ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖ ਮੈਂ ਤੈਨੂੰ ਫ਼ਿਰਊਨ ਲਈ ਪਰਮੇਸ਼ੁਰ ਜਿਹਾ ਠਹਿਰਾਇਆ ਹੈ ਅਤੇ ਤੇਰਾ ਭਰਾ ਹਾਰੂਨ ਤੇਰੇ ਲਈ ਨਬੀ ਹੋਵੇਗਾ
2. ਤੂੰ ਓਹ ਸਾਰੀਆਂ ਗੱਲਾਂ ਜਿਨ੍ਹਾਂ ਦਾ ਮੈਂ ਤੈਨੂੰ ਹੁਕਮ ਦਿੱਤਾ ਹੈ ਕਰੀਂ ਅਰ ਤੇਰਾ ਭਰਾ ਹਾਰੂਨ ਫ਼ਿਰਊਨ ਨਾਲ ਗੱਲਾਂ ਕਰੇਗਾ ਕਿ ਉਹ ਇਸਰਾਏਲੀਆਂ ਨੂੰ ਆਪਣੇ ਦੇਸ ਤੋਂ ਜਾਣ ਦੇਵੇ
3. ਅਰ ਮੈਂ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦੇਵਾਂਗਾ ਅਰ ਆਪਣੇ ਨਿਸ਼ਾਨਾਂ ਅਰ ਅਚਰਜ ਕੰਮਾਂ ਨੂੰ ਮਿਸਰ ਦੇਸ ਵਿੱਚ ਵਧਾਵਾਂਗਾ
4. ਪਰ ਫ਼ਿਰਊਨ ਤੁਹਾਡੀ ਨਹੀਂ ਸੁਣੇਗਾ ਅਰ ਮੈਂ ਆਪਣਾ ਹੱਥ ਮਿਸਰ ਉੱਤੇ ਪਾਵਾਂਗਾ ਅਤੇ ਆਪਣੀਆਂ ਸੈਨਾਂ ਅਰਥਾਤ ਆਪਣੀ ਪਰਜਾ ਇਸਰਾਏਲ ਨੂੰ ਵੱਡਿਆਂ ਨਿਆਵਾਂ ਨਾਲ ਮਿਸਰ ਦੇਸ ਤੋਂ ਬਾਹਰ ਲੈ ਆਵਾਂਗਾ
5. ਤਾਂ ਮਿਸਰੀ ਜਾਣਨਗੇ ਕਿ ਮੈਂ ਯਹੋਵਾਹ ਹਾਂ ਜਦ ਮੈਂ ਮਿਸਰ ਉੱਤੇ ਆਪਣਾ ਹੱਥ ਪਸਾਰਾਂਗਾ ਅਰ ਇਸਰਾਏਲੀਆਂ ਨੂੰ ਉਨ੍ਹਾਂ ਵਿੱਚੋਂ ਕੱਢ ਲਿਆਵਾਂਗਾ
6. ਤਾਂ ਮੂਸਾ ਅਤੇ ਹਾਰੂਨ ਨੇ ਓਵੇਂ ਕੀਤਾ। ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਓਵੇਂ ਹੀ ਕੀਤਾ
7. ਅਤੇ ਜਿਸ ਵੇਲੇ ਉਨ੍ਹਾਂ ਦੋਹਾਂ ਨੇ ਫ਼ਿਰਊਨ ਨਾਲ ਗੱਲ ਕੀਤੀ ਮੂਸਾ ਅੱਸੀਆਂ ਵਰਿਹਾਂ ਦਾ ਅਰ ਹਾਰੂਨ ਤਿਰਾਸੀਆਂ ਵਰਿਹਾਂ ਦਾ ਸੀ।।
8. ਤਾਂ ਯਹੋਵਾਹ ਨੇ ਮੂਸਾ ਅਰ ਹਾਰੂਨ ਨੂੰ ਐਉਂ ਆਖਿਆ,
9. ਜਦ ਫ਼ਿਰਊਨ ਤੁਹਾਡੇ ਨਾਲ ਏਹ ਗੱਲ ਕਰੇ ਕਿ ਤੁਸੀਂ ਕੋਈ ਅਚਰਜ ਕੰਮ ਵਿਖਾਓ ਤਾਂ ਤੂੰ ਹਾਰੂਨ ਨੂੰ ਆਖੀਂ ਕਿ ਤੂੰ ਆਪਣਾ ਢਾਂਗਾ ਲੈਕੇ ਫ਼ਿਰਊਨ ਅੱਗੇ ਸੁੱਟ ਦੇਹ ਤਾਂ ਜੋ ਉਹ ਇੱਕ ਸਰਾਲ ਹੋ ਜਾਵੇ
10. ਸੋ ਮੂਸਾ ਅਤੇ ਹਾਰੂਨ ਫ਼ਿਰਊਨ ਕੋਲ ਗਏ ਅਰ ਓਵੇਂ ਕੀਤਾ ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਹਾਰੂਨ ਨੇ ਆਪਣਾ ਢਾਂਗਾ ਫ਼ਿਰਊਨ ਦੇ ਅੱਗੇ ਅਰ ਉਸ ਦੇ ਟਹਿਲੂਆਂ ਦੇ ਅੱਗੇ ਸੁੱਟਿਆ ਤਾਂ ਉਹ ਸਰਾਲ ਹੋ ਗਿਆ
11. ਫੇਰ ਫ਼ਿਰਊਨ ਨੇ ਵੀ ਸਿਆਣਿਆਂ ਅਰ ਮੰਤ੍ਰੀਆਂ ਨੂੰ ਸੱਦਿਆ ਤਾਂ ਮਿਸਰ ਦੇ ਜਾਦੂਗਰਾਂ ਨੇ ਵੀ ਆਪਣੇ ਮੰਤ੍ਰਾਂ ਜੰਤ੍ਰਾਂ ਨਾਲ ਤਿਵੇਂ ਹੀ ਕੀਤਾ
12. ਉਨ੍ਹਾਂ ਸਭਨਾਂ ਨੇ ਆਪਣੇ ਆਪਣੇ ਢਾਂਗੇ ਸੁੱਟੇ ਅਰ ਓਹ ਸਰਾਲਾਂ ਹੋ ਗਏ ਪਰ ਹਾਰੂਨ ਦਾ ਢਾਂਗਾ ਉਨ੍ਹਾਂ ਦੇ ਢਾਂਗਿਆਂ ਨੂੰ ਨਿਗਲ ਗਿਆ
13. ਤਾਂ ਫ਼ਿਰਊਨ ਦਾ ਮਨ ਕਠੋਰ ਹੋ ਗਿਆ ਅਰ ਉਸ ਉਨ੍ਹਾਂ ਦੀ ਨਾ ਸੁਣੀ ਜਿਵੇਂ ਯਹੋਵਾਹ ਨੇ ਗੱਲ ਕੀਤੀ ਸੀ
14. ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਦਾ ਮਨ ਭਾਰੀ ਹੋ ਗਿਆ ਹੈ ਜੋ ਉਹ ਲੋਕਾਂ ਨੂੰ ਨਹੀਂ ਜਾਣ ਦਿੰਦਾ
15. ਤੂੰ ਸਵੇਰੇ ਫ਼ਿਰਊਨ ਕੋਲ ਚੱਲਿਆ ਜਾਹ। ਵੇਖ ਉਹ ਪਾਣੀ ਵੱਲ ਬਾਹਰ ਜਾਂਦਾ ਹੈ। ਤੂੰ ਦਰਿਆ ਦੇ ਕੰਢੇ ਉਸ ਦੇ ਮਿਲਨ ਲਈ ਖੜਾ ਹੋ ਜਾਵੀਂ ਅਰ ਉਹ ਢਾਂਗਾ ਜਿਹੜਾ ਸੱਪ ਹੋ ਗਿਆ ਸੀ ਆਪਣੇ ਹੱਥ ਵਿੱਚ ਲਵੀਂ
16. ਅਰ ਤੂੰ ਉਹ ਨੂੰ ਆਖੀਂ, ਯਹੋਵਾਹ ਇਬਰਾਨੀਆਂ ਦੇ ਪਰਮੇਸ਼ੁਰ ਨੇ ਮੈਨੂੰ ਤੇਰੇ ਕੋਲ ਏਹ ਫ਼ਰਮਾ ਕੇ ਘੱਲਿਆ ਹੈ ਭਈ ਮੇਰੀ ਪਰਜਾ ਨੂੰ ਜਾਣ ਦੇਹ ਤਾਂ ਜੋ ਉਹ ਉਜਾੜ ਵਿੱਚ ਮੇਰੀ ਉਪਾਸਨਾ ਕਰੇ ਅਤੇ ਵੇਖ ਹੁਣ ਤੀਕ ਤੈਂ ਮੇਰੀ ਨਹੀਂ ਸੁਣੀ
17. ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਤੂੰ ਇਸ ਤੋਂ ਜਾਣੇਂਗਾ ਕਿ ਮੈਂ ਯਹੋਵਾਹ ਹਾਂ, ਵੇਖ ਮੈਂ ਏਹ ਢਾਂਗਾ ਜਿਹੜਾ ਮੇਰੇ ਹੱਥ ਵਿੱਚ ਹੈ ਪਾਣੀਆਂ ਉੱਤੇ ਜਿਹੜੇ ਦਰਿਆ ਵਿੱਚ ਹਨ ਮਾਰਾਂਗਾ ਅਤੇ ਓਹ ਲਹੂ ਹੋ ਜਾਣਗੇ
18. ਅਰ ਮੱਛੀਆਂ ਜਿਹੜੀਆਂ ਦਰਿਆ ਵਿੱਚ ਹਨ ਮਰ ਜਾਣਗੀਆਂ ਅਰ ਦਰਿਆ ਤੋਂ ਸੜਿਆਹਣ ਆਵੇਗੀ ਅਤੇ ਮਿਸਰੀ ਦਰਿਆ ਦੇ ਪਾਣੀ ਨੂੰ ਪੀਣ ਤੋਂ ਘਿਣ ਕਰਨਗੇ
19. ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਨੂੰ ਆਖ ਕਿ ਆਪਣਾ ਢਾਂਗਾ ਲਏ ਅਰ ਆਪਣਾ ਹੱਥ ਮਿਸਰ ਦੇ ਪਾਣੀਆਂ ਉੱਤੇ ਅਰਥਾਤ ਉਨ੍ਹਾਂ ਦੀਆਂ ਨਹਿਰਾਂ ਉੱਤੇ ਉਨ੍ਹਾਂ ਦੇ ਦਰਿਆਵਾਂ ਉੱਤੇ ਅਰ ਉਨ੍ਹਾਂ ਦੇ ਤਲਾਬਾਂ ਉੱਤੇ ਅਰ ਉਨ੍ਹਾਂ ਦੇ ਪਾਣੀਆਂ ਦੇ ਸਾਰੇ ਜ਼ਖ਼ੀਰਿਆਂ ਉੱਤੇ ਪਸਾਰੇ ਤਾਂ ਜੋ ਓਹ ਲਹੂ ਹੋ ਜਾਣ ਅਤੇ ਸਾਰੇ ਮਿਸਰ ਦੇਸ ਵਿੱਚ ਲੱਕੜੀ ਅਰ ਪੱਥਰ ਦੇ ਭਾਂਡਿਆਂ ਵਿੱਚ ਲਹੂ ਹੋ ਜਾਵੇਗਾ।।
20. ਤਾਂ ਮੂਸਾ ਅਰ ਹਾਰੂਨ ਨੇ ਓਵੇਂ ਕੀਤਾ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਤਾਂ ਉਸ ਢਾਂਗਾ ਉਤਾਹਾਂ ਚੁੱਕ ਕੇ ਫ਼ਿਰਊਨ ਦੀਆਂ ਅੱਖਾਂ ਦੇ ਅੱਗੇ ਅਰ ਉਸ ਦੇ ਟਹਿਲੂਆਂ ਦੀਆਂ ਅੱਖਾਂ ਦੇ ਅੱਗੇ ਦਰਿਆ ਦੇ ਪਾਣੀਆਂ ਉੱਤੇ ਮਾਰਿਆ ਤਾਂ ਸਾਰੇ ਪਾਣੀ ਜਿਹੜੇ ਦਰਿਆ ਵਿੱਚ ਸਨ ਲਹੂ ਬਣ ਗਏ
21. ਅਤੇ ਮੱਛੀਆਂ ਜਿਹੜੀਆਂ ਦਰਿਆ ਵਿੱਚ ਸਨ ਮਰ ਗਈਆਂ ਅਰ ਦਰਿਆ ਤੋਂ ਸੜਿਆਹਣ ਆਈ ਅਰ ਮਿਸਰੀ ਦਰਿਆ ਦਾ ਪਾਣੀ ਪੀ ਨਾ ਸੱਕਦੇ ਸਨ ਅਰ ਮਿਸਰ ਦੇ ਸਾਰੇ ਦੇਸ ਵਿੱਚ ਲਹੂ ਹੋ ਗਿਆ
22. ਤਾਂ ਮਿਸਰ ਦੇ ਜਾਦੂਗਰਾਂ ਨੇ ਆਪਣੇ ਮੰਤ੍ਰਾਂ ਜੰਤ੍ਰਾਂ ਨਾਲ ਓਵੇਂ ਹੀ ਕੀਤਾ ਪਰ ਫ਼ਿਰਊਨ ਦਾ ਮਨ ਕਠੋਰ ਹੋ ਗਿਆ ਜੋ ਉਸ ਉਨ੍ਹਾਂ ਦੀ ਨਾ ਸੁਣੀ ਜਿਵੇਂ ਯਹੋਵਾਹ ਨੇ ਫ਼ਰਮਾਇਆ ਸੀ
23. ਤਾਂ ਫ਼ਿਰਊਨ ਮੁੜ ਕੇ ਆਪਣੇ ਮਹਿਲੀਂ ਜਾ ਵੜਿਆ ਅਰ ਏਸ ਗੱਲ ਉੱਤੇ ਵੀ ਆਪਣਾ ਮਨ ਨਾ ਧਰਿਆ
24. ਤਾਂ ਸਾਰੇ ਮਿਸਰੀ ਦਰਿਆ ਦੇ ਆਲੇ ਦੁਆਲੇ ਪੀਣ ਦੇ ਪਾਣੀ ਲਈ ਪੁਟੱਣ ਲੱਗੇ ਕਿਉਂ ਜੋ ਉਹ ਪਾਣੀ ਨਾ ਪੀ ਸੱਕੇ
25. ਅਰ ਸੱਤ ਦਿਨ ਪੂਰੇ ਹੋਏ ਉਸ ਦੇ ਪਿੱਛੋਂ ਕਿ ਯਹੋਵਾਹ ਨੇ ਦਰਿਆ ਨੂੰ ਮਾਰਿਆ।।

Notes

No Verse Added

Total 40 ਅਧਿਆਇ, Selected ਅਧਿਆਇ 7 / 40
ਖ਼ਰੋਜ 7:49
1 ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖ ਮੈਂ ਤੈਨੂੰ ਫ਼ਿਰਊਨ ਲਈ ਪਰਮੇਸ਼ੁਰ ਜਿਹਾ ਠਹਿਰਾਇਆ ਹੈ ਅਤੇ ਤੇਰਾ ਭਰਾ ਹਾਰੂਨ ਤੇਰੇ ਲਈ ਨਬੀ ਹੋਵੇਗਾ 2 ਤੂੰ ਓਹ ਸਾਰੀਆਂ ਗੱਲਾਂ ਜਿਨ੍ਹਾਂ ਦਾ ਮੈਂ ਤੈਨੂੰ ਹੁਕਮ ਦਿੱਤਾ ਹੈ ਕਰੀਂ ਅਰ ਤੇਰਾ ਭਰਾ ਹਾਰੂਨ ਫ਼ਿਰਊਨ ਨਾਲ ਗੱਲਾਂ ਕਰੇਗਾ ਕਿ ਉਹ ਇਸਰਾਏਲੀਆਂ ਨੂੰ ਆਪਣੇ ਦੇਸ ਤੋਂ ਜਾਣ ਦੇਵੇ 3 ਅਰ ਮੈਂ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦੇਵਾਂਗਾ ਅਰ ਆਪਣੇ ਨਿਸ਼ਾਨਾਂ ਅਰ ਅਚਰਜ ਕੰਮਾਂ ਨੂੰ ਮਿਸਰ ਦੇਸ ਵਿੱਚ ਵਧਾਵਾਂਗਾ 4 ਪਰ ਫ਼ਿਰਊਨ ਤੁਹਾਡੀ ਨਹੀਂ ਸੁਣੇਗਾ ਅਰ ਮੈਂ ਆਪਣਾ ਹੱਥ ਮਿਸਰ ਉੱਤੇ ਪਾਵਾਂਗਾ ਅਤੇ ਆਪਣੀਆਂ ਸੈਨਾਂ ਅਰਥਾਤ ਆਪਣੀ ਪਰਜਾ ਇਸਰਾਏਲ ਨੂੰ ਵੱਡਿਆਂ ਨਿਆਵਾਂ ਨਾਲ ਮਿਸਰ ਦੇਸ ਤੋਂ ਬਾਹਰ ਲੈ ਆਵਾਂਗਾ 5 ਤਾਂ ਮਿਸਰੀ ਜਾਣਨਗੇ ਕਿ ਮੈਂ ਯਹੋਵਾਹ ਹਾਂ ਜਦ ਮੈਂ ਮਿਸਰ ਉੱਤੇ ਆਪਣਾ ਹੱਥ ਪਸਾਰਾਂਗਾ ਅਰ ਇਸਰਾਏਲੀਆਂ ਨੂੰ ਉਨ੍ਹਾਂ ਵਿੱਚੋਂ ਕੱਢ ਲਿਆਵਾਂਗਾ 6 ਤਾਂ ਮੂਸਾ ਅਤੇ ਹਾਰੂਨ ਨੇ ਓਵੇਂ ਕੀਤਾ। ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਓਵੇਂ ਹੀ ਕੀਤਾ 7 ਅਤੇ ਜਿਸ ਵੇਲੇ ਉਨ੍ਹਾਂ ਦੋਹਾਂ ਨੇ ਫ਼ਿਰਊਨ ਨਾਲ ਗੱਲ ਕੀਤੀ ਮੂਸਾ ਅੱਸੀਆਂ ਵਰਿਹਾਂ ਦਾ ਅਰ ਹਾਰੂਨ ਤਿਰਾਸੀਆਂ ਵਰਿਹਾਂ ਦਾ ਸੀ।। 8 ਤਾਂ ਯਹੋਵਾਹ ਨੇ ਮੂਸਾ ਅਰ ਹਾਰੂਨ ਨੂੰ ਐਉਂ ਆਖਿਆ, 9 ਜਦ ਫ਼ਿਰਊਨ ਤੁਹਾਡੇ ਨਾਲ ਏਹ ਗੱਲ ਕਰੇ ਕਿ ਤੁਸੀਂ ਕੋਈ ਅਚਰਜ ਕੰਮ ਵਿਖਾਓ ਤਾਂ ਤੂੰ ਹਾਰੂਨ ਨੂੰ ਆਖੀਂ ਕਿ ਤੂੰ ਆਪਣਾ ਢਾਂਗਾ ਲੈਕੇ ਫ਼ਿਰਊਨ ਅੱਗੇ ਸੁੱਟ ਦੇਹ ਤਾਂ ਜੋ ਉਹ ਇੱਕ ਸਰਾਲ ਹੋ ਜਾਵੇ 10 ਸੋ ਮੂਸਾ ਅਤੇ ਹਾਰੂਨ ਫ਼ਿਰਊਨ ਕੋਲ ਗਏ ਅਰ ਓਵੇਂ ਕੀਤਾ ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਹਾਰੂਨ ਨੇ ਆਪਣਾ ਢਾਂਗਾ ਫ਼ਿਰਊਨ ਦੇ ਅੱਗੇ ਅਰ ਉਸ ਦੇ ਟਹਿਲੂਆਂ ਦੇ ਅੱਗੇ ਸੁੱਟਿਆ ਤਾਂ ਉਹ ਸਰਾਲ ਹੋ ਗਿਆ 11 ਫੇਰ ਫ਼ਿਰਊਨ ਨੇ ਵੀ ਸਿਆਣਿਆਂ ਅਰ ਮੰਤ੍ਰੀਆਂ ਨੂੰ ਸੱਦਿਆ ਤਾਂ ਮਿਸਰ ਦੇ ਜਾਦੂਗਰਾਂ ਨੇ ਵੀ ਆਪਣੇ ਮੰਤ੍ਰਾਂ ਜੰਤ੍ਰਾਂ ਨਾਲ ਤਿਵੇਂ ਹੀ ਕੀਤਾ 12 ਉਨ੍ਹਾਂ ਸਭਨਾਂ ਨੇ ਆਪਣੇ ਆਪਣੇ ਢਾਂਗੇ ਸੁੱਟੇ ਅਰ ਓਹ ਸਰਾਲਾਂ ਹੋ ਗਏ ਪਰ ਹਾਰੂਨ ਦਾ ਢਾਂਗਾ ਉਨ੍ਹਾਂ ਦੇ ਢਾਂਗਿਆਂ ਨੂੰ ਨਿਗਲ ਗਿਆ 13 ਤਾਂ ਫ਼ਿਰਊਨ ਦਾ ਮਨ ਕਠੋਰ ਹੋ ਗਿਆ ਅਰ ਉਸ ਉਨ੍ਹਾਂ ਦੀ ਨਾ ਸੁਣੀ ਜਿਵੇਂ ਯਹੋਵਾਹ ਨੇ ਗੱਲ ਕੀਤੀ ਸੀ 14 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਦਾ ਮਨ ਭਾਰੀ ਹੋ ਗਿਆ ਹੈ ਜੋ ਉਹ ਲੋਕਾਂ ਨੂੰ ਨਹੀਂ ਜਾਣ ਦਿੰਦਾ 15 ਤੂੰ ਸਵੇਰੇ ਫ਼ਿਰਊਨ ਕੋਲ ਚੱਲਿਆ ਜਾਹ। ਵੇਖ ਉਹ ਪਾਣੀ ਵੱਲ ਬਾਹਰ ਜਾਂਦਾ ਹੈ। ਤੂੰ ਦਰਿਆ ਦੇ ਕੰਢੇ ਉਸ ਦੇ ਮਿਲਨ ਲਈ ਖੜਾ ਹੋ ਜਾਵੀਂ ਅਰ ਉਹ ਢਾਂਗਾ ਜਿਹੜਾ ਸੱਪ ਹੋ ਗਿਆ ਸੀ ਆਪਣੇ ਹੱਥ ਵਿੱਚ ਲਵੀਂ 16 ਅਰ ਤੂੰ ਉਹ ਨੂੰ ਆਖੀਂ, ਯਹੋਵਾਹ ਇਬਰਾਨੀਆਂ ਦੇ ਪਰਮੇਸ਼ੁਰ ਨੇ ਮੈਨੂੰ ਤੇਰੇ ਕੋਲ ਏਹ ਫ਼ਰਮਾ ਕੇ ਘੱਲਿਆ ਹੈ ਭਈ ਮੇਰੀ ਪਰਜਾ ਨੂੰ ਜਾਣ ਦੇਹ ਤਾਂ ਜੋ ਉਹ ਉਜਾੜ ਵਿੱਚ ਮੇਰੀ ਉਪਾਸਨਾ ਕਰੇ ਅਤੇ ਵੇਖ ਹੁਣ ਤੀਕ ਤੈਂ ਮੇਰੀ ਨਹੀਂ ਸੁਣੀ 17 ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਤੂੰ ਇਸ ਤੋਂ ਜਾਣੇਂਗਾ ਕਿ ਮੈਂ ਯਹੋਵਾਹ ਹਾਂ, ਵੇਖ ਮੈਂ ਏਹ ਢਾਂਗਾ ਜਿਹੜਾ ਮੇਰੇ ਹੱਥ ਵਿੱਚ ਹੈ ਪਾਣੀਆਂ ਉੱਤੇ ਜਿਹੜੇ ਦਰਿਆ ਵਿੱਚ ਹਨ ਮਾਰਾਂਗਾ ਅਤੇ ਓਹ ਲਹੂ ਹੋ ਜਾਣਗੇ 18 ਅਰ ਮੱਛੀਆਂ ਜਿਹੜੀਆਂ ਦਰਿਆ ਵਿੱਚ ਹਨ ਮਰ ਜਾਣਗੀਆਂ ਅਰ ਦਰਿਆ ਤੋਂ ਸੜਿਆਹਣ ਆਵੇਗੀ ਅਤੇ ਮਿਸਰੀ ਦਰਿਆ ਦੇ ਪਾਣੀ ਨੂੰ ਪੀਣ ਤੋਂ ਘਿਣ ਕਰਨਗੇ 19 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਨੂੰ ਆਖ ਕਿ ਆਪਣਾ ਢਾਂਗਾ ਲਏ ਅਰ ਆਪਣਾ ਹੱਥ ਮਿਸਰ ਦੇ ਪਾਣੀਆਂ ਉੱਤੇ ਅਰਥਾਤ ਉਨ੍ਹਾਂ ਦੀਆਂ ਨਹਿਰਾਂ ਉੱਤੇ ਉਨ੍ਹਾਂ ਦੇ ਦਰਿਆਵਾਂ ਉੱਤੇ ਅਰ ਉਨ੍ਹਾਂ ਦੇ ਤਲਾਬਾਂ ਉੱਤੇ ਅਰ ਉਨ੍ਹਾਂ ਦੇ ਪਾਣੀਆਂ ਦੇ ਸਾਰੇ ਜ਼ਖ਼ੀਰਿਆਂ ਉੱਤੇ ਪਸਾਰੇ ਤਾਂ ਜੋ ਓਹ ਲਹੂ ਹੋ ਜਾਣ ਅਤੇ ਸਾਰੇ ਮਿਸਰ ਦੇਸ ਵਿੱਚ ਲੱਕੜੀ ਅਰ ਪੱਥਰ ਦੇ ਭਾਂਡਿਆਂ ਵਿੱਚ ਲਹੂ ਹੋ ਜਾਵੇਗਾ।। 20 ਤਾਂ ਮੂਸਾ ਅਰ ਹਾਰੂਨ ਨੇ ਓਵੇਂ ਕੀਤਾ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਤਾਂ ਉਸ ਢਾਂਗਾ ਉਤਾਹਾਂ ਚੁੱਕ ਕੇ ਫ਼ਿਰਊਨ ਦੀਆਂ ਅੱਖਾਂ ਦੇ ਅੱਗੇ ਅਰ ਉਸ ਦੇ ਟਹਿਲੂਆਂ ਦੀਆਂ ਅੱਖਾਂ ਦੇ ਅੱਗੇ ਦਰਿਆ ਦੇ ਪਾਣੀਆਂ ਉੱਤੇ ਮਾਰਿਆ ਤਾਂ ਸਾਰੇ ਪਾਣੀ ਜਿਹੜੇ ਦਰਿਆ ਵਿੱਚ ਸਨ ਲਹੂ ਬਣ ਗਏ 21 ਅਤੇ ਮੱਛੀਆਂ ਜਿਹੜੀਆਂ ਦਰਿਆ ਵਿੱਚ ਸਨ ਮਰ ਗਈਆਂ ਅਰ ਦਰਿਆ ਤੋਂ ਸੜਿਆਹਣ ਆਈ ਅਰ ਮਿਸਰੀ ਦਰਿਆ ਦਾ ਪਾਣੀ ਪੀ ਨਾ ਸੱਕਦੇ ਸਨ ਅਰ ਮਿਸਰ ਦੇ ਸਾਰੇ ਦੇਸ ਵਿੱਚ ਲਹੂ ਹੋ ਗਿਆ 22 ਤਾਂ ਮਿਸਰ ਦੇ ਜਾਦੂਗਰਾਂ ਨੇ ਆਪਣੇ ਮੰਤ੍ਰਾਂ ਜੰਤ੍ਰਾਂ ਨਾਲ ਓਵੇਂ ਹੀ ਕੀਤਾ ਪਰ ਫ਼ਿਰਊਨ ਦਾ ਮਨ ਕਠੋਰ ਹੋ ਗਿਆ ਜੋ ਉਸ ਉਨ੍ਹਾਂ ਦੀ ਨਾ ਸੁਣੀ ਜਿਵੇਂ ਯਹੋਵਾਹ ਨੇ ਫ਼ਰਮਾਇਆ ਸੀ 23 ਤਾਂ ਫ਼ਿਰਊਨ ਮੁੜ ਕੇ ਆਪਣੇ ਮਹਿਲੀਂ ਜਾ ਵੜਿਆ ਅਰ ਏਸ ਗੱਲ ਉੱਤੇ ਵੀ ਆਪਣਾ ਮਨ ਨਾ ਧਰਿਆ 24 ਤਾਂ ਸਾਰੇ ਮਿਸਰੀ ਦਰਿਆ ਦੇ ਆਲੇ ਦੁਆਲੇ ਪੀਣ ਦੇ ਪਾਣੀ ਲਈ ਪੁਟੱਣ ਲੱਗੇ ਕਿਉਂ ਜੋ ਉਹ ਪਾਣੀ ਨਾ ਪੀ ਸੱਕੇ 25 ਅਰ ਸੱਤ ਦਿਨ ਪੂਰੇ ਹੋਏ ਉਸ ਦੇ ਪਿੱਛੋਂ ਕਿ ਯਹੋਵਾਹ ਨੇ ਦਰਿਆ ਨੂੰ ਮਾਰਿਆ।।
Total 40 ਅਧਿਆਇ, Selected ਅਧਿਆਇ 7 / 40
Common Bible Languages
West Indian Languages
×

Alert

×

punjabi Letters Keypad References