ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਜਦ ਬਿਲਆਮ ਨੇ ਵੇਖਿਆ ਕੇ ਯਹੋਵਾਹ ਦੀ ਨਿਗਾਹ ਵਿੱਚ ਇਸਰਾਏਲ ਨੂੰ ਬਰਕਤ ਦੇਣਾ ਚੰਗਾ ਹੈ ਤਾਂ ਜਿਵੇਂ ਪਹਿਲਾਂ ਕਦੀ ਕਦਾਈਂ ਜਾਂਦਾ ਸੀ ਉਹ ਹੁਣ ਜਾਦੂਗਰਾਂ ਨਾਲ ਮਿਲਣ ਲਈ ਨਾ ਗਿਆ ਪਰ ਉਸ ਨੇ ਆਪਣਾ ਮੂੰਹ ਉਜਾੜ ਵੱਲ ਕੀਤਾ
2. ਤਦ ਬਿਲਆਮ ਨੇ ਆਪਣੀਆਂ ਅੱਖਾਂ ਚੁੱਕ ਕੇ ਇਸਰਾਏਲ ਨੂੰ ਆਪਣੇ ਗੋਤਾਂ ਅਨੁਸਾਰ ਵੱਸੇ ਹੋਏ ਵੇਖਿਆ, ਤਾਂ ਪਰਮੇਸ਼ੁਰ ਦਾ ਆਤਮਾ ਉਸ ਉੱਤੇ ਆਇਆ
3. ਤਦ ਉਸ ਅਗੰਮ ਵਾਕ ਖੋਲ੍ਹ ਕੇ ਆਖਿਆ, ਬਓਰ ਦੇ ਪੁੱਤ੍ਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਹ ਦੀਆਂ ਅੱਖਾਂ ਖੁਲ਼੍ਹੀਆਂ ਹਨ।
4. ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਣ ਪਾਉਂਦਾ ਹੈ, ਜਿਹੜਾ ਖੁਲ਼੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ।।
5. ਹੇ ਯਾਕੂਬ, ਤੇਰੇ ਤੰਬੂ ਕੇਡੇ ਚੰਗੇ ਹਨ! ਹੇ ਇਸਰਾਏਲ, ਤੇਰੇ ਵਾਸ ਵੀ!
6. ਵਾਦੀ ਵਾਂਙੁ ਓਹ ਫੈਲੇ ਹੋਏ ਹਨ, ਨਹਿਰ ਦੇ ਉੱਤੇ ਦੇ ਬਾਗਾਂ ਵਾਂਙੁ ਹਨ, ਯਹੋਵਾਹ ਦੇ ਲਾਏ ਹੋਏ ਅਗਰ ਦੇ ਬਿਰਛਾਂ ਵਾੰਙੁ ਅਤੇ ਪਾਣੀ ਦੇ ਕੰਡੇ ਦੇ ਦਿਆਰ ਵਾਂਙੁ,
7. ਪਾਣੀ ਉਸ ਦੇ ਕੁਰਾਲਾਂ ਤੋਂ ਵਗੇਗਾ, ਅਤੇ ਉਸ ਦਾ ਬੀ ਬਹੁਤ ਪਾਣੀਆਂ ਵਿੱਚ ਹੋਵੇਗਾ, ਅਤੇ ਉਸ ਦਾ ਰਾਜਾ ਅਗਾਗ ਤੋਂ ਉੱਚਾ ਹੋਵੇਗਾ, ਉਸ ਦਾ ਰਾਜ ਵੱਧਦਾ ਜਾਵੇਗਾ।
8. ਪਰਮੇਸ਼ੁਰ ਉਸ ਨੂੰ ਮਿਸਰ ਤੋਂ ਲਿਆ ਰਿਹਾ ਹੈ, ਸਾਨ੍ਹ ਜਿਹਾ ਉਸ ਦਾ ਬਲ ਹੈ, ਉਹ ਆਪਣੀਆਂ ਵੈਰੀ ਕੌਮਾਂ ਨੂੰ ਖਾ ਜਾਵੇਗਾ, ਉਨ੍ਹਾਂ ਦੀਆਂ ਹੱਡੀਆਂ ਚੂਰ ਚੂਰ ਕਰੇਗਾ, ਅਤੇ ਓਹਨਾਂ ਨੂੰ ਆਪਣਿਆਂ ਤੀਰਾਂ ਨਾਲ ਵਿੰਨ੍ਹ ਦੇਵੇਗਾ।
9. ਉਹ ਛੈਹ ਗਿਆ, ਉਹ ਸਿੰਘ ਵਾਂਙੁ ਲੇਟਿਆ, ਅਤੇ ਸਿੰਘਣੀ ਵਾਂਙੁ, —ਕੌਣ ਉਹ ਨੂੰ ਛੇੜੇਗਾ? ਮੁਬਾਰਕ ਉਹ ਜਿਹੜਾ ਤੈਨੂੰ ਬਰਕਤ ਦੇਵੇ ਅਤੇ ਸਰਾਪੀ ਉਹ ਜਿਹੜਾ ਤੈਨੂੰ ਸਰਾਪ ਦੇਵੇ!।।
10. ਤਾਂ ਬਾਲਾਕ ਦਾ ਕ੍ਰੋਧ ਬਿਲਆਮ ਦੇ ਵਿਰੁੱਧ ਭੜਕਿਆ ਅਤੇ ਹੱਥ ਉੱਤੇ ਹੱਥ ਮਾਰ ਕੇ ਬਾਲਾਕ ਨੇ ਬਿਲਆਮ ਨੂੰ ਆਖਿਆ, ਮੈਂ ਤੈਨੂੰ ਆਪਣੇ ਵੈਰੀਆਂ ਨੂੰ ਬਦ ਦੁਆ ਦੇਣ ਲਈ ਸੱਦਿਆ ਅਤੇ ਵੇਖ, ਤੈਂ ਤਿੰਨ ਵਾਰ ਉਨ੍ਹਾਂ ਨੂੰ ਬਰਕਤਾਂ ਹੀ ਬਰਕਤਾਂ ਦਿੱਤੀਆਂ
11. ਹੁਣ ਆਪਣੇ ਥਾਂ ਨੂੰ ਨੱਠ ਜਾਹ! ਮੈਂ ਤਾਂ ਆਖਿਆ ਸੀ ਕਿ ਮੈਂ ਤੈਨੂੰ ਵੱਡੀ ਪਤ ਦਿਆਂਗਾ ਪਰ ਵੇਖ, ਯਹੋਵਾਹ ਨੇ ਤੈਨੂੰ ਪਤ ਲੈਣ ਤੋਂ ਮਨ੍ਹਾ ਕੀਤਾ
12. ਅੱਗੋਂ ਬਿਲਆਮ ਨੇ ਬਾਲਾਕ ਨੂੰ ਆਖਿਆ, ਭਲਾ, ਮੈਂ ਤੇਰੇ ਹਲਕਾਰਿਆਂ ਨੂੰ ਜਿਹੜੇ ਤੈਂ ਮੇਰੇ ਕੋਲ ਘੱਲੇ ਸਨ ਨਹੀਂ ਆਖਿਆ ਸੀ
13. ਕਿ ਜੇ ਬਾਲਾਕ ਮੈਨੂੰ ਆਪਣੇ ਘਰ ਭਰ ਦੀ ਚਾਂਦੀ ਅਤੇ ਸੋਨਾ ਦੇਵੇ, ਮੈਂ ਯਹੋਵਾਹ ਦੇ ਹੁਕਮ ਦਾ ਉਲੰਘਣ ਨਹੀਂ ਕਰ ਸੱਕਦਾ ਕਿ ਆਪਣੇ ਹੀ ਮਨ ਤੋਂ ਭਲਾ ਯਾ ਬੁਰਾ ਕਰਾਂ? ਜਿਹੜਾ ਵਾਕ ਯਹੋਵਾਹ ਕਹੇ ਮੈਂ ਉਹੀ ਕਹਾਂਗਾ
14. ਹੁਣ ਵੇਖ, ਮੈਂ ਆਪਣੇ ਲੋਕਾਂ ਕੋਲ ਜਾਂਦਾ ਹਾਂ। ਆ ਮੈਂ ਤੈਨੂੰ ਦੱਸਾਂਗਾ ਭਈ ਏਹ ਲੋਕ ਤੇਰੇ ਲੋਕਾਂ ਨਾਲ ਆਖਰੀ ਦਿਨਾਂ ਵਿੱਚ ਕੀ ਕਰਨਗੇ
15. ਫੇਰ ਉਸ ਆਪਣਾ ਅਗੰਮ ਵਾਕ ਖੋਲ੍ਹ ਕੇ ਆਖਿਆ, — ਬਓਰ ਦੇ ਪੁੱਤ੍ਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਹ ਦੀਆਂ ਅੱਖਾਂ ਖੁਲ਼੍ਹੀਆਂ ਹਨ,
16. ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, ਅਤੇ ਜਿਹੜਾ ਅੱਤ ਮਹਾਨ ਦਾ ਗਿਆਨ ਜਾਣਦਾ ਹੈ, ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਣ ਪਾਉਂਦਾ ਹੈ, ਜਿਹੜਾ ਖੁਲ਼੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ।।
17. ਮੈਂ ਉਹ ਨੂੰ ਵੇਖਦਾ ਹਾਂ ਪਰ ਹੁਣ ਨਹੀਂ, ਮੈਂ ਉਹ ਨੂੰ ਤੱਕਦਾ ਹਾਂ ਪਰ ਨੇੜਿਓਂ ਨਹੀਂ। ਯਾਕੂਬ ਤੋਂ ਇੱਕ ਤਾਰਾ ਚੜ੍ਹੇਗਾ ਅਤੇ ਇਸਰਾਏਲ ਤੋਂ ਇੱਕ ਅਸਾ ਉੱਠੇਗਾ। ਉਹ ਮੋਆਬ ਦੇ ਮੱਥਿਆਂ ਨੂੰ ਵਿੰਨ੍ਹੇਗਾ, ਅਤੇ ਸਾਰੇ ਫਸਾਦੀਆਂ ਨੂੰ ਉਧੇੜੇਗਾ।
18. ਆਦੋਮ ਉਹ ਦੀ ਮਿਲਖ ਹੋਵੇਗਾ, ਅਤੇ ਸੇਈਰ ਵੀ ਉਹ ਦੀ ਮਿਲਖ ਹੋਵੇਗਾ, ਜਿਹੜੇ ਉਹ ਦੇ ਵੈਰੀ ਹਨ, ਅਤੇ ਇਸਰਾਏਲ ਸੂਰਬੀਰਤਾ ਕਰਦਾ ਜਾਵੇਗਾ।
19. ਯਾਕੂਬ ਤੋਂ ਉਹ ਰਾਜ ਕਰੇਗਾ, ਅਤੇ ਸ਼ਹਿਰ ਦੇ ਬਚਿਆਂ ਹੋਇਆ ਨੂੰ ਨਾਸ ਕਰੇਗਾ।।
20. ਫੇਰ ਉਸ ਨੇ ਅਮਾਲੇਕ ਨੂੰ ਡਿੱਠਾ ਅਤੇ ਆਪਣਾ ਅਗੰਮ ਵਾਕ ਖੋਲ੍ਹ ਕੇ ਆਖਿਆ, ਅਮਾਲੇਕ ਕੌਮਾਂ ਵਿੱਚ ਪਹਿਲੀ ਸੀ, ਪਰ ਉਸ ਦਾ ਅੰਤ ਤਾਂ ਨਸ਼ਟ ਹੋਣਾ ਹੈ
21. ਫੇਰ ਉਸ ਨੇ ਕੇਨੀਆਂ ਨੂੰ ਡਿੱਠਾ ਅਤੇ ਆਪਣਾ ਅਗੰਮ ਵਾਕ ਖੋਲ੍ਹ ਕੇ ਆਖਿਆ, ਤੇਰਾ ਵਸੇਬਾ ਅਸਥਿਰ ਤਾਂ ਹੈ, ਅਤੇ ਤੇਰਾ ਆਹਲਣਾ ਚਟਾਨ ਵਿੱਚ ਤਾਂ ਹੈ,
22. ਤਾਂ ਵੀ ਕਾਇਨ ਉਜਾੜ ਦਿੱਤਾ ਜਾਵੇਗਾ, ਜਦ ਤੀਕ ਅੱਸੂਰ ਤੈਨੂੰ ਬੰਨ੍ਹ ਕੇ ਨਾ ਲੈ ਜਾਵੇ।।
23. ਉਸ ਨੇ ਫੇਰ ਆਪਣਾ ਅਗੰਮ ਵਾਕ ਖੋਲ੍ਹ ਕੇ ਆਖਿਆ,— ਹਾਏ! ਪਰਮੇਸ਼ੁਰ ਦੀ ਕਰਨੀ ਤੋਂ ਬਿਨਾਂ ਕੌਣ ਜੀਉਂਦਾ ਰਹੇਗਾ?
24. ਕਿੱਤੀਮ ਦੇ ਕੰਢਿਆਂ ਤੋਂ ਬੇੜੇ ਆਉਣਗੇ, ਅਤੇ ਅੱਸੂਰ ਨੂੰ ਦੁਖ ਦੇਣਗੇ ਅਤੇ ਏਬਰ ਨੂੰ ਦੁਖ ਦੇਣਗੇ, ਪਰ ਉਹ ਵੀ ਨਸ਼ਟ ਹੋ ਜਾਵੇਗਾ।।
25. ਤਾਂ ਬਿਲਆਮ ਉੱਠ ਕੇ ਚੱਲਾ ਗਿਆ ਅਤੇ ਆਪਣੇ ਅਸਥਾਨ ਨੂੰ ਮੁੜ ਆਇਆ ਅਤੇ ਬਾਲਾਕ ਵੀ ਆਪਣੇ ਰਾਹ ਪਿਆ।।

Notes

No Verse Added

Total 36 Chapters, Current Chapter 24 of Total Chapters 36
ਗਿਣਤੀ 24
1. ਜਦ ਬਿਲਆਮ ਨੇ ਵੇਖਿਆ ਕੇ ਯਹੋਵਾਹ ਦੀ ਨਿਗਾਹ ਵਿੱਚ ਇਸਰਾਏਲ ਨੂੰ ਬਰਕਤ ਦੇਣਾ ਚੰਗਾ ਹੈ ਤਾਂ ਜਿਵੇਂ ਪਹਿਲਾਂ ਕਦੀ ਕਦਾਈਂ ਜਾਂਦਾ ਸੀ ਉਹ ਹੁਣ ਜਾਦੂਗਰਾਂ ਨਾਲ ਮਿਲਣ ਲਈ ਨਾ ਗਿਆ ਪਰ ਉਸ ਨੇ ਆਪਣਾ ਮੂੰਹ ਉਜਾੜ ਵੱਲ ਕੀਤਾ
2. ਤਦ ਬਿਲਆਮ ਨੇ ਆਪਣੀਆਂ ਅੱਖਾਂ ਚੁੱਕ ਕੇ ਇਸਰਾਏਲ ਨੂੰ ਆਪਣੇ ਗੋਤਾਂ ਅਨੁਸਾਰ ਵੱਸੇ ਹੋਏ ਵੇਖਿਆ, ਤਾਂ ਪਰਮੇਸ਼ੁਰ ਦਾ ਆਤਮਾ ਉਸ ਉੱਤੇ ਆਇਆ
3. ਤਦ ਉਸ ਅਗੰਮ ਵਾਕ ਖੋਲ੍ਹ ਕੇ ਆਖਿਆ, ਬਓਰ ਦੇ ਪੁੱਤ੍ਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਹ ਦੀਆਂ ਅੱਖਾਂ ਖੁਲ਼੍ਹੀਆਂ ਹਨ।
4. ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਣ ਪਾਉਂਦਾ ਹੈ, ਜਿਹੜਾ ਖੁਲ਼੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ।।
5. ਹੇ ਯਾਕੂਬ, ਤੇਰੇ ਤੰਬੂ ਕੇਡੇ ਚੰਗੇ ਹਨ! ਹੇ ਇਸਰਾਏਲ, ਤੇਰੇ ਵਾਸ ਵੀ!
6. ਵਾਦੀ ਵਾਂਙੁ ਓਹ ਫੈਲੇ ਹੋਏ ਹਨ, ਨਹਿਰ ਦੇ ਉੱਤੇ ਦੇ ਬਾਗਾਂ ਵਾਂਙੁ ਹਨ, ਯਹੋਵਾਹ ਦੇ ਲਾਏ ਹੋਏ ਅਗਰ ਦੇ ਬਿਰਛਾਂ ਵਾੰਙੁ ਅਤੇ ਪਾਣੀ ਦੇ ਕੰਡੇ ਦੇ ਦਿਆਰ ਵਾਂਙੁ,
7. ਪਾਣੀ ਉਸ ਦੇ ਕੁਰਾਲਾਂ ਤੋਂ ਵਗੇਗਾ, ਅਤੇ ਉਸ ਦਾ ਬੀ ਬਹੁਤ ਪਾਣੀਆਂ ਵਿੱਚ ਹੋਵੇਗਾ, ਅਤੇ ਉਸ ਦਾ ਰਾਜਾ ਅਗਾਗ ਤੋਂ ਉੱਚਾ ਹੋਵੇਗਾ, ਉਸ ਦਾ ਰਾਜ ਵੱਧਦਾ ਜਾਵੇਗਾ।
8. ਪਰਮੇਸ਼ੁਰ ਉਸ ਨੂੰ ਮਿਸਰ ਤੋਂ ਲਿਆ ਰਿਹਾ ਹੈ, ਸਾਨ੍ਹ ਜਿਹਾ ਉਸ ਦਾ ਬਲ ਹੈ, ਉਹ ਆਪਣੀਆਂ ਵੈਰੀ ਕੌਮਾਂ ਨੂੰ ਖਾ ਜਾਵੇਗਾ, ਉਨ੍ਹਾਂ ਦੀਆਂ ਹੱਡੀਆਂ ਚੂਰ ਚੂਰ ਕਰੇਗਾ, ਅਤੇ ਓਹਨਾਂ ਨੂੰ ਆਪਣਿਆਂ ਤੀਰਾਂ ਨਾਲ ਵਿੰਨ੍ਹ ਦੇਵੇਗਾ।
9. ਉਹ ਛੈਹ ਗਿਆ, ਉਹ ਸਿੰਘ ਵਾਂਙੁ ਲੇਟਿਆ, ਅਤੇ ਸਿੰਘਣੀ ਵਾਂਙੁ, —ਕੌਣ ਉਹ ਨੂੰ ਛੇੜੇਗਾ? ਮੁਬਾਰਕ ਉਹ ਜਿਹੜਾ ਤੈਨੂੰ ਬਰਕਤ ਦੇਵੇ ਅਤੇ ਸਰਾਪੀ ਉਹ ਜਿਹੜਾ ਤੈਨੂੰ ਸਰਾਪ ਦੇਵੇ!।।
10. ਤਾਂ ਬਾਲਾਕ ਦਾ ਕ੍ਰੋਧ ਬਿਲਆਮ ਦੇ ਵਿਰੁੱਧ ਭੜਕਿਆ ਅਤੇ ਹੱਥ ਉੱਤੇ ਹੱਥ ਮਾਰ ਕੇ ਬਾਲਾਕ ਨੇ ਬਿਲਆਮ ਨੂੰ ਆਖਿਆ, ਮੈਂ ਤੈਨੂੰ ਆਪਣੇ ਵੈਰੀਆਂ ਨੂੰ ਬਦ ਦੁਆ ਦੇਣ ਲਈ ਸੱਦਿਆ ਅਤੇ ਵੇਖ, ਤੈਂ ਤਿੰਨ ਵਾਰ ਉਨ੍ਹਾਂ ਨੂੰ ਬਰਕਤਾਂ ਹੀ ਬਰਕਤਾਂ ਦਿੱਤੀਆਂ
11. ਹੁਣ ਆਪਣੇ ਥਾਂ ਨੂੰ ਨੱਠ ਜਾਹ! ਮੈਂ ਤਾਂ ਆਖਿਆ ਸੀ ਕਿ ਮੈਂ ਤੈਨੂੰ ਵੱਡੀ ਪਤ ਦਿਆਂਗਾ ਪਰ ਵੇਖ, ਯਹੋਵਾਹ ਨੇ ਤੈਨੂੰ ਪਤ ਲੈਣ ਤੋਂ ਮਨ੍ਹਾ ਕੀਤਾ
12. ਅੱਗੋਂ ਬਿਲਆਮ ਨੇ ਬਾਲਾਕ ਨੂੰ ਆਖਿਆ, ਭਲਾ, ਮੈਂ ਤੇਰੇ ਹਲਕਾਰਿਆਂ ਨੂੰ ਜਿਹੜੇ ਤੈਂ ਮੇਰੇ ਕੋਲ ਘੱਲੇ ਸਨ ਨਹੀਂ ਆਖਿਆ ਸੀ
13. ਕਿ ਜੇ ਬਾਲਾਕ ਮੈਨੂੰ ਆਪਣੇ ਘਰ ਭਰ ਦੀ ਚਾਂਦੀ ਅਤੇ ਸੋਨਾ ਦੇਵੇ, ਮੈਂ ਯਹੋਵਾਹ ਦੇ ਹੁਕਮ ਦਾ ਉਲੰਘਣ ਨਹੀਂ ਕਰ ਸੱਕਦਾ ਕਿ ਆਪਣੇ ਹੀ ਮਨ ਤੋਂ ਭਲਾ ਯਾ ਬੁਰਾ ਕਰਾਂ? ਜਿਹੜਾ ਵਾਕ ਯਹੋਵਾਹ ਕਹੇ ਮੈਂ ਉਹੀ ਕਹਾਂਗਾ
14. ਹੁਣ ਵੇਖ, ਮੈਂ ਆਪਣੇ ਲੋਕਾਂ ਕੋਲ ਜਾਂਦਾ ਹਾਂ। ਮੈਂ ਤੈਨੂੰ ਦੱਸਾਂਗਾ ਭਈ ਏਹ ਲੋਕ ਤੇਰੇ ਲੋਕਾਂ ਨਾਲ ਆਖਰੀ ਦਿਨਾਂ ਵਿੱਚ ਕੀ ਕਰਨਗੇ
15. ਫੇਰ ਉਸ ਆਪਣਾ ਅਗੰਮ ਵਾਕ ਖੋਲ੍ਹ ਕੇ ਆਖਿਆ, ਬਓਰ ਦੇ ਪੁੱਤ੍ਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਹ ਦੀਆਂ ਅੱਖਾਂ ਖੁਲ਼੍ਹੀਆਂ ਹਨ,
16. ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, ਅਤੇ ਜਿਹੜਾ ਅੱਤ ਮਹਾਨ ਦਾ ਗਿਆਨ ਜਾਣਦਾ ਹੈ, ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਣ ਪਾਉਂਦਾ ਹੈ, ਜਿਹੜਾ ਖੁਲ਼੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ।।
17. ਮੈਂ ਉਹ ਨੂੰ ਵੇਖਦਾ ਹਾਂ ਪਰ ਹੁਣ ਨਹੀਂ, ਮੈਂ ਉਹ ਨੂੰ ਤੱਕਦਾ ਹਾਂ ਪਰ ਨੇੜਿਓਂ ਨਹੀਂ। ਯਾਕੂਬ ਤੋਂ ਇੱਕ ਤਾਰਾ ਚੜ੍ਹੇਗਾ ਅਤੇ ਇਸਰਾਏਲ ਤੋਂ ਇੱਕ ਅਸਾ ਉੱਠੇਗਾ। ਉਹ ਮੋਆਬ ਦੇ ਮੱਥਿਆਂ ਨੂੰ ਵਿੰਨ੍ਹੇਗਾ, ਅਤੇ ਸਾਰੇ ਫਸਾਦੀਆਂ ਨੂੰ ਉਧੇੜੇਗਾ।
18. ਆਦੋਮ ਉਹ ਦੀ ਮਿਲਖ ਹੋਵੇਗਾ, ਅਤੇ ਸੇਈਰ ਵੀ ਉਹ ਦੀ ਮਿਲਖ ਹੋਵੇਗਾ, ਜਿਹੜੇ ਉਹ ਦੇ ਵੈਰੀ ਹਨ, ਅਤੇ ਇਸਰਾਏਲ ਸੂਰਬੀਰਤਾ ਕਰਦਾ ਜਾਵੇਗਾ।
19. ਯਾਕੂਬ ਤੋਂ ਉਹ ਰਾਜ ਕਰੇਗਾ, ਅਤੇ ਸ਼ਹਿਰ ਦੇ ਬਚਿਆਂ ਹੋਇਆ ਨੂੰ ਨਾਸ ਕਰੇਗਾ।।
20. ਫੇਰ ਉਸ ਨੇ ਅਮਾਲੇਕ ਨੂੰ ਡਿੱਠਾ ਅਤੇ ਆਪਣਾ ਅਗੰਮ ਵਾਕ ਖੋਲ੍ਹ ਕੇ ਆਖਿਆ, ਅਮਾਲੇਕ ਕੌਮਾਂ ਵਿੱਚ ਪਹਿਲੀ ਸੀ, ਪਰ ਉਸ ਦਾ ਅੰਤ ਤਾਂ ਨਸ਼ਟ ਹੋਣਾ ਹੈ
21. ਫੇਰ ਉਸ ਨੇ ਕੇਨੀਆਂ ਨੂੰ ਡਿੱਠਾ ਅਤੇ ਆਪਣਾ ਅਗੰਮ ਵਾਕ ਖੋਲ੍ਹ ਕੇ ਆਖਿਆ, ਤੇਰਾ ਵਸੇਬਾ ਅਸਥਿਰ ਤਾਂ ਹੈ, ਅਤੇ ਤੇਰਾ ਆਹਲਣਾ ਚਟਾਨ ਵਿੱਚ ਤਾਂ ਹੈ,
22. ਤਾਂ ਵੀ ਕਾਇਨ ਉਜਾੜ ਦਿੱਤਾ ਜਾਵੇਗਾ, ਜਦ ਤੀਕ ਅੱਸੂਰ ਤੈਨੂੰ ਬੰਨ੍ਹ ਕੇ ਨਾ ਲੈ ਜਾਵੇ।।
23. ਉਸ ਨੇ ਫੇਰ ਆਪਣਾ ਅਗੰਮ ਵਾਕ ਖੋਲ੍ਹ ਕੇ ਆਖਿਆ,— ਹਾਏ! ਪਰਮੇਸ਼ੁਰ ਦੀ ਕਰਨੀ ਤੋਂ ਬਿਨਾਂ ਕੌਣ ਜੀਉਂਦਾ ਰਹੇਗਾ?
24. ਕਿੱਤੀਮ ਦੇ ਕੰਢਿਆਂ ਤੋਂ ਬੇੜੇ ਆਉਣਗੇ, ਅਤੇ ਅੱਸੂਰ ਨੂੰ ਦੁਖ ਦੇਣਗੇ ਅਤੇ ਏਬਰ ਨੂੰ ਦੁਖ ਦੇਣਗੇ, ਪਰ ਉਹ ਵੀ ਨਸ਼ਟ ਹੋ ਜਾਵੇਗਾ।।
25. ਤਾਂ ਬਿਲਆਮ ਉੱਠ ਕੇ ਚੱਲਾ ਗਿਆ ਅਤੇ ਆਪਣੇ ਅਸਥਾਨ ਨੂੰ ਮੁੜ ਆਇਆ ਅਤੇ ਬਾਲਾਕ ਵੀ ਆਪਣੇ ਰਾਹ ਪਿਆ।।
Total 36 Chapters, Current Chapter 24 of Total Chapters 36
×

Alert

×

punjabi Letters Keypad References