1. ਜੇ ਯਹੋਵਾਹ ਸਾਡੀ ਵੱਲ ਨਾ ਹੁੰਦਾ, ਇਸਰਾਏਲ ਇਉਂ ਆਖੇ, -
2. ਜੇ ਉਹ ਯਹੋਵਾਹ ਨਾ ਹੁੰਦਾ ਜਿਹੜਾ ਸਾਡੀ ਵੱਲ ਸੀ, ਜਦ ਆਦਮੀ ਸਾਡੇ ਵਿਰੁੱਧ ਉੱਠੇ,
3. ਤਾਂ ਓਹ ਸਾਨੂੰ ਜੀਉਂਦਿਆਂ ਨੂੰ ਭੱਖ ਲੈਂਦੇ, ਜਦ ਉਨ੍ਹਾਂ ਦਾ ਕ੍ਰੋਧ ਸਾਡੇ ਉੱਤੇ ਭੜਕ ਉੱਠਿਆ,
4. ਤਾਂ ਸਾਨੂੰ ਪਾਣੀ ਰੋੜ੍ਹ ਲੈ ਜਾਂਦੇ, ਅਤੇ ਨਾਲਾ ਸਾਡੀ ਜਾਨ ਦੇ ਉੱਤੋਂ ਦੀ ਵਗ ਜਾਂਦਾ, -
5. ਤਾਂ ਠਾਠਾਂ ਮਾਰਦਾ ਪਾਣੀ ਸਾਡੀ ਜਾਨ ਦੇ ਉੱਤੋਂ ਦੀ ਲੰਘ ਜਾਂਦਾ!।।
6. ਯਹੋਵਾਹ ਮੁਬਾਰਕ ਹੋਵੇ, ਜਿਹ ਨੇ ਸਾਨੂੰ ਉਨ੍ਹਾਂ ਦੇ ਦੰਦਾਂ ਦਾ ਸ਼ਿਕਾਰ ਹੋਣ ਨਾ ਦਿੱਤਾ!
7. ਸਾਡੀ ਜਾਨ ਚਿੜੀ ਵਾਂਙੁ ਚਿੜੀਮਾਰ ਦੀ ਫਾਹੀ ਤੋਂ ਛੁਡਾਈ ਗਈ, - ਫਾਹੀ ਟੁੱਟੀ, ਸਾਡੀ ਜਾਨ ਛੁੱਟੀ।
8. ਸਾਡੀ ਸਹਾਇਤਾ ਯਹੋਵਾਹ ਦੇ ਨਾਮ ਵਿੱਚ ਹੈ, ਜਿਹੜਾ ਅਕਾਸ਼ ਤੇ ਧਰਤੀ ਦਾ ਕਰਤਾ ਹੈ।।