2. ਅਤੇ ਆਪਣੇ ਨੌਕਰਾਂ ਨੂੰ ਆਖਿਆ, ਇਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ। ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਉਹ ਦੇ ਵਿੱਚ ਏਹ ਸ਼ਕਤੀਆਂ ਕੰਮ ਕਰ ਰਹੀਆਂ ਹਨ!
|
3. ਹੇਰੋਦੇਸ ਨੇ ਆਪਣੇ ਭਾਈ ਫ਼ਿਲਿੱਪੁਸ ਦੀ ਤੀਵੀ ਹੇਰੋਦਿਯਾਸ ਦੇ ਕਾਰਨ ਯੂਹੰਨਾ ਨੂੰ ਫੜ ਕੇ ਬੱਧਾ ਅਤੇ ਕੈਦ ਵਿੱਚ ਪਾ ਦਿੱਤਾ ਸੀ
|
9. ਤਾਂ ਰਾਜਾ ਉਦਾਸ ਹੋਇਆ ਪਰ ਆਪਣੀ ਸੌਂਹ ਦੇ ਕਾਰਨ ਅਤੇ ਉਨ੍ਹਾਂ ਲੋਕਾਂ ਕਰਕੇ ਜਿਹੜੇ ਉਹ ਦੇ ਨਾਲ ਬੈਠੇ ਸਨ ਉਸ ਨੇ ਦੇ ਦੇਣ ਦਾ ਹੁਕਮ ਦਿੱਤਾ
|
13. ਜਾਂ ਯਿਸੂ ਨੇ ਇਹ ਸੁਣਿਆ ਤਾਂ ਉੱਥੋਂ ਬੇੜੀ ਉੱਤੇ ਚੜ੍ਹ ਕੇ ਉਜਾੜ ਥਾਂ ਵਿੱਚ ਅਲੱਗ ਚੱਲਿਆ ਗਿਆ ਅਰ ਲੋਕ ਇਹ ਸੁਣ ਕੇ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ
|
15. ਅਤੇ ਜਾਂ ਸੰਝ ਹੋਈ ਤਾਂ ਚੇਲਿਆਂ ਨੇ ਉਸ ਦੇ ਕੋਲ ਆਣ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਵੇਲਾ ਹੁਣ ਬੀਤ ਗਿਆ ਹੈ। ਲੋਕਾਂ ਨੂੰ ਵਿਦਿਆ ਕਰ ਤਾਂ ਪਿੰਡਾਂ ਵਿੱਚ ਜਾਕੇ ਆਪਣੇ ਲਈ ਖਾਣਾ ਦਾਣਾ ਮੁੱਲ ਲੈਣ
|
19. ਅਤੇ ਉਸ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਨ੍ਹਾਂ ਪੰਜ ਰੋਟੀਆਂ ਅਤੇ ਦੋਹਾਂ ਮੱਛੀਆਂ ਨੂੰ ਲੈ ਲਿਆ ਅਰ ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਰ ਚੇਲਿਆਂ ਨੇ ਲੋਕਾਂ ਨੂੰ ਦਿੱਤੀਆਂ
|
20. ਅਤੇ ਓਹ ਸੱਭੇ ਖਾ ਕੇ ਰੱਜ ਗਏ ਅਤੇ ਉਨ੍ਹਾਂ ਨੇ ਬਚਿਆਂ ਹੋਇਆ ਟੁੱਕੜਿਆਂ ਨਾਲ ਬਾਰਾਂ ਟੋਕਰੀਆਂ ਭਰੀਆਂ ਹੋਈਆਂ ਚੁੱਕ ਲਈਆਂ
|
22. ਉਹ ਨੇ ਉਸੇ ਵੇਲੇ ਚੇਲਿਆਂ ਨੂੰ ਤਗੀਦ ਕੀਤੀ ਭਈ ਜਦ ਤੀਕੁਰ ਮੈਂ ਭੀੜ ਨੂੰ ਵਿਦਿਆ ਨਾ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੈਥੋਂ ਪਹਿਲਾਂ ਪਾਰ ਲੰਘ ਜਾਓ
|
23. ਅਤੇ ਉਹ ਭੀੜ ਨੂੰ ਵਿਦਿਆ ਕਰ ਕੇ ਪ੍ਰਾਰਥਨਾ ਕਰਨ ਲਈ ਨਿਰਾਲੇ ਵਿੱਚ ਪਹਾੜ ਤੇ ਚੜ੍ਹ ਗਿਆ ਅਰ ਜਾਂ ਸੰਝ ਹੋਈ ਤਾਂ ਉਹ ਉੱਥੇ ਇੱਕਲਾ ਹੀ ਸੀ
|
26. ਅਤੇ ਜਾਂ ਚੇਲਿਆਂ ਨੇ ਉਹ ਨੂੰ ਝੀਲ ਤੇ ਤੁਰਦਿਆਂ ਵੇਖਿਆ ਤਾਂ ਡੈਂਬਰ ਕੇ ਆਖਣ ਲੱਗੇ, ਇਹ ਭੂਤਨਾ ਹੈ! ਅਤੇ ਡਰ ਕੇ ਡਡਿਆ ਉੱਠੇ
|
28. ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਪ੍ਰਭੁ ਜੀ, ਜੇ ਤੂੰ ਹੈਂ, ਤਾਂ ਮੈਨੂੰ ਪਾਣੀ ਦੇ ਉੱਤੋਂ ਦੀ ਆਪਣੇ ਕੋਲ ਆਉਣ ਦੀ ਆਗਿਆ ਦਿਹ
|
31. ਅਤੇ ਝੱਟ ਯਿਸੂ ਨੇ ਹੱਥ ਲੰਮਾ ਕਰ ਕੇ ਉਹ ਨੂੰ ਫੜ ਲਿਆ ਅਤੇ ਉਹ ਨੂੰ ਆਖਿਆ, ਹੇ ਥੋੜੀ ਪਰਤੀਤ ਵਾਲਿਆ, ਤੈਂ ਕਿਉਂ ਭਰਮ ਕੀਤਾ?
|
33. ਫੇਰ ਜਿਹੜੇ ਲੋਕ ਬੇੜੀ ਉੱਤੇ ਸਨ ਓਹਨਾਂ ਨੇ ਉਸ ਦੇ ਅੱਗੇ ਇਹ ਆਖ ਕੇ ਮੱਥਾ ਟੇਕਿਆ, ਕਿ ਤੂੰ ਸੱਚ ਮੁੱਚ ਪਰਮੇਸ਼ੁਰ ਦਾ ਪੁੱਤ੍ਰ ਹੈ।।
|
35. ਅਰ ਜਾਂ ਉੱਥੋਂ ਦੇ ਲੋਕਾਂ ਨੇ ਉਹ ਨੂੰ ਪਛਾਣਿਆ ਤਾਂ ਉਹ ਸਾਰੇ ਇਲਾਕੇ ਵਿੱਚ ਖ਼ਬਰ ਭੇਜ ਕੇ ਸਾਰਿਆਂ ਰੋਗੀਆਂ ਨੂੰ ਉਸ ਕੋਲ ਲਿਆਂਦਾ
|
36. ਅਤੇ ਉਹ ਦੀ ਮਿੰਨਤ ਕੀਤੀ ਜੋ ਉਨ੍ਹਾਂ ਨੂੰ ਨਿਰਾ ਆਪਣੇ ਲੀੜੇ ਦਾ ਪੱਲਾ ਛੋਹਣ ਦਿਹ ਅਰ ਜਿੰਨਿਆਂ ਨੇ ਛੋਹਿਆ ਓਹ ਚੰਗੇ ਹੋ ਗਏ।।
|