ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਤਾਂ ਸੁਲੇਮਾਨ ਨੇ ਇਸਰਾਏਲ ਦਿਆਂ ਬਜ਼ੁਰਗਾਂ ਨੂੰ ਗੋਤਾਂ ਦੇ ਸਾਰੇ ਮੁਖਿਆਂ ਨੂੰ ਜੋ ਇਸਰਾਏਲੀਆਂ ਦੇ ਪਿਉ ਦਾਦਿਆਂ ਦੇ ਪਰਧਾਨ ਸਨ ਆਪਣੇ ਕੋਲ ਯਰੂਸ਼ਲਮ ਵਿੱਚ ਇਕੱਠੇ ਕੀਤਾ ਤਾਂ ਜੋ ਓਹ ਯਹੋਵਾਹ ਦੇ ਨੇਮ ਦੇ ਸੰਦੂਕ ਨੰ ਦਾਊਦ ਦੇ ਸ਼ਹਿਰੋਂ ਜਿਹੜਾ ਸੀਯੋਨ ਹੈ ਉਤਾਹਾਂ ਲੈ ਆਉਣ
2. ਤਾਂ ਇਸਰਾਏਲ ਦੇ ਸਾਰੇ ਮਨੁੱਖ ਸੁਲੇਮਾਨ ਪਾਤਸ਼ਾਹ ਕੋਲ ਏਥਾਨੀਮ ਮਹੀਨੇ ਦੇ ਪਰਬ ਉੱਤੇ ਜਿਹੜਾ ਸਤਵਾਂ ਮਹੀਨਾ ਹੈ ਇਕੱਠੇ ਹੋਏ
3. ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਆਏ ਅਤੇ ਸੰਦੂਕ ਨੂੰ ਜਾਜਕਾਂ ਨੇ ਚੁੱਕਿਆ
4. ਸੋ ਓਹ ਯਹੋਵਾਹ ਦੇ ਸੰਦੂਕ ਨੂੰ, ਮੰਡਲੀ ਦੇ ਤੰਬੂ ਨੂੰ ਅਤੇ ਸਾਰੇ ਪਵਿੱਤਰ ਭਾਡਿਆਂ ਨੂੰ ਜਿਹੜੇ ਤੰਬੂ ਵਿੱਚ ਸਨ ਉਤਾਹਾਂ ਲਿਆਏ। ਐਉਂ ਜਾਜਕ ਤੇ ਲੇਵੀ ਉਨ੍ਹਾਂ ਨੂੰ ਲਿਆਏ
5. ਤਾਂ ਸੁਲੇਮਾਨ ਪਾਤਸ਼ਾਹ ਅਤੇ ਇਸਰਾਏਲ ਦੀ ਸਾਰੀ ਮੰਡਲੀ ਜੋ ਉਹ ਦੇ ਕੋਲ ਇਕੱਠੀ ਹੋਈ ਉਹ ਦੇ ਨਾਲ ਸੰਦੂਕ ਦੇ ਅੱਗੇ ਸਨ ਅਤੇ ਉਨ੍ਹਾਂ ਨੇ ਇੱਨੀਆਂ ਭੇਡਾਂ ਤੇ ਬਲਦ ਚੜ੍ਹਾਏ ਭਈ ਉਹ ਵਧੀਕ ਹੋਣ ਦੇ ਕਾਰਨ ਨਾ ਗਿਣਤੀ ਵਿੱਚ ਨਾ ਲੇਖੇ ਵਿੱਚ ਆ ਸੱਕਦੇ ਸਨ
6. ਜਾਜਕ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਉਹ ਦੇ ਅਸਥਾਨ ਵਿੱਚ ਅਰਥਾਤ ਭਵਨ ਦੀ ਵਿਚਲੀ ਕੋਠੜੀ, ਅੱਤ ਪਵਿੱਤਰ ਅਸਥਾਨ ਵਿੱਚ ਕਰੂਬੀਆਂ ਦੇ ਖੰਭਾਂ ਹੇਠ ਲਿਆਏ
7. ਕਿਉਂ ਜੋ ਕਰੂਬੀ ਆਪਣੇ ਦੋਵੇਂ ਖੰਭ ਸੰਦੂਕ ਦੇ ਅਸਥਾਨ ਉੱਤੇ ਖਿਲਾਰੇ ਹੋਏ ਸਨ ਅਤੇ ਕਰੂਬੀ ਸੰਦੂਕ ਨੂੰ ਤੇ ਉਹ ਦੀਆਂ ਚੋਬਾਂ ਨੂੰ ਉਤਾਹਾਂ ਤੋਂ ਕੱਜਦੇ ਸਨ
8. ਅਤੇ ਉਨ੍ਹਾਂ ਨੇ ਚੋਬਾਂ ਨੂੰ ਐਨਾ ਲੰਮਾ ਕੀਤਾ ਕਿ ਚੋਬਾਂ ਦੇ ਸਿਰੇ ਵਿਚਲੀ ਕੋਠੜੀ ਅੱਗੇ ਪਵਿੱਤਰ ਅਸਥਾਨ ਤੋਂ ਦਿੱਸਦੇ ਸਨ ਸਗੋਂ ਬਾਹਰੋਂ ਨਹੀਂ ਦਿੱਸਦੇ ਸਨ ਅਤੇ ਓਹ ਅੱਜ ਦੇ ਦਿਨ ਤੀਕ ਓਥੇ ਹੀ ਹਨ
9. ਸੰਦੂਕ ਵਿੱਚ ਉਨ੍ਹਾਂ ਦੋਹਾਂ ਪੱਥਰਾਂ ਦੀਆਂ ਪੱਟੀਆਂ ਤੋਂ ਬਿਨਾ ਹੋਰ ਕੁਝ ਨਹੀਂ ਸੀ ਜਿਹੜੀਆਂ ਮੂਸਾ ਨੇ ਓਥੇ ਹੋਰੇਬ ਵਿੱਚ ਰੱਖੀਆ ਸਨ ਜਿੱਥੇ ਯਹੋਵਾਹ ਨੇ ਇਸਰਾਏਲੀਆਂ ਨਾਲ ਨੇਮ ਬੰਨ੍ਹਿਆ ਸੀ ਜਦ ਓਹ ਮਿਸਰ ਦੇਸ ਤੋਂ ਨਿੱਕਲੇ ਸਨ
10. ਤਾਂ ਐਉਂ ਹੋਇਆ ਕਿ ਜਦ ਜਾਜਕ ਪਵਿੱਤਰ ਅਸਥਾਨ ਤੋਂ ਨਿੱਕਲੇ ਤਦ ਉਸ ਬੱਦਲ ਨੇ ਯਹੋਵਾਹ ਦੇ ਭਵਨ ਨੂੰ ਐਉਂ ਭਰ ਦਿੱਤਾ
11. ਕਿ ਜਾਜਕ ਬੱਦਲ ਦੇ ਕਾਰਨ ਉਪਾਸਨਾ ਕਰਨ ਲਈ ਖਲੋ ਨਾ ਸੱਕੇ ਕਿਉਂ ਜੋ ਯਹੋਵਾਹ ਦੇ ਜਲੌ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਸੀ।।
12. ਤਾਂ ਸੁਲੇਮਾਨ ਨੇ ਆਖਿਆ ਕਿ ਯਹੋਵਾਹ ਨੇ ਫ਼ੁਰਮਾਇਆ ਸੀ ਭਈ ਉਹ ਅਨ੍ਹੇਰੇ ਘੁੱਪ ਵਿੱਚ ਵੱਸੇਗਾ
13. ਮੈਂ ਜ਼ਰੂਰ ਤੇਰੇ ਲਈ ਇੱਕ ਉੱਚਾ ਭਵਨ ਜਿੱਥੇ ਤੂੰ ਸਦਾ ਤੀਕ ਰਹੇਂ ਬਣਾਇਆ
14. ਤਾਂ ਪਤਾਸ਼ਾਹ ਨੇ ਆਪਣਾ ਮੂੰਹ ਮੋੜ ਕੇ ਇਸਰਾਏਲ ਦੀ ਸਾਰੀ ਸਭਾ ਨੂੰ ਬਰਕਤ ਦਿੱਤੀ ਤੇ ਇਸਰਾਏਲ ਦੀ ਸਾਰੀ ਸਭਾ ਖਲੋਤੀ ਰਹੀ
15. ਤਾਂ ਉਸ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਨੇ ਮੇਰੇ ਪਿਤਾ ਦਾਊਦ ਨਾਲ ਆਪਣੇ ਮੂੰਹ ਨਾਲ ਬਚਨ ਕੀਤਾ ਅਤੇ ਆਪਣੇ ਹੱਥ ਨਾਲ ਉਹ ਨੂੰ ਪੂਰਾ ਭੀ ਕੀਤਾ
16. ਕਿ ਜਿਸ ਦਿਨ ਤੋਂ ਮੈਂ ਆਪਣੀ ਪਰਜਾ ਇਸਰਾਏਲ ਨੂੰ ਮਿਸਰੋਂ ਕੱਢ ਲਿਆਇਆ ਮੈਂ ਘਰ ਬਣਾਉਣ ਲਈ ਕਿ ਮੇਰਾ ਨਾਮ ਉੱਥੇ ਰਹੇ ਇਸਰਾਏਲ ਦਿਆਂ ਸਾਰਿਆਂ ਗੋਤਾਂ ਵਿੱਚੋਂ ਕੋਈ ਸ਼ਹਿਰ ਨਹੀਂ ਚੁਣਿਆ ਪਰ ਮੈਂ ਦਾਊਦ ਨੂੰ ਚੁਣਿਆ ਕਿ ਉਹ ਮੇਰੀ ਪਰਜਾ ਇਸਰਾਏਲ ਉੱਤੇ ਹੋਵੇ
17. ਮੇਰੇ ਪਿਤਾ ਦਾਊਦ ਦੀ ਮਨਸ਼ਾ ਸੀ ਕਿ ਮੈਂ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਲਈ ਇੱਕ ਭਵਨ ਬਣਾਵਾਂ
18. ਪਰ ਯਹੋਵਾਹ ਨੇ ਮੇਰੇ ਪਿਤਾ ਦਾਊਦ ਨੂੰ ਆਖਿਆ, ਏਸ ਲਈ ਕਿ ਤੇਰੇ ਮਨ ਵਿੱਚ ਮੇਰੇ ਨਾਮ ਲਈ ਭਵਨ ਬਣਾਉਣ ਦੀ ਮਨਸ਼ਾ ਸੀ ਤਾਂ ਤੂੰ ਚੰਗਾ ਕੀਤਾ ਕਿ ਏਹ ਤੇਰੇ ਮਨ ਵਿੱਚ ਸੀ
19. ਤਾਂ ਭੀ ਤੂੰ ਭਵਨ ਨੂੰ ਨਹੀਂ ਬਣਾਵੇਗਾ ਪਰ ਤੇਰਾ ਪੁੱਤ੍ਰ ਜਿਹੜਾ ਤੇਰੇ ਤੁਖਮੋਂ ਨਿੱਕਲੇਗਾ ਉਹ ਮੇਰੇ ਨਾਮ ਲਈ ਭਵਨ ਬਣਾਵੇਗਾ
20. ਸੋ ਯਹੋਵਾਹ ਨੇ ਆਪਣੇ ਏਸ ਬਚਨ ਨੂੰ ਪੂਰਾ ਕੀਤਾ ਹੈ ਕਿਉਂ ਜੋ ਮੈਂ ਆਪਣੇ ਪਿਤਾ ਦਾਊਦ ਦੇ ਥਾਂ ਉੱਠਿਆ ਹਾਂ ਅਤੇ ਮੈਂ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਾ ਹਾਂ ਜਿਵੇਂ ਯਹੋਵਾਹ ਨੇ ਬਚਨ ਕੀਤਾ ਅਤੇ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਲਈ ਏਹ ਭਵਨ ਬਣਾਇਆ ਹੈ
21. ਓਥੇ ਮੈਂ ਸੰਦੂਕ ਲਈ ਥਾਂ ਰੱਖਿਆ ਹੈ ਜਿਹ ਦੇ ਵਿੱਚ ਯਹੋਵਾਹ ਦਾ ਨੇਮ ਹੈ ਜਿਹ ਨੂੰ ਉਸ ਨੇ ਸਾਡੇ ਪਿਉ ਦਾਦਿਆਂ ਨਾਲ ਬੰਨ੍ਹਿਆ ਜਦ ਉਸ ਨੇ ਉਨ੍ਹਾਂ ਨੂੰ ਮਿਸਰ ਦੇਸ ਤੋਂ ਕੱਢਿਆ।।
22. ਤਾਂ ਸੁਲੇਮਾਨ ਯਹੋਵਾਹ ਦੀ ਜਗਵੇਦੀ ਅੱਗੇ ਇਸਰਾਏਲ ਦੀ ਸਾਰੀ ਸਭਾ ਦੇ ਸਾਹਮਣੇ ਖਲੋਤਾ ਅਤੇ ਆਪਣੇ ਹੱਥ ਅਕਾਸ਼ ਵੱਲ ਅੱਡੇ
23. ਤਾਂ ਉਸ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਤੇਰੇ ਵਰਗਾ ਉਤਾਹਾਂ ਸੁਰਗ ਵਿੱਚ ਅਥਵਾ ਹੇਠਾਂ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਜੋ ਨੇਮ ਅਤੇ ਕਿਰਪਾ ਆਪਣੇ ਦਾਸਾਂ ਨਾਲ ਕਾਇਮ ਰੱਖਦਾ ਹੈ ਜਿਹੜੇ ਤੇਰੇ ਅੱਗੇ ਪੂਰੇ ਦਿਲ ਨਾਲ ਚੱਲਦੇ ਹਨ
24. ਜਿਸ ਨੇ ਆਪਣੇ ਦਾਸ ਮੇਰੇ ਪਿਤਾ ਦਾਊਦ ਨਾਲ ਜੋ ਬਚਨ ਕੀਤਾ ਸੋ ਪੂਰਾ ਕੀਤਾ। ਤੂੰ ਆਪਣੇ ਮੂੰਹ ਤੋਂ ਬੋਲਿਆ ਅਤੇ ਆਪਣੇ ਹੱਥ ਨਾਲ ਪੂਰਾ ਕੀਤਾ ਜਿਵੇਂ ਅੱਜ ਦੇ ਦਿਨ ਹੈ
25. ਸੋ ਹੁਣ ਹੇ ਯਹੋਵਾਹ ਇਸ ਇਸਰਾਏਲ ਦੇ ਪਰਮੇਸ਼ੁਰ, ਮੇਰੇ ਪਿਤਾ ਤੇ ਆਪਣੇ ਦਾਸ ਦਾਊਦ ਨਾਲ ਜੋ ਬਚਨ ਕੀਤਾ ਪੂਰਾ ਕਰ ਕੇ ਮੇਰੇ ਅੱਗੇ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਤੇਰੇ ਹਾਂ ਮਨੁੱਖ ਦੀ ਕਮੀ ਨਾ ਹੋਵੇਗੀ ਜੇ ਕੇਵਲ ਤੇਰੇ ਪੁੱਤ੍ਰ ਆਪਣੇ ਰਾਹ ਉੱਤੇ ਗੌਹ ਕਰਨ ਕਿ ਓਹ ਮੇਰੇ ਸਨਮੁਖ ਤੁਰਨ ਜਿਵੇਂ ਤੂੰ ਮੇਰੇ ਸਨਮੁਖ ਤੁਰਿਆ ਹੈਂ
26. ਹੁਣ ਹੇ ਇਸਰਾਏਲ ਦੇ ਪਰਮੇਸ਼ੁਰ, ਤੇਰਾ ਬਚਨ ਜਿਹੜਾ ਤੈਂ ਮੇਰੇ ਪਿਤਾ ਦਾਊਦ ਆਪਣੇ ਦਾਸ ਨਾਲ ਕੀਤਾ ਸੱਚਾ ਠਹਿਰਾਇਆ ਜਾਵੇ
27. ਭਲਾ, ਪਰਮੇਸ਼ੁਰ ਸੱਚ ਮੁੱਚ ਧਰਤੀ ਉੱਤੇ ਵਾਸ ਕਰੇਗਾ? ਵੇਖ, ਸੁਰਗ ਸਗੋਂ ਸੁਰਗਾਂ ਦੇ ਸੁਰਗ ਤੈਨੂੰ ਨਹੀਂ ਸੰਭਾਲ ਸੱਕੇ, ਫਿਰ ਕਿਵੇਂ ਏਹ ਭਵਨ ਜੋ ਮੈਂ ਬਣਾਇਆ?
28. ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਦਾਸ ਦੀ ਬੇਨਤੀ ਤੇ ਅਰਦਾਸ ਵੱਲ ਧਿਆਨ ਦੇਈਂ। ਉਸ ਦੁਹਾਈ ਤੇ ਬੇਨਤੀ ਨੂੰ ਸੁਣ ਜੋ ਤੇਰਾ ਦਾਸ ਤੇਰੇ ਅੱਗੇ ਅੱਜ ਪ੍ਰਾਰਥਨਾ ਕਰਦਾ ਹੈ
29. ਤੇਰੀਆਂ ਅੱਖਾਂ ਰਾਤ ਦਿਨ ਏਸ ਭਵਨ ਵੱਲ ਖੁਲ੍ਹੀਆਂ ਰਹਿਣ ਅਰਥਾਤ ਏਸ ਅਸਥਾਨ ਵੱਲ ਜਿਹ ਦੇ ਵਿਖੇ ਤੈਂ ਆਖਿਆ ਕਿ ਮੇਰਾ ਨਾਮ ਉੱਥੇ ਰਹੇਗਾ ਆਪਣੇ ਦਾਸ ਦੀ ਬੇਨਤੀ ਨੂੰ ਜੋ ਉਹ ਏਸ ਅਸਥਾਨ ਵੱਲ ਕਰੇ ਸੁਣ ਲਈਂ
30. ਆਪਣੇ ਦਾਸ ਦੀ ਤੇ ਆਪਣੀ ਪਰਜੀ ਇਸਰਾਏਲ ਦੀ ਅਰਦਾਸ ਨੂੰ ਸੁਣ ਲਈਂ ਜਦ ਓਹ ਏਸ ਅਸਥਾਨ ਵੱਲ ਪ੍ਰਾਰਥਨਾ ਕਰਨ ਸਗੋਂ ਸੁਰਗੀ ਭਵਨ ਵਿੱਚ ਸੁਣ ਲਈਂ ਅਤੇ ਸੁਣ ਕੇ ਖਿਮਾ ਕਰੀਂ
31. ਜੇ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਪਾਪ ਕਰੇ ਅਤੇ ਉਹ ਦੇ ਕੋਲੋਂ ਸੌਂਹ ਖੁਵਾਈ ਜਾਵੇ ਅਤੇ ਉਹ ਸੌਂਹ ਏਸ ਭਵਨ ਦੀ ਜਗਵੇਦੀ ਅੱਗੇ ਖਾਧੀ ਜਾਵੇ
32. ਤਾਂ ਤੂੰ ਸੁਰਗ ਵਿੱਚ ਸੁਣ ਲਈ ਅਤੇ ਕੰਮ ਕਰੀਂ ਅਤੇ ਆਪਣੇ ਦਾਸਾਂ ਦਾ ਨਿਆਉਂ ਐਉਂ ਕਰੀਂ ਕਿ ਬੁਰਿਆਰ ਨੂੰ ਤੂੰ ਦੋਸ਼ੀ ਠਹਿਰਾਵੇਂ ਭਈ ਉਹ ਦਾ ਕੀਤਾ ਉਹ ਦੇ ਸਿਰ ਉੱਤੇ ਆਵੇ ਅਤੇ ਧਰਮੀ ਨੂੰ ਧਰਮੀ ਠਹਿਰਾਵੇਂ ਕਿ ਉਹ ਦੇ ਧਰਮ ਅਨੁਸਾਰ ਉਹ ਨੂੰ ਬਦਲਾ ਦਿੱਤਾ ਜਾਵੇ
33. ਜਦ ਤੇਰੀ ਪਰਜਾ ਇਸਰਾਏਲ ਵੈਰੀ ਦੇ ਅੱਗਿਓਂ ਏਸ ਲਈ ਮਾਰੀ ਜਾਵੇ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਹੋਵੇ ਤਾਂ ਜੋ ਉਹ ਤੇਰੀ ਵੱਲ ਫਿਰਨ ਤੇ ਤੇਰੇ ਨਾਮ ਨੂੰ ਮੰਨ ਲੈਣ ਤੇ ਤੇਰੇ ਅੱਗੇ ਏਸ ਭਵਨ ਵਿੱਚ ਬੇਨਤੀ ਤੇ ਅਰਦਾਸ ਕਰਨ
34. ਤਾਂ ਤੂੰ ਸੁਰਗੋਂ ਸੁਣ ਕੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਮਾਫ਼ ਕਰੀਂ ਅਤੇ ਉਨ੍ਹਾਂ ਨੂੰ ਉਸ ਦੇਸ ਵਿੱਚ ਜੋ ਤੈਂ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਦਿੱਤਾ ਹੈ ਮੋੜ ਲਿਆਵੀਂ।।
35. ਜਦ ਅਕਾਸ਼ ਬੰਦ ਹੋਵੇ ਅਤੇ ਮੀਂਹ ਏਸ ਲਈ ਨਾ ਪਵੇ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਤਾਂ ਜੋ ਉਹ ਏਸ ਅਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮੰਨ ਲੈਣ ਅਤੇ ਆਪਣੇ ਪਾਪਾਂ ਤੋਂ ਮੁੜਨ ਜਦ ਤੈਂ ਉਨ੍ਹਾਂ ਨੂੰ ਸਜ਼ਾ ਦਿੱਤੀ ਹੋਵੇ
36. ਤਦ ਤੂੰ ਸੁਰਗੋਂ ਸੁਣ ਕੇ ਆਪਣੇ ਦਾਸਾਂ ਤੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਖਿਮਾ ਕਰੀਂ ਤਾਂ ਜੋ ਤੂੰ ਉਨ੍ਹਾਂ ਨੂੰ ਉਹ ਚੰਗਾ ਰਾਹ ਜਿਸ ਦੇ ਵਿੱਚ ਉਨ੍ਹਾਂ ਨੂੰ ਤੁਰਨਾ ਚਾਹੀਦਾ ਹੈ ਸਿਖਲਾਵੇਂ ਅਤੇ ਆਪਣੀ ਧਰਤੀ ਉੱਤੇ ਜੋ ਤੈਂ ਆਪਣੀ ਪਰਜਾ ਨੂੰ ਮਿਲਖ ਵਿੱਚ ਦਿੱਤੀ ਹੈ ਮੀਂਹ ਵਰਸਾਵੇ
37. ਜੇ ਦੇਸ ਵਿੱਚ ਕਾਲ ਯਾ ਬਵਾ ਪੈ ਜਾਵੇ ਯਾ ਔੜ ਯਾ ਕੁੰਗੀ ਯਾ ਸਲਾ ਯਾ ਸੁੰਡੀ ਟੋਕਾ ਆ ਜਾਣ ਅਤੇ ਜੇ ਉਨ੍ਹਾਂ ਦੇ ਵੈਰੀ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ ਯਾ ਫਾਟਕਾਂ ਨੂੰ ਘੇਰ ਲੈਣ ਅਤੇ ਜੇ ਕੋਈ ਕਸ਼ਟ ਯਾ ਰੋਗ ਆ ਪਵੇ
38. ਜੋ ਬੇਨਤੀ ਯਾ ਅਰਦਾਸ ਤੇਰੀ ਸਾਰੀ ਪਰਜਾ ਇਸਰਾਏਲ ਦੇ ਕਿਸੇ ਆਦਮੀ ਤੋਂ ਕੀਤੀ ਜਾਵੇ ਜੋ ਆਪਣੇ ਹੀ ਮਨ ਦਾ ਕਸ਼ਟ ਜਾਣੇ ਅਤੇ ਆਪਣੇ ਹੱਥ ਏਸ ਭਵਨ ਵੱਲ ਅੱਡੇ
39. ਤਦ ਤੂੰ ਆਪਣੇ ਸੁਰਗੀ ਭਵਨ ਤੋਂ ਸੁਣ ਕੇ ਖਿਮਾ ਕਰੀਂ ਅਤੇ ਕੰਮ ਕਰੀਂ ਅਤੇ ਹਰ ਮਨੁੱਖ ਨੂੰ ਉਹ ਦੀਆਂ ਸਾਰੀਆਂ ਚਾਲਾਂ ਅਨੁਸਾਰ ਬਦਲਾ ਦੇਵੀਂ ਜਿਹ ਦੇ ਮਨ ਨੂੰ ਤੂੰ ਜਾਣਦਾ ਹੈਂ ਕਿਉਂ ਜੋ ਤੂੰ, ਹਾਂ, ਤੂੰ ਹੀ ਮਨੁੱਖ ਮਾਤ੍ਰ ਦੇ ਮਨਾਂ ਨੂੰ ਜਾਣਦਾ ਹੈਂ
40. ਤਾਂ ਜੋ ਓਹ ਆਪਣੇ ਜੀਉਣ ਦੇ ਸਾਰੇ ਦਿਨ ਜਿਹੜੇ ਓਹ ਉਸ ਭੂਮੀ ਉੱਤੇ ਗੁਜਾਰਨ ਜਿਹ ਨੂੰ ਤੈਂ ਸਾਡੇ ਪਿਉ ਦਾਦਿਆਂ ਨੂੰ ਦਿੱਤੀ ਹੈ ਤੇਰੇ ਕੋਲੋਂ ਡਰਨ
41. ਨਾਲੇ ਉਸ ਓਪਰੇ ਦੇ ਵਿਖੇ ਵੀ ਜੋ ਤੇਰੀ ਪਰਜਾ ਇਸਰਾਏਲ ਦਾ ਨਹੀਂ ਹੈ ਪਰ ਦੂਰ ਦੇਸ ਤੋਂ ਤੇਰੇ ਨਾਮ ਦੇ ਕਾਰਨ ਆਇਆ ਹੈ
42. ਕਿਉਂ ਜੋ ਓਹ ਤੇਰਾ ਵੱਡਾ ਨਾਮ, ਬਲਵਾਨ ਹੱਥ ਅਤੇ ਪਸਾਰੀ ਹੋਈ ਬਾਂਹ ਦੀ ਖਬਰ ਸੁਣਨਗੇ ਸੋ ਜਦ ਉਹ ਆਵੇ ਅਤੇ ਏਸ ਭਵਨ ਵੱਲ ਬੇਨਤੀ ਕਰੇ
43. ਤਦ ਤੂੰ ਆਪਣੇ ਸੁਰਗੀ ਭਵਨ ਤੋਂ ਸੁਣ ਕੇ ਉਸ ਓਪਰੇ ਦੀ ਸਾਰੀ ਦੁਹਾਈ ਅਨੁਸਾਰ ਕਰੀਂ ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਮ ਨੂੰ ਜਾਣ ਲੈਣ ਅਤੇ ਤੇਰਾ ਭੈ ਮੰਨਣ ਜਿਵੇਂ ਤੇਰੀ ਪਰਜਾ ਇਸਰਾਏਲ ਕਰਦੀ ਹੈ ਅਤੇ ਜਾਣ ਲੈਣ ਭਈ ਏਹ ਭਵਨ ਜਿਹ ਨੂੰ ਮੈਂ ਬਣਾਇਆ ਹੈ ਤੇਰੇ ਨਾਮ ਦਾ ਕਹਾਵੇਗਾ।।
44. ਜਦ ਤੇਰੀ ਪਰਜਾ ਆਪਣੇ ਵੈਰੀ ਨਾਲ ਜੁੱਧ ਕਰਨ ਲਈ ਨਿੱਕਲੇ ਜਿਸ ਰਾਹ ਥਾਣੀ ਤੂੰ ਉਨ੍ਹਾਂ ਨੂੰ ਘੱਲੇਂ ਅਤੇ ਯਹੋਵਾਹ ਅੱਗੇ ਏਸ ਸ਼ਹਿਰ ਵੱਲ ਜਿਹ ਨੂੰ ਤੈਂ ਚੁਣਿਆ ਹੈ ਅਤੇ ਏਸ ਭਵਨ ਵੱਲ ਜਿਹ ਨੂੰ ਮੈਂ ਤੇਰੇ ਨਾਮ ਲਈ ਬਣਾਇਆ ਹੈ ਬੇਨਤੀ ਕਰਨ
45. ਤਾਂ ਤੂੰ ਸੁਰਗੋਂ ਉਨ੍ਹਾਂ ਦੀ ਬੇਨਤੀ ਤੇ ਉਨ੍ਹਾਂ ਦੀ ਅਰਦਾਸ ਸੁਣ ਲਈਂ ਅਤੇ ਉਨ੍ਹਾਂ ਦੇ ਹੱਕ ਦਾ ਨਿਆਉਂ ਕਰੀਂ
46. ਜੇ ਓਹ ਪਾਪ ਕਰਨ ਕਿਉਂ ਜੋ ਕੋਈ ਆਦਮੀ ਅਜੇਹਾ ਨਹੀਂ ਜੋ ਪਾਪ ਨਾ ਕਰੇ ਅਤੇ ਤੂੰ ਉਨ੍ਹਾਂ ਨਾਲ ਕ੍ਰੋਧਵਾਨ ਹੋਵੇਂ ਅਤੇ ਉਨ੍ਹਾਂ ਨੂੰ ਵੈਰੀ ਦੇ ਹੱਥ ਵਿੱਚ ਐਉਂ ਦੇ ਦੇਵੇਂ ਭਈ ਓਹ ਉਨ੍ਹਾਂ ਨੂੰ ਬੰਧੂਏ ਬਣਾ ਕੇ ਵੈਰੀ ਦੇ ਦੇਸ ਵਿੱਚ ਲੈ ਜਾਣ ਭਾਵੇਂ ਦੂਰ ਭਾਵੇਂ ਨੇੜੇ
47. ਤਾਂ ਜੋ ਉਹ ਉਸ ਦੇਸ ਵਿੱਚ ਜਿੱਥੇ ਓਹ ਬੰਧੂਏ ਬਣ ਕੇ ਅੱਪੜਾਏ ਗਏ ਹੋਣ ਆਪਣੇ ਮਨਾਂ ਵਿੱਚ ਧਿਆਨ ਕਰਨ ਅਤੇ ਪਛਤਾਉਣ ਅਤੇ ਆਪਣੇ ਬੰਧੂਏ ਬਣਾਉਣ ਵਾਲਿਆਂ ਦੇ ਦੇਸ ਵਿੱਚ ਤੇਰੇ ਅੱਗੇ ਏਹ ਆਖ ਕੇ ਬੇਨਤੀ ਕਰਨ ਕਿ ਅਸੀਂ ਪਾਪ ਕੀਤਾ, ਅਸੀਂ ਕੁਰਾਹੀ ਕੀਤੀ ਅਤੇ ਅਸਾਂ ਬਦੀ ਕੀਤੀ
48. ਅਤੇ ਐਉਂ ਆਪਣੇ ਵੈਰੀਆਂ ਦੇ ਦੇਸ ਜਿਨ੍ਹਾਂ ਨੇ ਉਨ੍ਹਾਂ ਨੂੰ ਬੰਧੂਏ ਬਣਾਇਆ ਓਹ ਤੇਰੇ ਵੱਲ ਆਪਣੇ ਸਾਰੇ ਮਨ ਤੇ ਆਪਣੀ ਸਾਰੀ ਜਾਨ ਨਾਲ ਮੁੜਨ ਅਤੇ ਤੇਰੇ ਅੱਗੇ ਆਪਣੇ ਦੇਸ ਵੱਲ ਬੇਨਤੀ ਕਰਨ ਜਿਹੜਾ ਤੈਂ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਦਿੱਤਾ ਅਤੇ ਏਸ ਸ਼ਹਿਰ ਵੱਲ ਜਿਹ ਨੂੰ ਤੈਂ ਚੁਣਿਆ ਹੈ ਤੇ ਏਸ ਭਵਨ ਵੱਲ ਜਿਹ ਨੂੰ ਮੈਂ ਤੇਰੇ ਨਾਮ ਲਈ ਬਣਾਇਆ
49. ਤਾਂ ਤੂੰ ਆਪਣੇ ਸੁਰਗੀ ਭਵਨ ਤੋਂ ਉਨ੍ਹਾਂ ਦੀ ਬੇਨਤੀ ਤੇ ਅਰਦਾਸ ਸੁਣ ਲਈਂ ਅਤੇ ਉਨ੍ਹਾਂ ਦੇ ਹੱਕ ਦਾ ਨਿਆਉਂ ਕਰੀਂ
50. ਅਤੇ ਆਪਣੇ ਲੋਕਾਂ ਨੂੰ ਜਿਨ੍ਹਾਂ ਨੇ ਤੇਰਾ ਪਾਪ ਕੀਤਾ ਉਨ੍ਹਾਂ ਦਿਆਂ ਸਾਰਿਆਂ ਅਪਰਾਧਾਂ ਨੂੰ ਜਿਨ੍ਹਾਂ ਨਾਲ ਉਨ੍ਹਾਂ ਨੇ ਤੇਰੀ ਉਲੰਘਣਾ ਕੀਤੀ ਮਾਫ਼ ਕਰੀਂ ਅਤੇ ਓਹ ਆਪਣੇ ਬੰਧੂਏ ਬਣਾਉਣ ਵਾਲਿਆਂ ਦੇ ਅੱਗੇ ਦਯਾ ਪਰਾਪਤ ਕਰਨ ਤਾਂ ਜੋ ਓਹ ਉਨ੍ਹਾਂ ਉੱਤੇ ਰਹਮ ਕਰਨ
51. ਕਿਉਂ ਜੋ ਏਹ ਤੇਰੀ ਪਰਜਾ ਤੇ ਤੇਰੀ ਵਿਰਾਸਤ ਹੈ ਜਿਹ ਨੂੰ ਤੈਂ ਮਿਸਰ ਤੋਂ ਲੋਹੇ ਦੀ ਭੱਠੀ ਵਿੱਚੋਂ ਕੱਢਿਆ ਹੈ
52. ਤਾਂ ਜੋ ਤੇਰੀਆਂ ਅੱਖਾਂ ਆਪਣੇ ਦਾਸ ਦੀ ਅਰਦਾਸ ਵੱਲ ਅਤੇ ਆਪਣੀ ਪਰਜਾ ਇਸਰਾਏਲ ਦੀ ਅਰਦਾਸ ਵੱਲ ਖੁਲ੍ਹੀਆਂ ਰਹਿਣ ਭਈ ਤੂੰ ਉਨ੍ਹਾਂ ਦੀ ਸਾਰੀ ਦੁਹਾਈ ਨੂੰ ਜੋ ਓਹ ਤੇਰੇ ਅੱਗੇ ਦੇਣ ਸੁਣੇਂ
53. ਕਿਉਂ ਜੋ ਤੈਂ ਹੇ ਪ੍ਰਭੁ ਯਹੋਵਾਹ, ਉਨ੍ਹਾਂ ਨੂੰ ਧਰਤੀ ਦੇ ਸਾਰੇ ਲੋਕਾਂ ਤੋਂ ਆਪਣੀ ਵਿਰਾਸਤ ਹੋਣ ਲਈ ਵੱਖਰਾ ਕੀਤਾ ਜਿਵੇਂ ਤੈਂ ਆਪਣੇ ਦਾਸ ਮੂਸਾ ਦੇ ਰਾਹੀਂ ਬਚਨ ਕੀਤਾ ਜਦ ਤੈਂ ਸਾਡੇ ਪਿਉਂ ਦਾਦਿਆਂ ਨੂੰ ਮਿਸਰ ਤੋਂ ਕੱਢਿਆ।।
54. ਤਾਂ ਐਉਂ ਹੋਇਆ ਕਿ ਜਦ ਸੁਲੇਮਾਨ ਏਹ ਸਾਰੀ ਬੇਨਤੀ ਤੇ ਅਰਦਾਸ ਯਹੋਵਾਹ ਦੇ ਅੱਗੇ ਕਰ ਚੁੱਕਿਆ ਤਾਂ ਉਹ ਯਹੋਵਾਹ ਦੀ ਜਗਵੇਦੀ ਦੇ ਅੱਗਿਓ ਉੱਠ ਖਲੋਤਾ ਜਿੱਥੇ ਉਹ ਆਪਣੇ ਗੋਡੇ ਨਿਵਾ ਕੇ ਤੇ ਹੱਥ ਅਕਾਸ਼ ਵੱਲ ਅੱਡ ਕੇ ਬੈਠਾ ਸੀ
55. ਅਤੇ ਉਹ ਖਲੋ ਗਿਆ ਅਰ ਉਸ ਇਸਰਾਏਲ ਦੀ ਸਾਰੀ ਸਭਾ ਨੂੰ ਉੱਚੀ ਅਵਾਜ਼ ਨਾਲ ਬਰਕਤ ਦਿੱਤੀ ਕਿ
56. ਯਹੋਵਾਹ ਮੁਬਾਰਕ ਹੋਵੇ ਜਿਸ ਨੇ ਆਪਣੀ ਪਰਜਾ ਇਸਰਾਏਲ ਨੂੰ ਸੁਖ ਦਿੱਤਾ ਜਿਵੇਂ ਉਸ ਬਚਨ ਕੀਤਾ ਸੀ। ਉਸ ਸਾਰੇ ਚੰਗੇ ਬਚਨ ਤੋਂ ਜਿਹੜਾ ਉਸ ਨੇ ਆਪਣੇ ਦਾਸ ਮੂਸਾ ਦੇ ਰਾਹੀਂ ਕੀਤਾ ਇੱਕ ਵੀ ਗੱਲ ਸੱਖਣੀ ਨਾ ਗਈ
57. ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਅੰਗ ਸੰਗ ਹੋਵੇ ਜਿਵੇਂ ਉਹ ਸਾਡੇ ਪਿਉ ਦਾਦਿਆਂ ਦੇ ਨਾਲ ਸੀ, ਉਹ ਨਾ ਸਾਨੂੰ ਤਿਆਗੇ ਅਤੇ ਨਾ ਸਾਨੂੰ ਛੱਡੇ
58. ਉਹ ਸਾਡੇ ਮਨਾਂ ਨੂੰ ਆਪਣੀ ਵੱਲ ਫੇਰੇ ਕਿ ਅਸੀਂ ਉਹ ਦੇ ਸਾਰੇ ਰਾਹਾਂ ਵਿੱਚ ਚੱਲੀਏ ਅਤੇ ਉਹ ਦੇ ਹੁਕਮ, ਬਿਧੀਆਂ ਤੇ ਨਿਆਉਂ ਮੰਨੀਏ ਜਿਨ੍ਹਾਂ ਦਾ ਉਸ ਸਾਡੇ ਪਿਉ ਦਾਦਿਆਂ ਨੂੰ ਹੁਕਮ ਦਿੱਤਾ
59. ਅਤੇ ਏਹ ਮੇਰੀਆਂ ਗੱਲਾਂ ਜਿਨ੍ਹਾਂ ਦੇ ਨਾਲ ਮੈਂ ਯਹੋਵਾਹ ਅੱਗੇ ਅਰਦਾਸ ਕੀਤੀ ਯਹੋਵਾਹ ਸਾਡੇ ਪਰਮੇਸ਼ੁਰ ਦੇ ਨੇੜੇ ਦਿਨ ਰਾਤ ਰਹਿਣ ਕਿ ਉਹ ਆਪਣੇ ਦਾਸ ਦੇ ਹੱਕ ਦਾ ਨਿਆਉਂ ਕਰੇ ਨਾਲੇ ਆਪਣੀ ਪਰਜਾ ਇਸਰਾਏਲ ਦੇ ਹੱਕ ਦਾ ਨਿਆਉਂ ਰੋਜ ਰੋਜ ਕਾਇਮ ਰੱਖੇ
60. ਤਾਂ ਜੋ ਧਰਤੀ ਦੇ ਸਾਰੇ ਲੋਕ ਜਾਣ ਲੈਣ ਭਈ ਯਹੋਵਾਹ ਹੀ ਪਰਮੇਸ਼ੁਰ ਹੈ ਅਤੇ ਹੋਰ ਕੋਈ ਨਹੀਂ
61. ਤੁਹਾਡਾ ਮਨ ਯਹੋਵਾਹ ਸਾਡੇ ਪਰਮੇਸ਼ੁਰ ਲਈ ਸੰਪੂਰਨ ਹੋਵੇ ਕਿ ਤੁਸੀਂ ਉਹ ਦੀਆਂ ਬਿਧੀਆਂ ਵਿੱਚ ਚੱਲੋ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਕਰੋ ਜਿਵੇਂ ਅੱਜ ਦੇ ਦਿਨ ਹੁੰਦਾ ਹੈ
62. ਤਾਂ ਪਾਤਸ਼ਾਹ ਨੇ ਸਾਰੇ ਇਸਰਾਏਲ ਦੇ ਨਾਲ ਯਹੋਵਾਹ ਦੇ ਅੱਗੇ ਬਲੀਆਂ ਚੜ੍ਹਾਈਆਂ
63. ਸੋ ਸੁਲੇਮਾਨ ਨੇ ਸੁਖ ਸਾਂਦ ਦੀਆਂ ਬਲੀਆਂ ਲਈ ਜਿਹ ਨੂੰ ਉਸਨੇ ਯਹੋਵਾਹ ਅੱਗੇ ਚੜ੍ਹਾਇਆ ਬਾਈ ਹਜ਼ਾਰ ਬਲਦ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਸਨ। ਸੋ ਪਾਤਸ਼ਾਹ ਤੇ ਸਾਰੇ ਇਸਰਾਏਲੀਆਂ ਨੇ ਯਹੋਵਾਹ ਦੇ ਭਵਨ ਨੂੰ ਸੰਕਲਪ ਕੀਤਾ
64. ਉਸ ਦਿਨ ਪਾਤਸ਼ਾਹ ਨੇ ਉਸ ਵਿਹੜੇ ਦੇ ਵਿੱਚਕਾਰਲੇ ਹਿੱਸੇ ਨੂੰ ਜੋ ਯਹੋਵਾਹ ਦੇ ਭਵਨ ਦੇ ਸਾਹਮਣੇ ਸੀ ਪਵਿੱਤਰ ਠਹਿਰਾਇਆ ਅਤੇ ਉਸ ਨੇ ਹੋਮ ਦੀਆਂ ਬਲੀਆਂ, ਮੈਦੇ ਦੀਆਂ ਭੇਟਾਂ ਅਤੇ ਸੁਖ ਸਾਂਦ ਦੀਆਂ ਬਲੀਆਂ ਦੀ ਚਰਬੀ ਓਥੇ ਇਸ ਲਈ ਚੜਾਈ ਕਿ ਪਿੱਤਲ ਦੀ ਜਗਵੇਦੀ ਜਿਹੜੀ ਯਹੋਵਾਹ ਦੇ ਅੱਗੇ ਸੀ ਛੋਟੀ ਸੀ ਅਤੇ ਹੋਮ ਦੀਆਂ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਤੇ ਸੁੱਖ ਸਾਂਦ ਦੀਆਂ ਬਲੀਆਂ ਦੀ ਚਰਬੀ ਓਥੇ ਨਹੀਂ ਸਮਾ ਸਕਦੀ ਸੀ
65. ਐਉਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਹਮਾਥ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੀਕ ਯਹੋਵਾਹ ਸਾਡੇ ਪਰਮੇਸ਼ੁਰ ਦੇ ਅੱਗੇ ਉਸ ਪਰਬ ਨੂੰ ਮਨਾਇਆ ਸੱਤ ਦਿਨ ਫੇਰ ਸੱਤ ਦਿਨ ਅਰਥਾਤ ਚੌਦਾਂ ਦਿਨ ਲੱਗੇ
66. ਅੱਠਵੇਂ ਦਿਨ ਉਸ ਨੇ ਲੋਕਾਂ ਨੂੰ ਵਿਦਿਆ ਕੀਤਾ ਅਤੇ ਉਨ੍ਹਾਂ ਨੇ ਪਾਤਸ਼ਾਹ ਨੂੰ ਅਸੀਸ ਦਿੱਤੀ ਅਤੇ ਆਪਣੇ ਤੰਬੂਆਂ ਨੂੰ ਉਸ ਸਾਰੀ ਭਲਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਆਪਣੇ ਦਾਸ ਦਾਊਦ ਤੇ ਆਪਣੀ ਪਰਜੀ ਇਸਰਾਏਲ ਦੇ ਨਾਲ ਕੀਤੀ ਸੀ ਓਹ ਖੁਸ਼ੀ ਤੇ ਮਨ ਦੀ ਅਨੰਦਤਾਈ ਨਾਲ ਚਲੇ ਗਏ।।

Notes

No Verse Added

Total 22 ਅਧਿਆਇ, Selected ਅਧਿਆਇ 8 / 22
੧ ਸਲਾਤੀਨ 8:2
1 ਤਾਂ ਸੁਲੇਮਾਨ ਨੇ ਇਸਰਾਏਲ ਦਿਆਂ ਬਜ਼ੁਰਗਾਂ ਨੂੰ ਗੋਤਾਂ ਦੇ ਸਾਰੇ ਮੁਖਿਆਂ ਨੂੰ ਜੋ ਇਸਰਾਏਲੀਆਂ ਦੇ ਪਿਉ ਦਾਦਿਆਂ ਦੇ ਪਰਧਾਨ ਸਨ ਆਪਣੇ ਕੋਲ ਯਰੂਸ਼ਲਮ ਵਿੱਚ ਇਕੱਠੇ ਕੀਤਾ ਤਾਂ ਜੋ ਓਹ ਯਹੋਵਾਹ ਦੇ ਨੇਮ ਦੇ ਸੰਦੂਕ ਨੰ ਦਾਊਦ ਦੇ ਸ਼ਹਿਰੋਂ ਜਿਹੜਾ ਸੀਯੋਨ ਹੈ ਉਤਾਹਾਂ ਲੈ ਆਉਣ 2 ਤਾਂ ਇਸਰਾਏਲ ਦੇ ਸਾਰੇ ਮਨੁੱਖ ਸੁਲੇਮਾਨ ਪਾਤਸ਼ਾਹ ਕੋਲ ਏਥਾਨੀਮ ਮਹੀਨੇ ਦੇ ਪਰਬ ਉੱਤੇ ਜਿਹੜਾ ਸਤਵਾਂ ਮਹੀਨਾ ਹੈ ਇਕੱਠੇ ਹੋਏ 3 ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਆਏ ਅਤੇ ਸੰਦੂਕ ਨੂੰ ਜਾਜਕਾਂ ਨੇ ਚੁੱਕਿਆ 4 ਸੋ ਓਹ ਯਹੋਵਾਹ ਦੇ ਸੰਦੂਕ ਨੂੰ, ਮੰਡਲੀ ਦੇ ਤੰਬੂ ਨੂੰ ਅਤੇ ਸਾਰੇ ਪਵਿੱਤਰ ਭਾਡਿਆਂ ਨੂੰ ਜਿਹੜੇ ਤੰਬੂ ਵਿੱਚ ਸਨ ਉਤਾਹਾਂ ਲਿਆਏ। ਐਉਂ ਜਾਜਕ ਤੇ ਲੇਵੀ ਉਨ੍ਹਾਂ ਨੂੰ ਲਿਆਏ 5 ਤਾਂ ਸੁਲੇਮਾਨ ਪਾਤਸ਼ਾਹ ਅਤੇ ਇਸਰਾਏਲ ਦੀ ਸਾਰੀ ਮੰਡਲੀ ਜੋ ਉਹ ਦੇ ਕੋਲ ਇਕੱਠੀ ਹੋਈ ਉਹ ਦੇ ਨਾਲ ਸੰਦੂਕ ਦੇ ਅੱਗੇ ਸਨ ਅਤੇ ਉਨ੍ਹਾਂ ਨੇ ਇੱਨੀਆਂ ਭੇਡਾਂ ਤੇ ਬਲਦ ਚੜ੍ਹਾਏ ਭਈ ਉਹ ਵਧੀਕ ਹੋਣ ਦੇ ਕਾਰਨ ਨਾ ਗਿਣਤੀ ਵਿੱਚ ਨਾ ਲੇਖੇ ਵਿੱਚ ਆ ਸੱਕਦੇ ਸਨ 6 ਜਾਜਕ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਉਹ ਦੇ ਅਸਥਾਨ ਵਿੱਚ ਅਰਥਾਤ ਭਵਨ ਦੀ ਵਿਚਲੀ ਕੋਠੜੀ, ਅੱਤ ਪਵਿੱਤਰ ਅਸਥਾਨ ਵਿੱਚ ਕਰੂਬੀਆਂ ਦੇ ਖੰਭਾਂ ਹੇਠ ਲਿਆਏ 7 ਕਿਉਂ ਜੋ ਕਰੂਬੀ ਆਪਣੇ ਦੋਵੇਂ ਖੰਭ ਸੰਦੂਕ ਦੇ ਅਸਥਾਨ ਉੱਤੇ ਖਿਲਾਰੇ ਹੋਏ ਸਨ ਅਤੇ ਕਰੂਬੀ ਸੰਦੂਕ ਨੂੰ ਤੇ ਉਹ ਦੀਆਂ ਚੋਬਾਂ ਨੂੰ ਉਤਾਹਾਂ ਤੋਂ ਕੱਜਦੇ ਸਨ 8 ਅਤੇ ਉਨ੍ਹਾਂ ਨੇ ਚੋਬਾਂ ਨੂੰ ਐਨਾ ਲੰਮਾ ਕੀਤਾ ਕਿ ਚੋਬਾਂ ਦੇ ਸਿਰੇ ਵਿਚਲੀ ਕੋਠੜੀ ਅੱਗੇ ਪਵਿੱਤਰ ਅਸਥਾਨ ਤੋਂ ਦਿੱਸਦੇ ਸਨ ਸਗੋਂ ਬਾਹਰੋਂ ਨਹੀਂ ਦਿੱਸਦੇ ਸਨ ਅਤੇ ਓਹ ਅੱਜ ਦੇ ਦਿਨ ਤੀਕ ਓਥੇ ਹੀ ਹਨ 9 ਸੰਦੂਕ ਵਿੱਚ ਉਨ੍ਹਾਂ ਦੋਹਾਂ ਪੱਥਰਾਂ ਦੀਆਂ ਪੱਟੀਆਂ ਤੋਂ ਬਿਨਾ ਹੋਰ ਕੁਝ ਨਹੀਂ ਸੀ ਜਿਹੜੀਆਂ ਮੂਸਾ ਨੇ ਓਥੇ ਹੋਰੇਬ ਵਿੱਚ ਰੱਖੀਆ ਸਨ ਜਿੱਥੇ ਯਹੋਵਾਹ ਨੇ ਇਸਰਾਏਲੀਆਂ ਨਾਲ ਨੇਮ ਬੰਨ੍ਹਿਆ ਸੀ ਜਦ ਓਹ ਮਿਸਰ ਦੇਸ ਤੋਂ ਨਿੱਕਲੇ ਸਨ 10 ਤਾਂ ਐਉਂ ਹੋਇਆ ਕਿ ਜਦ ਜਾਜਕ ਪਵਿੱਤਰ ਅਸਥਾਨ ਤੋਂ ਨਿੱਕਲੇ ਤਦ ਉਸ ਬੱਦਲ ਨੇ ਯਹੋਵਾਹ ਦੇ ਭਵਨ ਨੂੰ ਐਉਂ ਭਰ ਦਿੱਤਾ 11 ਕਿ ਜਾਜਕ ਬੱਦਲ ਦੇ ਕਾਰਨ ਉਪਾਸਨਾ ਕਰਨ ਲਈ ਖਲੋ ਨਾ ਸੱਕੇ ਕਿਉਂ ਜੋ ਯਹੋਵਾਹ ਦੇ ਜਲੌ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਸੀ।। 12 ਤਾਂ ਸੁਲੇਮਾਨ ਨੇ ਆਖਿਆ ਕਿ ਯਹੋਵਾਹ ਨੇ ਫ਼ੁਰਮਾਇਆ ਸੀ ਭਈ ਉਹ ਅਨ੍ਹੇਰੇ ਘੁੱਪ ਵਿੱਚ ਵੱਸੇਗਾ 13 ਮੈਂ ਜ਼ਰੂਰ ਤੇਰੇ ਲਈ ਇੱਕ ਉੱਚਾ ਭਵਨ ਜਿੱਥੇ ਤੂੰ ਸਦਾ ਤੀਕ ਰਹੇਂ ਬਣਾਇਆ 14 ਤਾਂ ਪਤਾਸ਼ਾਹ ਨੇ ਆਪਣਾ ਮੂੰਹ ਮੋੜ ਕੇ ਇਸਰਾਏਲ ਦੀ ਸਾਰੀ ਸਭਾ ਨੂੰ ਬਰਕਤ ਦਿੱਤੀ ਤੇ ਇਸਰਾਏਲ ਦੀ ਸਾਰੀ ਸਭਾ ਖਲੋਤੀ ਰਹੀ 15 ਤਾਂ ਉਸ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਨੇ ਮੇਰੇ ਪਿਤਾ ਦਾਊਦ ਨਾਲ ਆਪਣੇ ਮੂੰਹ ਨਾਲ ਬਚਨ ਕੀਤਾ ਅਤੇ ਆਪਣੇ ਹੱਥ ਨਾਲ ਉਹ ਨੂੰ ਪੂਰਾ ਭੀ ਕੀਤਾ 16 ਕਿ ਜਿਸ ਦਿਨ ਤੋਂ ਮੈਂ ਆਪਣੀ ਪਰਜਾ ਇਸਰਾਏਲ ਨੂੰ ਮਿਸਰੋਂ ਕੱਢ ਲਿਆਇਆ ਮੈਂ ਘਰ ਬਣਾਉਣ ਲਈ ਕਿ ਮੇਰਾ ਨਾਮ ਉੱਥੇ ਰਹੇ ਇਸਰਾਏਲ ਦਿਆਂ ਸਾਰਿਆਂ ਗੋਤਾਂ ਵਿੱਚੋਂ ਕੋਈ ਸ਼ਹਿਰ ਨਹੀਂ ਚੁਣਿਆ ਪਰ ਮੈਂ ਦਾਊਦ ਨੂੰ ਚੁਣਿਆ ਕਿ ਉਹ ਮੇਰੀ ਪਰਜਾ ਇਸਰਾਏਲ ਉੱਤੇ ਹੋਵੇ 17 ਮੇਰੇ ਪਿਤਾ ਦਾਊਦ ਦੀ ਮਨਸ਼ਾ ਸੀ ਕਿ ਮੈਂ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਲਈ ਇੱਕ ਭਵਨ ਬਣਾਵਾਂ 18 ਪਰ ਯਹੋਵਾਹ ਨੇ ਮੇਰੇ ਪਿਤਾ ਦਾਊਦ ਨੂੰ ਆਖਿਆ, ਏਸ ਲਈ ਕਿ ਤੇਰੇ ਮਨ ਵਿੱਚ ਮੇਰੇ ਨਾਮ ਲਈ ਭਵਨ ਬਣਾਉਣ ਦੀ ਮਨਸ਼ਾ ਸੀ ਤਾਂ ਤੂੰ ਚੰਗਾ ਕੀਤਾ ਕਿ ਏਹ ਤੇਰੇ ਮਨ ਵਿੱਚ ਸੀ 19 ਤਾਂ ਭੀ ਤੂੰ ਭਵਨ ਨੂੰ ਨਹੀਂ ਬਣਾਵੇਗਾ ਪਰ ਤੇਰਾ ਪੁੱਤ੍ਰ ਜਿਹੜਾ ਤੇਰੇ ਤੁਖਮੋਂ ਨਿੱਕਲੇਗਾ ਉਹ ਮੇਰੇ ਨਾਮ ਲਈ ਭਵਨ ਬਣਾਵੇਗਾ 20 ਸੋ ਯਹੋਵਾਹ ਨੇ ਆਪਣੇ ਏਸ ਬਚਨ ਨੂੰ ਪੂਰਾ ਕੀਤਾ ਹੈ ਕਿਉਂ ਜੋ ਮੈਂ ਆਪਣੇ ਪਿਤਾ ਦਾਊਦ ਦੇ ਥਾਂ ਉੱਠਿਆ ਹਾਂ ਅਤੇ ਮੈਂ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਾ ਹਾਂ ਜਿਵੇਂ ਯਹੋਵਾਹ ਨੇ ਬਚਨ ਕੀਤਾ ਅਤੇ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਲਈ ਏਹ ਭਵਨ ਬਣਾਇਆ ਹੈ 21 ਓਥੇ ਮੈਂ ਸੰਦੂਕ ਲਈ ਥਾਂ ਰੱਖਿਆ ਹੈ ਜਿਹ ਦੇ ਵਿੱਚ ਯਹੋਵਾਹ ਦਾ ਨੇਮ ਹੈ ਜਿਹ ਨੂੰ ਉਸ ਨੇ ਸਾਡੇ ਪਿਉ ਦਾਦਿਆਂ ਨਾਲ ਬੰਨ੍ਹਿਆ ਜਦ ਉਸ ਨੇ ਉਨ੍ਹਾਂ ਨੂੰ ਮਿਸਰ ਦੇਸ ਤੋਂ ਕੱਢਿਆ।। 22 ਤਾਂ ਸੁਲੇਮਾਨ ਯਹੋਵਾਹ ਦੀ ਜਗਵੇਦੀ ਅੱਗੇ ਇਸਰਾਏਲ ਦੀ ਸਾਰੀ ਸਭਾ ਦੇ ਸਾਹਮਣੇ ਖਲੋਤਾ ਅਤੇ ਆਪਣੇ ਹੱਥ ਅਕਾਸ਼ ਵੱਲ ਅੱਡੇ 23 ਤਾਂ ਉਸ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਤੇਰੇ ਵਰਗਾ ਉਤਾਹਾਂ ਸੁਰਗ ਵਿੱਚ ਅਥਵਾ ਹੇਠਾਂ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਜੋ ਨੇਮ ਅਤੇ ਕਿਰਪਾ ਆਪਣੇ ਦਾਸਾਂ ਨਾਲ ਕਾਇਮ ਰੱਖਦਾ ਹੈ ਜਿਹੜੇ ਤੇਰੇ ਅੱਗੇ ਪੂਰੇ ਦਿਲ ਨਾਲ ਚੱਲਦੇ ਹਨ 24 ਜਿਸ ਨੇ ਆਪਣੇ ਦਾਸ ਮੇਰੇ ਪਿਤਾ ਦਾਊਦ ਨਾਲ ਜੋ ਬਚਨ ਕੀਤਾ ਸੋ ਪੂਰਾ ਕੀਤਾ। ਤੂੰ ਆਪਣੇ ਮੂੰਹ ਤੋਂ ਬੋਲਿਆ ਅਤੇ ਆਪਣੇ ਹੱਥ ਨਾਲ ਪੂਰਾ ਕੀਤਾ ਜਿਵੇਂ ਅੱਜ ਦੇ ਦਿਨ ਹੈ 25 ਸੋ ਹੁਣ ਹੇ ਯਹੋਵਾਹ ਇਸ ਇਸਰਾਏਲ ਦੇ ਪਰਮੇਸ਼ੁਰ, ਮੇਰੇ ਪਿਤਾ ਤੇ ਆਪਣੇ ਦਾਸ ਦਾਊਦ ਨਾਲ ਜੋ ਬਚਨ ਕੀਤਾ ਪੂਰਾ ਕਰ ਕੇ ਮੇਰੇ ਅੱਗੇ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਤੇਰੇ ਹਾਂ ਮਨੁੱਖ ਦੀ ਕਮੀ ਨਾ ਹੋਵੇਗੀ ਜੇ ਕੇਵਲ ਤੇਰੇ ਪੁੱਤ੍ਰ ਆਪਣੇ ਰਾਹ ਉੱਤੇ ਗੌਹ ਕਰਨ ਕਿ ਓਹ ਮੇਰੇ ਸਨਮੁਖ ਤੁਰਨ ਜਿਵੇਂ ਤੂੰ ਮੇਰੇ ਸਨਮੁਖ ਤੁਰਿਆ ਹੈਂ 26 ਹੁਣ ਹੇ ਇਸਰਾਏਲ ਦੇ ਪਰਮੇਸ਼ੁਰ, ਤੇਰਾ ਬਚਨ ਜਿਹੜਾ ਤੈਂ ਮੇਰੇ ਪਿਤਾ ਦਾਊਦ ਆਪਣੇ ਦਾਸ ਨਾਲ ਕੀਤਾ ਸੱਚਾ ਠਹਿਰਾਇਆ ਜਾਵੇ 27 ਭਲਾ, ਪਰਮੇਸ਼ੁਰ ਸੱਚ ਮੁੱਚ ਧਰਤੀ ਉੱਤੇ ਵਾਸ ਕਰੇਗਾ? ਵੇਖ, ਸੁਰਗ ਸਗੋਂ ਸੁਰਗਾਂ ਦੇ ਸੁਰਗ ਤੈਨੂੰ ਨਹੀਂ ਸੰਭਾਲ ਸੱਕੇ, ਫਿਰ ਕਿਵੇਂ ਏਹ ਭਵਨ ਜੋ ਮੈਂ ਬਣਾਇਆ? 28 ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਦਾਸ ਦੀ ਬੇਨਤੀ ਤੇ ਅਰਦਾਸ ਵੱਲ ਧਿਆਨ ਦੇਈਂ। ਉਸ ਦੁਹਾਈ ਤੇ ਬੇਨਤੀ ਨੂੰ ਸੁਣ ਜੋ ਤੇਰਾ ਦਾਸ ਤੇਰੇ ਅੱਗੇ ਅੱਜ ਪ੍ਰਾਰਥਨਾ ਕਰਦਾ ਹੈ 29 ਤੇਰੀਆਂ ਅੱਖਾਂ ਰਾਤ ਦਿਨ ਏਸ ਭਵਨ ਵੱਲ ਖੁਲ੍ਹੀਆਂ ਰਹਿਣ ਅਰਥਾਤ ਏਸ ਅਸਥਾਨ ਵੱਲ ਜਿਹ ਦੇ ਵਿਖੇ ਤੈਂ ਆਖਿਆ ਕਿ ਮੇਰਾ ਨਾਮ ਉੱਥੇ ਰਹੇਗਾ ਆਪਣੇ ਦਾਸ ਦੀ ਬੇਨਤੀ ਨੂੰ ਜੋ ਉਹ ਏਸ ਅਸਥਾਨ ਵੱਲ ਕਰੇ ਸੁਣ ਲਈਂ 30 ਆਪਣੇ ਦਾਸ ਦੀ ਤੇ ਆਪਣੀ ਪਰਜੀ ਇਸਰਾਏਲ ਦੀ ਅਰਦਾਸ ਨੂੰ ਸੁਣ ਲਈਂ ਜਦ ਓਹ ਏਸ ਅਸਥਾਨ ਵੱਲ ਪ੍ਰਾਰਥਨਾ ਕਰਨ ਸਗੋਂ ਸੁਰਗੀ ਭਵਨ ਵਿੱਚ ਸੁਣ ਲਈਂ ਅਤੇ ਸੁਣ ਕੇ ਖਿਮਾ ਕਰੀਂ 31 ਜੇ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਪਾਪ ਕਰੇ ਅਤੇ ਉਹ ਦੇ ਕੋਲੋਂ ਸੌਂਹ ਖੁਵਾਈ ਜਾਵੇ ਅਤੇ ਉਹ ਸੌਂਹ ਏਸ ਭਵਨ ਦੀ ਜਗਵੇਦੀ ਅੱਗੇ ਖਾਧੀ ਜਾਵੇ 32 ਤਾਂ ਤੂੰ ਸੁਰਗ ਵਿੱਚ ਸੁਣ ਲਈ ਅਤੇ ਕੰਮ ਕਰੀਂ ਅਤੇ ਆਪਣੇ ਦਾਸਾਂ ਦਾ ਨਿਆਉਂ ਐਉਂ ਕਰੀਂ ਕਿ ਬੁਰਿਆਰ ਨੂੰ ਤੂੰ ਦੋਸ਼ੀ ਠਹਿਰਾਵੇਂ ਭਈ ਉਹ ਦਾ ਕੀਤਾ ਉਹ ਦੇ ਸਿਰ ਉੱਤੇ ਆਵੇ ਅਤੇ ਧਰਮੀ ਨੂੰ ਧਰਮੀ ਠਹਿਰਾਵੇਂ ਕਿ ਉਹ ਦੇ ਧਰਮ ਅਨੁਸਾਰ ਉਹ ਨੂੰ ਬਦਲਾ ਦਿੱਤਾ ਜਾਵੇ 33 ਜਦ ਤੇਰੀ ਪਰਜਾ ਇਸਰਾਏਲ ਵੈਰੀ ਦੇ ਅੱਗਿਓਂ ਏਸ ਲਈ ਮਾਰੀ ਜਾਵੇ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਹੋਵੇ ਤਾਂ ਜੋ ਉਹ ਤੇਰੀ ਵੱਲ ਫਿਰਨ ਤੇ ਤੇਰੇ ਨਾਮ ਨੂੰ ਮੰਨ ਲੈਣ ਤੇ ਤੇਰੇ ਅੱਗੇ ਏਸ ਭਵਨ ਵਿੱਚ ਬੇਨਤੀ ਤੇ ਅਰਦਾਸ ਕਰਨ 34 ਤਾਂ ਤੂੰ ਸੁਰਗੋਂ ਸੁਣ ਕੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਮਾਫ਼ ਕਰੀਂ ਅਤੇ ਉਨ੍ਹਾਂ ਨੂੰ ਉਸ ਦੇਸ ਵਿੱਚ ਜੋ ਤੈਂ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਦਿੱਤਾ ਹੈ ਮੋੜ ਲਿਆਵੀਂ।। 35 ਜਦ ਅਕਾਸ਼ ਬੰਦ ਹੋਵੇ ਅਤੇ ਮੀਂਹ ਏਸ ਲਈ ਨਾ ਪਵੇ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਤਾਂ ਜੋ ਉਹ ਏਸ ਅਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮੰਨ ਲੈਣ ਅਤੇ ਆਪਣੇ ਪਾਪਾਂ ਤੋਂ ਮੁੜਨ ਜਦ ਤੈਂ ਉਨ੍ਹਾਂ ਨੂੰ ਸਜ਼ਾ ਦਿੱਤੀ ਹੋਵੇ 36 ਤਦ ਤੂੰ ਸੁਰਗੋਂ ਸੁਣ ਕੇ ਆਪਣੇ ਦਾਸਾਂ ਤੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਖਿਮਾ ਕਰੀਂ ਤਾਂ ਜੋ ਤੂੰ ਉਨ੍ਹਾਂ ਨੂੰ ਉਹ ਚੰਗਾ ਰਾਹ ਜਿਸ ਦੇ ਵਿੱਚ ਉਨ੍ਹਾਂ ਨੂੰ ਤੁਰਨਾ ਚਾਹੀਦਾ ਹੈ ਸਿਖਲਾਵੇਂ ਅਤੇ ਆਪਣੀ ਧਰਤੀ ਉੱਤੇ ਜੋ ਤੈਂ ਆਪਣੀ ਪਰਜਾ ਨੂੰ ਮਿਲਖ ਵਿੱਚ ਦਿੱਤੀ ਹੈ ਮੀਂਹ ਵਰਸਾਵੇ 37 ਜੇ ਦੇਸ ਵਿੱਚ ਕਾਲ ਯਾ ਬਵਾ ਪੈ ਜਾਵੇ ਯਾ ਔੜ ਯਾ ਕੁੰਗੀ ਯਾ ਸਲਾ ਯਾ ਸੁੰਡੀ ਟੋਕਾ ਆ ਜਾਣ ਅਤੇ ਜੇ ਉਨ੍ਹਾਂ ਦੇ ਵੈਰੀ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ ਯਾ ਫਾਟਕਾਂ ਨੂੰ ਘੇਰ ਲੈਣ ਅਤੇ ਜੇ ਕੋਈ ਕਸ਼ਟ ਯਾ ਰੋਗ ਆ ਪਵੇ 38 ਜੋ ਬੇਨਤੀ ਯਾ ਅਰਦਾਸ ਤੇਰੀ ਸਾਰੀ ਪਰਜਾ ਇਸਰਾਏਲ ਦੇ ਕਿਸੇ ਆਦਮੀ ਤੋਂ ਕੀਤੀ ਜਾਵੇ ਜੋ ਆਪਣੇ ਹੀ ਮਨ ਦਾ ਕਸ਼ਟ ਜਾਣੇ ਅਤੇ ਆਪਣੇ ਹੱਥ ਏਸ ਭਵਨ ਵੱਲ ਅੱਡੇ 39 ਤਦ ਤੂੰ ਆਪਣੇ ਸੁਰਗੀ ਭਵਨ ਤੋਂ ਸੁਣ ਕੇ ਖਿਮਾ ਕਰੀਂ ਅਤੇ ਕੰਮ ਕਰੀਂ ਅਤੇ ਹਰ ਮਨੁੱਖ ਨੂੰ ਉਹ ਦੀਆਂ ਸਾਰੀਆਂ ਚਾਲਾਂ ਅਨੁਸਾਰ ਬਦਲਾ ਦੇਵੀਂ ਜਿਹ ਦੇ ਮਨ ਨੂੰ ਤੂੰ ਜਾਣਦਾ ਹੈਂ ਕਿਉਂ ਜੋ ਤੂੰ, ਹਾਂ, ਤੂੰ ਹੀ ਮਨੁੱਖ ਮਾਤ੍ਰ ਦੇ ਮਨਾਂ ਨੂੰ ਜਾਣਦਾ ਹੈਂ 40 ਤਾਂ ਜੋ ਓਹ ਆਪਣੇ ਜੀਉਣ ਦੇ ਸਾਰੇ ਦਿਨ ਜਿਹੜੇ ਓਹ ਉਸ ਭੂਮੀ ਉੱਤੇ ਗੁਜਾਰਨ ਜਿਹ ਨੂੰ ਤੈਂ ਸਾਡੇ ਪਿਉ ਦਾਦਿਆਂ ਨੂੰ ਦਿੱਤੀ ਹੈ ਤੇਰੇ ਕੋਲੋਂ ਡਰਨ 41 ਨਾਲੇ ਉਸ ਓਪਰੇ ਦੇ ਵਿਖੇ ਵੀ ਜੋ ਤੇਰੀ ਪਰਜਾ ਇਸਰਾਏਲ ਦਾ ਨਹੀਂ ਹੈ ਪਰ ਦੂਰ ਦੇਸ ਤੋਂ ਤੇਰੇ ਨਾਮ ਦੇ ਕਾਰਨ ਆਇਆ ਹੈ 42 ਕਿਉਂ ਜੋ ਓਹ ਤੇਰਾ ਵੱਡਾ ਨਾਮ, ਬਲਵਾਨ ਹੱਥ ਅਤੇ ਪਸਾਰੀ ਹੋਈ ਬਾਂਹ ਦੀ ਖਬਰ ਸੁਣਨਗੇ ਸੋ ਜਦ ਉਹ ਆਵੇ ਅਤੇ ਏਸ ਭਵਨ ਵੱਲ ਬੇਨਤੀ ਕਰੇ 43 ਤਦ ਤੂੰ ਆਪਣੇ ਸੁਰਗੀ ਭਵਨ ਤੋਂ ਸੁਣ ਕੇ ਉਸ ਓਪਰੇ ਦੀ ਸਾਰੀ ਦੁਹਾਈ ਅਨੁਸਾਰ ਕਰੀਂ ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਮ ਨੂੰ ਜਾਣ ਲੈਣ ਅਤੇ ਤੇਰਾ ਭੈ ਮੰਨਣ ਜਿਵੇਂ ਤੇਰੀ ਪਰਜਾ ਇਸਰਾਏਲ ਕਰਦੀ ਹੈ ਅਤੇ ਜਾਣ ਲੈਣ ਭਈ ਏਹ ਭਵਨ ਜਿਹ ਨੂੰ ਮੈਂ ਬਣਾਇਆ ਹੈ ਤੇਰੇ ਨਾਮ ਦਾ ਕਹਾਵੇਗਾ।। 44 ਜਦ ਤੇਰੀ ਪਰਜਾ ਆਪਣੇ ਵੈਰੀ ਨਾਲ ਜੁੱਧ ਕਰਨ ਲਈ ਨਿੱਕਲੇ ਜਿਸ ਰਾਹ ਥਾਣੀ ਤੂੰ ਉਨ੍ਹਾਂ ਨੂੰ ਘੱਲੇਂ ਅਤੇ ਯਹੋਵਾਹ ਅੱਗੇ ਏਸ ਸ਼ਹਿਰ ਵੱਲ ਜਿਹ ਨੂੰ ਤੈਂ ਚੁਣਿਆ ਹੈ ਅਤੇ ਏਸ ਭਵਨ ਵੱਲ ਜਿਹ ਨੂੰ ਮੈਂ ਤੇਰੇ ਨਾਮ ਲਈ ਬਣਾਇਆ ਹੈ ਬੇਨਤੀ ਕਰਨ 45 ਤਾਂ ਤੂੰ ਸੁਰਗੋਂ ਉਨ੍ਹਾਂ ਦੀ ਬੇਨਤੀ ਤੇ ਉਨ੍ਹਾਂ ਦੀ ਅਰਦਾਸ ਸੁਣ ਲਈਂ ਅਤੇ ਉਨ੍ਹਾਂ ਦੇ ਹੱਕ ਦਾ ਨਿਆਉਂ ਕਰੀਂ 46 ਜੇ ਓਹ ਪਾਪ ਕਰਨ ਕਿਉਂ ਜੋ ਕੋਈ ਆਦਮੀ ਅਜੇਹਾ ਨਹੀਂ ਜੋ ਪਾਪ ਨਾ ਕਰੇ ਅਤੇ ਤੂੰ ਉਨ੍ਹਾਂ ਨਾਲ ਕ੍ਰੋਧਵਾਨ ਹੋਵੇਂ ਅਤੇ ਉਨ੍ਹਾਂ ਨੂੰ ਵੈਰੀ ਦੇ ਹੱਥ ਵਿੱਚ ਐਉਂ ਦੇ ਦੇਵੇਂ ਭਈ ਓਹ ਉਨ੍ਹਾਂ ਨੂੰ ਬੰਧੂਏ ਬਣਾ ਕੇ ਵੈਰੀ ਦੇ ਦੇਸ ਵਿੱਚ ਲੈ ਜਾਣ ਭਾਵੇਂ ਦੂਰ ਭਾਵੇਂ ਨੇੜੇ 47 ਤਾਂ ਜੋ ਉਹ ਉਸ ਦੇਸ ਵਿੱਚ ਜਿੱਥੇ ਓਹ ਬੰਧੂਏ ਬਣ ਕੇ ਅੱਪੜਾਏ ਗਏ ਹੋਣ ਆਪਣੇ ਮਨਾਂ ਵਿੱਚ ਧਿਆਨ ਕਰਨ ਅਤੇ ਪਛਤਾਉਣ ਅਤੇ ਆਪਣੇ ਬੰਧੂਏ ਬਣਾਉਣ ਵਾਲਿਆਂ ਦੇ ਦੇਸ ਵਿੱਚ ਤੇਰੇ ਅੱਗੇ ਏਹ ਆਖ ਕੇ ਬੇਨਤੀ ਕਰਨ ਕਿ ਅਸੀਂ ਪਾਪ ਕੀਤਾ, ਅਸੀਂ ਕੁਰਾਹੀ ਕੀਤੀ ਅਤੇ ਅਸਾਂ ਬਦੀ ਕੀਤੀ 48 ਅਤੇ ਐਉਂ ਆਪਣੇ ਵੈਰੀਆਂ ਦੇ ਦੇਸ ਜਿਨ੍ਹਾਂ ਨੇ ਉਨ੍ਹਾਂ ਨੂੰ ਬੰਧੂਏ ਬਣਾਇਆ ਓਹ ਤੇਰੇ ਵੱਲ ਆਪਣੇ ਸਾਰੇ ਮਨ ਤੇ ਆਪਣੀ ਸਾਰੀ ਜਾਨ ਨਾਲ ਮੁੜਨ ਅਤੇ ਤੇਰੇ ਅੱਗੇ ਆਪਣੇ ਦੇਸ ਵੱਲ ਬੇਨਤੀ ਕਰਨ ਜਿਹੜਾ ਤੈਂ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਦਿੱਤਾ ਅਤੇ ਏਸ ਸ਼ਹਿਰ ਵੱਲ ਜਿਹ ਨੂੰ ਤੈਂ ਚੁਣਿਆ ਹੈ ਤੇ ਏਸ ਭਵਨ ਵੱਲ ਜਿਹ ਨੂੰ ਮੈਂ ਤੇਰੇ ਨਾਮ ਲਈ ਬਣਾਇਆ 49 ਤਾਂ ਤੂੰ ਆਪਣੇ ਸੁਰਗੀ ਭਵਨ ਤੋਂ ਉਨ੍ਹਾਂ ਦੀ ਬੇਨਤੀ ਤੇ ਅਰਦਾਸ ਸੁਣ ਲਈਂ ਅਤੇ ਉਨ੍ਹਾਂ ਦੇ ਹੱਕ ਦਾ ਨਿਆਉਂ ਕਰੀਂ 50 ਅਤੇ ਆਪਣੇ ਲੋਕਾਂ ਨੂੰ ਜਿਨ੍ਹਾਂ ਨੇ ਤੇਰਾ ਪਾਪ ਕੀਤਾ ਉਨ੍ਹਾਂ ਦਿਆਂ ਸਾਰਿਆਂ ਅਪਰਾਧਾਂ ਨੂੰ ਜਿਨ੍ਹਾਂ ਨਾਲ ਉਨ੍ਹਾਂ ਨੇ ਤੇਰੀ ਉਲੰਘਣਾ ਕੀਤੀ ਮਾਫ਼ ਕਰੀਂ ਅਤੇ ਓਹ ਆਪਣੇ ਬੰਧੂਏ ਬਣਾਉਣ ਵਾਲਿਆਂ ਦੇ ਅੱਗੇ ਦਯਾ ਪਰਾਪਤ ਕਰਨ ਤਾਂ ਜੋ ਓਹ ਉਨ੍ਹਾਂ ਉੱਤੇ ਰਹਮ ਕਰਨ 51 ਕਿਉਂ ਜੋ ਏਹ ਤੇਰੀ ਪਰਜਾ ਤੇ ਤੇਰੀ ਵਿਰਾਸਤ ਹੈ ਜਿਹ ਨੂੰ ਤੈਂ ਮਿਸਰ ਤੋਂ ਲੋਹੇ ਦੀ ਭੱਠੀ ਵਿੱਚੋਂ ਕੱਢਿਆ ਹੈ 52 ਤਾਂ ਜੋ ਤੇਰੀਆਂ ਅੱਖਾਂ ਆਪਣੇ ਦਾਸ ਦੀ ਅਰਦਾਸ ਵੱਲ ਅਤੇ ਆਪਣੀ ਪਰਜਾ ਇਸਰਾਏਲ ਦੀ ਅਰਦਾਸ ਵੱਲ ਖੁਲ੍ਹੀਆਂ ਰਹਿਣ ਭਈ ਤੂੰ ਉਨ੍ਹਾਂ ਦੀ ਸਾਰੀ ਦੁਹਾਈ ਨੂੰ ਜੋ ਓਹ ਤੇਰੇ ਅੱਗੇ ਦੇਣ ਸੁਣੇਂ 53 ਕਿਉਂ ਜੋ ਤੈਂ ਹੇ ਪ੍ਰਭੁ ਯਹੋਵਾਹ, ਉਨ੍ਹਾਂ ਨੂੰ ਧਰਤੀ ਦੇ ਸਾਰੇ ਲੋਕਾਂ ਤੋਂ ਆਪਣੀ ਵਿਰਾਸਤ ਹੋਣ ਲਈ ਵੱਖਰਾ ਕੀਤਾ ਜਿਵੇਂ ਤੈਂ ਆਪਣੇ ਦਾਸ ਮੂਸਾ ਦੇ ਰਾਹੀਂ ਬਚਨ ਕੀਤਾ ਜਦ ਤੈਂ ਸਾਡੇ ਪਿਉਂ ਦਾਦਿਆਂ ਨੂੰ ਮਿਸਰ ਤੋਂ ਕੱਢਿਆ।। 54 ਤਾਂ ਐਉਂ ਹੋਇਆ ਕਿ ਜਦ ਸੁਲੇਮਾਨ ਏਹ ਸਾਰੀ ਬੇਨਤੀ ਤੇ ਅਰਦਾਸ ਯਹੋਵਾਹ ਦੇ ਅੱਗੇ ਕਰ ਚੁੱਕਿਆ ਤਾਂ ਉਹ ਯਹੋਵਾਹ ਦੀ ਜਗਵੇਦੀ ਦੇ ਅੱਗਿਓ ਉੱਠ ਖਲੋਤਾ ਜਿੱਥੇ ਉਹ ਆਪਣੇ ਗੋਡੇ ਨਿਵਾ ਕੇ ਤੇ ਹੱਥ ਅਕਾਸ਼ ਵੱਲ ਅੱਡ ਕੇ ਬੈਠਾ ਸੀ 55 ਅਤੇ ਉਹ ਖਲੋ ਗਿਆ ਅਰ ਉਸ ਇਸਰਾਏਲ ਦੀ ਸਾਰੀ ਸਭਾ ਨੂੰ ਉੱਚੀ ਅਵਾਜ਼ ਨਾਲ ਬਰਕਤ ਦਿੱਤੀ ਕਿ 56 ਯਹੋਵਾਹ ਮੁਬਾਰਕ ਹੋਵੇ ਜਿਸ ਨੇ ਆਪਣੀ ਪਰਜਾ ਇਸਰਾਏਲ ਨੂੰ ਸੁਖ ਦਿੱਤਾ ਜਿਵੇਂ ਉਸ ਬਚਨ ਕੀਤਾ ਸੀ। ਉਸ ਸਾਰੇ ਚੰਗੇ ਬਚਨ ਤੋਂ ਜਿਹੜਾ ਉਸ ਨੇ ਆਪਣੇ ਦਾਸ ਮੂਸਾ ਦੇ ਰਾਹੀਂ ਕੀਤਾ ਇੱਕ ਵੀ ਗੱਲ ਸੱਖਣੀ ਨਾ ਗਈ 57 ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਅੰਗ ਸੰਗ ਹੋਵੇ ਜਿਵੇਂ ਉਹ ਸਾਡੇ ਪਿਉ ਦਾਦਿਆਂ ਦੇ ਨਾਲ ਸੀ, ਉਹ ਨਾ ਸਾਨੂੰ ਤਿਆਗੇ ਅਤੇ ਨਾ ਸਾਨੂੰ ਛੱਡੇ 58 ਉਹ ਸਾਡੇ ਮਨਾਂ ਨੂੰ ਆਪਣੀ ਵੱਲ ਫੇਰੇ ਕਿ ਅਸੀਂ ਉਹ ਦੇ ਸਾਰੇ ਰਾਹਾਂ ਵਿੱਚ ਚੱਲੀਏ ਅਤੇ ਉਹ ਦੇ ਹੁਕਮ, ਬਿਧੀਆਂ ਤੇ ਨਿਆਉਂ ਮੰਨੀਏ ਜਿਨ੍ਹਾਂ ਦਾ ਉਸ ਸਾਡੇ ਪਿਉ ਦਾਦਿਆਂ ਨੂੰ ਹੁਕਮ ਦਿੱਤਾ 59 ਅਤੇ ਏਹ ਮੇਰੀਆਂ ਗੱਲਾਂ ਜਿਨ੍ਹਾਂ ਦੇ ਨਾਲ ਮੈਂ ਯਹੋਵਾਹ ਅੱਗੇ ਅਰਦਾਸ ਕੀਤੀ ਯਹੋਵਾਹ ਸਾਡੇ ਪਰਮੇਸ਼ੁਰ ਦੇ ਨੇੜੇ ਦਿਨ ਰਾਤ ਰਹਿਣ ਕਿ ਉਹ ਆਪਣੇ ਦਾਸ ਦੇ ਹੱਕ ਦਾ ਨਿਆਉਂ ਕਰੇ ਨਾਲੇ ਆਪਣੀ ਪਰਜਾ ਇਸਰਾਏਲ ਦੇ ਹੱਕ ਦਾ ਨਿਆਉਂ ਰੋਜ ਰੋਜ ਕਾਇਮ ਰੱਖੇ 60 ਤਾਂ ਜੋ ਧਰਤੀ ਦੇ ਸਾਰੇ ਲੋਕ ਜਾਣ ਲੈਣ ਭਈ ਯਹੋਵਾਹ ਹੀ ਪਰਮੇਸ਼ੁਰ ਹੈ ਅਤੇ ਹੋਰ ਕੋਈ ਨਹੀਂ 61 ਤੁਹਾਡਾ ਮਨ ਯਹੋਵਾਹ ਸਾਡੇ ਪਰਮੇਸ਼ੁਰ ਲਈ ਸੰਪੂਰਨ ਹੋਵੇ ਕਿ ਤੁਸੀਂ ਉਹ ਦੀਆਂ ਬਿਧੀਆਂ ਵਿੱਚ ਚੱਲੋ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਕਰੋ ਜਿਵੇਂ ਅੱਜ ਦੇ ਦਿਨ ਹੁੰਦਾ ਹੈ 62 ਤਾਂ ਪਾਤਸ਼ਾਹ ਨੇ ਸਾਰੇ ਇਸਰਾਏਲ ਦੇ ਨਾਲ ਯਹੋਵਾਹ ਦੇ ਅੱਗੇ ਬਲੀਆਂ ਚੜ੍ਹਾਈਆਂ 63 ਸੋ ਸੁਲੇਮਾਨ ਨੇ ਸੁਖ ਸਾਂਦ ਦੀਆਂ ਬਲੀਆਂ ਲਈ ਜਿਹ ਨੂੰ ਉਸਨੇ ਯਹੋਵਾਹ ਅੱਗੇ ਚੜ੍ਹਾਇਆ ਬਾਈ ਹਜ਼ਾਰ ਬਲਦ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਸਨ। ਸੋ ਪਾਤਸ਼ਾਹ ਤੇ ਸਾਰੇ ਇਸਰਾਏਲੀਆਂ ਨੇ ਯਹੋਵਾਹ ਦੇ ਭਵਨ ਨੂੰ ਸੰਕਲਪ ਕੀਤਾ 64 ਉਸ ਦਿਨ ਪਾਤਸ਼ਾਹ ਨੇ ਉਸ ਵਿਹੜੇ ਦੇ ਵਿੱਚਕਾਰਲੇ ਹਿੱਸੇ ਨੂੰ ਜੋ ਯਹੋਵਾਹ ਦੇ ਭਵਨ ਦੇ ਸਾਹਮਣੇ ਸੀ ਪਵਿੱਤਰ ਠਹਿਰਾਇਆ ਅਤੇ ਉਸ ਨੇ ਹੋਮ ਦੀਆਂ ਬਲੀਆਂ, ਮੈਦੇ ਦੀਆਂ ਭੇਟਾਂ ਅਤੇ ਸੁਖ ਸਾਂਦ ਦੀਆਂ ਬਲੀਆਂ ਦੀ ਚਰਬੀ ਓਥੇ ਇਸ ਲਈ ਚੜਾਈ ਕਿ ਪਿੱਤਲ ਦੀ ਜਗਵੇਦੀ ਜਿਹੜੀ ਯਹੋਵਾਹ ਦੇ ਅੱਗੇ ਸੀ ਛੋਟੀ ਸੀ ਅਤੇ ਹੋਮ ਦੀਆਂ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਤੇ ਸੁੱਖ ਸਾਂਦ ਦੀਆਂ ਬਲੀਆਂ ਦੀ ਚਰਬੀ ਓਥੇ ਨਹੀਂ ਸਮਾ ਸਕਦੀ ਸੀ 65 ਐਉਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਹਮਾਥ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੀਕ ਯਹੋਵਾਹ ਸਾਡੇ ਪਰਮੇਸ਼ੁਰ ਦੇ ਅੱਗੇ ਉਸ ਪਰਬ ਨੂੰ ਮਨਾਇਆ ਸੱਤ ਦਿਨ ਫੇਰ ਸੱਤ ਦਿਨ ਅਰਥਾਤ ਚੌਦਾਂ ਦਿਨ ਲੱਗੇ 66 ਅੱਠਵੇਂ ਦਿਨ ਉਸ ਨੇ ਲੋਕਾਂ ਨੂੰ ਵਿਦਿਆ ਕੀਤਾ ਅਤੇ ਉਨ੍ਹਾਂ ਨੇ ਪਾਤਸ਼ਾਹ ਨੂੰ ਅਸੀਸ ਦਿੱਤੀ ਅਤੇ ਆਪਣੇ ਤੰਬੂਆਂ ਨੂੰ ਉਸ ਸਾਰੀ ਭਲਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਆਪਣੇ ਦਾਸ ਦਾਊਦ ਤੇ ਆਪਣੀ ਪਰਜੀ ਇਸਰਾਏਲ ਦੇ ਨਾਲ ਕੀਤੀ ਸੀ ਓਹ ਖੁਸ਼ੀ ਤੇ ਮਨ ਦੀ ਅਨੰਦਤਾਈ ਨਾਲ ਚਲੇ ਗਏ।।
Total 22 ਅਧਿਆਇ, Selected ਅਧਿਆਇ 8 / 22
Common Bible Languages
West Indian Languages
×

Alert

×

punjabi Letters Keypad References