1. ਤਦ ਮੈਂ ਫੇਰ ਮੁੜ ਕੇ ਸਾਰੀਆਂ ਸਖ਼ਤੀਆਂ ਵੱਲ ਜੋ ਸੂਰਜ ਦੇ ਹੇਠ ਹੁੰਦੀਆਂ ਹਨ ਡਿੱਠਾ ਅਤੇ ਵੇਖੋ ਸਤਾਇਆਂ ਹੋਇਆਂ ਦੇ ਅੰਝੂ ਸਨ ਅਤੇ ਓਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਹੀਂ ਸੀ ਅਤੇ ਓਹਨਾਂ ਦੇ ਸਖਤੀ ਕਰਨ ਵਾਲੇ ਬਲਵੰਤ ਸਨ ਪਰ ਓਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਾ ਰਿਹਾ
|
3. ਪਰ ਦੋਹਾਂ ਨਾਲੋਂ ਭਾਗਵਾਨ ਉਹ ਹੈ ਜੋ ਅਜੇ ਹੋਇਆ ਹੀ ਨਹੀਂ, ਜਿਸ ਨੇ ਅਜੇ ਤੋੜੀ ਸੂਰਜ ਦੇ ਹੇਠ ਦਾ ਭੈੜਾ ਕੰਮ ਨਹੀਂ ਡਿੱਠਾ
|
4. ਇਸ ਦੇ ਪਿੱਛੋਂ ਮੈਂ ਸਾਰੀ ਮਿਹਨਤ ਅਤੇ ਸਾਰੀ ਚੰਗੀ ਕਾਰੀਗਰੀ ਨੂੰ ਡਿੱਠਾ ਭਈ ਏਹ ਦਾ ਕਾਰਨ ਮਨੁੱਖ ਦੀ ਆਪਣੇ ਗੁਆਂਢੀ ਦੇ ਨਾਲ ਈਰਖਾ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ
|
8. ਕੋਈ ਤਾਂ ਇਕੱਲਾ ਹੈ ਅਤੇ ਉਹ ਦੇ ਨਾਲ ਕੋਈ ਦੂਜਾ ਨਹੀਂ, ਨਾ ਉਸ ਦੇ ਪੁੱਤ੍ਰ ਹੈ ਨਾ ਭਰਾ, ਤਾਂ ਵੀ ਉਹ ਦੇ ਸਾਰੇ ਧੰਦੇ ਦਾ ਓੜਕ ਨਹੀਂ, ਅਰ ਉਹ ਦੀ ਅੱਖ ਧਨ ਨਾਲ ਨਹੀਂ ਰੱਜਦੀ,-ਮੈਂ ਕਿਹ ਦੇ ਲਈ ਮਿਹਨਤ ਕਰਦਾ ਹਾਂ ਅਤੇ ਆਪਣੀ ਜਿੰਦ ਦੇ ਸੁਖ ਨੂੰ ਗਵਾਉਂਦਾ ਹਾਂ? ਇਹ ਵੀ ਵਿਅਰਥ ਅਤੇ ਬੁਰਾ ਕਸ਼ਟ ਹੈ
|
10. ਕਿਉਂਕਿ ਜੇ ਉਹ ਡਿੱਗ ਪੈਣ ਤਾਂ ਇੱਕ ਜਣਾ ਦੂਜੇ ਨੂੰ ਚੁੱਕੇਗਾ ਪਰ ਹਾਏ ਉਹ ਦੇ ਉੱਤੇ ਜਿਹੜਾ ਇਕੱਲਾ ਡਿੱਗਦਾ ਹੈ ਕਿਉਂ ਜੋ ਉਸ ਦਾ ਦੂਜਾ ਕੋਈ ਨਹੀਂ ਜੋ ਉਹ ਨੂੰ ਚੁੱਕ ਖੜਾ ਕਰੇ!
|
12. ਅਤੇ ਜੇ ਕੋਈ ਇੱਕ ਉੱਤੇ ਪਰਬਲ ਪੈ ਜਾਵੇ ਤਾਂ ਓਹ ਦੋਵੇਂ ਉਹ ਦੇ ਨਾਲ ਮੱਥਾ ਲਾ ਸੱਕਦੇ ਹਨ ਅਤੇ ਤੇਹਰੀ ਰੱਸੀ ਝੱਬਦੇ ਨਹੀਂ ਟੁੱਟਦੀ
|
15. ਮੈਂ ਓਹਨਾਂ ਸਭਨਾਂ ਜੀਉਂਦਿਆਂ ਵੱਲ ਜੋ ਸੂਰਜ ਦੇ ਹੇਠ ਤੁਰਦੇ ਹਨ ਉਸ ਦੂਜੇ ਜੁਆਨ ਸਣੇ ਜੋ ਉਹ ਦੇ ਥਾਂ ਉੱਤੇ ਹੋਵੇਗਾ ਡਿੱਠਾ
|
16. ਓਹਨਾਂ ਸਭਨਾਂ ਲੋਕਾਂ ਦੀ ਹੱਦ ਨਹੀਂ ਜਿੰਨ੍ਹਾਂ ਉੱਤੇ ਉਹ ਪਰਧਾਨ ਹੋਇਆ, ਤਦ ਵੀ ਜਿਹੜੇ ਉਹ ਦੇ ਪਿੱਛੋਂ ਹੋਣਗੇ ਉਹ ਨਾਲ ਖੁਸ਼ ਨਾ ਹੋਣਗੇ। ਸੱਚ ਮੁੱਚ ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!।।
|