ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
1. ਮੈਂ ਜਿਗਰਾ ਕਰ ਕੇ ਯਹੋਵਾਹ ਨੂੰ ਉਡੀਕਿਆ, ਅਤੇ ਉਸ ਨੇ ਮੇਰੀ ਵੱਲ ਝੁੱਕ ਕੇ ਮੇਰੀ ਦੁਹਾਈ ਸੁਣ ਲਈ।
2. ਉਸ ਨੇ ਮੈਨੂੰ ਭਿਆਨਕ ਟੋਏ ਵਿੱਚੋਂ ਸਗੋਂ ਚਿਕੜ ਦੀ ਖੁੱਭਣ ਵਿੱਚੋਂ ਕੱਢ ਲਿਆ, ਅਤੇ ਮੇਰੇ ਪੈਰਾਂ ਨੂੰ ਚਟਾਨ ਉੱਤੇ ਰੱਖ ਕੇ ਮੇਰੀਆਂ ਚਾਲਾਂ ਨੂੰ ਦ੍ਰਿੜ੍ਹ ਕੀਤਾ।
3. ਉਸ ਨੇ ਇੱਕ ਨਵਾਂ ਗੀਤ ਮੇਰੇ ਮੂੰਹ ਵਿੱਚ ਪਾਇਆ, ਅਰਥਾਤ ਸਾਡੇ ਪਰਮੇਸ਼ੁਰ ਦੀ ਉਸਤਤ ਦਾ। ਬਹੁਤੇ ਵੇਖਣਗੇ ਅਤੇ ਡਰ ਜਾਣਗੇ, ਅਤੇ ਯਹੋਵਾਹ ਉੱਤੇ ਭਰੋਸਾ ਰੱਖਣਗੇ।
4. ਧੰਨ ਹੈ ਉਹ ਪੁਰਸ਼ ਜਿਹੜਾ ਯਹੋਵਾਹ ਨੂੰ ਆਪਣਾ ਆਸਰਾ ਬਣਾਉਂਦਾ ਹੈ, ਅਤੇ ਹੰਕਾਰੀਆਂ ਅਰ ਝੂਠੇ ਕੁਰਾਹੀਆਂ ਵੱਲ ਰੁੱਕ ਹੀ ਨਹੀਂ ਕਰਦਾ।।
5. ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੇਰੇ ਅਚਰਜ ਕੰਮ ਜਿਹੜੇ ਤੈਂ ਕੀਤੇ ਬਹੁਤ ਸਾਰੇ ਹਨ, ਨਾਲੇ ਤੇਰੇ ਉਪਾਓ ਜਿਹੜੇ ਸਾਡੇ ਲਈ ਹਨ, ਤੇਰਾ ਸ਼ਰੀਕ ਕੋਈ ਨਹੀਂ ਹੈ! ਜੇ ਮੈਂ ਉਨ੍ਹਾਂ ਨੂੰ ਖੋਲ੍ਹ ਕੇ ਦੱਸਾਂ, ਤਾਂ ਓਹ ਲੇਖਿਓਂ ਬਾਹਰ ਹਨ।
6. ਬਲੀਦਾਨ ਅਰ ਭੇਟ ਤੋਂ ਤੂੰ ਪਰਸੰਨ ਨਹੀਂ ਹੁੰਦਾ, ਤੈਂ ਮੇਰੇ ਕੰਮ ਖੋਲ੍ਹੇ ਹਨ, ਹੋਮ ਬਲੀ ਅਰ ਪਾਪ ਬਲੀ ਤੈਂ ਨਹੀਂ ਮੰਗੀਆਂ।
7. ਤਦ ਮੈਂ ਆਖਿਆ, ਵੇਖ ਮੈਂ ਆਇਆ ਹਾਂ। ਪੁਸਤਕ ਦੀ ਪੱਤ੍ਰੀ ਵਿੱਚ ਮੇਰੇ ਲਈ ਲਿਖਿਆ ਹੋਇਆ ਹੈ
8. ਭਈ ਤੇਰੀ ਇੱਛਿਆ ਨੂੰ ਪੂਰਿਆਂ ਕਰਨ ਵਿੱਚ, ਹੇ ਮੇਰੇ ਪਰਮੇਸ਼ੁਰ, ਮੈਂ ਪਰਸੰਨ ਹਾਂ, ਅਤੇ ਤੇਰੀ ਬਿਵਸਥਾ ਮੇਰੇ ਰਿਦੇ ਦੇ ਅੰਦਰ ਹੈ।
9. ਮੈਂ ਮਹਾ ਸਭਾ ਵਿੱਚ ਧਰਮ ਦੀ ਖੁਸ਼ ਖਬਰੀ ਦਾ ਪਰਚਾਰ ਕੀਤਾ ਹੈ, - ਵੇਖ, ਮੈਂ ਆਪਣੇ ਬੁੱਲਾਂ ਨੂੰ ਨਹੀਂ ਰੋਕਾਂਗਾ, ਹੇ ਯਹੋਵਾਹ, ਤੂੰ ਇਹ ਜਾਣਦਾ ਹੈਂ।
10. ਮੈਂ ਤੇਰੇ ਧਰਮ ਨੂੰ ਆਪਣੇ ਮਨ ਵਿੱਚ ਲੁਕਾ ਨਹੀਂ ਛੱਡਿਆ, ਮੈਂ ਸਗੋਂ ਤੇਰੀ ਵਫ਼ਾਦਾਰੀ ਅਤੇ ਤੇਰੀ ਮੁਕਤੀ ਦਾ ਚਰਚਾ ਕੀਤਾ, ਮੈਂ ਤੇਰੀ ਦਯਾ ਅਤੇ ਤੇਰੀ ਸਚਿਅਈ ਮਹਾਸਭਾ ਤੋਂ ਨਹੀਂ ਛਿਪਾਈ।।
11. ਹੇ ਯਹੋਵਾਹ, ਤੂੰ ਆਪਣਾ ਰਹਮ ਮੈਂਥੋਂ ਨਾ ਡੱਕ, ਤੇਰੀ ਦਯਾ ਅਤੇ ਤੇਰਾ ਸਤ ਹਰ ਵੇਲੇ ਮੇਰੀ ਰੱਛਿਆ ਕਰਨ,
12. ਕਿਉਂ ਜੋ ਅਣਗਿਣਤ ਬੁਰਿਆਈਆਂ ਨੇ ਮੇਰੇ ਦੁਆਲੇ ਘੇਰਾ ਪਾ ਲਿਆ, ਮੇਰੀਆਂ ਬਦੀਆਂ ਨੇ ਮੈਨੂੰ ਆਣ ਫੜਿਆ ਹੈ, ਅਤੇ ਮੈਂ ਨਿਗਾਹ ਨਹੀਂ ਉਠਾ ਸੱਕਦਾ। ਓਹ ਤਾਂ ਮੇਰੇ ਸਿਰ ਦੇ ਵਾਲਾਂ ਨਾਲੋਂ ਵਧ ਹਨ, ਅਤੇ ਮੇਰਾ ਦਿਲ ਥੋਥਾ ਹੋ ਗਿਆ।
13. ਹੇ ਯਹੋਵਾਹ, ਕਿਰਪਾ ਕਰ ਕੇ ਮੇਰੇ ਛੁਟਕਾਰੇ ਦੇ ਲਈ, ਹੇ ਯਹੋਵਾਹ, ਮੇਰੀ ਸਹਾਇਤਾ ਦੇ ਲਈ ਛੇਤੀ ਕਰ!
14. ਜਿਹੜੇ ਮੇਰੀ ਜਾਨ ਨੂੰ ਕੋਹਣ ਲਈ ਭਾਲਦੇ ਹਨ, ਓਹ ਸਾਰੇ ਦੇ ਸਾਰੇ ਲੱਜਿਆਵਾਨ ਹੋਣ ਅਤੇ ਘਾਬਰ ਜਾਣ! ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਹਾਂ ਹਟਾਏ ਜਾਣ ਅਰ ਸ਼ਰਮਿੰਦੇ ਹੋਣ!
15. ਜੋ ਮੈਨੂੰ ਆਹਾ, ਆਹਾ! ਆਖਦੇ ਹਨ, ਓਹ ਆਪਣੀ ਲਾਜ ਦੇ ਮਾਰੇ ਉੱਜੜ ਜਾਣ!।।
16. ਜਿੰਨੇ ਤੇਰੇ ਤਾਲਿਬ ਹਨ, ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਣ, ਯਹੋਵਾਹ ਦੀ ਵਡਿਆਈ ਹੋਵੇ!
17. ਮੈਂ ਤਾਂ ਮਸਕੀਨ ਤੇ ਕੰਗਾਲ ਹਾਂ, ਤਾਂ ਵੀ ਯਹੋਵਾਹ ਮੇਰੀ ਚਿੰਤਾ ਕਰਦਾ ਹੈ। ਤੂੰ ਹੀ ਮੇਰਾ ਸਹਾਇਕ ਅਤੇ ਮੇਰਾ ਛੁਡਾਉਣ ਵਾਲਾ ਹੈਂ, ਹੇ ਮੇਰੇ ਪਰਮੇਸ਼ੁਰ, ਢਿੱਲ ਨਾ ਲਾ!।।
Total 150 ਅਧਿਆਇ, Selected ਅਧਿਆਇ 40 / 150
1 ਮੈਂ ਜਿਗਰਾ ਕਰ ਕੇ ਯਹੋਵਾਹ ਨੂੰ ਉਡੀਕਿਆ, ਅਤੇ ਉਸ ਨੇ ਮੇਰੀ ਵੱਲ ਝੁੱਕ ਕੇ ਮੇਰੀ ਦੁਹਾਈ ਸੁਣ ਲਈ। 2 ਉਸ ਨੇ ਮੈਨੂੰ ਭਿਆਨਕ ਟੋਏ ਵਿੱਚੋਂ ਸਗੋਂ ਚਿਕੜ ਦੀ ਖੁੱਭਣ ਵਿੱਚੋਂ ਕੱਢ ਲਿਆ, ਅਤੇ ਮੇਰੇ ਪੈਰਾਂ ਨੂੰ ਚਟਾਨ ਉੱਤੇ ਰੱਖ ਕੇ ਮੇਰੀਆਂ ਚਾਲਾਂ ਨੂੰ ਦ੍ਰਿੜ੍ਹ ਕੀਤਾ। 3 ਉਸ ਨੇ ਇੱਕ ਨਵਾਂ ਗੀਤ ਮੇਰੇ ਮੂੰਹ ਵਿੱਚ ਪਾਇਆ, ਅਰਥਾਤ ਸਾਡੇ ਪਰਮੇਸ਼ੁਰ ਦੀ ਉਸਤਤ ਦਾ। ਬਹੁਤੇ ਵੇਖਣਗੇ ਅਤੇ ਡਰ ਜਾਣਗੇ, ਅਤੇ ਯਹੋਵਾਹ ਉੱਤੇ ਭਰੋਸਾ ਰੱਖਣਗੇ। 4 ਧੰਨ ਹੈ ਉਹ ਪੁਰਸ਼ ਜਿਹੜਾ ਯਹੋਵਾਹ ਨੂੰ ਆਪਣਾ ਆਸਰਾ ਬਣਾਉਂਦਾ ਹੈ, ਅਤੇ ਹੰਕਾਰੀਆਂ ਅਰ ਝੂਠੇ ਕੁਰਾਹੀਆਂ ਵੱਲ ਰੁੱਕ ਹੀ ਨਹੀਂ ਕਰਦਾ।। 5 ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੇਰੇ ਅਚਰਜ ਕੰਮ ਜਿਹੜੇ ਤੈਂ ਕੀਤੇ ਬਹੁਤ ਸਾਰੇ ਹਨ, ਨਾਲੇ ਤੇਰੇ ਉਪਾਓ ਜਿਹੜੇ ਸਾਡੇ ਲਈ ਹਨ, ਤੇਰਾ ਸ਼ਰੀਕ ਕੋਈ ਨਹੀਂ ਹੈ! ਜੇ ਮੈਂ ਉਨ੍ਹਾਂ ਨੂੰ ਖੋਲ੍ਹ ਕੇ ਦੱਸਾਂ, ਤਾਂ ਓਹ ਲੇਖਿਓਂ ਬਾਹਰ ਹਨ। 6 ਬਲੀਦਾਨ ਅਰ ਭੇਟ ਤੋਂ ਤੂੰ ਪਰਸੰਨ ਨਹੀਂ ਹੁੰਦਾ, ਤੈਂ ਮੇਰੇ ਕੰਮ ਖੋਲ੍ਹੇ ਹਨ, ਹੋਮ ਬਲੀ ਅਰ ਪਾਪ ਬਲੀ ਤੈਂ ਨਹੀਂ ਮੰਗੀਆਂ। 7 ਤਦ ਮੈਂ ਆਖਿਆ, ਵੇਖ ਮੈਂ ਆਇਆ ਹਾਂ। ਪੁਸਤਕ ਦੀ ਪੱਤ੍ਰੀ ਵਿੱਚ ਮੇਰੇ ਲਈ ਲਿਖਿਆ ਹੋਇਆ ਹੈ 8 ਭਈ ਤੇਰੀ ਇੱਛਿਆ ਨੂੰ ਪੂਰਿਆਂ ਕਰਨ ਵਿੱਚ, ਹੇ ਮੇਰੇ ਪਰਮੇਸ਼ੁਰ, ਮੈਂ ਪਰਸੰਨ ਹਾਂ, ਅਤੇ ਤੇਰੀ ਬਿਵਸਥਾ ਮੇਰੇ ਰਿਦੇ ਦੇ ਅੰਦਰ ਹੈ। 9 ਮੈਂ ਮਹਾ ਸਭਾ ਵਿੱਚ ਧਰਮ ਦੀ ਖੁਸ਼ ਖਬਰੀ ਦਾ ਪਰਚਾਰ ਕੀਤਾ ਹੈ, - ਵੇਖ, ਮੈਂ ਆਪਣੇ ਬੁੱਲਾਂ ਨੂੰ ਨਹੀਂ ਰੋਕਾਂਗਾ, ਹੇ ਯਹੋਵਾਹ, ਤੂੰ ਇਹ ਜਾਣਦਾ ਹੈਂ। 10 ਮੈਂ ਤੇਰੇ ਧਰਮ ਨੂੰ ਆਪਣੇ ਮਨ ਵਿੱਚ ਲੁਕਾ ਨਹੀਂ ਛੱਡਿਆ, ਮੈਂ ਸਗੋਂ ਤੇਰੀ ਵਫ਼ਾਦਾਰੀ ਅਤੇ ਤੇਰੀ ਮੁਕਤੀ ਦਾ ਚਰਚਾ ਕੀਤਾ, ਮੈਂ ਤੇਰੀ ਦਯਾ ਅਤੇ ਤੇਰੀ ਸਚਿਅਈ ਮਹਾਸਭਾ ਤੋਂ ਨਹੀਂ ਛਿਪਾਈ।।
11 ਹੇ ਯਹੋਵਾਹ, ਤੂੰ ਆਪਣਾ ਰਹਮ ਮੈਂਥੋਂ ਨਾ ਡੱਕ, ਤੇਰੀ ਦਯਾ ਅਤੇ ਤੇਰਾ ਸਤ ਹਰ ਵੇਲੇ ਮੇਰੀ ਰੱਛਿਆ ਕਰਨ,
12 ਕਿਉਂ ਜੋ ਅਣਗਿਣਤ ਬੁਰਿਆਈਆਂ ਨੇ ਮੇਰੇ ਦੁਆਲੇ ਘੇਰਾ ਪਾ ਲਿਆ, ਮੇਰੀਆਂ ਬਦੀਆਂ ਨੇ ਮੈਨੂੰ ਆਣ ਫੜਿਆ ਹੈ, ਅਤੇ ਮੈਂ ਨਿਗਾਹ ਨਹੀਂ ਉਠਾ ਸੱਕਦਾ। ਓਹ ਤਾਂ ਮੇਰੇ ਸਿਰ ਦੇ ਵਾਲਾਂ ਨਾਲੋਂ ਵਧ ਹਨ, ਅਤੇ ਮੇਰਾ ਦਿਲ ਥੋਥਾ ਹੋ ਗਿਆ। 13 ਹੇ ਯਹੋਵਾਹ, ਕਿਰਪਾ ਕਰ ਕੇ ਮੇਰੇ ਛੁਟਕਾਰੇ ਦੇ ਲਈ, ਹੇ ਯਹੋਵਾਹ, ਮੇਰੀ ਸਹਾਇਤਾ ਦੇ ਲਈ ਛੇਤੀ ਕਰ! 14 ਜਿਹੜੇ ਮੇਰੀ ਜਾਨ ਨੂੰ ਕੋਹਣ ਲਈ ਭਾਲਦੇ ਹਨ, ਓਹ ਸਾਰੇ ਦੇ ਸਾਰੇ ਲੱਜਿਆਵਾਨ ਹੋਣ ਅਤੇ ਘਾਬਰ ਜਾਣ! ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਹਾਂ ਹਟਾਏ ਜਾਣ ਅਰ ਸ਼ਰਮਿੰਦੇ ਹੋਣ! 15 ਜੋ ਮੈਨੂੰ ਆਹਾ, ਆਹਾ! ਆਖਦੇ ਹਨ, ਓਹ ਆਪਣੀ ਲਾਜ ਦੇ ਮਾਰੇ ਉੱਜੜ ਜਾਣ!।। 16 ਜਿੰਨੇ ਤੇਰੇ ਤਾਲਿਬ ਹਨ, ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਣ, ਯਹੋਵਾਹ ਦੀ ਵਡਿਆਈ ਹੋਵੇ! 17 ਮੈਂ ਤਾਂ ਮਸਕੀਨ ਤੇ ਕੰਗਾਲ ਹਾਂ, ਤਾਂ ਵੀ ਯਹੋਵਾਹ ਮੇਰੀ ਚਿੰਤਾ ਕਰਦਾ ਹੈ। ਤੂੰ ਹੀ ਮੇਰਾ ਸਹਾਇਕ ਅਤੇ ਮੇਰਾ ਛੁਡਾਉਣ ਵਾਲਾ ਹੈਂ, ਹੇ ਮੇਰੇ ਪਰਮੇਸ਼ੁਰ, ਢਿੱਲ ਨਾ ਲਾ!।।
Total 150 ਅਧਿਆਇ, Selected ਅਧਿਆਇ 40 / 150
×

Alert

×

Punjabi Letters Keypad References