ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਏਹ ਓਹ ਹੁਕਮਨਾਮਾ, ਬਿਧੀਆਂ, ਅਤੇ ਕਨੂਨ ਹਨ ਜਿਨ੍ਹਾਂ ਦਾ ਤੁਹਾਨੂੰ ਸਿਖਾਲਣ ਦਾ ਹੁਕਮ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ ਤਾਂ ਜੋ ਤੁਸੀਂ ਏਹਨਾਂ ਨੂੰ ਉਸ ਧਰਤੀ ਵਿੱਚ ਪੂਰਾ ਕਰੋ ਜਿੱਥੇ ਨੂੰ ਤੁਸੀਂ ਉਹ ਦੇ ਉੱਤੇ ਕਬਜ਼ਾ ਕਰਨ ਲਈ ਲੰਘਦੇ ਹੋ
2. ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਅਤੇ ਹੁਕਮਾਂ ਨੂੰ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਜੀਵਨ ਭਰ ਮੰਨੋ, ਤੁਸੀਂ, ਤੁਹਾਡੇ ਪੁੱਤ੍ਰ ਅਤੇ ਤੁਹਾਡੇ ਪੋਤ੍ਰੇ ਤਾਂ ਜੋ ਤੁਹਾਡੇ ਦਿਨ ਲੰਮੇ ਹੋਣ
3. ਹੇ ਇਸਰਾਏਲ, ਸੁਣੋ ਅਤੇ ਏਵੇਂ ਹੀ ਕਰਨ ਦਾ ਜਤਨ ਕਰੋ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਤੁਸੀਂ ਬਹੁਤ ਵਧੋ ਜਿਵੇਂ ਯਹੋਵਾਹ ਤੁਹਾਡੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੇ ਤੁਹਾਡੇ ਨਾਲ ਉਸ ਧਰਤੀ ਵਿੱਚ ਜਿੱਥੇ ਦੁੱਧ ਅਤੇ ਸ਼ਹਿਤ ਵੱਗਦਾ ਹੈ ਬਚਨ ਕੀਤਾ।।
4. ਹੇ ਇਸਰਾਏਲ, ਸੁਣੋ! ਯਹੋਵਾਹ ਸਾਡਾ ਪਰਮੇਸ਼ੁਰ ਇੱਕੋ ਹੀ ਯਹੋਵਾਹ ਹੈ
5. ਤੁਸੀਂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਮਨ, ਆਪਣੀ ਸਾਰੀ ਜਾਨ ਅਤੇ ਆਪਣੇ ਸਾਰੇ ਜ਼ੋਰ ਨਾਲ ਪਿਆਰ ਕਰੋ
6. ਅਤੇ ਇਹ ਗੱਲਾਂ ਜਿਨ੍ਹਾ ਦਾ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ ਤੁਹਾਡੇ ਹਿਰਦੇ ਉੱਤੇ ਹੋਣ
7. ਤੁਸੀਂ ਓਹਨਾਂ ਨੂੰ ਆਪਣੇ ਬੱਚਿਆ ਨੂੰ ਸਿਖਲਾਓ ਤੁਸੀਂ ਆਪਣੇ ਘਰ ਬੈਠਿਆ, ਰਾਹ ਤੁਰਦਿਆਂ, ਲੇਟਦਿਆਂ ਅਰ ਉੱਠਦਿਆਂ ਓਹਨਾਂ ਦਾ ਚਰਚਾ ਕਰੋ
8. ਤੁਸੀਂ ਓਹਨਾਂ ਨੂੰ ਨਿਸ਼ਾਨੀਆਂ ਲਈ ਆਪਣੇ ਹੱਥ ਉੱਤੇ ਬੰਨ੍ਹੋ ਅਤੇ ਓਹ ਤੁਹਾਡਿਆਂ ਨੇਤ੍ਰਾਂ ਦੇ ਵਿਚਕਾਰ ਤਵੀਤ ਜਿਹੀਆਂ ਹੋਣ
9. ਤੁਸੀਂ ਓਹਨਾਂ ਨੂੰ ਆਪਣੇ ਘਰ ਦੀਆਂ ਚੁਗਾਠਾਂ ਉੱਤੇ ਅਤੇ ਆਪਣੇ ਫਾਟਕਾਂ ਉੱਤੇ ਲਿਖੋ।।
10. ਐਉਂ ਹੋਵੇਗਾ ਕਿ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਧਰਤੀ ਵਿੱਚ ਜਿਹ ਦੇ ਤੁਹਾਨੂੰ ਦੇਣ ਦੀ ਸੌਂਹ ਤੁਹਾਡੇ ਪਿਉ ਦਾਦਿਆਂ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ ਲਿਆਵੇਗਾ, ਨਾਲੇ ਵੱਡੇ ਅਤੇ ਚੰਗੇ ਸ਼ਹਿਰ ਦੇਵੇਗਾ ਜਿਹੜੇ ਤੁਸਾਂ ਨਹੀਂ ਬਣਾਏ
11. ਅਤੇ ਚੰਗੀਆਂ ਚੀਜ਼ਾਂ ਨਾਲ ਭਰੇ ਹੋਏ ਘਰ ਜਿਹੜੇ ਤੁਸਾਂ ਨਹੀਂ ਭਰੇ ਅਤੇ ਪੁੱਟੇ ਹੋਏ ਹੌਦ ਜਿਹੜੇ ਤੁਸਾਂ ਨਹੀਂ ਪੁੱਟੇ, ਅੰਗੂਰੀ ਬਾਗ ਅਤੇ ਜ਼ੈਤੂਨ ਦੇ ਬਿਰਛ ਜਿਹੜੇ ਤੁਸਾਂ ਨਹੀਂ ਲਾਏ ਜਿਨ੍ਹਾਂ ਤੋਂ ਤੁਸੀਂ ਖਾਓਗੇ ਅਤੇ ਰੱਜ ਜਾਓਗੇ
12. ਤਾਂ ਤੁਸੀਂ ਚੌਕਸ ਰਹਿਓ, ਮਤੇ ਤੁਸੀਂ ਯਹੋਵਾਹ ਨੂੰ ਵਿੱਸਰ ਜਾਓ ਜਿਹੜਾ ਤੁਹਾਨੂੰ ਮਿਸਰ ਦੇਸ ਤੋਂ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ
13. ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ, ਉਸ ਦੀ ਉਪਾਸਨਾ ਕਰੋ ਅਤੇ ਉਸ ਦੇ ਨਾਮ ਦੀ ਸੌਂਹ ਖਾਓ
14. ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਨਾ ਜਾਇਓ ਅਰਥਾਤ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੇ ਪਿੱਛੇ ਜਿਹੜੇ ਤੁਹਾਡੇ ਆਲੇ ਦੁਆਲੇ ਹਨ
15. ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਜਿਹੜਾ ਤੁਹਾਡੇ ਵਿੱਚ ਇੱਕ ਅਣਖ ਵਾਲਾ ਪਰਮੇਸ਼ੁਰ ਹੈ ਅਜੇਹਾ ਨਾ ਹੋਵੇ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਕ੍ਰੋਧ ਤੁਹਾਡੇ ਉੱਤੇ ਭੜਕੇ ਅਤੇ ਉਹ ਤੁਹਾਨੂੰ ਜ਼ਮੀਨ ਉੱਤੋਂ ਮਿਟਾ ਦੇਵੇ।।
16. ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਨਾ ਪਰਤਾਓ ਜਿਵੇਂ ਤੁਸਾਂ ਮੱਸਾਹ ਵਿੱਚ ਕੀਤਾ ਸੀ
17. ਤੁਸੀਂ ਜ਼ਰੂਰ ਹੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ, ਉਸ ਦੀਆਂ ਸਾਖੀਆਂ, ਅਤੇ ਉਸ ਦੀਆਂ ਬਿਧੀਆਂ ਦੀ ਪਾਲਨਾ ਕਰੋ ਜਿਨ੍ਹਾਂ ਦਾ ਉਸ ਤੁਹਾਨੂੰ ਹੁਕਮ ਦਿੱਤਾ ਸੀ
18. ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਸਤ ਅਤੇ ਸ਼ੁੱਭ ਕੰਮ ਹੈ ਉਹੀ ਕਰੋ ਤੁਸੀਂ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਤੁਸੀਂ ਉਸ ਚੰਗੀ ਧਰਤੀ ਦੇ ਵਿੱਚ ਜਾ ਕੇ ਉਸ ਉੱਤੇ ਕਬਜ਼ਾ ਕਰੋ ਜਿਸ ਦੀ ਸੌਂਹ ਯਹੋਵਾਹ ਨੇ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ
19. ਅਤੇ ਉਹ ਤੁਹਾਡੇ ਸਾਰੇ ਵੈਰੀਆਂ ਨੂੰ ਤੁਹਾਡੇ ਅੱਗੋਂ ਕੱਢ ਦੇਵੇਗਾ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ।।
20. ਜਦ ਅੱਗੇ ਨੂੰ ਤੁਹਾਡੇ ਪੁੱਤ੍ਰ ਤੁਹਾਥੋਂ ਪੁੱਛਣ ਕਿ ਓਹ ਸਾਖੀਆਂ, ਬਿਧੀਆਂ ਅਤੇ ਕਨੂਨ ਕਿਹੜੇ ਹਨ ਜਿਨ੍ਹਾਂ ਦਾ ਯਹੋਵਾਹ ਸਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਸੀ?
21. ਤਾਂ ਤੁਸੀਂ ਆਪਣੇ ਪੁੱਤ੍ਰਾਂ ਨੂੰ ਆਖੋ ਭਈ ਅਸੀਂ ਮਿਸਰ ਵਿੱਚ ਫ਼ਿਰਊਨ ਦੇ ਗੁਲਾਮ ਸਾਂ ਅਤੇ ਯਹੋਵਾਹ ਸਾਨੂੰ ਮਿਸਰ ਤੋਂ ਬਲਵੰਤ ਹੱਥ ਨਾਲ ਕੱਢ ਲਿਆਇਆ
22. ਯਹੋਵਾਹ ਨੇ ਮਿਸਰ ਵਿੱਚ ਫ਼ਿਰਊਨ ਅਤੇ ਉਸ ਦੇ ਸਾਰੇ ਘਰਾਣੇ ਨਾਲ ਸਾਡੇ ਵੇਖਦਿਆਂ ਤੇ ਵੱਡੇ ਅਤੇ ਦੁਖ ਦਾਇਕ ਨਿਸ਼ਾਨ ਅਤੇ ਅਚੰਭੇ ਵਿਖਾਲੇ ਸਨ
23. ਅਤੇ ਸਾਨੂੰ ਉੱਥੋਂ ਕੱਢ ਲਿਆਇਆ ਤਾਂ ਜੋ ਉਹ ਸਾਨੂੰ ਅੰਦਰ ਲਿਆਵੇ ਅਤੇ ਉਹ ਧਰਤੀ ਸਾਨੂੰ ਦੇਵੇ ਜਿਹ ਦੀ ਸੌਂਹ ਉਸ ਨੇ ਸਾਡੇ ਪਿਉ ਦਾਦਿਆਂ ਨਾਲ ਖਾਧੀ ਸੀ
24. ਯਹੋਵਾਹ ਨੇ ਏਹਨਾਂ ਸਾਰੀਆਂ ਬਿਧੀਆਂ ਦੇ ਪੂਰਾ ਕਰਨ ਦਾ ਸਾਨੂੰ ਹੁਕਮ ਦਿੱਤਾ ਸੀ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਆਪਣੀ ਭਲਿਆਈ ਦੇ ਕਾਰਨ ਜੀਵਨ ਭਰ ਡਰੀਏ ਤਾਂ ਜੋ ਉਹ ਸਾਨੂੰ ਜੀਉਂਦਾ ਰੱਖੇ ਜਿਵੇਂ ਅੱਜ ਦੇ ਦਿਨ ਰੱਖਿਆ ਹੈ
25. ਏਹ ਸਾਡਾ ਧਰਮ ਹੋਵੇਗਾ ਕਿ ਅਸੀਂ ਏਹਨਾਂ ਸਾਰਿਆਂ ਹੁਕਮਾਂ ਨੂੰ ਜਿਨ੍ਹਾਂ ਦਾ ਉਸ ਨੇ ਹੁਕਮ ਦਿੱਤਾ ਸੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਚੰਗੀ ਤਰਾਂ ਮੰਨੀਏ।।

Notes

No Verse Added

Total 34 Chapters, Current Chapter 6 of Total Chapters 34
ਅਸਤਸਨਾ 6:27

×

Alert

×

punjabi Letters Keypad References