਕਾਲ ਨਹੀਂ ਆਵੇਗਾ। ਓਹ ਨਬੀ ਤਲਵਾਰ ਅਤੇ ਕਾਲ ਨਾਲ ਮਾਰ ਦਿੱਤੇ ਜਾਣਗੇ
16. ਓਹ ਲੋਕ ਜਿਨ੍ਹਾਂ ਲਈ ਓਹ ਅਗੰਮ ਵਾਚਦੇ ਹਨ ਕਾਲ ਅਤੇ ਤਲਵਾਰ ਦੇ ਰਾਹੀਂ ਯਰੂਸ਼ਲਮ ਦੀਆਂ ਗਲੀਆਂ ਵਿੱਚ ਸੁੱਟ ਦਿੱਤੇ ਜਾਣਗੇ। ਓਹ ਕਬਰ ਵਿੱਚ ਪਾਏ ਨਾ ਜਾਣਗੇ, ਨਾ ਓਹ, ਨਾ ਓਹਨਾਂ ਦੀਆਂ ਤੀਵੀਆਂ, ਨਾ ਓਹਨਾਂ ਦੇ ਪੁੱਤ੍ਰ, ਨਾ ਓਹਨਾਂ ਦੀਆਂ ਧੀਆਂ। ਮੈਂ ਓਹਨਾਂ ਦੀ ਬਦੀ ਓਹਨਾਂ ਉੱਤੇ ਡੋਹਲਾਂਗਾ।।
17. ਤੂੰ ਓਹਨਾਂ ਨੂੰ ਏਹ ਗੱਲ ਆਖ, - ਮੇਰੀਆਂ ਅੱਖਾਂ ਰਾਤ ਦਿਨ ਅੰਝੂ ਵਹਾਉਣਗੀਆਂ, ਓਹ ਨਾ ਥੰਮ੍ਹਣਗੀਆਂ, ਕਿਉਂ ਜੋ ਮੇਰੀ ਪਰਜਾ ਦੀ ਕੁਆਰੀ ਧੀ ਵੱਡੇ ਫੱਟ ਨਾਲ ਫੱਟੀ ਗਈ, ਬਹੁਤ ਕਰੜੀ ਮਾਰ ਨਾਲ।
18. ਜੇ ਮੈਂ ਬਾਹਰ ਖੇਤ ਵਿੱਚ ਜਾਵਾਂ, ਤਾਂ ਵੇਖ, ਤਲਵਾਰ ਦੇ ਵੱਢੇ ਹੋਏ ਹਨ! ਜੇ ਮੈਂ ਸ਼ਹਿਰ ਵਿੱਚ ਵੜਾਂ, ਤਾਂ ਵੇਖ, ਕਾਲ ਦੇ ਮਾਰੇ ਹੋਏ ਹਨ! ਕਿਉਂ ਜੋ ਨਬੀ ਅਤੇ ਜਾਜਕ ਇੱਕ ਦੇਸ ਵਿੱਚ ਫਿਰਨਗੇ, ਜਿਹ ਨੂੰ ਓਹ ਨਹੀਂ ਜਾਣਦੇ।।
19. ਕੀ ਤੈਂ ਯਹੂਦਾਹ ਨੂੰ ਉੱਕਾ ਹੀ ਰੱਦ ਕੀਤਾ ਹੈ? ਕੀ ਤੇਰੀ ਜਾਨ ਨੂੰ ਸੀਯੋਨ ਤੋਂ ਘਿਣ ਆਉਂਦੀ ਹੈ? ਤੈਂ ਸਾਨੂੰ ਕਿਉਂ ਮਾਰਿਆ ਕੁੱਟਿਆ ਹੈ, ਕਿ ਸਾਡੇ ਲਈ ਕੋਈ ਇਲਾਜ ਨਹੀਂ? ਅਸਾਂ ਸ਼ਾਂਤੀ ਨੂੰ ਉਡੀਕਿਆ ਪਰ ਭਲਿਆਈ ਹੈ ਨਹੀਂ, ਅਰੋਗਤਾ ਦੇ ਵੇਲੇ ਲਈ ਵੀ ਪਰ ਵੇਖੋ, ਹੌਲ ਸੀ।
20. ਹੇ ਯਹੋਵਾਹ, ਅਸੀਂ ਆਪਣਾ ਦੁਸ਼ਟਪੁਣਾ ਜਾਣਦੇ ਹਾਂ, ਅਸੀਂ ਆਪਣੇ ਪਿਉ ਦਾਦਿਆਂ ਦੀ ਬਦੀ ਨੂੰ ਵੀ, ਕਿਉਂ ਜੋ ਅਸਾਂ ਤੇਰਾ ਪਾਪ ਕੀਤਾ।
21. ਆਪਣੇ ਨਾਮ ਦੇ ਨਮਿੱਤ ਸਾਡੀ ਨਿੰਦਿਆ ਨਾ ਕਰ, ਆਪਣੇ ਪਰਤਾਪਵਾਨ ਸਿੰਘਾਸਣ ਦੀ ਨਿਰਾਦਰੀ ਨਾ ਕਰ, ਚੇਤੇ ਕਰ ਅਤੇ ਆਪਣਾ ਨੇਮ ਸਾਡੇ ਨਾਲੋਂ ਨਾ ਤੋੜ।
22. ਕੀ ਕੌਮਾਂ ਦੀਆਂ ਫੋਕਟਾਂ ਵਿੱਚੋਂ ਕੋਈ ਮੀਂਹ ਵਰ੍ਹਾ ਸੱਕਦੀ ਹੈ? ਯਾ ਅਕਾਸ਼ ਫੁਹਾਰ ਦੇ ਸੱਕਦਾ ਹੈ? ਹੇ ਯਹੋਵਾਹ ਸਾਡੇ ਪਰਮੇਸ਼ੁਰ, ਕੀ ਤੂੰ ਉਹ ਨਹੀਂ? ਤੇਰੇ ਉੱਤੇ ਅਸੀਂ ਉਡੀਕ ਲਾਈ ਹੋਈ ਹੈ, ਕਿਉਂ ਜੋ ਤੈਂ ਹੀ ਏਹ ਸਾਰੇ ਕੰਮ ਕੀਤੇ ਹਨ।।

Notes

No Verse Added

Total 52 Chapters, Current Chapter 14 of Total Chapters 52
ਯਰਮਿਆਹ 14

×

Alert

×

punjabi Letters Keypad References