ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2. ਹੇ ਆਦਮੀ ਦੇ ਪੁੱਤ੍ਰ, ਕੀ ਅੰਗੂਰ ਦੀ ਲੱਕੜੀ ਹੋਰਨਾਂ ਬਿਰਛਾਂ ਦੀ ਲੱਕੜੀ ਨਾਲੋਂ ਅਰਥਾਤ ਅੰਗੂਰ ਦੀ ਟਹਿਣੀ ਜਿਹੜੀ ਜੰਗਲ ਦੇ ਰੁੱਖਾਂ ਵਿੱਚ ਹੈ ਕੁਝ ਚੰਗੀ ਹੈॽ
3. ਕੀ ਉਹ ਦੀ ਲੱਕੜ ਵਿਚੋਂ ਕੋਈ ਲੈਂਦਾ ਹੈ ਕਿ ਉਸ ਤੋਂ ਕੁਝ ਬਣਾਵੇॽ ਯਾ ਲੋਕ ਬਰਤਨ ਲਟਕਾਉਣ ਲਈ ਉਹ ਦੀਆਂ ਕਿੱਲੀਆਂ ਬਣਾਉਂਦੇ ਹਨॽ
4. ਵੇਖ, ਉਹ ਅੱਗ ਵਿੱਚ ਬਾਲਣ ਦੇ ਥਾਂ ਦਿੱਤੀ ਜਾਂਦੀ ਹੈ ਅਤੇ ਜਦੋਂ ਅੱਗ ਨੇ ਉਹ ਦੇ ਦੋਵਾਂ ਸਿਰਿਆਂ ਨੂੰ ਖਾ ਲਿਆ ਅਤੇ ਵਿਚਕਾਰਲੇ ਹਿੱਸੇ ਨੂੰ ਵੀ ਸੁਆਹ ਬਣਾ ਦਿੱਤਾ ਤਾਂ ਕੀ ਉਹ ਕਿਸੇ ਕੰਮ ਦੀ ਹੈॽ
5. ਵੇਖ, ਜਦੋਂ ਉਹ ਸਾਬਤ ਸੀ ਤਾਂ ਕਿਸੇ ਕੰਮ ਦੀ ਨਹੀਂ ਸੀ ਅਤੇ ਜਦੋਂ ਉਹ ਅੱਗ ਵਿੱਚ ਸੜ ਕੇ ਸੁਆਹ ਬਣ ਗਈ ਤਾਂ ਕਿਸੇ ਕੰਮ ਦੀ ਹੈॽ
6. ਸੋ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਿਦਾਂ ਮੈਂ ਜੰਗਲ ਦੇ ਦਰਖ਼ਤਾਂ ਵਿੱਚੋਂ ਅੰਗੂਰ ਦੇ ਦਰਖ਼ਤ ਨੂੰ ਬਾਲਣ ਲਈ ਦਿੱਤਾ ਹੈ ਓਦਾਂ ਹੀ ਯਰੂਸ਼ਲਮ ਦੇ ਵਾਸੀਆਂ ਨੂੰ ਦਿਆਂਗਾ
7. ਅਤੇ ਮੇਰਾ ਚਿਹਰਾ ਉਨ੍ਹਾਂ ਦੇ ਵਿਰੁੱਧ ਹੋਵੇਗਾ। ਓਹ ਅੱਗ ਵਿੱਚੋਂ ਭੱਜ ਨਿੱਕਲਣਗੇ ਪਰ ਅੱਗ ਉਨ੍ਹਾਂ ਨੂੰ ਭਸਮ ਕਰੇਗੀ ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ, ਜਦੋਂ ਮੈਂ ਆਪਣਾ ਚਿਹਰਾ ਉਨ੍ਹਾਂ ਦੇ ਵਿਰੁੱਧ ਕਰਾਂਗਾ
8. ਅਤੇ ਮੈਂ ਦੇਸ ਨੂੰ ਉਜਾੜ ਸੁੱਟਾਂਗਾ, ਏਸ ਲਈ ਕਿ ਉਨ੍ਹਾਂ ਨੇ ਵੱਡੀ ਭਾਰੀ ਬੇਈਮਾਨੀ ਕੀਤੀ ਹੈ, ਪ੍ਰਭੁ ਯਹੋਵਾਹ ਦਾ ਵਾਕ ਹੈ।।

Notes

No Verse Added

Total 48 ਅਧਿਆਇ, Selected ਅਧਿਆਇ 15 / 48
ਹਿਜ਼ ਕੀ ਐਲ 15:27
1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ 2 ਹੇ ਆਦਮੀ ਦੇ ਪੁੱਤ੍ਰ, ਕੀ ਅੰਗੂਰ ਦੀ ਲੱਕੜੀ ਹੋਰਨਾਂ ਬਿਰਛਾਂ ਦੀ ਲੱਕੜੀ ਨਾਲੋਂ ਅਰਥਾਤ ਅੰਗੂਰ ਦੀ ਟਹਿਣੀ ਜਿਹੜੀ ਜੰਗਲ ਦੇ ਰੁੱਖਾਂ ਵਿੱਚ ਹੈ ਕੁਝ ਚੰਗੀ ਹੈॽ 3 ਕੀ ਉਹ ਦੀ ਲੱਕੜ ਵਿਚੋਂ ਕੋਈ ਲੈਂਦਾ ਹੈ ਕਿ ਉਸ ਤੋਂ ਕੁਝ ਬਣਾਵੇॽ ਯਾ ਲੋਕ ਬਰਤਨ ਲਟਕਾਉਣ ਲਈ ਉਹ ਦੀਆਂ ਕਿੱਲੀਆਂ ਬਣਾਉਂਦੇ ਹਨॽ 4 ਵੇਖ, ਉਹ ਅੱਗ ਵਿੱਚ ਬਾਲਣ ਦੇ ਥਾਂ ਦਿੱਤੀ ਜਾਂਦੀ ਹੈ ਅਤੇ ਜਦੋਂ ਅੱਗ ਨੇ ਉਹ ਦੇ ਦੋਵਾਂ ਸਿਰਿਆਂ ਨੂੰ ਖਾ ਲਿਆ ਅਤੇ ਵਿਚਕਾਰਲੇ ਹਿੱਸੇ ਨੂੰ ਵੀ ਸੁਆਹ ਬਣਾ ਦਿੱਤਾ ਤਾਂ ਕੀ ਉਹ ਕਿਸੇ ਕੰਮ ਦੀ ਹੈॽ 5 ਵੇਖ, ਜਦੋਂ ਉਹ ਸਾਬਤ ਸੀ ਤਾਂ ਕਿਸੇ ਕੰਮ ਦੀ ਨਹੀਂ ਸੀ ਅਤੇ ਜਦੋਂ ਉਹ ਅੱਗ ਵਿੱਚ ਸੜ ਕੇ ਸੁਆਹ ਬਣ ਗਈ ਤਾਂ ਕਿਸੇ ਕੰਮ ਦੀ ਹੈॽ 6 ਸੋ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਿਦਾਂ ਮੈਂ ਜੰਗਲ ਦੇ ਦਰਖ਼ਤਾਂ ਵਿੱਚੋਂ ਅੰਗੂਰ ਦੇ ਦਰਖ਼ਤ ਨੂੰ ਬਾਲਣ ਲਈ ਦਿੱਤਾ ਹੈ ਓਦਾਂ ਹੀ ਯਰੂਸ਼ਲਮ ਦੇ ਵਾਸੀਆਂ ਨੂੰ ਦਿਆਂਗਾ 7 ਅਤੇ ਮੇਰਾ ਚਿਹਰਾ ਉਨ੍ਹਾਂ ਦੇ ਵਿਰੁੱਧ ਹੋਵੇਗਾ। ਓਹ ਅੱਗ ਵਿੱਚੋਂ ਭੱਜ ਨਿੱਕਲਣਗੇ ਪਰ ਅੱਗ ਉਨ੍ਹਾਂ ਨੂੰ ਭਸਮ ਕਰੇਗੀ ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ, ਜਦੋਂ ਮੈਂ ਆਪਣਾ ਚਿਹਰਾ ਉਨ੍ਹਾਂ ਦੇ ਵਿਰੁੱਧ ਕਰਾਂਗਾ 8 ਅਤੇ ਮੈਂ ਦੇਸ ਨੂੰ ਉਜਾੜ ਸੁੱਟਾਂਗਾ, ਏਸ ਲਈ ਕਿ ਉਨ੍ਹਾਂ ਨੇ ਵੱਡੀ ਭਾਰੀ ਬੇਈਮਾਨੀ ਕੀਤੀ ਹੈ, ਪ੍ਰਭੁ ਯਹੋਵਾਹ ਦਾ ਵਾਕ ਹੈ।।
Total 48 ਅਧਿਆਇ, Selected ਅਧਿਆਇ 15 / 48
Common Bible Languages
West Indian Languages
×

Alert

×

punjabi Letters Keypad References