ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
1. ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਯਹੋਵਾਹ ਦੇ ਨਾਮ ਦੇ ਕਾਰਨ ਸੁਣੀ ਤਾਂ ਉਸ ਨੂੰ ਬੁਝਾਰਤਾਂ ਵਿੱਚ ਪਰਖਣ ਲਈ ਆਈ
2. ਉਹ ਵੱਡੇ ਭਾਰੀ ਕਾਫਲੇ ਦੇ ਨਾਲ ਯਰੂਸ਼ਲਮ ਵਿੱਚ ਆਈ ਅਤੇ ਮਸਾਲੇ ਨਾਲ ਲੱਦੇ ਹੋਏ ਊਠ ਅਤੇ ਢੇਰ ਸਾਰਾ ਸੋਨਾ ਅਤੇ ਬਹੁਮੁੱਲੇ ਪੱਥਰ ਨਾਲ ਸਨ। ਜਦ ਸੁਲੇਮਾਨ ਕੋਲ ਆਈ ਤਾਂ ਜੋ ਕੁਝ ਉਹ ਦੇ ਮਨ ਵਿੱਚ ਸੀ ਉਸ ਨਾਲ ਗੱਲ ਕੀਤੀ
3. ਸੁਲੇਮਾਨ ਨੇ ਉਹ ਦੀਆਂ ਸਾਰੀਆਂ ਗੱਲਾਂ ਦਾ ਉਹ ਨੂੰ ਉੱਤਰ ਦਿੱਤਾ ਅਤੇ ਪਾਤਸ਼ਾਹ ਤੋਂ ਕੋਈ ਗੱਲ ਗੁੱਝੀ ਨਾ ਸੀ ਜਿਹ ਦਾ ਉਸ ਨੇ ਉੱਤਰ ਨਾ ਦਿੱਤਾ ਹੋਵੇ
4. ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਸਾਰੀ ਬੁੱਧ ਅਤੇ ਉਸ ਮਹਿਲ ਨੂੰ ਜਿਹੜਾ ਉਸ ਨੇ ਬਣਾਇਆ ਸੀ ਡਿੱਠਾ
5. ਨਾਲੇ ਉਸ ਦੇ ਲੰਗਰ ਦਾ ਖਾਣਾ, ਉਸ ਦੇ ਟਹਿਲੂਆਂ ਦੇ ਬੈਠਣ, ਉਸ ਦੇ ਸੇਵਕਾਂ ਦੀ ਆਗਿਆ ਕਾਰੀ, ਉਨ੍ਹਾਂ ਦਾ ਪਹਿਰਾਵਾਂ, ਉਸ ਦੇ ਸਾਕੀ ਅਤੇ ਉਸ ਦੀਆਂ ਹੋਮ ਦੀਆਂ ਬਲੀਆਂ ਜਿਹੜੀਆਂ ਉਹ ਯਹੋਵਾਹ ਦੇ ਭਵਨ ਵਿੱਚ ਚੜ੍ਹਾਉਂਦਾ ਸੀ ਤਾਂ ਉਹ ਦੇ ਹੋਸ਼ ਉੱਡ ਗਏ
6. ਤਾਂ ਉਹ ਨੇ ਪਾਤਸ਼ਾਹ ਨੂੰ ਆਖਿਆ, ਕਿ ਏਹ ਸੱਚੀ ਗੱਲ ਸੀ ਜੋ ਮੈਂ ਆਪਣੇ ਦੇਸ ਵਿੱਚ ਤੇਰੀਆਂ ਗੱਲਾਂ ਉੱਤੇ ਅਤੇ ਤੇਰੀ ਬੁੱਧੀ ਉੱਤੇ ਸੁਣੀ
7. ਪਰ ਜਦ ਤੀਕ ਮੈਂ ਆ ਕੇ ਆਪਣੀ ਅੱਖੀਂ ਨਾ ਵੇਖਿਆ ਤਦ ਤੀਕ ਮੈਂ ਉਨ੍ਹਾਂ ਗੱਲਾਂ ਦੀ ਪਰਤੀਤ ਨਾ ਕੀਤੀ ਅਤੇ ਵੇਖੋ ਓਹ ਮੈਨੂੰ ਅੱਧੀਆਂ ਭੀ ਨਹੀਂ ਦੱਸੀਆਂ ਗਈਆਂ। ਤੈਂ ਆਪਣੀ ਬੁੱਧੀ ਤੇ ਨੇਕੀ ਨੂੰ ਜਿਹੜੀ ਮੈਂ ਸੁਣੀ ਆਪਣੀ ਧੁੰਮ ਨਾਲੋਂ ਵਧਾਇਆ ਹੋਇਆ ਹੈ
8. ਧੰਨ ਹਨ ਤੇਰੇ ਮਨੁੱਖ ਤੇ ਧੰਨ ਹਨ ਏਹ ਤੇਰੇ ਟਹਿਲੂਏ ਜਿਹੜੇ ਸਦਾ ਤੇਰੇ ਸਨਮੁਖ ਖਲੋਤੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ
9. ਯਹੋਵਾਹ ਤੇਰਾ ਪਰਮੇਸ਼ੁਰ ਮੁਬਾਰਕ ਹੋਵੇ ਜਿਹੜਾ ਤੇਰੇ ਉੱਤੇ ਰੀਝਵਾਨ ਹੈ ਅਤੇ ਤੈਨੂੰ ਇਸਰਾਏਲ ਦੀ ਰਾਜ ਗੱਦੀ ਉੱਤੇ ਬਿਠਾਇਆ ਹੈ ਏਸ ਲਈ ਭਈ ਯਹੋਵਾਹ ਨੇ ਇਸਰਾਏਲ ਨਾਲ ਸਦਾ ਹਿੱਤ ਕੀਤਾ ਅਤੇ ਤੈਨੂੰ ਪਾਤਸ਼ਾਹ ਬਣਾਇਆ ਕਿ ਤੂੰ ਧਰਮ ਤੇ ਨਿਆਉਂ ਕਰੇਂ
10. ਤਾਂ ਉਸ ਨੇ ਪਾਤਸ਼ਾਹ ਨੂੰ ਇੱਕ ਸੋ ਵੀਹ ਤੋੜੇ ਸੋਨਾ ਅਤੇ ਢੇਰ ਸਾਰਾ ਮਸਾਲਾ ਅਤੇ ਬਹੁਮੁੱਲੇ ਪੱਥਰ ਦਿੱਤੇ ਅਤੇ ਜਿੰਨਾ ਮਸਾਲਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਲਈ ਦਿੱਤਾ ਫੇਰ ਕਦੀ ਐਨਾ ਨਾ ਆਇਆ
11. ਹੀਰਾਮ ਦਾ ਬੇੜਾ ਭੀ ਜਿਹੜੀ ਓਫੀਰ ਤੋਂ ਸੋਨਾ ਲਿਆਉਂਦਾ ਸੀ ਉਹ ਭੀ ਓਫੀਰ ਤੋਂ ਚੰਦਨ ਦੀ ਢੇਰ ਸਾਰੀ ਲੱਕੜੀ ਤੇ ਬਹੁਮੁੱਲੇ ਪੱਥਰ ਲਿਆਇਆ
12. ਤਾਂ ਪਾਤਸ਼ਾਹ ਨੇ ਯਹੋਵਾਹ ਦੇ ਭਵਨ ਲਈ ਅਤੇ ਸ਼ਾਹੀ ਮਹਿਲ ਲਈ ਚੰਦਨ ਦੀ ਲੱਕੜ ਦੀਆਂ ਥੰਮ੍ਹੀਆਂ ਅਤੇ ਰਾਗੀਆਂ ਲਈ ਬਰਬਤਾਂ ਤੇ ਰਬਾਬ ਬਣਾਏ ਅਤੇ ਫੇਰ ਅਜੇਹੇ ਚੰਦਨ ਦੀ ਲਕੜੀ ਅੱਜ ਤੀਕ ਕਦੀ ਵੇਖਣ ਵਿੱਚ ਨਹੀਂ ਆਈ
13. ਉਪਰੰਤ ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੂੰ ਉਸ ਦੀ ਸਾਰੀ ਇੱਛਿਆ ਦੇ ਅਨੁਸਾਰ ਜੋ ਉਸ ਨੇ ਮੰਗਿਆ ਸੋ ਦਿੱਤਾ। ਏਹ ਉਸ ਤੋਂ ਬਿਨਾ ਸੀ ਜਿਹੜਾ ਸੁਲੇਮਾਨ ਨੇ ਆਪਣੀ ਸਾਰੀ ਸਖਾਵਤ ਨਾਲ ਦਿੱਤਾ ਸੀ। ਸੋ ਉਹ ਆਪਣੇ ਟਹਿਲੂਆਂ ਦੇ ਨਾਲ ਆਪਣੇ ਦੇਸ ਨੂੰ ਮੁੜ ਗਈ।।
14. ਉਸ ਸੋਨੇ ਦਾ ਭਾਰ ਜਿਹੜਾ ਹਰ ਵਰਹੇ ਸੁਲੇਮਾਨ ਦੇ ਕੋਲ ਆਉਂਦਾ ਸੀ ਛੇ ਸੌ ਛਿਆਸਠ ਤੋੜੇ ਸੋਨਾ ਸੀ
15. ਉਸ ਤੋਂ ਬਿਨਾ ਹੋਰ ਵੀ ਜਿਹੜਾ ਬੁਪਾਰੀਆਂ ਕੋਲੋਂ ਤੇ ਸੁਦਾਗਰਾਂ ਦੀ ਤਜਾਰਤ ਤੋਂ ਅਤੇ ਅਰਬ ਦੇ ਸਾਰੇ ਰਾਜਿਆਂ ਕੋਲੋਂ ਤੇ ਦੇਸ ਦੇ ਹਾਕਮਾਂ ਕੋਲੋਂ ਆਉਂਦਾ ਸੀ
16. ਅਤੇ ਸੁਲੇਮਾਨ ਪਾਤਸ਼ਾਹ ਨੇ ਸੋਨਾ ਘੜ ਕੇ ਦੋ ਸੌ ਵੱਡੀਆਂ ਢਾਲਾਂ ਬਣਾਈਆਂ ਅਤੇ ਇੱਕ ਇੱਕ ਢਾਲ ਨੂੰ ਸਾਢੇ ਸੱਤ ਸੱਤ ਸੇਰ ਸੋਨਾ ਲੱਗਾ
17. ਅਤੇ ਸੋਨੇ ਦੀਆਂ ਘੜਵੀਆਂ ਤਿੰਨ ਸੌ ਛੋਟੀਆਂ ਢਾਲਾਂ ਬਣਾਈਆਂ ਅਤੇ ਇੱਕ ਇੱਕ ਢਾਲ ਨੂੰ ਦੋ ਕੁ ਸੇਰ ਸੋਨਾ ਲੱਗਾ ਤਾਂ ਪਾਤਸ਼ਾਹ ਨੇ ਉਨ੍ਹਾਂ ਨੂੰ ਲਬਾਨੋਨੀ ਬਣ ਦੇ ਮਹਿਲ ਵਿੱਚ ਰੱਖਿਆ
18. ਪਾਤਸ਼ਾਹ ਨੇ ਹਾਥੀ ਦੰਦ ਦੀ ਇੱਕ ਵੱਡੀ ਰਾਜ ਗੱਦੀ ਬਣਾਈ ਅਤੇ ਉਹ ਦੇ ਉੱਤੇ ਕੁੰਦਨ ਸੋਨਾ ਚੜ੍ਹਾਇਆ
19. ਉਸ ਰਾਜ ਗੱਦੀ ਦੀ ਛੇ ਪੌਡੇ ਦੀ ਪੌੜੀ ਸੀ ਅਤੇ ਰਾਜ ਗੱਦੀ ਦਾ ਉਪਰਲਾ ਥਾਂ ਪਿੱਛਿਓ ਗੋਲ ਸੀ ਅਤੇ ਬੈਠਣ ਦੀ ਥਾਂ ਦੇ ਆਲੇ ਦੁਆਲੇ ਦੋਹੀਂ ਪਾਸੀ ਢਾਸਣੇ ਸਨ ਅਤੇ ਢਾਸਣਿਆਂ ਦੇ ਕੋਲ ਦੋ ਬਬਰ ਸ਼ੇਰ ਖਲੋਤੇ ਸਨ
20. ਉਨ੍ਹਾਂ ਛੇਆਂ ਪੌੜੀਆਂ ਦੇ ਉੱਤੇ ਬਾਰਾਂ ਸ਼ੇਰ ਦੋਹੀਂ ਪਾਸੇ ਖਲੋਤੇ ਸਨ ਅਤੇ ਸਾਰੀਆਂ ਪਾਤਸ਼ਾਹੀਆਂ ਵਿੱਚ ਕਿਤੇ ਅਜੇਹੀ ਬਣੀ ਹੋਈ ਨਹੀਂ ਸੀ
21. ਸੁਲੇਮਾਨ ਪਾਤਸ਼ਾਹ ਦੇ ਪੀਣ ਦੇ ਸਾਰੇ ਭਾਂਡੇ ਸੋਨੇ ਦੇ ਸਨ ਅਤੇ ਲਬਾਨੋਨੀ ਬਣ ਦੇ ਮਹਿਲ ਦੇ ਸਾਰੇ ਭਾਂਡੇ ਕੁੰਦਨ ਸੋਨੇ ਦੇ ਸਨ। ਚਾਂਦੀ ਦਾ ਇੱਕ ਵੀ ਨਹੀਂ ਸੀ, ਸੁਲੇਮਾਨ ਦੇ ਦਿਨਾਂ ਵਿੱਚ ਚਾਂਦੀ ਨੂੰ ਕੋਈ ਪੁੱਛਦਾ ਵੀ ਨਹੀਂ ਸੀ
22. ਕਿਉਂ ਜੋ ਪਾਤਸ਼ਾਹ ਦਾ ਸਮੁੰਦਰ ਦੇ ਉੱਤੇ ਇੱਕ ਤਰਸ਼ੀਸ਼ੀ ਬੇੜਾ ਹੀਰਾਮ ਦੇ ਬੇੜੇ ਦੇ ਨਾਲ ਸੀ। ਤਿੰਨੀਂ ਵਰਹੀਂ ਵਿੱਚ ਇੱਕ ਵਾਰ ਏਹ ਤਰਸ਼ੀਸ਼ੀ ਬੇੜਾ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਤੇ ਮੋਰ ਲੱਦ ਕੇ ਲਿਆਉਂਦਾ ਹੁੰਦਾ ਸੀ
23. ਐਉਂ ਸੁਲੇਮਾਨ ਪਾਤਸ਼ਾਹ ਧਰਤੀ ਦੇ ਸਾਰਿਆਂ ਰਾਜਿਆਂ ਨਾਲੋਂ ਧਨ ਅਤੇ ਬੁੱਧ ਵਿੱਚ ਬਹੁਤ ਵੱਡਾ ਸੀ
24. ਅਤੇ ਸਾਰੀ ਧਰਤੀ ਸੁਲੇਮਾਨ ਦੇ ਮੂੰਹ ਵੱਲ ਤੱਕਦੀ ਹੁੰਦੀ ਸੀ ਭਈ ਉਹ ਦੀ ਬੁੱਧੀ ਸੁਣੇ ਜਿਹੜੀ ਪਰਮੇਸ਼ੁਰ ਨੇ ਉਹ ਦੇ ਮਨ ਵਿੱਚ ਪਾਈ ਸੀ
25. ਉਨ੍ਹਾਂ ਵਿੱਚੋਂ ਹਰ ਮਨੁੱਖ ਆਪਣਾ ਨਜ਼ਰਾਨਾ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ, ਬਸਤਰ, ਸ਼ਸਤਰ, ਮਸਾਲਾਂ, ਘੋੜੇ ਅਤੇ ਖੱਚਰਾਂ ਵਰਹੇ ਦੇ ਵਰਹੇ ਲਿਆਉਂਦਾ ਹੁੰਦਾ ਸੀ।।
26. ਸੁਲੇਮਾਨ ਨੇ ਰਥ ਅਤੇ ਘੋੜ ਚੜ੍ਹੇ ਇਕੱਠੇ ਕੀਤੇ ਅਤੇ ਉਹ ਦੇ ਇੱਕ ਹਜ਼ਾਰ ਚਾਰ ਸੌ ਰਥ ਅਤੇ ਬਾਰਾਂ ਹਜ਼ਾਰ ਘੋੜ ਚੜ੍ਹੇ ਸਨ ਜਿਨ੍ਹਾਂ ਨੂੰ ਉਸ ਨੇ ਰਥਾਂ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਨੇੜੇ ਰੱਖਿਆ
27. ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਪੱਥਰਾਂ ਵਾਂਙੁ ਦਿੱਤੀ ਅਤੇ ਦਿਆਰ ਨੂੰ ਗੁੱਲ੍ਹਰ ਵਾਂਙੁ ਦਿੱਤਾ ਜਿਹੜੀ ਬੇਟ ਵਿੱਚ ਢੇਰਾਂ ਦੇ ਢੇਰ ਹੁੰਦੀ ਹੈ
28. ਓਹ ਘੋੜੇ ਜਿਹੜੇ ਸੁਲੇਮਾਨ ਕੋਲ ਸਨ ਮਿਸਰੋਂ ਲਿਆਏ ਜਾਂਦੇ ਸਨ ਅਤੇ ਪਾਤਸ਼ਾਹ ਦੇ ਬੁਪਾਰੀ ਉਨ੍ਹਾਂ ਨੂੰ ਹਹੇੜ ਵਿੱਚੋਂ ਹਰ ਹਹੇੜ ਦਾ ਭਾ ਬਣਾ ਕੇ ਲੈਂਦੇ ਸਨ
29. ਅਤੇ ਇੱਕ ਰਥ ਛੇ ਸੌ ਰੁਪਏ ਨਾਲ ਮਿਸਰੋਂ ਉਤਾਹਾਂ ਲਿਆਇਆ ਜਾਂਦਾ ਸੀ ਅਤੇ ਇੱਕ ਘੋੜਾ ਡੇਢ ਸੌ ਨਾਲ ਇਸੇ ਤਰਾਂ ਹਿੱਤੀਆਂ ਦੇ ਸਾਰਿਆਂ ਰਾਜਿਆਂ ਲਈ ਅਤੇ ਅਰਾਮੀਆਂ ਦੇ ਰਾਜਿਆਂ ਲਈ ਉਨ੍ਹਾਂ ਦੀ ਰਾਹੀਂ ਲਿਆਏ ਜਾਂਦੇ ਸਨ।।
Total 22 ਅਧਿਆਇ, Selected ਅਧਿਆਇ 10 / 22
1 ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਯਹੋਵਾਹ ਦੇ ਨਾਮ ਦੇ ਕਾਰਨ ਸੁਣੀ ਤਾਂ ਉਸ ਨੂੰ ਬੁਝਾਰਤਾਂ ਵਿੱਚ ਪਰਖਣ ਲਈ ਆਈ 2 ਉਹ ਵੱਡੇ ਭਾਰੀ ਕਾਫਲੇ ਦੇ ਨਾਲ ਯਰੂਸ਼ਲਮ ਵਿੱਚ ਆਈ ਅਤੇ ਮਸਾਲੇ ਨਾਲ ਲੱਦੇ ਹੋਏ ਊਠ ਅਤੇ ਢੇਰ ਸਾਰਾ ਸੋਨਾ ਅਤੇ ਬਹੁਮੁੱਲੇ ਪੱਥਰ ਨਾਲ ਸਨ। ਜਦ ਸੁਲੇਮਾਨ ਕੋਲ ਆਈ ਤਾਂ ਜੋ ਕੁਝ ਉਹ ਦੇ ਮਨ ਵਿੱਚ ਸੀ ਉਸ ਨਾਲ ਗੱਲ ਕੀਤੀ 3 ਸੁਲੇਮਾਨ ਨੇ ਉਹ ਦੀਆਂ ਸਾਰੀਆਂ ਗੱਲਾਂ ਦਾ ਉਹ ਨੂੰ ਉੱਤਰ ਦਿੱਤਾ ਅਤੇ ਪਾਤਸ਼ਾਹ ਤੋਂ ਕੋਈ ਗੱਲ ਗੁੱਝੀ ਨਾ ਸੀ ਜਿਹ ਦਾ ਉਸ ਨੇ ਉੱਤਰ ਨਾ ਦਿੱਤਾ ਹੋਵੇ 4 ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਸਾਰੀ ਬੁੱਧ ਅਤੇ ਉਸ ਮਹਿਲ ਨੂੰ ਜਿਹੜਾ ਉਸ ਨੇ ਬਣਾਇਆ ਸੀ ਡਿੱਠਾ 5 ਨਾਲੇ ਉਸ ਦੇ ਲੰਗਰ ਦਾ ਖਾਣਾ, ਉਸ ਦੇ ਟਹਿਲੂਆਂ ਦੇ ਬੈਠਣ, ਉਸ ਦੇ ਸੇਵਕਾਂ ਦੀ ਆਗਿਆ ਕਾਰੀ, ਉਨ੍ਹਾਂ ਦਾ ਪਹਿਰਾਵਾਂ, ਉਸ ਦੇ ਸਾਕੀ ਅਤੇ ਉਸ ਦੀਆਂ ਹੋਮ ਦੀਆਂ ਬਲੀਆਂ ਜਿਹੜੀਆਂ ਉਹ ਯਹੋਵਾਹ ਦੇ ਭਵਨ ਵਿੱਚ ਚੜ੍ਹਾਉਂਦਾ ਸੀ ਤਾਂ ਉਹ ਦੇ ਹੋਸ਼ ਉੱਡ ਗਏ 6 ਤਾਂ ਉਹ ਨੇ ਪਾਤਸ਼ਾਹ ਨੂੰ ਆਖਿਆ, ਕਿ ਏਹ ਸੱਚੀ ਗੱਲ ਸੀ ਜੋ ਮੈਂ ਆਪਣੇ ਦੇਸ ਵਿੱਚ ਤੇਰੀਆਂ ਗੱਲਾਂ ਉੱਤੇ ਅਤੇ ਤੇਰੀ ਬੁੱਧੀ ਉੱਤੇ ਸੁਣੀ 7 ਪਰ ਜਦ ਤੀਕ ਮੈਂ ਆ ਕੇ ਆਪਣੀ ਅੱਖੀਂ ਨਾ ਵੇਖਿਆ ਤਦ ਤੀਕ ਮੈਂ ਉਨ੍ਹਾਂ ਗੱਲਾਂ ਦੀ ਪਰਤੀਤ ਨਾ ਕੀਤੀ ਅਤੇ ਵੇਖੋ ਓਹ ਮੈਨੂੰ ਅੱਧੀਆਂ ਭੀ ਨਹੀਂ ਦੱਸੀਆਂ ਗਈਆਂ। ਤੈਂ ਆਪਣੀ ਬੁੱਧੀ ਤੇ ਨੇਕੀ ਨੂੰ ਜਿਹੜੀ ਮੈਂ ਸੁਣੀ ਆਪਣੀ ਧੁੰਮ ਨਾਲੋਂ ਵਧਾਇਆ ਹੋਇਆ ਹੈ 8 ਧੰਨ ਹਨ ਤੇਰੇ ਮਨੁੱਖ ਤੇ ਧੰਨ ਹਨ ਏਹ ਤੇਰੇ ਟਹਿਲੂਏ ਜਿਹੜੇ ਸਦਾ ਤੇਰੇ ਸਨਮੁਖ ਖਲੋਤੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ 9 ਯਹੋਵਾਹ ਤੇਰਾ ਪਰਮੇਸ਼ੁਰ ਮੁਬਾਰਕ ਹੋਵੇ ਜਿਹੜਾ ਤੇਰੇ ਉੱਤੇ ਰੀਝਵਾਨ ਹੈ ਅਤੇ ਤੈਨੂੰ ਇਸਰਾਏਲ ਦੀ ਰਾਜ ਗੱਦੀ ਉੱਤੇ ਬਿਠਾਇਆ ਹੈ ਏਸ ਲਈ ਭਈ ਯਹੋਵਾਹ ਨੇ ਇਸਰਾਏਲ ਨਾਲ ਸਦਾ ਹਿੱਤ ਕੀਤਾ ਅਤੇ ਤੈਨੂੰ ਪਾਤਸ਼ਾਹ ਬਣਾਇਆ ਕਿ ਤੂੰ ਧਰਮ ਤੇ ਨਿਆਉਂ ਕਰੇਂ 10 ਤਾਂ ਉਸ ਨੇ ਪਾਤਸ਼ਾਹ ਨੂੰ ਇੱਕ ਸੋ ਵੀਹ ਤੋੜੇ ਸੋਨਾ ਅਤੇ ਢੇਰ ਸਾਰਾ ਮਸਾਲਾ ਅਤੇ ਬਹੁਮੁੱਲੇ ਪੱਥਰ ਦਿੱਤੇ ਅਤੇ ਜਿੰਨਾ ਮਸਾਲਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਲਈ ਦਿੱਤਾ ਫੇਰ ਕਦੀ ਐਨਾ ਨਾ ਆਇਆ 11 ਹੀਰਾਮ ਦਾ ਬੇੜਾ ਭੀ ਜਿਹੜੀ ਓਫੀਰ ਤੋਂ ਸੋਨਾ ਲਿਆਉਂਦਾ ਸੀ ਉਹ ਭੀ ਓਫੀਰ ਤੋਂ ਚੰਦਨ ਦੀ ਢੇਰ ਸਾਰੀ ਲੱਕੜੀ ਤੇ ਬਹੁਮੁੱਲੇ ਪੱਥਰ ਲਿਆਇਆ 12 ਤਾਂ ਪਾਤਸ਼ਾਹ ਨੇ ਯਹੋਵਾਹ ਦੇ ਭਵਨ ਲਈ ਅਤੇ ਸ਼ਾਹੀ ਮਹਿਲ ਲਈ ਚੰਦਨ ਦੀ ਲੱਕੜ ਦੀਆਂ ਥੰਮ੍ਹੀਆਂ ਅਤੇ ਰਾਗੀਆਂ ਲਈ ਬਰਬਤਾਂ ਤੇ ਰਬਾਬ ਬਣਾਏ ਅਤੇ ਫੇਰ ਅਜੇਹੇ ਚੰਦਨ ਦੀ ਲਕੜੀ ਅੱਜ ਤੀਕ ਕਦੀ ਵੇਖਣ ਵਿੱਚ ਨਹੀਂ ਆਈ 13 ਉਪਰੰਤ ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੂੰ ਉਸ ਦੀ ਸਾਰੀ ਇੱਛਿਆ ਦੇ ਅਨੁਸਾਰ ਜੋ ਉਸ ਨੇ ਮੰਗਿਆ ਸੋ ਦਿੱਤਾ। ਏਹ ਉਸ ਤੋਂ ਬਿਨਾ ਸੀ ਜਿਹੜਾ ਸੁਲੇਮਾਨ ਨੇ ਆਪਣੀ ਸਾਰੀ ਸਖਾਵਤ ਨਾਲ ਦਿੱਤਾ ਸੀ। ਸੋ ਉਹ ਆਪਣੇ ਟਹਿਲੂਆਂ ਦੇ ਨਾਲ ਆਪਣੇ ਦੇਸ ਨੂੰ ਮੁੜ ਗਈ।। 14 ਉਸ ਸੋਨੇ ਦਾ ਭਾਰ ਜਿਹੜਾ ਹਰ ਵਰਹੇ ਸੁਲੇਮਾਨ ਦੇ ਕੋਲ ਆਉਂਦਾ ਸੀ ਛੇ ਸੌ ਛਿਆਸਠ ਤੋੜੇ ਸੋਨਾ ਸੀ 15 ਉਸ ਤੋਂ ਬਿਨਾ ਹੋਰ ਵੀ ਜਿਹੜਾ ਬੁਪਾਰੀਆਂ ਕੋਲੋਂ ਤੇ ਸੁਦਾਗਰਾਂ ਦੀ ਤਜਾਰਤ ਤੋਂ ਅਤੇ ਅਰਬ ਦੇ ਸਾਰੇ ਰਾਜਿਆਂ ਕੋਲੋਂ ਤੇ ਦੇਸ ਦੇ ਹਾਕਮਾਂ ਕੋਲੋਂ ਆਉਂਦਾ ਸੀ 16 ਅਤੇ ਸੁਲੇਮਾਨ ਪਾਤਸ਼ਾਹ ਨੇ ਸੋਨਾ ਘੜ ਕੇ ਦੋ ਸੌ ਵੱਡੀਆਂ ਢਾਲਾਂ ਬਣਾਈਆਂ ਅਤੇ ਇੱਕ ਇੱਕ ਢਾਲ ਨੂੰ ਸਾਢੇ ਸੱਤ ਸੱਤ ਸੇਰ ਸੋਨਾ ਲੱਗਾ 17 ਅਤੇ ਸੋਨੇ ਦੀਆਂ ਘੜਵੀਆਂ ਤਿੰਨ ਸੌ ਛੋਟੀਆਂ ਢਾਲਾਂ ਬਣਾਈਆਂ ਅਤੇ ਇੱਕ ਇੱਕ ਢਾਲ ਨੂੰ ਦੋ ਕੁ ਸੇਰ ਸੋਨਾ ਲੱਗਾ ਤਾਂ ਪਾਤਸ਼ਾਹ ਨੇ ਉਨ੍ਹਾਂ ਨੂੰ ਲਬਾਨੋਨੀ ਬਣ ਦੇ ਮਹਿਲ ਵਿੱਚ ਰੱਖਿਆ 18 ਪਾਤਸ਼ਾਹ ਨੇ ਹਾਥੀ ਦੰਦ ਦੀ ਇੱਕ ਵੱਡੀ ਰਾਜ ਗੱਦੀ ਬਣਾਈ ਅਤੇ ਉਹ ਦੇ ਉੱਤੇ ਕੁੰਦਨ ਸੋਨਾ ਚੜ੍ਹਾਇਆ 19 ਉਸ ਰਾਜ ਗੱਦੀ ਦੀ ਛੇ ਪੌਡੇ ਦੀ ਪੌੜੀ ਸੀ ਅਤੇ ਰਾਜ ਗੱਦੀ ਦਾ ਉਪਰਲਾ ਥਾਂ ਪਿੱਛਿਓ ਗੋਲ ਸੀ ਅਤੇ ਬੈਠਣ ਦੀ ਥਾਂ ਦੇ ਆਲੇ ਦੁਆਲੇ ਦੋਹੀਂ ਪਾਸੀ ਢਾਸਣੇ ਸਨ ਅਤੇ ਢਾਸਣਿਆਂ ਦੇ ਕੋਲ ਦੋ ਬਬਰ ਸ਼ੇਰ ਖਲੋਤੇ ਸਨ 20 ਉਨ੍ਹਾਂ ਛੇਆਂ ਪੌੜੀਆਂ ਦੇ ਉੱਤੇ ਬਾਰਾਂ ਸ਼ੇਰ ਦੋਹੀਂ ਪਾਸੇ ਖਲੋਤੇ ਸਨ ਅਤੇ ਸਾਰੀਆਂ ਪਾਤਸ਼ਾਹੀਆਂ ਵਿੱਚ ਕਿਤੇ ਅਜੇਹੀ ਬਣੀ ਹੋਈ ਨਹੀਂ ਸੀ 21 ਸੁਲੇਮਾਨ ਪਾਤਸ਼ਾਹ ਦੇ ਪੀਣ ਦੇ ਸਾਰੇ ਭਾਂਡੇ ਸੋਨੇ ਦੇ ਸਨ ਅਤੇ ਲਬਾਨੋਨੀ ਬਣ ਦੇ ਮਹਿਲ ਦੇ ਸਾਰੇ ਭਾਂਡੇ ਕੁੰਦਨ ਸੋਨੇ ਦੇ ਸਨ। ਚਾਂਦੀ ਦਾ ਇੱਕ ਵੀ ਨਹੀਂ ਸੀ, ਸੁਲੇਮਾਨ ਦੇ ਦਿਨਾਂ ਵਿੱਚ ਚਾਂਦੀ ਨੂੰ ਕੋਈ ਪੁੱਛਦਾ ਵੀ ਨਹੀਂ ਸੀ 22 ਕਿਉਂ ਜੋ ਪਾਤਸ਼ਾਹ ਦਾ ਸਮੁੰਦਰ ਦੇ ਉੱਤੇ ਇੱਕ ਤਰਸ਼ੀਸ਼ੀ ਬੇੜਾ ਹੀਰਾਮ ਦੇ ਬੇੜੇ ਦੇ ਨਾਲ ਸੀ। ਤਿੰਨੀਂ ਵਰਹੀਂ ਵਿੱਚ ਇੱਕ ਵਾਰ ਏਹ ਤਰਸ਼ੀਸ਼ੀ ਬੇੜਾ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਤੇ ਮੋਰ ਲੱਦ ਕੇ ਲਿਆਉਂਦਾ ਹੁੰਦਾ ਸੀ 23 ਐਉਂ ਸੁਲੇਮਾਨ ਪਾਤਸ਼ਾਹ ਧਰਤੀ ਦੇ ਸਾਰਿਆਂ ਰਾਜਿਆਂ ਨਾਲੋਂ ਧਨ ਅਤੇ ਬੁੱਧ ਵਿੱਚ ਬਹੁਤ ਵੱਡਾ ਸੀ 24 ਅਤੇ ਸਾਰੀ ਧਰਤੀ ਸੁਲੇਮਾਨ ਦੇ ਮੂੰਹ ਵੱਲ ਤੱਕਦੀ ਹੁੰਦੀ ਸੀ ਭਈ ਉਹ ਦੀ ਬੁੱਧੀ ਸੁਣੇ ਜਿਹੜੀ ਪਰਮੇਸ਼ੁਰ ਨੇ ਉਹ ਦੇ ਮਨ ਵਿੱਚ ਪਾਈ ਸੀ 25 ਉਨ੍ਹਾਂ ਵਿੱਚੋਂ ਹਰ ਮਨੁੱਖ ਆਪਣਾ ਨਜ਼ਰਾਨਾ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ, ਬਸਤਰ, ਸ਼ਸਤਰ, ਮਸਾਲਾਂ, ਘੋੜੇ ਅਤੇ ਖੱਚਰਾਂ ਵਰਹੇ ਦੇ ਵਰਹੇ ਲਿਆਉਂਦਾ ਹੁੰਦਾ ਸੀ।। 26 ਸੁਲੇਮਾਨ ਨੇ ਰਥ ਅਤੇ ਘੋੜ ਚੜ੍ਹੇ ਇਕੱਠੇ ਕੀਤੇ ਅਤੇ ਉਹ ਦੇ ਇੱਕ ਹਜ਼ਾਰ ਚਾਰ ਸੌ ਰਥ ਅਤੇ ਬਾਰਾਂ ਹਜ਼ਾਰ ਘੋੜ ਚੜ੍ਹੇ ਸਨ ਜਿਨ੍ਹਾਂ ਨੂੰ ਉਸ ਨੇ ਰਥਾਂ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਨੇੜੇ ਰੱਖਿਆ 27 ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਪੱਥਰਾਂ ਵਾਂਙੁ ਦਿੱਤੀ ਅਤੇ ਦਿਆਰ ਨੂੰ ਗੁੱਲ੍ਹਰ ਵਾਂਙੁ ਦਿੱਤਾ ਜਿਹੜੀ ਬੇਟ ਵਿੱਚ ਢੇਰਾਂ ਦੇ ਢੇਰ ਹੁੰਦੀ ਹੈ 28 ਓਹ ਘੋੜੇ ਜਿਹੜੇ ਸੁਲੇਮਾਨ ਕੋਲ ਸਨ ਮਿਸਰੋਂ ਲਿਆਏ ਜਾਂਦੇ ਸਨ ਅਤੇ ਪਾਤਸ਼ਾਹ ਦੇ ਬੁਪਾਰੀ ਉਨ੍ਹਾਂ ਨੂੰ ਹਹੇੜ ਵਿੱਚੋਂ ਹਰ ਹਹੇੜ ਦਾ ਭਾ ਬਣਾ ਕੇ ਲੈਂਦੇ ਸਨ 29 ਅਤੇ ਇੱਕ ਰਥ ਛੇ ਸੌ ਰੁਪਏ ਨਾਲ ਮਿਸਰੋਂ ਉਤਾਹਾਂ ਲਿਆਇਆ ਜਾਂਦਾ ਸੀ ਅਤੇ ਇੱਕ ਘੋੜਾ ਡੇਢ ਸੌ ਨਾਲ ਇਸੇ ਤਰਾਂ ਹਿੱਤੀਆਂ ਦੇ ਸਾਰਿਆਂ ਰਾਜਿਆਂ ਲਈ ਅਤੇ ਅਰਾਮੀਆਂ ਦੇ ਰਾਜਿਆਂ ਲਈ ਉਨ੍ਹਾਂ ਦੀ ਰਾਹੀਂ ਲਿਆਏ ਜਾਂਦੇ ਸਨ।।
Total 22 ਅਧਿਆਇ, Selected ਅਧਿਆਇ 10 / 22
×

Alert

×

Punjabi Letters Keypad References