1. ਸੁਰਗ ਦਾ ਰਾਜ ਤਾਂ ਇੱਕ ਘਰ ਦੇ ਮਾਲਕ ਵਰਗਾ ਹੈ ਜਿਹੜਾ ਤੜਕੇ ਘਰੋਂ ਨਿੱਕਲਿਆ ਭਈ ਆਪਣੇ ਅੰਗੂਰੀ ਬਾਗ਼ ਵਿੱਚ ਮਜੂਰ ਲਾਵੇ
|
6. ਅਰ ਘੰਟਾਕੁ ਦਿਨ ਰਹਿੰਦੇ ਬਾਹਰ ਜਾਕੇ ਉਹ ਨੇ ਹੋਰਨਾਂ ਨੂੰ ਖੜੇ ਵੇਖਿਆ ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਐਥੇ ਸਾਰਾ ਦਿਨ ਕਿਉਂ ਵੇਹਲੇ ਖੜੇ ਰਹੇ?
|
7. ਉਨ੍ਹਾਂ ਨੇ ਉਸ ਨੂੰ ਕਿਹਾ, ਇਸ ਲਈ ਜੋ ਕਿਨੇ ਸਾਨੂੰ ਦਿਹਾੜੀ ਨਾ ਲਾਇਆ। ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਭੀ ਬਾਗ਼ ਵਿੱਚ ਜਾਓ
|
8. ਅਤੇ ਜਾਂ ਸੰਝ ਹੋਈ ਬਾਗ਼ ਦੇ ਮਾਲਕ ਨੇ ਆਪਣੇ ਮੁਖ਼ਤਿਆਰ ਨੂੰ ਆਖਿਆ ਭਈ ਮਜੂਰਾਂ ਨੁੰ ਸੱਦ ਅਰ ਪਿਛਲਿਆਂ ਤੋਂ ਲੈ ਕੇ ਪਹਿਲਿਆਂ ਤੀਕਰ ਉਨ੍ਹਾਂ ਨੂੰ ਮਜੂਰੀ ਦੇਹ
|
12. ਅਤੇ ਬੋਲੇ ਜੋ ਇਨ੍ਹਾਂ ਪਿਛਲਿਆਂ ਨੇ ਇੱਕੋ ਘੜੀ ਕੰਮ ਕੀਤਾ ਅਰ ਤੈਂ ਇਨ੍ਹਾਂ ਨੂੰ ਸਾਡੇ ਬਰਾਬਰ ਕਰ ਦਿੱਤਾ ਜਿਨ੍ਹਾਂ ਸਾਰੇ ਦਿਨ ਦਾ ਭਾਰ ਅਤੇ ਧੁੱਪ ਸਹੀ
|
13. ਤਦ ਉਸ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਉੱਤਰ ਦਿੱਤਾ ਭਈ ਮੈਂ ਤੇਰੇ ਉੱਤੇ ਕੁਝ ਬੇਇਨਸਾਫੀ ਨਹੀਂ ਕਰਦਾ। ਭਲਾ, ਤੈਂ ਮੇਰੇ ਨਾਲ ਇੱਕ ਅੱਠਿਆਨੀ ਨਹੀਂ ਚੁਕਾਈ ਸੀ?
|
15. ਭਲਾ, ਮੇਰਾ ਇਖ਼ਤਿਆਰ ਨਹੀਂ ਕਿ ਆਪਣੇ ਮਾਲ ਨਾਲ ਜੋ ਚਾਹਾਂ ਸੋ ਕਰਾਂ? ਕੀ ਤੂੰ ਇਸੇ ਲਈ ਬੁਰੀ ਨਜਰ ਵੇਖਦਾ ਹੈਂ ਜੋ ਮੈਂ ਭਲਾ ਹਾਂ?
|
18. ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤ੍ਰ ਪਰਧਾਨ ਜਾਜਕਾਂ ਅਰ ਗ੍ਰੰਥੀਆਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਓਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ
|
19. ਅਤੇ ਉਸ ਨੂੰ ਠੱਠਾ ਕਰਨ ਅਰ ਕੋਰੜੇ ਮਾਰਨ ਅਰ ਸਲੀਬ ਉੱਤੇ ਚੜ੍ਹਾਉਣ ਲਈ ਪਰਾਈਆਂ ਕੌਮਾਂ ਦੇ ਹੱਥ ਫੜਵਾ ਦੇਣਗੇ ਅਤੇ ਉਹ ਤੀਏ ਦਿਨ ਫੇਰ ਜਿਵਾਇਆ ਜਾਵੇਗਾ।।
|
20. ਤਦ ਜ਼ਬਦੀ ਤੇ ਪੁੱਤ੍ਰਾਂ ਦੀ ਮਾਤਾ ਆਪਣੇ ਪੁੱਤ੍ਰਾਂ ਸਣੇ ਉਸ ਦੇ ਕੋਲ ਆਈ ਅਤੇ ਮੱਥਾ ਟੇਕ ਕੇ ਉਸ ਅੱਗੇ ਇੱਕ ਅਰਜ ਕਰਨ ਲੱਗੀ
|
21. ਸੋ ਉਸ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦੀ ਹੈਂ? ਉਹ ਨੇ ਉਸ ਨੂੰ ਕਿਹਾ, ਆਗਿਆ ਕਰ ਜੋ ਤੇਰੇ ਰਾਜ ਵਿੱਚ ਮੇਰੇ ਏਹ ਦੋਵੇਂ ਪੁੱਤ੍ਰ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਹੱਥ ਬੈਠਣ
|
22. ਪਰ ਯਿਸੂ ਨੇ ਉੱਤਰ ਦਿੱਤਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੋ ਹੋ। ਉਹ ਪਿਆਲਾ ਜਿਹੜਾ ਮੈਂ ਪੀਣ ਨੂੰ ਹਾਂ ਕੀ ਤੁਸੀਂ ਪੀ ਸੱਕਦੇ ਹੋ? ਉਨ੍ਹਾਂ ਉਸ ਨੂੰ ਆਖਿਆ, ਅਸੀਂ ਪੀ ਸੱਕਦੇ ਹਾਂ
|
23. ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਤਾਂ ਮੇਰਾ ਪਿਆਲਾ ਜਰੂਰ ਪੀਓਗੇ ਪਰ ਸੱਜੇ ਖੱਬੇ ਬਿਠਾਲਨਾ ਮੇਰੇ ਕੰਮ ਨਹੀਂ ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਮੇਰੇ ਪਿਤਾ ਨੇ ਉਹ ਨੂੰ ਤਿਆਰ ਕੀਤਾ ਹੈ
|
25. ਤਦ ਯਿਸੂ ਨੇ ਉਨ੍ਹਾਂ ਨੂੰ ਕੋਲ ਸੱਦ ਕੇ ਆਖਿਆ, ਤੁਸੀਂ ਜਾਣਦੇ ਹੋ ਜੋ ਪਰਾਈਆਂ ਕੌਮਾਂ ਦੇ ਸਰਦਾਰ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਓਹ ਜਿਹੜੇ ਵੱਡੇ ਹਨ ਉਨ੍ਹਾਂ ਉੱਤੇ ਧੌਂਸ ਜਮਾਉਂਦੇ ਹਨ
|
28. ਜਿਵੇਂ ਮਨੁੱਖ ਦਾ ਪੁੱਤ੍ਰ ਆਪਣੀ ਟਹਿਲ ਕਰਾਉਣ ਨਹੀਂ ਸਗੋਂ ਟਹਿਲ ਕਰਨ ਅਤੇ ਬਹੁਤਿਆਂ ਦੇ ਥਾਂ ਨਿਸਤਾਰੇ ਦਾ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਆਇਆ।।
|
30. ਅਤੇ ਵੇਖੋ ਕਿ ਦੋ ਅੰਨ੍ਹੇ ਜਿਹੜੇ ਸੜਕ ਦੇ ਕੰਢੇ ਬੈਠੇ ਸਨ ਜਾਂ ਇਹ ਸੁਣਿਆ ਜੋ ਯਿਸੂ ਲੰਘਿਆ ਜਾਂਦਾ ਹੈ ਉੱਚੀ ਦੇਕੇ ਬੋਲੇ, ਹੇ ਪ੍ਰਭੁ, ਦਾਊਦ ਦੇ ਪੁੱਤ੍ਰ, ਸਾਡੇ ਉੱਤੇ ਦਯਾ ਕਰ!
|
31. ਅਤੇ ਭੀੜ ਨੇ ਉਨ੍ਹਾਂ ਨੂੰ ਝਿੜਕਿਆ ਭਈ ਚੁੱਪ ਕਰ ਜਾਣ ਪਰ ਓਹ ਹੋਰ ਵੀ ਉੱਚੀ ਦੇਕੇ ਬੋਲੇ, ਹੇ ਪ੍ਰਭੁ, ਦਾਊਦ ਦੇ ਪੁੱਤ੍ਰ, ਸਾਡੇ ਉੱਤੇ ਦਯਾ ਕਰ!
|