1. ਉਹ ਬਚਨ ਜਿਹੜਾ ਯਿਰਮਿਯਾਹ ਨਬੀ ਨੇਰੀਯਾਹ ਦੇ ਪੁੱਤ੍ਰ ਬਾਰੂਕ ਨੂੰ ਬੋਲਿਆ, ਜਦ ਉਸ ਨੇ ਇਨ੍ਹਾਂ ਗੱਲਾਂ ਨੂੰ ਯਿਰਮਿਯਾਹ ਦੇ ਮੂੰਹੋਂ ਪੋਥੀ ਵਿੱਚ ਯਹੂਦਾਹ ਦੇ ਪਾਤਸ਼ਾਹ ਯੋਸ਼ਈਯਾਹ ਦੇ ਪੁੱਤ੍ਰ ਯਹੋਯਾਕੀਮ ਦੇ ਚੌਥੇ ਵਰ੍ਹੇ ਲਿਖਿਆ ਕਿ
2. ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਤੇਰੇ ਵਿਖੇ, ਹੇ ਬਾਰੂਕ, ਇਉਂ ਆਖਦਾ ਹੈ,
3. ਤੈਂ ਆਖਿਆ ਕਿ ਹਾਇ ਮੇਰੇ ਉੱਤੇ! ਕਿਉਂ ਜੋ ਯਹੋਵਾਹ ਨੇ ਮੇਰੇ ਦੁਖ ਨਾਲ ਝੋਰਾ ਵਧਾ ਦਿੱਤਾ ਹੈ! ਮੈਂ ਧਾਹਾਂ ਮਾਰਦਾ ਮਾਰਦਾ ਥੱਕ ਗਿਆ, ਮੈਨੂੰ ਅਰਾਮ ਨਹੀਂ ਲੱਭਾ
4. ਤੂੰ ਉਹ ਨੂੰ ਇਉਂ ਆਖੇਂਗਾ, ਯਹੋਵਾਹ ਇਉਂ ਫ਼ਰਮਾਉਂਦਾ ਹੈ, ਵੇਖ, ਜੋ ਮੈਂ ਬਣਾਇਆ ਮੈਂ ਉਹਨੂੰ ਡੇਗ ਦਿਆਂਗਾ ਅਤੇ ਜੋ ਮੈਂ ਲਾਇਆ ਉਹ ਨੂੰ ਪੁੱਟ ਸੁੱਟਾਂਗਾ ਅਰਥਾਤ ਏਹ ਸਾਰੇ ਦੇਸ ਨੂੰ
5. ਕੀ ਤੂੰ ਆਪਣੇ ਲਈ ਵੱਡੀਆਂ ਚੀਜ਼ਾਂ ਲੱਭਦਾ ਹੈਂ? ਤੂੰ ਨਾ ਲੱਭ ਕਿਉਂ ਜੋ ਵੇਖ, ਯਹੋਵਾਹ ਦਾ ਵਾਕ ਹੈ, ਮੈਂ ਸਾਰੇ ਬਸ਼ਰ ਉੱਤੇ ਬੁਰਿਆਈ ਲਿਆ ਰਿਹਾ ਹੈਂ। ਪਰ ਤੇਰੀ ਜਾਨ ਨੂੰ ਸਾਰਿਆਂ ਅਸਥਾਨਾਂ ਉੱਤੇ ਜਿੱਥੇ ਤੂੰ ਜਾਵੇਂਗਾ ਤੇਰੇ ਲਈ ਲੁੱਟ ਦਾ ਮਾਲ ਠਹਿਰਾਵਾਂਗਾ।।