4. ਪਰ ਜੇ ਕਿਸੇ ਵਿਧਵਾ ਦੇ ਬਾਲਕ ਅਥਵਾ ਪੋਤਰੇ ਦੋਹਤਰੇ ਹੋਣ ਤਾਂ ਓਹ ਪਹਿਲਾਂ ਆਪਣੇ ਘਰਾਣੇ ਨਾਲ ਧਰਮ ਕਮਾਉਣ ਅਤੇ ਆਪਣੇ ਮਾਪਿਆਂ ਦਾ ਹੱਕ ਅਦਾ ਕਰਨ ਕਿਉਂ ਜੋ ਪਰਮੇਸ਼ੁਰ ਦੇ ਹਜ਼ੂਰ ਇਹੋ ਪਰਵਾਨ ਹੈ
|
5. ਜਿਹੜੀ ਸੱਚ ਮੁੱਚ ਵਿਧਵਾ ਅਤੇ ਇਕੱਲੀ ਕਾਰੀ ਹੈ ਉਹ ਨੇ ਪਰਮੇਸ਼ੁਰ ਉੱਤੇ ਆਸ ਰੱਖੀ ਹੋਈ ਹੈ ਅਤੇ ਰਾਤ ਦਿਨ ਬੇਨਤੀਆਂ ਅਤੇ ਪ੍ਰਾਰਥਨਾਂ ਵਿੱਚ ਲੱਗੀ ਰਹਿੰਦੀ ਹੈ
|
8. ਪਰ ਜੇ ਕੋਈ ਆਪਣਿਆਂ ਲਈ ਅਤੇ ਖਾਸ ਕਰਕੇ ਆਪਣੇ ਘਰਾਣੇ ਲਈ ਅੱਗੋਂ ਹੀ ਤਰੱਦਦ ਨਹੀਂ ਕਰਦਾ ਤਾਂ ਉਹ ਨਿਹਚਾ ਤੋਂ ਬੇਮੁਖ ਹੋਇਆ ਅਤੇ ਬੇਪਰਤੀਤੇ ਨਾਲੋਂ ਭੀ ਬੁਰਾ ਹੈ
|
10. ਅਤੇ ਉਹ ਸ਼ੁਭ ਕਰਮਾਂ ਕਰਕੇ ਨੇਕਨਾਮ ਹੋਵੇ ਅਰਥਾਤ ਬਾਲਕਾਂ ਨੂੰ ਪਾਲਿਆ ਹੋਵੇ, ਓਪਰਿਆਂ ਦੀ ਆਗਤ ਭਾਗਤ ਕੀਤੀ ਹੋਵੇ, ਸੰਤਾਂ ਦੇ ਚਰਨਾਂ ਨੂੰ ਧੋਤਾ ਹੋਵੇ, ਦੁਖੀਆਂ ਦੀ ਸਹਾਇਤਾ ਕੀਤੀ ਹੋਵੇ, ਅਤੇ ਹਰੇਕ ਚੰਗੇ ਕੰਮ ਦੇ ਮਗਰ ਲੱਗੀ ਰਹੀ ਹੋਵੇ
|
11. ਪਰ ਮੁਟਿਆਰ ਵਿਧਵਾਂ ਨੂੰ ਲਾਂਭੇ ਰੱਖ ਕਿਉਂ ਕਿ ਜਾਂ ਓਹ ਮਸੀਹ ਦੇ ਵਿਰੁੱਧ ਕਾਮਨਾਂ ਦੇ ਵੱਸ ਪੈ ਜਾਂਦੀਆਂ ਹਨ ਤਾਂ ਵਿਆਹ ਕਰਾਉਣਾ ਚਾਹੁੰਦੀਆਂ ਹਨ
|
13. ਨਾਲੇ ਓਹ ਘਰ ਘਰ ਫਿਰ ਕੇ ਆਲਸਣਾਂ ਬਣਨਾਂ ਸਿੱਖਦੀਆਂ ਹਨ ਅਤੇ ਨਿਰੀਆਂ ਆਲਸਣਾਂ ਹੀ ਨਹੀਂ ਸਗੋਂ ਬੁੜ ਬੁੜ ਕਰਨ ਵਾਲੀਆਂ ਅਤੇ ਪਰਾਇਆਂ ਕੰਮਾਂ ਵਿੱਚ ਲੱਤ ਅੜਾਉਣ ਵਾਲੀਆਂ ਹੁੰਦੀਆਂ ਹਨ ਅਤੇ ਅਜੋਗ ਗੱਲਾਂ ਕਰਦੀਆਂ ਹਨ
|
14. ਇਸ ਲਈ ਮੈਂ ਇਹ ਚਾਹੁੰਦਾ ਹਾਂ ਜੋ ਮੁਟਿਆਰ ਵਿਧਵਾਂ ਵਿਆਹ ਕਰਨ, ਧੀਆਂ ਪੁੱਤ੍ਰ ਜਣਨ, ਗ੍ਰਿਰਸਤ ਦਾ ਕੰਮ ਕਰਨ ਅਤੇ ਵਿਰੋਧੀ ਨੂੰ ਨਿੰਦਿਆਂ ਕਰਨ ਦਾ ਮੌਕਾ ਨਾ ਦੇਣ
|
16. ਜੇ ਕਿਸੇ ਨਿਹਚਾਵਾਨ ਇਸਤ੍ਰੀ ਦੇ ਘਰ ਵਿਧਵਾਂ ਹੋਣ ਤਾਂ ਉਹੋ ਉਨ੍ਹਾਂ ਦੀ ਸਹਾਇਤਾ ਕਰੇ ਤਾਂ ਜੋ ਕਲੀਸਿਯਾ ਉੱਤੇ ਭਾਰ ਨਾ ਪਵੇ ਭਈ ਏਹ ਉਨ੍ਹਾਂ ਦੀ ਸਹਾਇਤਾ ਕਰੇ ਜਿਹੜੀਆਂ ਸੱਚ ਮੁੱਚ ਵਿਧਵਾਂ ਹਨ।।
|
17. ਓਹ ਬਜ਼ੁਰਗ ਜਿਹੜੇ ਚੰਗਾ ਪਰਬੰਧ ਕਰਦੇ ਹਨ ਦੂਣੇ ਆਦਰ ਦੇ ਯੋਗ ਸਮਝੇ ਜਾਣ ਪਰ ਖਾਸ ਕਰਕੇ ਓਹ ਜਿਹੜੇ ਬਚਨ ਸੁਣਾਉਣ ਅਤੇ ਸਿੱਖਿਆ ਦੇਣ ਵਿੱਚ ਮਿਹਨਤ ਕਰਦੇ ਹਨ
|
18. ਕਿਉਂ ਜੋ ਧਰਮ ਪੁਸਤਕ ਇਹ ਆਖਦੀ ਹੈ ਭਈ ਤੂੰ ਗਾਹੁੰਦੇ ਹੋਏ ਬਲਦ ਦੇ ਮੂੰਹ ਛਿੱਕਲੀ ਨਾ ਚਾੜ੍ਹ, ਨਾਲੇ ਇਹ ਭਈ ਕਾਮਾ ਆਪਣੀ ਮਜੂਰੀ ਦਾ ਹੱਕਦਾਰ ਹੈ
|
21. ਮੈਂ ਪਰਮੇਸ਼ੁਰ ਅਤੇ ਮਸੀਹ ਯਿਸੂ ਅਤੇ ਚੁਣਿਆਂ ਹੋਇਆ ਦੂਤਾਂ ਨੂੰ ਗਵਾਹ ਕਰ ਕੇ ਤੈਨੂੰ ਤਗੀਦ ਕਰਦਾ ਹਾਂ ਭਈ ਤੂੰ ਪੱਖ ਪਾਤ ਤੋਂ ਬਿਨਾ ਇਨ੍ਹਾਂ ਗੱਲਾਂ ਦੀ ਸੰਭਾਲਣਾ ਕਰ ਅਤੇ ਕਿਸੇ ਕੰਮ ਵਿੱਚ ਰਈ ਨਾ ਕਰ
|
23. ਅਗਾਹਾਂ ਨੂੰ ਨਿਰਾ ਪਾਣੀ ਨਾ ਪੀਆ ਕਰ ਪਰ ਹਾਜ਼ਮੇ ਲਈ ਅਤੇ ਆਪਣੀਆਂ ਬਹੁਤੀਆਂ ਮਾਂਦਗੀਆਂ ਦੇ ਕਾਰਨ ਥੋੜੀ ਜਿਹੀ ਮੈ ਵਰਤ ਲਿਆ ਕਰ
|