1. ਹੁਣ ਹੇ ਭਰਾਵੋ, ਮੈਂ ਤੁਹਾਨੂੰ ਉਹ ਖੁਸ਼ ਖ਼ਬਰੀ ਚਿਤਾਰਦਾ ਹਾਂ ਜਿਹੜੀ ਮੈਂ ਤੁਹਾਨੂੰ ਸੁਣਾਈ ਸੀ ਜਿਹ ਨੂੰ ਤੁਸਾਂ ਕਬੂਲ ਵੀ ਕੀਤਾ ਅਰ ਜਿਹ ਦੇ ਉੱਤੇ ਤੁਸੀਂ ਖਲੋਤੇ ਵੀ ਹੋ
|
2. ਅਤੇ ਜਿਹ ਦੇ ਰਾਹੀਂ ਤੁਸੀਂ ਬਚ ਵੀ ਜਾਂਦੇ ਹੋ, ਜੇ ਤੁਸੀਂ ਉਸ ਇੰਜੀਲੀ ਬਚਨ ਨੂੰ ਜਿਹੜਾ ਮੈਂ ਤੁਹਾਨੂੰ ਸੁਣਾਇਆ ਸੀ ਫੜੀ ਰੱਖੋ, ਨਹੀਂ ਤਾਂ ਤੁਹਾਡਾ ਪਤੀਜਣਾ ਐਵੇਂ ਗਿਆ
|
3. ਕਿਉਂ ਜੋ ਮੈਂ ਮੁੱਖ ਗੱਲਾਂ ਵਿੱਚੋਂ ਉਹ ਗੱਲ ਤੁਹਾਨੂੰ ਸੌਂਪ ਦਿੱਤੀ ਜਿਹੜੀ ਮੈਨੂੰ ਪਰਾਪਤ ਵੀ ਹੋਈ ਜੋ ਮਸੀਹ ਪੁਸਤਕਾਂ ਦੇ ਅਨੁਸਾਰ ਸਾਡਿਆਂ ਪਾਪਾਂ ਦੇ ਕਾਰਨ ਮੋਇਆ
|
6. ਅਤੇ ਮਗਰੋਂ ਕੁੱਝ ਉੱਪਰ ਪੰਜ ਸੌ ਭਾਈਆਂ ਨੂੰ ਇੱਕੋ ਵਾਰੀ ਦਰਸ਼ਣ ਦਿੱਤਾ ਅਤੇ ਉਹਨਾਂ ਵਿੱਚੋਂ ਬਹੁਤੇ ਅਜੇ ਜੀਉਂਦੇ ਹਨ ਪਰ ਕਈ ਸੌ ਗਏ
|
9. ਮੈਂ ਤਾਂ ਸਭਨਾਂ ਰਸੂਲਾਂ ਨਾਲੋਂ ਛੋਟਾ ਹਾਂ ਅਤੇ ਰਸੂਲ ਸਦਾਉਣ ਦੇ ਜੋਗ ਨਹੀਂ ਇਸ ਲਈ ਜੋ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਸਤਾਇਆ ਸੀ
|
10. ਪਰ ਮੈਂ ਜੋ ਕੁੱਝ ਹਾਂ ਪਰਮੇਸ਼ੁਰ ਦੀ ਕਿਰਪਾ ਹੀ ਨਾਲ ਹਾਂ ਅਤੇ ਉਹ ਦੀ ਕਿਰਪਾ ਜੋ ਮੇਰੇ ਉੱਤੇ ਹੋਈ ਸੋ ਅਕਾਰਥ ਨਾ ਹੋਈ ਪਰ ਮੈਂ ਉਨ੍ਹਾਂ ਸਭਨਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਤਾਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ
|
12. ਹੁਣ ਜੇ ਮਸੀਹ ਦਾ ਇਹ ਪਰਚਾਰ ਕਰੀਦਾ ਹੈ ਭਈ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਤਾਂ ਕਈ ਤੁਹਾਡੇ ਵਿੱਚੋਂ ਕਿਵੇਂ ਆਖਦੇ ਹਨ ਭਈ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ
|
15. ਨਾਲੇ ਅਸੀਂ ਪਰਮੇਸ਼ੁਰ ਦੇ ਝੂਠੇ ਗਵਾਹ ਭੀ ਠਹਿਰੇ ਕਿਉਂ ਜੋ ਅਸਾਂ ਪਰਮੇਸ਼ੁਰ ਦੀ ਸਾਖੀ ਦਿੱਤੀ ਜੋ ਉਹ ਨੇ ਮਸੀਹ ਨੂੰ ਜੁਆਲਿਆ ਜਿਹ ਨੂੰ ਉਸ ਨੇ ਨਹੀਂ ਜੁਆਲਿਆ ਜੇਕਰ ਮੁਰਦੇ ਨਹੀਂ ਜੀ ਉੱਠਦੇ ਹੈ
|
24. ਉਹ ਦੇ ਮਗਰੋਂ ਅੰਤ ਹੈ। ਤਦ ਉਹ ਰਾਜ ਨੂੰ ਪਰਮੇਸ਼ੁਰ ਅਤੇ ਪਿਤਾ ਦੇ ਹੱਥ ਸੌਂਪ ਦੇਵੇਗਾ ਜਦ ਉਹ ਨੇ ਹਰੇਕ ਹਕੂਮਤ ਅਤੇ ਹਰੇਕ ਇਖ਼ਤਿਆਰ ਅਤੇ ਕੁਦਰਤ ਨੂੰ ਨਾਸ ਕਰ ਦਿੱਤਾ ਹੋਵੇਗਾ
|
27. ਉਸ ਨੇ ਸੱਭੋ ਕੁੱਝ ਉਹ ਦੇ ਪੈਰਾਂ ਹੇਠ ਕਰ ਦਿੱਤਾ । ਪਰ ਜਾਂ ਉਹ ਕਹਿੰਦਾ ਹੈ ਜੋ ਸੱਭੋ ਕੁੱਝ ਹੇਠ ਕੀਤਾ ਗਿਆ ਹੈ ਤਾਂ ਪਰਗਟ ਹੈ ਕਿ ਜਿਹ ਨੇ ਸੱਭੋ ਕੁੱਝ ਉਹ ਦੇ ਹੇਠ ਕਰ ਦਿੱਤਾ ਉਹ ਆਪ ਹੇਠ ਹੋਣ ਤੋਂ ਰਹਿਤ ਹੈ
|
28. ਅਤੇ ਜਾਂ ਸੱਭੋ ਕੁੱਝ ਉਹ ਦੇ ਅਧੀਨ ਕੀਤਾ ਗਿਆ ਹੋਵੇਗਾ ਤਾਂ ਪੁੱਤ੍ਰ ਆਪ ਵੀ ਉਸ ਦੇ ਅਧੀਨ ਹੋਵੇਗਾ ਜਿਹ ਨੇ ਸੱਭੋ ਕੁੱਝ ਉਹ ਦੇ ਅਧੀਨ ਕਰ ਦਿੱਤਾ ਭਈ ਪਰਮੇਸ਼ੁਰ ਸਭਨਾਂ ਵਿੱਚ ਸਭ ਕੁੱਝ ਹੋਵੇ।।
|
29. ਨਹੀਂ ਤਾਂ ਜਿਹੜੇ ਮੁਰਦਿਆਂ ਦੇ ਲਈ ਬਪਤਿਸਮਾ ਲੈਂਦੇ ਹਨ ਓਹ ਕੀ ਕਰਨਗੇ? ਜੇ ਮੁਰਦੇ ਮੂਲੋਂ ਜੀ ਨਹੀਂ ਉੱਠਦੇ ਤਾਂ ਉਨ੍ਹਾਂ ਦੇ ਲਈ ਓਹ ਕਾਹਨੂੰ ਬਪਤਿਸਮਾ ਲੈਂਦੇ ਹਨ?
|
31. ਹੇ ਭਰਾਵੋ, ਤੁਹਾਡੇ ਹੱਕ ਵਿੱਚ ਜਿਹੜਾ ਅਭਮਾਨ ਮੈ ਮਸੀਹ ਯਿਸੂ ਸਾਡੇ ਪ੍ਰਭੁ ਵਿੱਚ ਕਰਦਾ ਹਾਂ ਉਹ ਦੀ ਸੌਂਹ ਹੈ ਜੋ ਮੈਂ ਹਰ ਰੋਜ ਮਰਦਾ ਹਾਂ
|
32. ਜੇ ਆਦਮੀ ਵਾਂਙੂ ਮੈਂ ਅਫ਼ਸੁਸ ਵਿੱਚ ਦਰਿੰਦਿਆਂ ਨਾਲ ਲੜਿਆ ਤਾਂ ਮੈਨੂੰ ਕੀ ਲਾਭ ਹੈ? ਜੇ ਮੁਰਦੇ ਨਹੀਂ ਜੀ ਉੱਠਦੇ ਤਾਂ ਆਉ ਅਸੀਂ ਖਾਈਏ ਪੀਵੀਏ ਕਿਉਂ ਜੋ ਭਲਕੇ ਮਰਨਾ ਹੈ
|
34. ਤੁਸੀਂ ਧਰਮ ਲਈ ਸੁਰਤ ਸਮ੍ਹਾਲੋ ਅਤੇ ਪਾਪ ਨਾ ਕਰੋ ਕਿਉਂ ਜੋ ਕਈਆਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ। ਮੈਂ ਤੁਹਾਡੀ ਸ਼ਰਮ ਲਈ ਇਹ ਆਖਦਾ ਹੈ।।
|
37. ਅਤੇ ਜਿਹੜਾ ਤੂੰ ਬੀਜਦਾ ਹੈਂ ਤੂੰ ਉਹ ਰੂਪ ਨਹੀਂ ਬੀਜਦਾ ਹੋਵੇਗਾ ਪਰ ਨਿਰਾ ਇੱਕ ਦਾਣਾ ਭਾਵੇਂ ਕਣਕ ਦਾ ਭਾਵੇਂ ਹੋਰ ਕਾਸੇ ਦਾ
|
39. ਸੱਭੋ ਮਾਸ ਇੱਕੋ ਜਿਹਾ ਮਾਸ ਨਹੀਂ ਸਗੋਂ ਮਨੁੱਖਾਂ ਦਾ ਹੋਰ ਹੈ ਅਤੇ ਪਸ਼ੂਆਂ ਦਾ ਹੋਰ ਹੈ ਅਤੇ ਪੰਛੀਆਂ ਦਾ ਮਾਸ ਹੋਰ ਅਤੇ ਮੱਛੀਆਂ ਦਾ ਹੋਰ
|
41. ਸੂਰਜ ਦਾ ਪਰਤਾਪ ਹੋਰ ਹੈ ਅਤੇ ਚੰਦਰਮਾ ਦਾ ਪਰਤਾਪ ਹੋਰ ਅਤੇ ਤਾਰਿਆਂ ਦਾ ਪਰਤਾਪ ਹੋਰ ਹੈ ਕਿਉਂ ਜੋ ਪਰਤਾਪ ਕਰਕੇ ਇੱਕ ਤਾਰਾ ਦੂਏ ਤਾਰੇ ਤੋਂ ਭਿੰਨ ਹੈ
|
44. ਉਹ ਪ੍ਰਾਣਕ ਸਰੀਰ ਹੋ ਕੇ ਬੀਜਿਆ ਜਾਂਦਾ ਹੈ ਪਰ ਉਹ ਆਤਮਕ ਸਰੀਰ ਹੋ ਕੇ ਜੀ ਉੱਠਦਾ ਹੈ। ਜੇ ਪ੍ਰਾਣਕ ਸਰੀਰ ਹੈ ਤਾਂ ਆਤਮਕ ਸਰੀਰ ਭੀ ਹੈ
|
48. ਜਿਵੇਂ ਉਹ ਮਿੱਟੀ ਦਾ ਸੀ ਤਿਵੇਂ ਉਹ ਵੀ ਜਿਹੜੇ ਮਿੱਟੀ ਦੇ ਹਨ ਅਤੇ ਜਿਵੇਂ ਉਹ ਸੁਰਗ ਦਾ ਹੈ ਤਿਵੇਂ ਉਹ ਵੀ ਜਿਹੜੇ ਸੁਰਗ ਦੇ ਹਨ
|
50. ਹੁਣ ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋ ਸੱਕਦੇ, ਨਾ ਵਿਨਾਸ ਅਵਿਨਾਸ ਦਾ ਅਧਿਕਾਰੀ ਹੁੰਦਾ ਹੈ
|
52. ਪਰ ਸੱਭੇ ਛਿੰਨ ਭਰ ਵਿੱਚ ਅੱਖ ਦੀ ਝਮਕ ਵਿੱਚ ਛੇਕੜਲੀ ਤੁਰ੍ਹੀ ਫੂਕਦਿਆਂ ਸਾਰ ਹੋਰ ਦੇ ਹੋਰ ਹੋ ਜਾਵਾਂਗੇ। ਤੁਰ੍ਹੀ ਫੂਕੀ ਜਾਵੇਗੀ ਅਤੇ ਮੁਰਦੇ ਅਵਿਨਾਸੀ ਹੋ ਕੇ ਜੀ ਉੱਠਣਗੇ ਅਤੇ ਅਸੀਂ ਹੋਰ ਦੇ ਹੋਰ ਹੋ ਜਾਵਾਂਗੇ
|
54. ਪਰ ਜਾਂ ਇਹ ਨਾਸਵਾਨ ਅਵਿਨਾਸ ਨੂੰ ਅਤੇ ਇਹ ਮਰਨਹਾਰ ਅਮਰਤਾ ਨੂੰ ਉਦਾਲੇ ਪਾ ਚੁੱਕੇਗਾ ਤਾਂ ਉਹ ਗੱਲ ਜਿਹੜੀ ਲਿਖੀ ਹੋਈ ਹੈ ਪੂਰੀ ਹੋ ਜਾਵੇਗੀ, - ਮੌਤ ਫਤਹ ਦੀ ਬੁਰਕੀ ਹੋ ਗਈ।
|
58. ਸੋ ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਇਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੁ ਦੇ ਕੰਮ ਵਿੱਚ ਸਦਾ ਵੱਧਦੇ ਜਾਉ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੁ ਵਿੱਚ ਤੁਹਾਡੀ ਮਿਹਨਤ ਥੋਥੀ ਨਹੀਂ ਹੈ।।
|