1. ਹੇ ਪਰਮੇਸ਼ੁਰ, ਤੈਂ ਸਾਨੂੰ ਸਦਾ ਲਈ ਕਿਉਂ ਤਿਆਗ ਦਿੱਤਾॽ ਤੇਰੀ ਜੂਹ ਦੀਆਂ ਭੇਡਾਂ ਉੱਤੇ ਤੇਰੇ ਕ੍ਰੋਧ ਦਾ ਧੂੰਆਂ ਕਿਉਂ ਉੱਠਦਾ ਹੈॽ
|
2. ਆਪਣੀ ਮੰਡਲੀ ਨੂੰ ਜਿਹ ਨੂੰ ਤੈਂ ਚਿਰਾਂ ਤੋਂ ਮੁੱਲ ਲਿਆ ਹੈ, ਅਤੇ ਆਪਣੇ ਅਧਕਾਰ ਦੇ ਗੋਤ ਹੋਣ ਲਈ ਛੁਡਾਇਆ ਹੈ ਚੇਤੇ ਕਰ, ਨਾਲੇ ਇਸ ਸੀਯੋਨ ਪਰਬਤ ਨੂੰ ਜਿੱਥੇ ਤੂੰ ਰਿਹਾ ਹੈਂ।
|
7. ਉਨ੍ਹਾਂ ਨੇ ਤੇਰੇ ਪਵਿੱਤਰ ਥਾਂ ਨੂੰ ਅੱਗ ਲਾਈ ਹੈ, ਉਨ੍ਹਾਂ ਨੇ ਤੇਰੇ ਨਾਮ ਦੇ ਡੋਹਰੇ ਨੂੰ ਭੌਂ ਤੀਕ ਢਾਹ ਕੇ ਭਰਿਸ਼ਟ ਕੀਤਾ ਹੈ।
|
8. ਉਨ੍ਹਾਂ ਨੇ ਆਪਣੇ ਮਨ ਵਿੱਚ ਆਖਿਆ ਹੈ, ਆਓ, ਅਸੀਂ ਉਨ੍ਹਾਂ ਨੂੰ ਉੱਕਾ ਹੀ ਦਬਾਈਏ! ਉਨ੍ਹਾਂ ਦੇ ਦੇਸ ਵਿੱਚ ਪਰਮੇਸ਼ੁਰ ਦੀਆਂ ਸਾਰੀਆਂ ਸਮਾਜਾਂ ਨੂੰ ਫੂਕ ਸੁੱਟਿਆ ਹੈ।
|
11. ਤੂੰ ਆਪਣਾ ਹੱਥ, ਆਪਣਾ ਸੱਜਾ ਹੱਥ ਕਿਉਂ ਰੋਕ ਰੱਖਦਾ ਹੈਂॽ ਉਹ ਨੂੰ ਆਪਣੀ ਬਗਲ ਵਿੱਚੋਂ ਕੱਢ ਕੇ ਉਨ੍ਹਾਂ ਦਾ ਅੰਤ ਕਰ!।।
|
18. ਹੇ ਯਹੋਵਾਹ, ਤੂੰ ਇਹ ਨੂੰ ਚੇਤੇ ਰੱਖ ਭਈ ਵੈਰੀ ਨੇ ਨਿੰਦਿਆ ਕੀਤੀ, ਅਤੇ ਮੂਰਖ ਲੋਕਾਂ ਨੇ ਤੇਰੇ ਨਾਮ ਉੱਤੇ ਕੁਫ਼ਰ ਬਕਿਆ ਹੈ!
|
19. ਆਪਣੀ ਖੁਮਰੀ ਦੇ ਪ੍ਰਾਣਾਂ ਨੂੰ ਜੰਗਲੀ ਚੌਪਾਏ ਦੇ ਵੱਸ ਵਿੱਚ ਨਾ ਕਰ, ਆਪਣੇ ਮਸਕੀਨਾਂ ਦੀ ਜਾਨ ਨੂੰ ਸਦਾ ਤੀਕ ਨਾ ਵਿਸਾਰ!
|