ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਤਦ ਯਹੋਵਾਹ ਨੇ ਅਬਰਾਮ ਨੂੰ ਆਖਿਆ ਤੂੰ ਆਪਣੇ ਦੇਸ ਤੋਂ ਅਰ ਆਪਣੇ ਸਾਕਾਂ ਤੋਂ ਅਰ ਆਪਣੇ ਪਿਤਾ ਦੇ ਘਰ ਤੋਂ ਉਸ ਦੇਸ ਨੂੰ ਜੋ ਮੈਂ ਤੈਨੂੰ ਵਿਖਾਵਾਂਗਾ ਨਿੱਕਲ ਤੁਰ
2. ਅਤੇ ਮੈਂ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਰ ਮੈਂ ਤੈਨੂੰ ਅਸੀਸ ਦਿਆਂਗਾ ਅਰ ਮੈਂ ਤੇਰਾ ਨਾਉਂ ਵੱਡਾ ਕਰਾਂਗਾ ਅਰ ਤੂੰ ਬਰਕਤ ਦਾ ਕਾਰਨ ਹੋ
3. ਜੋ ਤੈਨੂੰ ਅਸੀਸ ਦਿੰਦੇ ਹਨ ਮੈਂ ਉਨ੍ਹਾਂ ਨੂੰ ਅਸੀਸ ਦਿਆਂਗਾ ਅਤੇ ਜੋ ਤੈਨੂੰ ਤੁੱਛ ਜਾਣਦਾ ਹੈ ਮੈਂ ਉਹ ਨੂੰ ਸਰਾਪ ਦਿਆਂਗਾ ਅਤੇ ਤੇਰੇ ਕਾਰਨ ਸਰਿਸ਼ਟੀ ਦੇ ਸਾਰੇ ਘਰਾਣੇ ਮੁਬਾਰਕ ਹੋਣਗੇ
4. ਸੋ ਅਬਰਾਮ ਜਿਵੇਂ ਯਹੋਵਾਹ ਉਸ ਨੂੰ ਬੋਲਿਆ ਸੀ ਚੱਲਿਆ ਅਤੇ ਲੂਤ ਵੀ ਉਹ ਦੇ ਨਾਲ ਚੱਲਿਆ। ਅਬਰਾਮ ਦੀ ਉਮਰ ਪਝੱਤਰਾਂ ਵਰਿਹਾਂ ਦੀ ਸੀ ਜਦ ਉਹ ਹਾਰਾਨ ਤੋਂ ਨਿੱਕਲਿਆ
5. ਤਾਂ ਅਬਰਾਮ ਸਾਰਈ ਆਪਣੀ ਪਤਨੀ ਨੂੰ ਅਰ ਲੂਤ ਆਪਣੇ ਭਤੀਜੇ ਨੂੰ ਅਰ ਉਨ੍ਹਾਂ ਦੇ ਸਭ ਧਨ ਨੂੰ ਜੋ ਉਨ੍ਹਾਂ ਨੇ ਇੱਕਠਾ ਕੀਤਾ ਅਰ ਉਨ੍ਹਾਂ ਜੀਵਾਂ ਨੂੰ ਜਿਨ੍ਹਾਂ ਨੂੰ ਉਨ੍ਹਾਂ ਨੇ ਹਾਰਾਨ ਵਿੱਚ ਪਰਾਪਤ ਕੀਤਾ ਸੀ ਲੈਕੇ ਕਨਾਨ ਦੇਸ ਨੂੰ ਜਾਣ ਲਈ ਨਿੱਕਲ ਤੁਰਿਆ ਅਤੇ ਓਹ ਕਨਾਨ ਦੇਸ ਵਿੱਚ ਆਏ
6. ਅਤੇ ਅਬਰਾਮ ਦੇਸ ਦੇ ਵਿੱਚੋਂ ਦੀ ਸ਼ਕਮ ਦੀ ਥਾਂ ਤਾਈਂ ਅਰਥਾਤ ਮੋਰਹ ਦੇ ਬਲੂਤ ਤਾਈਂ ਲੰਘਿਆ ਅਤੇ ਕਨਾਨੀ ਅਜੇ ਉਸ ਦੇਸ ਵਿੱਚ ਹੈ ਸਨ
7. ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਨ ਦੇਕੇ ਆਖਿਆ ਕਿ ਤੇਰੀ ਅੰਸ ਨੂੰ ਮੈਂ ਇਹ ਧਰਤੀ ਦਿਆਂਗਾ ਅਤੇ ਉਸ ਨੇ ਉੱਥੇ ਇੱਕ ਜਗਵੇਦੀ ਯਹੋਵਾਹ ਲਈ ਜਿਸ ਨੇ ਉਹ ਨੂੰ ਦਰਸ਼ਨ ਦਿੱਤਾ ਸੀ ਬਣਾਈ
8. ਤਦ ਉੱਥੋਂ ਉਹ ਨੇ ਇੱਕ ਪਹਾੜ ਨੂੰ ਜੋ ਬੈਤ-ਏਲ ਤੋਂ ਪੂਰਬ ਵੱਲ ਹੈ ਜਾ ਕੇ ਆਪਣਾ ਤੰਬੂ ਲਾਇਆ। ਜਿੱਥੋਂ ਬੈਤ-ਏਲ ਲਹਿੰਦੇ ਪਾਸੇ ਅਰ ਅਈ ਚੜ੍ਹਦੇ ਪਾਸੇ ਸੀ ਉੱਥੇ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਰ ਯਹੋਵਾਹ ਦਾ ਨਾਮ ਲਿਆ
9. ਤਾਂ ਅਬਰਾਮ ਸਫਰ ਕਰਦਾ ਕਰਦਾ ਦੱਖਣ ਵੱਲ ਤੁਰਿਆ ਗਿਆ।।
10. ਫੇਰ ਉਸ ਦੇਸ ਵਿੱਚ ਕਾਲ ਪੈ ਗਿਆ ਅਤੇ ਅਬਰਾਮ ਵਾਸ ਕਰਨ ਲਈ ਮਿਸਰ ਨੂੰ ਗਿਆ ਕਿਉਂਕਿ ਕਾਲ ਧਰਤੀ ਉੱਤੇ ਭਾਰੀ ਸੀ
11. ਐਉਂ ਹੋਇਆ ਜਦ ਉਹ ਮਿਸਰ ਵਿੱਚ ਵੜਨ ਲਈ ਨੇੜੇ ਆਇਆ ਤਾਂ ਉਸ ਨੇ ਸਾਰਈ ਆਪਣੀ ਪਤਨੀ ਨੂੰ ਆਖਿਆ ਹੁਣ ਵੇਖ ਮੈਂ ਜਾਣਦਾ ਹਾਂ ਕਿ ਤੂੰ ਰੂਪਵੰਤੀ ਇਸਤਰੀ ਹੈਂ
12. ਸੋ ਐਉਂ ਹੋਊਗਾ ਜਦ ਮਿਸਰੀ ਤੈਨੂੰ ਵੇਖਣਗੇ ਤਦ ਓਹ ਕਹਿਣਗੇ ਕਿ ਇਹ ਉਸ ਦੀ ਤੀਵੀਂ ਹੈ ਅਤੇ ਓਹ ਮੈਨੂੰ ਮਾਰ ਸੁੱਟਣਗੇ ਪਰ ਤੈਨੂੰ ਜੀਉਂਦੀ ਰੱਖ ਲੈਣਗੇ
13. ਤੂੰ ਆਖੀਂ ਕਿ ਮੈਂ ਉਹ ਦੀ ਭੈਣ ਹਾਂ ਤਾਂ ਜੋ ਤੇਰੇ ਕਾਰਨ ਮੇਰਾ ਭਲਾ ਹੋਵੇ ਅਤੇ ਮੇਰੀ ਜਾਨ ਤੇਰੇ ਕਾਰਨ ਬਚ ਰਹੇ
14. ਤਾਂ ਐਉਂ ਹੋਇਆ ਜਦ ਅਬਰਾਮ ਮਿਸਰ ਵਿੱਚ ਆਇਆ ਤਾਂ ਮਿਸਰੀਆਂ ਨੇ ਉਹ ਦੀ ਪਤਨੀ ਨੂੰ ਵੇਖਿਆ ਕਿ ਉਹ ਬਹੁਤ ਸੋਹਣੀ ਹੈ
15. ਅਤੇ ਫ਼ਿਰਾਊਨ ਦੇ ਸਰਦਾਰਾਂ ਨੇ ਉਹ ਨੂੰ ਵੇਖਕੇ ਫ਼ਿਰਾਊਨ ਦੇ ਅੱਗੇ ਉਹ ਦੀ ਵਡਿਆਈ ਕੀਤੀ ਤਾਂ ਉਹ ਤੀਵੀਂ ਫ਼ਿਰਾਊਨ ਦੇ ਘਰ ਵਿੱਚ ਪਹੁੰਚਾਈ ਗਈ
16. ਅਤੇ ਉਸ ਨੇ ਅਬਰਾਮ ਨਾਲ ਉਹ ਦੇ ਕਾਰਨ ਭਲਿਆਈ ਕੀਤੀ ਸੋ ਉਹ ਦੇ ਕੋਲ ਇੱਜੜ ਅਰ ਗਾਈਆਂ ਬਲਦ ਅਰ ਗਧੇ ਅਰ ਗੋਲੇ ਗੋਲੀਆਂ ਅਰ ਗਧੀਆਂ ਅਰ ਉੱਠ ਹੋ ਗਏ
17. ਪਰ ਯਹੋਵਾਹ ਨੇ ਫ਼ਿਰਾਊਨ ਅਰ ਉਹ ਦੇ ਘਰਾਣੇ ਉੱਤੇ ਸਾਰਈ ਅਬਰਾਮ ਦੀ ਪਤਨੀ ਦੇ ਕਾਰਨ ਵੱਡੀਆਂ ਬਵਾਂ ਪਾਈਆਂ
18. ਤਾਂ ਫ਼ਿਰਾਊਨ ਨੇ ਅਬਰਾਮ ਨੂੰ ਬੁਲਵਾਕੇ ਆਖਿਆ, ਤੈਂ ਮੇਰੇ ਨਾਲ ਇਹ ਕੀ ਕੀਤਾ? ਤੈਂ ਮੈਨੂੰ ਕਿਉਂ ਨਹੀਂ ਦੱਸਿਆ ਕਿ ਇਹ ਤੇਰੀ ਤੀਵੀਂ ਹੈ?
19. ਤੈਂ ਮੈਨੂੰ ਕਿਉਂ ਆਖਿਆ ਕਿ ਇਹ ਮੇਰੀ ਭੈਣ ਹੈ?ਤਦ ਹੀ ਮੈਂ ਇਹ ਨੂੰ ਲਿਆ ਕਿ ਆਪਣੀ ਤੀਵੀਂ ਬਣਾਵਾਂ। ਹੁਣ ਵੇਖ ਆਪਣੀ ਤੀਵੀਂ ਨੂੰ ਲੈ ਅਰ ਜਾਹ
20. ਤਦ ਫ਼ਿਰਾਊਨ ਨੇ ਆਪਣੇ ਆਦਮੀਆਂ ਨੂੰ ਉਸ ਵਿਖੇ ਹੁਕਮ ਦਿੱਤਾ ਸੋ ਉਨ੍ਹਾਂ ਨੇ ਉਸ ਨੂੰ ਅਰ ਉਸ ਦੀ ਪਤਨੀ ਨੂੰ ਅਰ ਉਸ ਦਾ ਸਭ ਕੁਝ ਉੱਥੋਂ ਤੋਰ ਦਿੱਤਾ।।

Notes

No Verse Added

Total 50 ਅਧਿਆਇ, Selected ਅਧਿਆਇ 12 / 50
ਪੈਦਾਇਸ਼ - 12:7
1 ਤਦ ਯਹੋਵਾਹ ਨੇ ਅਬਰਾਮ ਨੂੰ ਆਖਿਆ ਤੂੰ ਆਪਣੇ ਦੇਸ ਤੋਂ ਅਰ ਆਪਣੇ ਸਾਕਾਂ ਤੋਂ ਅਰ ਆਪਣੇ ਪਿਤਾ ਦੇ ਘਰ ਤੋਂ ਉਸ ਦੇਸ ਨੂੰ ਜੋ ਮੈਂ ਤੈਨੂੰ ਵਿਖਾਵਾਂਗਾ ਨਿੱਕਲ ਤੁਰ 2 ਅਤੇ ਮੈਂ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਰ ਮੈਂ ਤੈਨੂੰ ਅਸੀਸ ਦਿਆਂਗਾ ਅਰ ਮੈਂ ਤੇਰਾ ਨਾਉਂ ਵੱਡਾ ਕਰਾਂਗਾ ਅਰ ਤੂੰ ਬਰਕਤ ਦਾ ਕਾਰਨ ਹੋ 3 ਜੋ ਤੈਨੂੰ ਅਸੀਸ ਦਿੰਦੇ ਹਨ ਮੈਂ ਉਨ੍ਹਾਂ ਨੂੰ ਅਸੀਸ ਦਿਆਂਗਾ ਅਤੇ ਜੋ ਤੈਨੂੰ ਤੁੱਛ ਜਾਣਦਾ ਹੈ ਮੈਂ ਉਹ ਨੂੰ ਸਰਾਪ ਦਿਆਂਗਾ ਅਤੇ ਤੇਰੇ ਕਾਰਨ ਸਰਿਸ਼ਟੀ ਦੇ ਸਾਰੇ ਘਰਾਣੇ ਮੁਬਾਰਕ ਹੋਣਗੇ 4 ਸੋ ਅਬਰਾਮ ਜਿਵੇਂ ਯਹੋਵਾਹ ਉਸ ਨੂੰ ਬੋਲਿਆ ਸੀ ਚੱਲਿਆ ਅਤੇ ਲੂਤ ਵੀ ਉਹ ਦੇ ਨਾਲ ਚੱਲਿਆ। ਅਬਰਾਮ ਦੀ ਉਮਰ ਪਝੱਤਰਾਂ ਵਰਿਹਾਂ ਦੀ ਸੀ ਜਦ ਉਹ ਹਾਰਾਨ ਤੋਂ ਨਿੱਕਲਿਆ 5 ਤਾਂ ਅਬਰਾਮ ਸਾਰਈ ਆਪਣੀ ਪਤਨੀ ਨੂੰ ਅਰ ਲੂਤ ਆਪਣੇ ਭਤੀਜੇ ਨੂੰ ਅਰ ਉਨ੍ਹਾਂ ਦੇ ਸਭ ਧਨ ਨੂੰ ਜੋ ਉਨ੍ਹਾਂ ਨੇ ਇੱਕਠਾ ਕੀਤਾ ਅਰ ਉਨ੍ਹਾਂ ਜੀਵਾਂ ਨੂੰ ਜਿਨ੍ਹਾਂ ਨੂੰ ਉਨ੍ਹਾਂ ਨੇ ਹਾਰਾਨ ਵਿੱਚ ਪਰਾਪਤ ਕੀਤਾ ਸੀ ਲੈਕੇ ਕਨਾਨ ਦੇਸ ਨੂੰ ਜਾਣ ਲਈ ਨਿੱਕਲ ਤੁਰਿਆ ਅਤੇ ਓਹ ਕਨਾਨ ਦੇਸ ਵਿੱਚ ਆਏ 6 ਅਤੇ ਅਬਰਾਮ ਦੇਸ ਦੇ ਵਿੱਚੋਂ ਦੀ ਸ਼ਕਮ ਦੀ ਥਾਂ ਤਾਈਂ ਅਰਥਾਤ ਮੋਰਹ ਦੇ ਬਲੂਤ ਤਾਈਂ ਲੰਘਿਆ ਅਤੇ ਕਨਾਨੀ ਅਜੇ ਉਸ ਦੇਸ ਵਿੱਚ ਹੈ ਸਨ 7 ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਨ ਦੇਕੇ ਆਖਿਆ ਕਿ ਤੇਰੀ ਅੰਸ ਨੂੰ ਮੈਂ ਇਹ ਧਰਤੀ ਦਿਆਂਗਾ ਅਤੇ ਉਸ ਨੇ ਉੱਥੇ ਇੱਕ ਜਗਵੇਦੀ ਯਹੋਵਾਹ ਲਈ ਜਿਸ ਨੇ ਉਹ ਨੂੰ ਦਰਸ਼ਨ ਦਿੱਤਾ ਸੀ ਬਣਾਈ 8 ਤਦ ਉੱਥੋਂ ਉਹ ਨੇ ਇੱਕ ਪਹਾੜ ਨੂੰ ਜੋ ਬੈਤ-ਏਲ ਤੋਂ ਪੂਰਬ ਵੱਲ ਹੈ ਜਾ ਕੇ ਆਪਣਾ ਤੰਬੂ ਲਾਇਆ। ਜਿੱਥੋਂ ਬੈਤ-ਏਲ ਲਹਿੰਦੇ ਪਾਸੇ ਅਰ ਅਈ ਚੜ੍ਹਦੇ ਪਾਸੇ ਸੀ ਉੱਥੇ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਰ ਯਹੋਵਾਹ ਦਾ ਨਾਮ ਲਿਆ 9 ਤਾਂ ਅਬਰਾਮ ਸਫਰ ਕਰਦਾ ਕਰਦਾ ਦੱਖਣ ਵੱਲ ਤੁਰਿਆ ਗਿਆ।। 10 ਫੇਰ ਉਸ ਦੇਸ ਵਿੱਚ ਕਾਲ ਪੈ ਗਿਆ ਅਤੇ ਅਬਰਾਮ ਵਾਸ ਕਰਨ ਲਈ ਮਿਸਰ ਨੂੰ ਗਿਆ ਕਿਉਂਕਿ ਕਾਲ ਧਰਤੀ ਉੱਤੇ ਭਾਰੀ ਸੀ 11 ਐਉਂ ਹੋਇਆ ਜਦ ਉਹ ਮਿਸਰ ਵਿੱਚ ਵੜਨ ਲਈ ਨੇੜੇ ਆਇਆ ਤਾਂ ਉਸ ਨੇ ਸਾਰਈ ਆਪਣੀ ਪਤਨੀ ਨੂੰ ਆਖਿਆ ਹੁਣ ਵੇਖ ਮੈਂ ਜਾਣਦਾ ਹਾਂ ਕਿ ਤੂੰ ਰੂਪਵੰਤੀ ਇਸਤਰੀ ਹੈਂ 12 ਸੋ ਐਉਂ ਹੋਊਗਾ ਜਦ ਮਿਸਰੀ ਤੈਨੂੰ ਵੇਖਣਗੇ ਤਦ ਓਹ ਕਹਿਣਗੇ ਕਿ ਇਹ ਉਸ ਦੀ ਤੀਵੀਂ ਹੈ ਅਤੇ ਓਹ ਮੈਨੂੰ ਮਾਰ ਸੁੱਟਣਗੇ ਪਰ ਤੈਨੂੰ ਜੀਉਂਦੀ ਰੱਖ ਲੈਣਗੇ 13 ਤੂੰ ਆਖੀਂ ਕਿ ਮੈਂ ਉਹ ਦੀ ਭੈਣ ਹਾਂ ਤਾਂ ਜੋ ਤੇਰੇ ਕਾਰਨ ਮੇਰਾ ਭਲਾ ਹੋਵੇ ਅਤੇ ਮੇਰੀ ਜਾਨ ਤੇਰੇ ਕਾਰਨ ਬਚ ਰਹੇ 14 ਤਾਂ ਐਉਂ ਹੋਇਆ ਜਦ ਅਬਰਾਮ ਮਿਸਰ ਵਿੱਚ ਆਇਆ ਤਾਂ ਮਿਸਰੀਆਂ ਨੇ ਉਹ ਦੀ ਪਤਨੀ ਨੂੰ ਵੇਖਿਆ ਕਿ ਉਹ ਬਹੁਤ ਸੋਹਣੀ ਹੈ 15 ਅਤੇ ਫ਼ਿਰਾਊਨ ਦੇ ਸਰਦਾਰਾਂ ਨੇ ਉਹ ਨੂੰ ਵੇਖਕੇ ਫ਼ਿਰਾਊਨ ਦੇ ਅੱਗੇ ਉਹ ਦੀ ਵਡਿਆਈ ਕੀਤੀ ਤਾਂ ਉਹ ਤੀਵੀਂ ਫ਼ਿਰਾਊਨ ਦੇ ਘਰ ਵਿੱਚ ਪਹੁੰਚਾਈ ਗਈ 16 ਅਤੇ ਉਸ ਨੇ ਅਬਰਾਮ ਨਾਲ ਉਹ ਦੇ ਕਾਰਨ ਭਲਿਆਈ ਕੀਤੀ ਸੋ ਉਹ ਦੇ ਕੋਲ ਇੱਜੜ ਅਰ ਗਾਈਆਂ ਬਲਦ ਅਰ ਗਧੇ ਅਰ ਗੋਲੇ ਗੋਲੀਆਂ ਅਰ ਗਧੀਆਂ ਅਰ ਉੱਠ ਹੋ ਗਏ 17 ਪਰ ਯਹੋਵਾਹ ਨੇ ਫ਼ਿਰਾਊਨ ਅਰ ਉਹ ਦੇ ਘਰਾਣੇ ਉੱਤੇ ਸਾਰਈ ਅਬਰਾਮ ਦੀ ਪਤਨੀ ਦੇ ਕਾਰਨ ਵੱਡੀਆਂ ਬਵਾਂ ਪਾਈਆਂ 18 ਤਾਂ ਫ਼ਿਰਾਊਨ ਨੇ ਅਬਰਾਮ ਨੂੰ ਬੁਲਵਾਕੇ ਆਖਿਆ, ਤੈਂ ਮੇਰੇ ਨਾਲ ਇਹ ਕੀ ਕੀਤਾ? ਤੈਂ ਮੈਨੂੰ ਕਿਉਂ ਨਹੀਂ ਦੱਸਿਆ ਕਿ ਇਹ ਤੇਰੀ ਤੀਵੀਂ ਹੈ? 19 ਤੈਂ ਮੈਨੂੰ ਕਿਉਂ ਆਖਿਆ ਕਿ ਇਹ ਮੇਰੀ ਭੈਣ ਹੈ?ਤਦ ਹੀ ਮੈਂ ਇਹ ਨੂੰ ਲਿਆ ਕਿ ਆਪਣੀ ਤੀਵੀਂ ਬਣਾਵਾਂ। ਹੁਣ ਵੇਖ ਆਪਣੀ ਤੀਵੀਂ ਨੂੰ ਲੈ ਅਰ ਜਾਹ 20 ਤਦ ਫ਼ਿਰਾਊਨ ਨੇ ਆਪਣੇ ਆਦਮੀਆਂ ਨੂੰ ਉਸ ਵਿਖੇ ਹੁਕਮ ਦਿੱਤਾ ਸੋ ਉਨ੍ਹਾਂ ਨੇ ਉਸ ਨੂੰ ਅਰ ਉਸ ਦੀ ਪਤਨੀ ਨੂੰ ਅਰ ਉਸ ਦਾ ਸਭ ਕੁਝ ਉੱਥੋਂ ਤੋਰ ਦਿੱਤਾ।।
Total 50 ਅਧਿਆਇ, Selected ਅਧਿਆਇ 12 / 50
Common Bible Languages
West Indian Languages
×

Alert

×

punjabi Letters Keypad References