4. ਤੂੰ ਮੇਜ਼ ਨੂੰ ਅੰਦਰ ਲਿਆਵੀਂ ਅਤੇ ਉਸ ਦੇ ਸਮਾਨ ਨੂੰ ਸੁਆਰ ਕੇ ਰੱਖੀਂ ਅਤੇ ਤੂੰ ਸ਼ਮਾਦਾਨ ਨੂੰ ਅੰਦਰ ਲਿਆਵੀਂ ਅਰ ਉਸ ਦੇ ਦੀਵੇ ਜਗਾਵੀਂ
|
9. ਤੂੰ ਮਲਣ ਦਾ ਤੇਲ ਲੈਕੇ ਡੇਹਰੇ ਨੂੰ ਅਤੇ ਜੋ ਕੁਝ ਉਸ ਵਿੱਚ ਹੈ ਉਸ ਨੂੰ ਮਲੀਂ ਸੋ ਤੂੰ ਉਹ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਪਵਿੱਤ੍ਰ ਕਰੀਂ ਤਾਂ ਓਹ ਪਵਿੱਤ੍ਰ ਹੋਵੇਗਾ
|
10. ਤੂੰ ਹੋਮ ਦੀ ਜਗਵੇਦੀ ਅਤੇ ਉਸ ਦੇ ਸਾਰੇ ਸਮਾਨ ਨੂੰ ਤੇਲ ਮਲੀਂ। ਐਉਂ ਤੂੰ ਜਗਵੇਦੀ ਨੂੰ ਪਵਿੱਤ੍ਰ ਕਰੀਂ ਤਾਂ ਉਹ ਜਗਵੇਦੀ ਅੱਤ ਪਵਿੱਤ੍ਰ ਹੋਵੇਗੀ
|
12. ਤੂੰ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਮੰਡਲੀ ਦੇ ਤੰਬੂ ਦੇ ਦਰਵੱਜੇ ਕੋਲ ਲਿਆਈਂ ਅਤੇ ਉਨ੍ਹਾਂ ਨੂੰ ਪਾਣੀ ਨਾਲ ਨੁਲਹਾਈਂ
|
13. ਤੂੰ ਹਾਰੂਨ ਨੂੰ ਪਵਿੱਤ੍ਰ ਬਸਤ੍ਰ ਪੁਆਈਂ ਅਤੇ ਤੂੰ ਉਹ ਨੂੰ ਮਸਹ ਕਰ ਕੇ ਪਵਿੱਤ੍ਰ ਕਰੀਂ ਤਾਂ ਜੋ ਉਹ ਮੇਰੀ ਜਾਜਕਾਈ ਦੀ ਸੇਵਾ ਕਰੇ
|
15. ਅਤੇ ਤੂੰ ਉਨ੍ਹਾਂ ਨੂੰ ਮਸਹ ਕਰੀਂ ਜਿਵੇਂ ਤੈਂ ਉਨ੍ਹਾਂ ਦੇ ਪਿਤਾ ਨੂੰ ਮਸਹ ਕੀਤਾ ਤਾਂ ਜੋ ਓਹ ਮੇਰੇ ਲਈ ਜਾਜਕ ਹੋਣ ਅਤੇ ਐਉਂ ਉਨ੍ਹਾਂ ਦਾ ਮਸਹ ਹੋਣਾ ਉਨ੍ਹਾਂ ਦੀਆਂ ਪੀੜ੍ਹੀਆਂ ਤੀਕ ਇੱਕ ਅਨੰਤ ਜਾਜਕਾਈ ਹੋਵੇਗੀ
|
18. ਅਤੇ ਮੂਸਾ ਨੇ ਡੇਹਰੇ ਨੂੰ ਖੜਾ ਕੀਤਾ ਅਰ ਉਸ ਨੇ ਉਹ ਦੀਆਂ ਚੀਥੀਆਂ ਅਰ ਉਸ ਦੇ ਫੱਟੇ ਲਾਏ ਅਤੇ ਉਸ ਦੇ ਹੋੜੇ ਰੱਖੇ ਅਤੇ ਉਸ ਦੀਆਂ ਥੰਮ੍ਹੀਆਂ ਖੜੀਆਂ ਕੀਤੀਆਂ
|
19. ਫੇਰ ਡੇਹਰੇ ਉੱਤੇ ਉਸ ਨੇ ਤੰਬੂ ਤਾਣਿਆ ਅਤੇ ਤੰਬੂ ਉੱਤੇ ਉਤਾਹਾਂ ਢਕਣਾ ਲਾਇਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ
|
20. ਫੇਰ ਉਸ ਸਾਖੀ ਨੂੰ ਲੈ ਕੇ ਸੰਦੂਕ ਵਿੱਚ ਪਾਇਆ ਅਤੇ ਚੋਬਾਂ ਸੰਦੂਕ ਉੱਤੇ ਰੱਖੀਆਂ ਅਤੇ ਪਰਾਸਚਿਤ ਦਾ ਸਰਪੋਸ਼ ਉਤਾਹਾਂ ਸੰਦੂਕ ਦੇ ਉੱਤੇ ਰੱਖਿਆ
|
21. ਉਹ ਸੰਦੂਕ ਨੂੰ ਡੇਹਰੇ ਦੇ ਅੰਦਰ ਲਿਆਇਆ ਅਤੇ ਓਟ ਦਾ ਪੜਦਾ ਲਮਕਾਇਆ ਅਤੇ ਸਾਖੀ ਦੇ ਸੰਦੂਕ ਨੂੰ ਓਟ ਵਿੱਚ ਰੱਖਿਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ
|
29. ਤਾਂ ਉਸ ਨੇ ਹੋਮ ਦੀ ਜਗਵੇਦੀ ਨੂੰ ਡੇਹਰੇ ਦੀ ਮੰਡਲੀ ਦੇ ਤੰਬੂ ਦੇ ਦਰਵੱਜੇ ਉੱਤੇ ਰੱਖਿਆ ਅਰ ਉਸ ਉੱਤੇ ਹੋਮ ਦੀ ਭੇਟ ਅਰ ਮੈਦੇ ਦੀ ਭੇਟ ਚੜ੍ਹਾਈ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ
|
32. ਅਰਥਾਤ ਜਦ ਓਹ ਸਾਖੀ ਦੇ ਤੰਬੂ ਵਿੱਚ ਜਾਂਦੇ ਅਤੇ ਜਦ ਓਹ ਜਗਵੇਦੀ ਦੇ ਨੇੜੇ ਆਉਂਦੇ ਸਨ ਤਾਂ ਓਹ ਅਸ਼ਨਾਨ ਕਰਦੇ ਹੁੰਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ
|
33. ਫੇਰ ਉਸ ਨੇ ਹਾਤਾ ਡੇਹਰੇ ਅਤੇ ਜਗਵੇਦੀ ਦੇ ਚੁਫੇਰੇ ਖੜਾ ਕੀਤਾ ਅਤੇ ਉਸ ਨੇ ਓਟ ਨੂੰ ਹਾਤੇ ਦੇ ਫਾਟਕ ਉੱਤੇ ਲਮਕਾਇਆ। ਐਉਂ ਮੂਸਾ ਨੇ ਉਸ ਕੰਮ ਨੂੰ ਸੰਪੂਰਨ ਕੀਤਾ
|
35. ਤਾਂ ਮੂਸਾ ਮੰਡਲੀ ਦੇ ਤੰਬੂ ਵਿੱਚ ਵੜ ਨਾ ਸੱਕਿਆ ਕਿਉਂ ਜੋ ਬੱਦਲ ਉਸ ਉੱਤੇ ਛਾਇਆ ਹੋਇਆ ਸੀ ਅਤੇ ਯਹੋਵਾਹ ਦੇ ਪਰਤਾਪ ਨੇ ਡੇਹਰੇ ਨੂੰ ਭਰ ਦਿੱਤਾ
|
38. ਕਿਉਂ ਕਿ ਦਿਨ ਨੂੰ ਯਹੋਵਾਹ ਦਾ ਬੱਦਲ ਡੇਹਰੇ ਉੱਤੇ ਹੁੰਦਾ ਸੀ ਅਤੇ ਰਾਤ ਉਸ ਵਿੱਚ ਅੱਗ ਹੁੰਦੀ ਸੀ। ਇਸਰਾਏਲ ਦੇ ਸਾਰੇ ਘਰਾਣੇ ਦੀ ਨਿਗਾਹ ਵਿੱਚ ਉਨ੍ਹਾਂ ਦੇ ਸਾਰੇ ਸਫ਼ਰ ਵਿੱਚ ਐਉਂ ਹੀ ਹੁੰਦਾ ਰਿਹਾ।।
|