ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਜਾਂ ਮੂਸਾ ਦੇ ਸੌਹਰੇ ਯਿਥਰੋ ਨੇ ਜਿਹੜਾ ਮਿਦਯਾਨ ਦਾ ਪੁਜਾਰੀ ਸੀ ਸਭ ਕੁਝ ਜੋ ਪਰਮੇਸ਼ੁਰ ਨੇ ਮੂਸਾ ਅਤੇ ਆਪਣੀ ਪਰਜਾ ਇਸਰਾਏਲ ਲਈ ਕੀਤਾ ਸੁਣਿਆ ਅਰਥਾਤ ਜਿਵੇਂ ਯਹੋਵਾਹ ਇਸਰਾਏਲ ਨੂੰ ਮਿਸਰੋਂ ਬਾਹਰ ਲੈ ਆਇਆ
2. ਤਦ ਮੂਸਾ ਦੇ ਸੌਹਰੇ ਯਿਥਰੋ ਨੇ ਮੂਸਾ ਦੀ ਪਤਨੀ ਸਿੱਪੋਰਾਹ ਨੂੰ ਉਸ ਦੇ ਛੱਡਣ ਦੇ ਪਿੱਛੋਂ ਲਿਆ
3. ਨਾਲੇ ਉਸ ਦੇ ਦੋਹਾਂ ਪੁੱਤ੍ਰਾਂ ਨੂੰ ਜਿੰਨ੍ਹਾਂ ਵਿੱਚੋਂ ਇੱਕ ਦਾ ਨਾਉਂ ਗੇਰਸ਼ੋਮ ਸੀ ਕਿਉਂ ਜੋ ਉਸ ਆਖਿਆ, ਮੈਂ ਪਰਦੇਸ ਵਿੱਚ ਓਪਰਾ ਰਿਹਾ
4. ਅਤੇ ਦੂਜੇ ਦਾ ਨਾਉਂ ਅਲੀਅਜ਼ਰ ਸੀ ਕਿਉਂ ਜੋ ਉਸ ਆਖਿਆ, ਮੇਰੇ ਪਿੱਤਾ ਦਾ ਪਰਮੇਸ਼ੁਰ ਮੇਰਾ ਸਹਾਇਕ ਸੀ ਅਰ ਮੈਨੂੰ ਫ਼ਿਰਊਨ ਦੀ ਤੇਗ ਤੋਂ ਬਚਾਇਆ
5. ਅਰ ਮੂਸਾ ਦਾ ਸੌਹਰਾ ਯਿਥਰੋ ਉਸ ਦੇ ਪੁੱਤ੍ਰਾਂ ਅਰ ਉਸ ਦੀ ਪਤਨੀ ਨੂੰ ਉਜਾੜ ਵਿੱਚ ਮੂਸਾ ਕੋਲ ਲਿਆਇਆ ਜਿੱਥੇ ਉਸ ਨੇ ਪਰਮੇਸ਼ੁਰ ਦੇ ਪਹਾੜ ਉੱਤੇ ਡੇਰਾ ਲਾਇਆ ਹੋਇਆ ਸੀ
6. ਉਹ ਨੇ ਮੂਸਾ ਨੂੰ ਆਖਿਆ, ਮੈਂ ਤੇਰਾ ਸੌਹਰਾ ਯਿਥਰੋ ਅਰ ਤੇਰੀ ਪਤਨੀ ਉਹ ਦੇ ਦੋਹਾਂ ਪੁੱਤ੍ਰਾਂ ਸਣੇ ਤੇਰੇ ਕੋਲ ਆਏ ਹਾਂ
7. ਤਾਂ ਮੂਸਾ ਆਪਣੇ ਸੌਹਰੇ ਦੇ ਮਿਲਨ ਨੂੰ ਬਾਹਰ ਆਇਆ ਅਰ ਉਸ ਦੇ ਅੱਗੇ ਨਿਵਿਆ ਅਰ ਉਸ ਨੂੰ ਚੁੰਮਿਆ ਅਤੇ ਇੱਕ ਦੂਜੇ ਦੀ ਸੁਖ ਸਾਂਦ ਪੁੱਛੀ ਅਤੇ ਤੰਬੂ ਵਿੱਚ ਆਏ
8. ਮੂਸਾ ਨੇ ਆਪਣੇ ਸੌਹਰੇ ਨੂੰ ਉਹ ਸਭ ਕੁਝ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਕਾਰਨ ਫ਼ਿਰਊਨ ਅਤੇ ਮਿਸਰੀਆਂ ਨਾਲ ਕੀਤਾ ਅਰ ਉਹ ਕਸ਼ਟ ਜਿਹੜਾ ਰਾਹ ਵਿੱਚ ਉਨ੍ਹਾਂ ਉੱਤੇ ਆਇਆ ਅਤੇ ਯਹੋਵਾਹ ਨੇ ਕਿਵੇਂ ਉਨ੍ਹਾਂ ਨੂੰ ਬਚਾਇਆ ਦੱਸਿਆ
9. ਤਾਂ ਯਿਥਰੋ ਉਸ ਸਾਰੀ ਭਲਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਇਸਰਾਏਲ ਨਾਲ ਕੀਤੀ ਜਦ ਉਸ ਨੂੰ ਮਿਸਰੀਆਂ ਦੇ ਹੱਥੋਂ ਬਚਾ ਦਿੱਤਾ ਅਨੰਦ ਹੋਇਆ
10. ਯਿਥਰੋ ਨੇ ਆਖਿਆ, ਯਹੋਵਾਹ ਮੁਬਾਰਕ ਹੈ ਜਿਸ ਤੁਹਾਨੂੰ ਮਿਸਰੀਆਂ ਦੇ ਹੱਥੋਂ ਅਰ ਫ਼ਿਰਊਨ ਦੇ ਹੱਥੋਂ ਬਚਾ ਦਿੱਤਾ ਅਤੇ ਜਿਸ ਲੋਕਾਂ ਨੂੰ ਮਿਸਰੀਆਂ ਦੇ ਹੱਥ ਹੇਠੋਂ ਬਚਾਇਆ
11. ਹੁਣ ਮੈਂ ਜਾਤਾ ਭਈ ਯਹੋਵਾਹ ਸਾਰੇ ਦੇਵਤਿਆਂ ਨਾਲੋਂ ਵੱਡਾ ਹੈ ਹਾਂ, ਉਸ ਗੱਲ ਵਿੱਚ ਵੀ ਜਿਸ ਵਿੱਚ ਓਹ ਉਨ੍ਹਾਂ ਉੱਤੇ ਘੁਮੰਡ ਕਰਦੇ ਸਨ
12. ਤਾਂ ਮੂਸਾ ਦਾ ਸੌਹਰਾ ਯਿਥਰੋ ਹੋਮ ਦੀ ਭੇਟ ਅਤੇ ਬਲੀਆਂ ਪਰਮੇਸ਼ੁਰ ਲਈ ਲਿਆਇਆ ਅਰ ਹਾਰੂਨ ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਮੂਸਾ ਦੇ ਸੌਹਰੇ ਯਿਥਰੋ ਨਾਲ ਪਰਮੇਸ਼ੁਰ ਦੇ ਸਨਮੁਖ ਰੋਟੀ ਖਾਣ ਲਈ ਆਏ।।
13. ਅਗਲੇ ਦਿਨ ਐਉਂ ਹੋਇਆ ਕਿ ਮੂਸਾ ਪਰਜਾ ਦਾ ਨਿਆਉਂ ਕਰਨ ਲਈ ਬੈਠਾ ਅਰ ਪਰਜਾ ਮੂਸਾ ਦੇ ਅੱਗੇ ਸਵੇਰ ਤੋਂ ਸ਼ਾਮ ਤੀਕ ਖਲੋਤੀ ਰਹੀ
14. ਜਾਂ ਮੂਸਾ ਦੇ ਸੌਹਰੇ ਨੇ ਉਹ ਸਭ ਕੁਝ ਜੋ ਉਸ ਨੇ ਪਰਜਾ ਨਾਲ ਕੀਤਾ ਡਿੱਠਾ ਤਾਂ ਆਖਿਆ, ਏਹ ਕੀ ਗੱਲ ਹੈ ਜੋ ਤੂੰ ਪਰਜਾ ਨਾਲ ਕਰਦਾ ਹੈਂ? ਤੂੰ ਕਿਉਂ ਇਕੱਲਾ ਬੈਠਦਾ ਹੈਂ ਅਰ ਸਾਰੀ ਪਰਜਾ ਸਵੇਰ ਤੋਂ ਸ਼ਾਮ ਤੀਕ ਤੇਰੇ ਅੱਗੇ ਖਲੋਤੀ ਰਹਿੰਦੀ ਹੈ?
15. ਤਾਂ ਮੂਸਾ ਨੇ ਆਪਣੇ ਸੌਹਰੇ ਨੂੰ ਆਖਿਆ, ਏਸ ਕਰਕੇ ਭਈ ਪਰਜਾ ਮੇਰੇ ਕੋਲ ਪਰਮੇਸ਼ੁਰ ਦੀ ਭਾਲ ਲਈ ਆਉਂਦੀ ਹੈ
16. ਜਾਂ ਉਨ੍ਹਾਂ ਵਿੱਚ ਕੋਈ ਗੱਲ ਹੁੰਦੀ ਹੈ ਤਾਂ ਓਹ ਮੇਰੇ ਕੋਲ ਆਉਂਦੇ ਹਨ ਅਰ ਮੈਂ ਉਸ ਮਨੁੱਖ ਅਰ ਉਸ ਦੇ ਗਵਾਂਢੀ ਵਿੱਚ ਨਿਆਉਂ ਕਰ ਦਿੰਦਾ ਹਾਂ ਅਤੇ ਮੈਂ ਉਨ੍ਹਾਂ ਨੂੰ ਪਰਮੇਸ਼ੁਰ ਦੀਆਂ ਬਿਧੀਆਂ ਅਰ ਬਿਵਸਥਾ ਜਤਾ ਦਿੰਦਾ ਹਾਂ
17. ਤਾਂ ਮੂਸਾ ਦੇ ਸੌਹਰੇ ਨੇ ਉਹ ਨੂੰ ਆਖਿਆ, ਜੋ ਤੂੰ ਕਰਦਾ ਹੈਂ ਸੋ ਚੰਗੀ ਗੱਲ ਨਹੀਂ ਹੈ
18. ਤੂੰ ਜਰੂਰ ਥੱਕ ਜਾਵੇਂਗਾ, ਤੂੰ ਵੀ ਅਰ ਤੇਰੇ ਨਾਲ ਏਹ ਲੋਕ ਵੀ ਕਿਉਂ ਜੋ ਏਹ ਕੰਮ ਤੇਰੇ ਲਈ ਬਹੁਤਾ ਭਾਰੀ ਹੈ। ਤੂੰ ਇੱਕਲਾ ਏਸ ਨੂੰ ਨਹੀਂ ਕਰ ਸੱਕਦਾ
19. ਤੂੰ ਹੁਣ ਮੇਰੀ ਗੱਲ ਸੁਣ। ਮੈਂ ਤੈਨੂੰ ਮੱਤ ਦਿੰਦਾ ਹਾਂ ਅਤੇ ਪਰਮੇਸ਼ੁਰ ਤੇਰੇ ਸੰਗ ਹੋਵੇਗਾ। ਤੂੰ ਲੋਕਾਂ ਲਈ ਪਰਮੇਸ਼ੁਰ ਦੇ ਥਾਂ ਰਹੀਂ ਅਤੇ ਤੂੰ ਉਨ੍ਹਾਂ ਗੱਲ੍ਹਾਂ ਨੂੰ ਪਰਮੇਸ਼ੁਰ ਅੱਗੇ ਲਿਆਈਂ
20. ਤੂੰ ਬਿਧੀਆਂ ਅਰ ਬਿਵਸਥਾਵਾਂ ਉਨ੍ਹਾਂ ਨੂੰ ਸਿਖਾਲ ਅਤੇ ਉਹ ਰਾਹ ਜਿਸ ਉੱਤੇ ਚੱਲਣਾ ਹੈ ਅਤੇ ਉਹ ਕੰਮ ਜਿਸ ਨੂੰ ਕਰਨਾ ਹੈ ਉਨ੍ਹਾਂ ਨੂੰ ਜਤਾ ਦੇਹ
21. ਨਾਲੇ ਤੂੰ ਸਾਰਿਆਂ ਲੋਕਾਂ ਵਿੱਚੋਂ ਸਿਆਣੇ ਮਨੁੱਖਾਂ ਨੂੰ ਜਿਹੜੇ ਪਰਮੇਸ਼ੁਰ ਤੋਂ ਡਰਦੇ ਅਤੇ ਸਤਵਾਦੀ ਅਰ ਲੋਭ ਦੇ ਵੈਰੀ ਹੋਣ ਚੁਗ ਲੈ। ਉਨ੍ਹਾਂ ਨੂੰ ਲੋਕਾਂ ਉੱਤੇ ਹਜ਼ਾਰਾਂ ਦੇ ਸਰਦਾਰ ਸੈਂਕੜਿਆਂ ਦੇ ਸਰਦਾਰ, ਪੰਜਾਹ ਦੇ ਸਰਦਾਰ ਅਤੇ ਦਸਾਂ ਦੇ ਸਰਦਾਰ ਠਹਿਰਾ ਦੇਣਾ
22. ਓਹ ਹਰ ਵੇਲੇ ਲੋਕਾਂ ਦਾ ਨਿਆਉਂ ਕਰਨ ਅਤੇ ਐਉਂ ਹੋਵੇ ਭਈ ਹਰ ਇੱਕ ਵੱਡੀ ਗੱਲ ਤੇਰੇ ਕੋਲ ਲਿਆਉਣ ਪਰ ਛੋਟੀਆਂ ਗੱਲਾਂ ਨੂੰ ਆਪ ਨਬੇੜਨ ਸੋ ਐਉਂ ਤੇਰੇ ਲਈ ਸੌਖਾ ਰਹੇਗਾ ਅਰ ਓਹ ਤੇਰੇ ਨਾਲ ਭਾਰ ਹਲਕਾ ਕਰਨ
23. ਜੇ ਤੂੰ ਏਸ ਗੱਲ ਨੂੰ ਕਰੇਂਗਾ ਅਰ ਪਰਮੇਸ਼ੁਰ ਤੈਨੂੰ ਹੁਕਮ ਦੇਵੇ ਤਾਂ ਤੂੰ ਝੱਲ ਸੱਕੇਂਗਾ ਅਰ ਏਹ ਸਾਰੇ ਲੋਕ ਵੀ ਸੁੱਖ ਸਾਂਦ ਨਾਲ ਆਪਣੇ ਅਸਥਾਨਾਂ ਨੂੰ ਜਾਣਗੇ
24. ਸੋ ਮੂਸਾ ਨੇ ਆਪਣੇ ਸੌਹਰੇ ਦੀ ਗੱਲ ਨੂੰ ਸੁਣਿਆ ਅਰ ਜੋ ਉਸ ਆਖਿਆ ਸੀ ਸੋ ਹੀ ਕੀਤਾ
25. ਤਾਂ ਮੂਸਾ ਨੇ ਸਿਆਣੇ ਮਨੁੱਖਾਂ ਨੂੰ ਸਾਰੇ ਇਸਰਾਏਲ ਵਿੱਚੋਂ ਚੁਣ ਕੇ ਓਹਨਾਂ ਨੂੰ ਪਰਜਾ ਉੱਤੇ ਪਰਧਾਨ ਠਹਿਰਾਇਆ ਹਜ਼ਾਰਾਂ ਦੇ ਸਰਦਾਰ, ਸੈਂਕੜਿਆਂ ਦੇ ਸਰਦਾਰ, ਪੰਜਾਹਾਂ ਦੇ ਸਰਦਾਰ, ਦਸਾਂ ਦੇ ਸਰਦਾਰ
26. ਓਹ ਹਰ ਵੇਲੇ ਪਰਜਾ ਦਾ ਨਿਆਉਂ ਕਰਦੇ ਸਨ ਅਤੇ ਔਖਾ ਕੰਮ ਮੂਸਾ ਕੋਲ ਲਿਆਉਂਦੇ ਸਨ ਪਰ ਸਾਰੇ ਛੋਟੇ ਕੰਮ ਆਪ ਨਬੇੜ ਲੈਂਦੇ ਸਨ
27. ਮੂਸਾ ਨੇ ਆਪਣੇ ਸੌਹਰੇ ਨੂੰ ਵਿਦਿਆ ਕੀਤਾ ਤਾਂ ਉਹ ਆਪਣੇ ਦੇਸ ਦੇ ਰਾਹ ਪੈ ਗਿਆ।।

Notes

No Verse Added

Total 40 ਅਧਿਆਇ, Selected ਅਧਿਆਇ 18 / 40
ਖ਼ਰੋਜ 18:49
1 ਜਾਂ ਮੂਸਾ ਦੇ ਸੌਹਰੇ ਯਿਥਰੋ ਨੇ ਜਿਹੜਾ ਮਿਦਯਾਨ ਦਾ ਪੁਜਾਰੀ ਸੀ ਸਭ ਕੁਝ ਜੋ ਪਰਮੇਸ਼ੁਰ ਨੇ ਮੂਸਾ ਅਤੇ ਆਪਣੀ ਪਰਜਾ ਇਸਰਾਏਲ ਲਈ ਕੀਤਾ ਸੁਣਿਆ ਅਰਥਾਤ ਜਿਵੇਂ ਯਹੋਵਾਹ ਇਸਰਾਏਲ ਨੂੰ ਮਿਸਰੋਂ ਬਾਹਰ ਲੈ ਆਇਆ 2 ਤਦ ਮੂਸਾ ਦੇ ਸੌਹਰੇ ਯਿਥਰੋ ਨੇ ਮੂਸਾ ਦੀ ਪਤਨੀ ਸਿੱਪੋਰਾਹ ਨੂੰ ਉਸ ਦੇ ਛੱਡਣ ਦੇ ਪਿੱਛੋਂ ਲਿਆ 3 ਨਾਲੇ ਉਸ ਦੇ ਦੋਹਾਂ ਪੁੱਤ੍ਰਾਂ ਨੂੰ ਜਿੰਨ੍ਹਾਂ ਵਿੱਚੋਂ ਇੱਕ ਦਾ ਨਾਉਂ ਗੇਰਸ਼ੋਮ ਸੀ ਕਿਉਂ ਜੋ ਉਸ ਆਖਿਆ, ਮੈਂ ਪਰਦੇਸ ਵਿੱਚ ਓਪਰਾ ਰਿਹਾ 4 ਅਤੇ ਦੂਜੇ ਦਾ ਨਾਉਂ ਅਲੀਅਜ਼ਰ ਸੀ ਕਿਉਂ ਜੋ ਉਸ ਆਖਿਆ, ਮੇਰੇ ਪਿੱਤਾ ਦਾ ਪਰਮੇਸ਼ੁਰ ਮੇਰਾ ਸਹਾਇਕ ਸੀ ਅਰ ਮੈਨੂੰ ਫ਼ਿਰਊਨ ਦੀ ਤੇਗ ਤੋਂ ਬਚਾਇਆ 5 ਅਰ ਮੂਸਾ ਦਾ ਸੌਹਰਾ ਯਿਥਰੋ ਉਸ ਦੇ ਪੁੱਤ੍ਰਾਂ ਅਰ ਉਸ ਦੀ ਪਤਨੀ ਨੂੰ ਉਜਾੜ ਵਿੱਚ ਮੂਸਾ ਕੋਲ ਲਿਆਇਆ ਜਿੱਥੇ ਉਸ ਨੇ ਪਰਮੇਸ਼ੁਰ ਦੇ ਪਹਾੜ ਉੱਤੇ ਡੇਰਾ ਲਾਇਆ ਹੋਇਆ ਸੀ 6 ਉਹ ਨੇ ਮੂਸਾ ਨੂੰ ਆਖਿਆ, ਮੈਂ ਤੇਰਾ ਸੌਹਰਾ ਯਿਥਰੋ ਅਰ ਤੇਰੀ ਪਤਨੀ ਉਹ ਦੇ ਦੋਹਾਂ ਪੁੱਤ੍ਰਾਂ ਸਣੇ ਤੇਰੇ ਕੋਲ ਆਏ ਹਾਂ 7 ਤਾਂ ਮੂਸਾ ਆਪਣੇ ਸੌਹਰੇ ਦੇ ਮਿਲਨ ਨੂੰ ਬਾਹਰ ਆਇਆ ਅਰ ਉਸ ਦੇ ਅੱਗੇ ਨਿਵਿਆ ਅਰ ਉਸ ਨੂੰ ਚੁੰਮਿਆ ਅਤੇ ਇੱਕ ਦੂਜੇ ਦੀ ਸੁਖ ਸਾਂਦ ਪੁੱਛੀ ਅਤੇ ਤੰਬੂ ਵਿੱਚ ਆਏ 8 ਮੂਸਾ ਨੇ ਆਪਣੇ ਸੌਹਰੇ ਨੂੰ ਉਹ ਸਭ ਕੁਝ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਕਾਰਨ ਫ਼ਿਰਊਨ ਅਤੇ ਮਿਸਰੀਆਂ ਨਾਲ ਕੀਤਾ ਅਰ ਉਹ ਕਸ਼ਟ ਜਿਹੜਾ ਰਾਹ ਵਿੱਚ ਉਨ੍ਹਾਂ ਉੱਤੇ ਆਇਆ ਅਤੇ ਯਹੋਵਾਹ ਨੇ ਕਿਵੇਂ ਉਨ੍ਹਾਂ ਨੂੰ ਬਚਾਇਆ ਦੱਸਿਆ 9 ਤਾਂ ਯਿਥਰੋ ਉਸ ਸਾਰੀ ਭਲਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਇਸਰਾਏਲ ਨਾਲ ਕੀਤੀ ਜਦ ਉਸ ਨੂੰ ਮਿਸਰੀਆਂ ਦੇ ਹੱਥੋਂ ਬਚਾ ਦਿੱਤਾ ਅਨੰਦ ਹੋਇਆ 10 ਯਿਥਰੋ ਨੇ ਆਖਿਆ, ਯਹੋਵਾਹ ਮੁਬਾਰਕ ਹੈ ਜਿਸ ਤੁਹਾਨੂੰ ਮਿਸਰੀਆਂ ਦੇ ਹੱਥੋਂ ਅਰ ਫ਼ਿਰਊਨ ਦੇ ਹੱਥੋਂ ਬਚਾ ਦਿੱਤਾ ਅਤੇ ਜਿਸ ਲੋਕਾਂ ਨੂੰ ਮਿਸਰੀਆਂ ਦੇ ਹੱਥ ਹੇਠੋਂ ਬਚਾਇਆ 11 ਹੁਣ ਮੈਂ ਜਾਤਾ ਭਈ ਯਹੋਵਾਹ ਸਾਰੇ ਦੇਵਤਿਆਂ ਨਾਲੋਂ ਵੱਡਾ ਹੈ ਹਾਂ, ਉਸ ਗੱਲ ਵਿੱਚ ਵੀ ਜਿਸ ਵਿੱਚ ਓਹ ਉਨ੍ਹਾਂ ਉੱਤੇ ਘੁਮੰਡ ਕਰਦੇ ਸਨ 12 ਤਾਂ ਮੂਸਾ ਦਾ ਸੌਹਰਾ ਯਿਥਰੋ ਹੋਮ ਦੀ ਭੇਟ ਅਤੇ ਬਲੀਆਂ ਪਰਮੇਸ਼ੁਰ ਲਈ ਲਿਆਇਆ ਅਰ ਹਾਰੂਨ ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਮੂਸਾ ਦੇ ਸੌਹਰੇ ਯਿਥਰੋ ਨਾਲ ਪਰਮੇਸ਼ੁਰ ਦੇ ਸਨਮੁਖ ਰੋਟੀ ਖਾਣ ਲਈ ਆਏ।। 13 ਅਗਲੇ ਦਿਨ ਐਉਂ ਹੋਇਆ ਕਿ ਮੂਸਾ ਪਰਜਾ ਦਾ ਨਿਆਉਂ ਕਰਨ ਲਈ ਬੈਠਾ ਅਰ ਪਰਜਾ ਮੂਸਾ ਦੇ ਅੱਗੇ ਸਵੇਰ ਤੋਂ ਸ਼ਾਮ ਤੀਕ ਖਲੋਤੀ ਰਹੀ 14 ਜਾਂ ਮੂਸਾ ਦੇ ਸੌਹਰੇ ਨੇ ਉਹ ਸਭ ਕੁਝ ਜੋ ਉਸ ਨੇ ਪਰਜਾ ਨਾਲ ਕੀਤਾ ਡਿੱਠਾ ਤਾਂ ਆਖਿਆ, ਏਹ ਕੀ ਗੱਲ ਹੈ ਜੋ ਤੂੰ ਪਰਜਾ ਨਾਲ ਕਰਦਾ ਹੈਂ? ਤੂੰ ਕਿਉਂ ਇਕੱਲਾ ਬੈਠਦਾ ਹੈਂ ਅਰ ਸਾਰੀ ਪਰਜਾ ਸਵੇਰ ਤੋਂ ਸ਼ਾਮ ਤੀਕ ਤੇਰੇ ਅੱਗੇ ਖਲੋਤੀ ਰਹਿੰਦੀ ਹੈ? 15 ਤਾਂ ਮੂਸਾ ਨੇ ਆਪਣੇ ਸੌਹਰੇ ਨੂੰ ਆਖਿਆ, ਏਸ ਕਰਕੇ ਭਈ ਪਰਜਾ ਮੇਰੇ ਕੋਲ ਪਰਮੇਸ਼ੁਰ ਦੀ ਭਾਲ ਲਈ ਆਉਂਦੀ ਹੈ 16 ਜਾਂ ਉਨ੍ਹਾਂ ਵਿੱਚ ਕੋਈ ਗੱਲ ਹੁੰਦੀ ਹੈ ਤਾਂ ਓਹ ਮੇਰੇ ਕੋਲ ਆਉਂਦੇ ਹਨ ਅਰ ਮੈਂ ਉਸ ਮਨੁੱਖ ਅਰ ਉਸ ਦੇ ਗਵਾਂਢੀ ਵਿੱਚ ਨਿਆਉਂ ਕਰ ਦਿੰਦਾ ਹਾਂ ਅਤੇ ਮੈਂ ਉਨ੍ਹਾਂ ਨੂੰ ਪਰਮੇਸ਼ੁਰ ਦੀਆਂ ਬਿਧੀਆਂ ਅਰ ਬਿਵਸਥਾ ਜਤਾ ਦਿੰਦਾ ਹਾਂ 17 ਤਾਂ ਮੂਸਾ ਦੇ ਸੌਹਰੇ ਨੇ ਉਹ ਨੂੰ ਆਖਿਆ, ਜੋ ਤੂੰ ਕਰਦਾ ਹੈਂ ਸੋ ਚੰਗੀ ਗੱਲ ਨਹੀਂ ਹੈ 18 ਤੂੰ ਜਰੂਰ ਥੱਕ ਜਾਵੇਂਗਾ, ਤੂੰ ਵੀ ਅਰ ਤੇਰੇ ਨਾਲ ਏਹ ਲੋਕ ਵੀ ਕਿਉਂ ਜੋ ਏਹ ਕੰਮ ਤੇਰੇ ਲਈ ਬਹੁਤਾ ਭਾਰੀ ਹੈ। ਤੂੰ ਇੱਕਲਾ ਏਸ ਨੂੰ ਨਹੀਂ ਕਰ ਸੱਕਦਾ 19 ਤੂੰ ਹੁਣ ਮੇਰੀ ਗੱਲ ਸੁਣ। ਮੈਂ ਤੈਨੂੰ ਮੱਤ ਦਿੰਦਾ ਹਾਂ ਅਤੇ ਪਰਮੇਸ਼ੁਰ ਤੇਰੇ ਸੰਗ ਹੋਵੇਗਾ। ਤੂੰ ਲੋਕਾਂ ਲਈ ਪਰਮੇਸ਼ੁਰ ਦੇ ਥਾਂ ਰਹੀਂ ਅਤੇ ਤੂੰ ਉਨ੍ਹਾਂ ਗੱਲ੍ਹਾਂ ਨੂੰ ਪਰਮੇਸ਼ੁਰ ਅੱਗੇ ਲਿਆਈਂ 20 ਤੂੰ ਬਿਧੀਆਂ ਅਰ ਬਿਵਸਥਾਵਾਂ ਉਨ੍ਹਾਂ ਨੂੰ ਸਿਖਾਲ ਅਤੇ ਉਹ ਰਾਹ ਜਿਸ ਉੱਤੇ ਚੱਲਣਾ ਹੈ ਅਤੇ ਉਹ ਕੰਮ ਜਿਸ ਨੂੰ ਕਰਨਾ ਹੈ ਉਨ੍ਹਾਂ ਨੂੰ ਜਤਾ ਦੇਹ 21 ਨਾਲੇ ਤੂੰ ਸਾਰਿਆਂ ਲੋਕਾਂ ਵਿੱਚੋਂ ਸਿਆਣੇ ਮਨੁੱਖਾਂ ਨੂੰ ਜਿਹੜੇ ਪਰਮੇਸ਼ੁਰ ਤੋਂ ਡਰਦੇ ਅਤੇ ਸਤਵਾਦੀ ਅਰ ਲੋਭ ਦੇ ਵੈਰੀ ਹੋਣ ਚੁਗ ਲੈ। ਉਨ੍ਹਾਂ ਨੂੰ ਲੋਕਾਂ ਉੱਤੇ ਹਜ਼ਾਰਾਂ ਦੇ ਸਰਦਾਰ ਸੈਂਕੜਿਆਂ ਦੇ ਸਰਦਾਰ, ਪੰਜਾਹ ਦੇ ਸਰਦਾਰ ਅਤੇ ਦਸਾਂ ਦੇ ਸਰਦਾਰ ਠਹਿਰਾ ਦੇਣਾ 22 ਓਹ ਹਰ ਵੇਲੇ ਲੋਕਾਂ ਦਾ ਨਿਆਉਂ ਕਰਨ ਅਤੇ ਐਉਂ ਹੋਵੇ ਭਈ ਹਰ ਇੱਕ ਵੱਡੀ ਗੱਲ ਤੇਰੇ ਕੋਲ ਲਿਆਉਣ ਪਰ ਛੋਟੀਆਂ ਗੱਲਾਂ ਨੂੰ ਆਪ ਨਬੇੜਨ ਸੋ ਐਉਂ ਤੇਰੇ ਲਈ ਸੌਖਾ ਰਹੇਗਾ ਅਰ ਓਹ ਤੇਰੇ ਨਾਲ ਭਾਰ ਹਲਕਾ ਕਰਨ 23 ਜੇ ਤੂੰ ਏਸ ਗੱਲ ਨੂੰ ਕਰੇਂਗਾ ਅਰ ਪਰਮੇਸ਼ੁਰ ਤੈਨੂੰ ਹੁਕਮ ਦੇਵੇ ਤਾਂ ਤੂੰ ਝੱਲ ਸੱਕੇਂਗਾ ਅਰ ਏਹ ਸਾਰੇ ਲੋਕ ਵੀ ਸੁੱਖ ਸਾਂਦ ਨਾਲ ਆਪਣੇ ਅਸਥਾਨਾਂ ਨੂੰ ਜਾਣਗੇ 24 ਸੋ ਮੂਸਾ ਨੇ ਆਪਣੇ ਸੌਹਰੇ ਦੀ ਗੱਲ ਨੂੰ ਸੁਣਿਆ ਅਰ ਜੋ ਉਸ ਆਖਿਆ ਸੀ ਸੋ ਹੀ ਕੀਤਾ 25 ਤਾਂ ਮੂਸਾ ਨੇ ਸਿਆਣੇ ਮਨੁੱਖਾਂ ਨੂੰ ਸਾਰੇ ਇਸਰਾਏਲ ਵਿੱਚੋਂ ਚੁਣ ਕੇ ਓਹਨਾਂ ਨੂੰ ਪਰਜਾ ਉੱਤੇ ਪਰਧਾਨ ਠਹਿਰਾਇਆ ਹਜ਼ਾਰਾਂ ਦੇ ਸਰਦਾਰ, ਸੈਂਕੜਿਆਂ ਦੇ ਸਰਦਾਰ, ਪੰਜਾਹਾਂ ਦੇ ਸਰਦਾਰ, ਦਸਾਂ ਦੇ ਸਰਦਾਰ 26 ਓਹ ਹਰ ਵੇਲੇ ਪਰਜਾ ਦਾ ਨਿਆਉਂ ਕਰਦੇ ਸਨ ਅਤੇ ਔਖਾ ਕੰਮ ਮੂਸਾ ਕੋਲ ਲਿਆਉਂਦੇ ਸਨ ਪਰ ਸਾਰੇ ਛੋਟੇ ਕੰਮ ਆਪ ਨਬੇੜ ਲੈਂਦੇ ਸਨ 27 ਮੂਸਾ ਨੇ ਆਪਣੇ ਸੌਹਰੇ ਨੂੰ ਵਿਦਿਆ ਕੀਤਾ ਤਾਂ ਉਹ ਆਪਣੇ ਦੇਸ ਦੇ ਰਾਹ ਪੈ ਗਿਆ।।
Total 40 ਅਧਿਆਇ, Selected ਅਧਿਆਇ 18 / 40
Common Bible Languages
West Indian Languages
×

Alert

×

punjabi Letters Keypad References