ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
1. ਹੇ ਮੇਰੇ ਪੁੱਤ੍ਰ, ਤੂੰ ਮੇਰੀ ਤਾਲੀਮ ਨੂੰ ਨਾ ਭੁੱਲ, ਸਗੋਂ ਆਪਣੇ ਚਿੱਤ ਨਾਲ ਮੇਰੇ ਹੁਕਮਾਂ ਨੂੰ ਮੰਨ,
2. ਕਿਉਂ ਜੋ ਓਹ ਉਮਰ ਦੀ ਲੰਬਾਈ, ਜੀਉਂਣ ਦੇ ਵਰ੍ਹੇ, ਅਤੇ ਸ਼ਾਂਤੀ ਤੇਰੇ ਲਈ ਵਧਾਉਣਗੇ।
3. ਦਯਾ ਅਤੇ ਸਚਿਆਈ ਤੈਨੂੰ ਨਾ ਛੱਡਣ, ਓਹਨਾਂ ਨੂੰ ਆਪਣੇ ਗਲ ਦੇ ਦੁਆਲੇ ਬੰਨ੍ਹ ਲੈ, ਓਹਨਾਂ ਨੂੰ ਆਪਣੇ ਮਨ ਦੀ ਤਖ਼ਤੀ ਉੱਤੇ ਲਿਖ ਲੈ,
4. ਤਾਂ ਤੂੰ ਪਰਮੇਸ਼ੁਰ ਅਤੇ ਆਦਮੀ ਦੀਆਂ ਨਜ਼ਰਾਂ ਵਿੱਚ ਕਿਰਪਾ ਅਤੇ ਨੇਕ ਨਾਮੀ ਪਾਏਂਗਾ।
5. ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ, ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ।
6. ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਪਛਾਣ, ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।
7. ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ, ਯਹੋਵਾਹ ਦਾ ਭੈ ਰੱਖ ਅਤੇ ਬੁਰਿਆਈ ਤੋਂ ਲਾਂਭੇ ਰਹੁ।
8. ਏਸ ਤੋਂ ਤੇਰੀ ਨਾਭੀ ਨਿਰੋਗ, ਅਤੇ ਤੇਰੀਆਂ ਹੱਡੀਆਂ ਪੁਸ਼ਟ ਰਹਿਣਗੀਆਂ।
9. ਆਪਣਾ ਮਾਲ ਅਤੇ ਆਪਣੀ ਸਾਰੀ ਪੈਦਾਵਾਰ ਦੇ ਪਹਿਲੇ ਫਲ ਨਾਲ ਯਹੋਵਾਹ ਦੀ ਮਹਿਮਾ ਕਰ,
10. ਤਾਂ ਤੇਰੇ ਖਾਤੇ ਪੈਦਾਵਾਰ ਨਾਲ ਭਰੇ ਪੂਰੇ ਰਹਿਣਗੇ, ਅਤੇ ਤੇਰੇ ਦਾਖਾਂ ਦੇ ਵੇਲਣੇ ਨਵੇਂ ਰਸ ਨਾਲ ਛਲਕਣਗੇ।
11. ਹੇ ਮੇਰੇ ਪੁੱਤ੍ਰ, ਤੂੰ ਯਹੋਵਾਹ ਦੀ ਤਾੜ ਨੂੰ ਤੁੱਛ ਨਾ ਜਾਣ, ਅਤੇ ਜਾਂ ਉਹ ਤੈਨੂੰ ਝਿੜਕੇ ਤਾਂ ਅੱਕ ਨਾ ਜਾਈਂ,
12. ਕਿਉਂ ਜੋ ਯਹੋਵਾਹ ਉਸੇ ਨੂੰ ਤਾੜਦਾ ਹੈ ਜਿਹ ਦੇ ਨਾਲ ਪਿਆਰ ਕਰਦਾ ਹੈ, ਜਿਵੇਂ ਪਿਉ ਉਸ ਪੁੱਤ੍ਰ ਨੂੰ ਜਿਸ ਤੋਂ ਉਹ ਪਰਸੰਨ ਹੈ।
13. ਧੰਨ ਹੈ ਉਹ ਆਦਮੀ ਜਿਹ ਨੂੰ ਬੁੱਧ ਲੱਭਦੀ ਹੈ, ਅਤੇ ਉਹ ਪੁਰਸ਼ ਜਿਹ ਨੂੰ ਸਮਝ ਪ੍ਰਾਪਤ ਹੁੰਦੀ ਹੈ,
14. ਕਿਉਂ ਜੋ ਉਹ ਦੀ ਪ੍ਰਾਪਤੀ ਚਾਂਦੀ ਦੀ ਪ੍ਰਾਪਤੀ ਨਾਲੋਂ, ਅਤੇ ਉਹ ਦਾ ਲਾਭ ਚੋਖੇ ਸੋਨੇ ਨਾਲੋਂ ਚੰਗਾ ਹੈ।
15. ਉਹ ਤਾਂ ਲਾਲਾਂ ਨਾਲੋਂ ਵੀ ਅਣਮੁੱਲ ਹੈ, ਅਤੇ ਜਿੰਨੀਆਂ ਵਸਤਾਂ ਦੀ ਤੈਨੂੰ ਲੋਚ ਹੈ ਓਹਨਾਂ ਵਿੱਚੋਂ ਕੋਈ ਵੀ ਉਹ ਦੇ ਤੁੱਲ ਨਹੀਂ।
16. ਵੱਡੀ ਉਮਰ ਉਹ ਦੇ ਸੱਜੇ ਹੱਥ ਵਿੱਚ ਹੈ, ਅਤੇ ਖੱਬੇ ਹੱਥ ਵਿੱਚ ਧਨ ਤੇ ਆਦਰ ਹੈ।
17. ਉਹ ਦੇ ਰਾਹ ਮਨ ਭਾਉਂਦੇ, ਅਤੇ ਉਹ ਦੇ ਸਾਰੇ ਪਹੇ ਸ਼ਾਂਤੀ ਦੇ ਹਨ।
18. ਜਿਹੜੇ ਉਹ ਨੂੰ ਗ੍ਰਹਿਣ ਕਰਦੇ ਹਨ ਉਹ ਓਹਨਾਂ ਲਈ ਜੀਉਣ ਦਾ ਬਿਰਛ ਹੈ, ਅਤੇ ਜੋ ਕੋਈ ਉਹ ਨੂੰ ਫੜੀ ਰੱਖਦਾ ਹੈ ਉਹ ਖੁਸ਼ ਰਹਿੰਦਾ ਹੈ।।
19. ਯਹੋਵਾਹ ਨੇ ਬੁੱਧ ਨਾਲ ਧਰਤੀ ਦੀ ਨਿਉਂ ਧਰੀ, ਅਤੇ ਸਮਝ ਨਾਲ ਅਕਾਸ਼ ਨੂੰ ਕਾਇਮ ਕੀਤਾ।
20. ਉਹ ਦੇ ਗਿਆਨ ਨਾਲ ਹੀ ਡੁੰਘਿਆਈਆਂ ਫੁੱਟ ਨਿੱਕਲੀਆਂ, ਅਤੇ ਬੱਦਲਾਂ ਵਿੱਚੋਂ ਤ੍ਰੇਲ ਪੈਂਦੀ ਹੈ।।
21. ਹੇ ਮੇਰੇ ਪੁੱਤ੍ਰ, ਦਨਾਈ ਅਤੇ ਸੋਝੀ ਨੂੰ ਸਾਂਭ ਕੇ ਰੱਖ, ਏਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਪਰੋਖੇ ਨਾ ਹੋਣ ਦੇਹ।
22. ਓਹ ਤੇਰੇ ਜੀ ਲਈ ਜੀਉਣ, ਅਤੇ ਤੇਰੇ ਗਲ ਲਈ ਸਿੰਗਾਰ ਹੋਣਗੀਆਂ।
23. ਫੇਰ ਤੂੰ ਆਪਣੇ ਰਾਹ ਵਿੱਚ ਬੇਖਟਕੇ ਚੱਲੇਂਗਾ, ਅਤੇ ਤੇਰਾ ਪੈਰ ਠੇਡਾ ਨਾ ਖਾਵਗਾ।
24. ਜਿਸ ਵੇਲੇ ਤੂੰ ਲੰਮਾ ਪਵੇਂਗਾ ਤਾਂ ਤੈਨੂੰ ਡਰ ਨਾ ਲੱਗੇਗਾ, - ਹਾਂ, ਤੂੰ ਲੰਮਾ ਪਵੇਂਗਾ ਅਤੇ ਤੇਰੀ ਨੀਂਦ ਮਿਠੀ ਹੋਵੇਗੀ।
25. ਅਚਾਣਕ ਦੇ ਭੈ ਤੋਂ ਨਾ ਡਰੀਂ, ਅਤੇ ਨਾ ਹੀ ਦੁਸ਼ਟਾਂ ਉੱਤੇ ਆਉਣ ਵਾਲੀ ਵਿਰਾਨੀ ਤੋਂ,
26. ਕਿਉਂ ਜੋ ਯਹੋਵਾਹ ਤੇਰੀ ਆਸ ਹੋਵੇਗਾ, ਅਤੇ ਉਹ ਤੇਰੇ ਪੈਰ ਨੂੰ ਫਸਣ ਤੋਂ ਬਚਾਵੇਗਾ
27. ਜੇ ਤੇਰੇ ਹੱਥ ਵੱਸ ਹੋਵੇ, ਤਾਂ ਜਿਨ੍ਹਾਂ ਦਾ ਹੱਕ ਹੈ ਉਨ੍ਹਾਂ ਦਾ ਭਲਾ ਕਰਨੋਂ ਨਾ ਰੁੱਕੀਂ ।।
28. ਜੇ ਤੇਰੇ ਕੋਲ ਹੋਵੇ ਤਾਂ ਆਪਣੇ ਗੁਆਂਢੀ ਨੂੰ ਇਹ ਨਾ ਆਖੀਂ, ਭਈ ਤੂੰ ਜਾਹ, ਫੇਰ ਆਵੀਂ, ਮੈਂ ਭਲਕੇ ਤੈਨੂੰ ਦੇਵਾਂਗਾ।
29. ਜਦ ਤੇਰਾ ਗੁਆਂਢੀ ਨਿਚਿੰਤ ਤੇਰੇ ਕੋਲ ਵੱਸਦਾ ਹੈ, ਤਾਂ ਉਹ ਦੀ ਬੁਰਿਆਈ ਦੀ ਜੁਗਤ ਨਾ ਕਰ।
30. ਜਿਹ ਨੇ ਤੇਰਾ ਕੋਈ ਵਿਗਾੜ ਨਾ ਕੀਤਾ ਹੋਵੇ, ਉਹ ਦੇ ਨਾਲ ਐਵੇਂ ਬਖੇੜਾ ਨਾ ਕਰ।
31. ਜ਼ਾਲਮ ਦੀ ਰੀਸ ਨਾ ਕਰ, ਨਾ ਉਹ ਦੀਆਂ ਸਾਰੀਆਂ ਗੱਲਾਂ ਵਿੱਚੋਂ ਕੋਈ ਚੁਣ,
32. ਕਿਉਂ ਜੋ ਕੱਬੇ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਸਚਿਆਰਾਂ ਨਾਲ ਉਹ ਦੀ ਦੋਸਤੀ ਹੈ।
33. ਦੁਸ਼ਟਾਂ ਦੇ ਘਰ ਉੱਤੇ ਯਹੋਵਾਹ ਦਾ ਸਰਾਪ ਪੈਂਦਾ ਹੈ, ਪਰ ਧਰਮੀਆਂ ਦੇ ਨਿਵਾਸ ਨੂੰ ਉਹ ਬਰਕਤ ਦਿੰਦਾ ਹੈ।
34. ਸੱਚੀ ਮੁੱਚੀ ਠੱਠਾ ਕਰਨ ਵਾਲਿਆਂ ਉੱਤੇ ਉਹ ਠੱਠਾ ਮਾਰਦਾ ਹੈ, ਪਰ ਮਸਕੀਨਾਂ ਉੱਤੇ ਉਹ ਕਿਰਪਾ ਕਰਦਾ ਹੈ।
35. ਬੁੱਧਵਾਨ ਆਦਰ ਦੇ ਵਾਰਸ ਹੋਣਗੇ, ਪਰ ਮੂਰਖਾਂ ਦੀ ਤਰੱਕੀ ਬੱਸ ਸ਼ਰਮ ਹੀ ਹੋਵੇਗੀ!।।
Total 31 ਅਧਿਆਇ, Selected ਅਧਿਆਇ 3 / 31
1 ਹੇ ਮੇਰੇ ਪੁੱਤ੍ਰ, ਤੂੰ ਮੇਰੀ ਤਾਲੀਮ ਨੂੰ ਨਾ ਭੁੱਲ, ਸਗੋਂ ਆਪਣੇ ਚਿੱਤ ਨਾਲ ਮੇਰੇ ਹੁਕਮਾਂ ਨੂੰ ਮੰਨ, 2 ਕਿਉਂ ਜੋ ਓਹ ਉਮਰ ਦੀ ਲੰਬਾਈ, ਜੀਉਂਣ ਦੇ ਵਰ੍ਹੇ, ਅਤੇ ਸ਼ਾਂਤੀ ਤੇਰੇ ਲਈ ਵਧਾਉਣਗੇ। 3 ਦਯਾ ਅਤੇ ਸਚਿਆਈ ਤੈਨੂੰ ਨਾ ਛੱਡਣ, ਓਹਨਾਂ ਨੂੰ ਆਪਣੇ ਗਲ ਦੇ ਦੁਆਲੇ ਬੰਨ੍ਹ ਲੈ, ਓਹਨਾਂ ਨੂੰ ਆਪਣੇ ਮਨ ਦੀ ਤਖ਼ਤੀ ਉੱਤੇ ਲਿਖ ਲੈ, 4 ਤਾਂ ਤੂੰ ਪਰਮੇਸ਼ੁਰ ਅਤੇ ਆਦਮੀ ਦੀਆਂ ਨਜ਼ਰਾਂ ਵਿੱਚ ਕਿਰਪਾ ਅਤੇ ਨੇਕ ਨਾਮੀ ਪਾਏਂਗਾ। 5 ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ, ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ। 6 ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਪਛਾਣ, ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ। 7 ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ, ਯਹੋਵਾਹ ਦਾ ਭੈ ਰੱਖ ਅਤੇ ਬੁਰਿਆਈ ਤੋਂ ਲਾਂਭੇ ਰਹੁ। 8 ਏਸ ਤੋਂ ਤੇਰੀ ਨਾਭੀ ਨਿਰੋਗ, ਅਤੇ ਤੇਰੀਆਂ ਹੱਡੀਆਂ ਪੁਸ਼ਟ ਰਹਿਣਗੀਆਂ। 9 ਆਪਣਾ ਮਾਲ ਅਤੇ ਆਪਣੀ ਸਾਰੀ ਪੈਦਾਵਾਰ ਦੇ ਪਹਿਲੇ ਫਲ ਨਾਲ ਯਹੋਵਾਹ ਦੀ ਮਹਿਮਾ ਕਰ, 10 ਤਾਂ ਤੇਰੇ ਖਾਤੇ ਪੈਦਾਵਾਰ ਨਾਲ ਭਰੇ ਪੂਰੇ ਰਹਿਣਗੇ, ਅਤੇ ਤੇਰੇ ਦਾਖਾਂ ਦੇ ਵੇਲਣੇ ਨਵੇਂ ਰਸ ਨਾਲ ਛਲਕਣਗੇ। 11 ਹੇ ਮੇਰੇ ਪੁੱਤ੍ਰ, ਤੂੰ ਯਹੋਵਾਹ ਦੀ ਤਾੜ ਨੂੰ ਤੁੱਛ ਨਾ ਜਾਣ, ਅਤੇ ਜਾਂ ਉਹ ਤੈਨੂੰ ਝਿੜਕੇ ਤਾਂ ਅੱਕ ਨਾ ਜਾਈਂ, 12 ਕਿਉਂ ਜੋ ਯਹੋਵਾਹ ਉਸੇ ਨੂੰ ਤਾੜਦਾ ਹੈ ਜਿਹ ਦੇ ਨਾਲ ਪਿਆਰ ਕਰਦਾ ਹੈ, ਜਿਵੇਂ ਪਿਉ ਉਸ ਪੁੱਤ੍ਰ ਨੂੰ ਜਿਸ ਤੋਂ ਉਹ ਪਰਸੰਨ ਹੈ। 13 ਧੰਨ ਹੈ ਉਹ ਆਦਮੀ ਜਿਹ ਨੂੰ ਬੁੱਧ ਲੱਭਦੀ ਹੈ, ਅਤੇ ਉਹ ਪੁਰਸ਼ ਜਿਹ ਨੂੰ ਸਮਝ ਪ੍ਰਾਪਤ ਹੁੰਦੀ ਹੈ, 14 ਕਿਉਂ ਜੋ ਉਹ ਦੀ ਪ੍ਰਾਪਤੀ ਚਾਂਦੀ ਦੀ ਪ੍ਰਾਪਤੀ ਨਾਲੋਂ, ਅਤੇ ਉਹ ਦਾ ਲਾਭ ਚੋਖੇ ਸੋਨੇ ਨਾਲੋਂ ਚੰਗਾ ਹੈ। 15 ਉਹ ਤਾਂ ਲਾਲਾਂ ਨਾਲੋਂ ਵੀ ਅਣਮੁੱਲ ਹੈ, ਅਤੇ ਜਿੰਨੀਆਂ ਵਸਤਾਂ ਦੀ ਤੈਨੂੰ ਲੋਚ ਹੈ ਓਹਨਾਂ ਵਿੱਚੋਂ ਕੋਈ ਵੀ ਉਹ ਦੇ ਤੁੱਲ ਨਹੀਂ। 16 ਵੱਡੀ ਉਮਰ ਉਹ ਦੇ ਸੱਜੇ ਹੱਥ ਵਿੱਚ ਹੈ, ਅਤੇ ਖੱਬੇ ਹੱਥ ਵਿੱਚ ਧਨ ਤੇ ਆਦਰ ਹੈ। 17 ਉਹ ਦੇ ਰਾਹ ਮਨ ਭਾਉਂਦੇ, ਅਤੇ ਉਹ ਦੇ ਸਾਰੇ ਪਹੇ ਸ਼ਾਂਤੀ ਦੇ ਹਨ। 18 ਜਿਹੜੇ ਉਹ ਨੂੰ ਗ੍ਰਹਿਣ ਕਰਦੇ ਹਨ ਉਹ ਓਹਨਾਂ ਲਈ ਜੀਉਣ ਦਾ ਬਿਰਛ ਹੈ, ਅਤੇ ਜੋ ਕੋਈ ਉਹ ਨੂੰ ਫੜੀ ਰੱਖਦਾ ਹੈ ਉਹ ਖੁਸ਼ ਰਹਿੰਦਾ ਹੈ।। 19 ਯਹੋਵਾਹ ਨੇ ਬੁੱਧ ਨਾਲ ਧਰਤੀ ਦੀ ਨਿਉਂ ਧਰੀ, ਅਤੇ ਸਮਝ ਨਾਲ ਅਕਾਸ਼ ਨੂੰ ਕਾਇਮ ਕੀਤਾ। 20 ਉਹ ਦੇ ਗਿਆਨ ਨਾਲ ਹੀ ਡੁੰਘਿਆਈਆਂ ਫੁੱਟ ਨਿੱਕਲੀਆਂ, ਅਤੇ ਬੱਦਲਾਂ ਵਿੱਚੋਂ ਤ੍ਰੇਲ ਪੈਂਦੀ ਹੈ।। 21 ਹੇ ਮੇਰੇ ਪੁੱਤ੍ਰ, ਦਨਾਈ ਅਤੇ ਸੋਝੀ ਨੂੰ ਸਾਂਭ ਕੇ ਰੱਖ, ਏਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਪਰੋਖੇ ਨਾ ਹੋਣ ਦੇਹ। 22 ਓਹ ਤੇਰੇ ਜੀ ਲਈ ਜੀਉਣ, ਅਤੇ ਤੇਰੇ ਗਲ ਲਈ ਸਿੰਗਾਰ ਹੋਣਗੀਆਂ। 23 ਫੇਰ ਤੂੰ ਆਪਣੇ ਰਾਹ ਵਿੱਚ ਬੇਖਟਕੇ ਚੱਲੇਂਗਾ, ਅਤੇ ਤੇਰਾ ਪੈਰ ਠੇਡਾ ਨਾ ਖਾਵਗਾ। 24 ਜਿਸ ਵੇਲੇ ਤੂੰ ਲੰਮਾ ਪਵੇਂਗਾ ਤਾਂ ਤੈਨੂੰ ਡਰ ਨਾ ਲੱਗੇਗਾ, - ਹਾਂ, ਤੂੰ ਲੰਮਾ ਪਵੇਂਗਾ ਅਤੇ ਤੇਰੀ ਨੀਂਦ ਮਿਠੀ ਹੋਵੇਗੀ। 25 ਅਚਾਣਕ ਦੇ ਭੈ ਤੋਂ ਨਾ ਡਰੀਂ, ਅਤੇ ਨਾ ਹੀ ਦੁਸ਼ਟਾਂ ਉੱਤੇ ਆਉਣ ਵਾਲੀ ਵਿਰਾਨੀ ਤੋਂ, 26 ਕਿਉਂ ਜੋ ਯਹੋਵਾਹ ਤੇਰੀ ਆਸ ਹੋਵੇਗਾ, ਅਤੇ ਉਹ ਤੇਰੇ ਪੈਰ ਨੂੰ ਫਸਣ ਤੋਂ ਬਚਾਵੇਗਾ 27 ਜੇ ਤੇਰੇ ਹੱਥ ਵੱਸ ਹੋਵੇ, ਤਾਂ ਜਿਨ੍ਹਾਂ ਦਾ ਹੱਕ ਹੈ ਉਨ੍ਹਾਂ ਦਾ ਭਲਾ ਕਰਨੋਂ ਨਾ ਰੁੱਕੀਂ ।। 28 ਜੇ ਤੇਰੇ ਕੋਲ ਹੋਵੇ ਤਾਂ ਆਪਣੇ ਗੁਆਂਢੀ ਨੂੰ ਇਹ ਨਾ ਆਖੀਂ, ਭਈ ਤੂੰ ਜਾਹ, ਫੇਰ ਆਵੀਂ, ਮੈਂ ਭਲਕੇ ਤੈਨੂੰ ਦੇਵਾਂਗਾ। 29 ਜਦ ਤੇਰਾ ਗੁਆਂਢੀ ਨਿਚਿੰਤ ਤੇਰੇ ਕੋਲ ਵੱਸਦਾ ਹੈ, ਤਾਂ ਉਹ ਦੀ ਬੁਰਿਆਈ ਦੀ ਜੁਗਤ ਨਾ ਕਰ। 30 ਜਿਹ ਨੇ ਤੇਰਾ ਕੋਈ ਵਿਗਾੜ ਨਾ ਕੀਤਾ ਹੋਵੇ, ਉਹ ਦੇ ਨਾਲ ਐਵੇਂ ਬਖੇੜਾ ਨਾ ਕਰ। 31 ਜ਼ਾਲਮ ਦੀ ਰੀਸ ਨਾ ਕਰ, ਨਾ ਉਹ ਦੀਆਂ ਸਾਰੀਆਂ ਗੱਲਾਂ ਵਿੱਚੋਂ ਕੋਈ ਚੁਣ, 32 ਕਿਉਂ ਜੋ ਕੱਬੇ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਸਚਿਆਰਾਂ ਨਾਲ ਉਹ ਦੀ ਦੋਸਤੀ ਹੈ। 33 ਦੁਸ਼ਟਾਂ ਦੇ ਘਰ ਉੱਤੇ ਯਹੋਵਾਹ ਦਾ ਸਰਾਪ ਪੈਂਦਾ ਹੈ, ਪਰ ਧਰਮੀਆਂ ਦੇ ਨਿਵਾਸ ਨੂੰ ਉਹ ਬਰਕਤ ਦਿੰਦਾ ਹੈ। 34 ਸੱਚੀ ਮੁੱਚੀ ਠੱਠਾ ਕਰਨ ਵਾਲਿਆਂ ਉੱਤੇ ਉਹ ਠੱਠਾ ਮਾਰਦਾ ਹੈ, ਪਰ ਮਸਕੀਨਾਂ ਉੱਤੇ ਉਹ ਕਿਰਪਾ ਕਰਦਾ ਹੈ। 35 ਬੁੱਧਵਾਨ ਆਦਰ ਦੇ ਵਾਰਸ ਹੋਣਗੇ, ਪਰ ਮੂਰਖਾਂ ਦੀ ਤਰੱਕੀ ਬੱਸ ਸ਼ਰਮ ਹੀ ਹੋਵੇਗੀ!।।
Total 31 ਅਧਿਆਇ, Selected ਅਧਿਆਇ 3 / 31
×

Alert

×

Punjabi Letters Keypad References