11. ਧੰਨ ਹੋ ਤੁਸੀਂ ਜਾਂ ਮਨੁੱਖ ਮੇਰੇ ਕਾਰਨ ਤੁਹਾਨੂੰ ਬੋਲੀਆਂ ਮਾਰਨਗੇ ਅਤੇ ਸਤਾਉਣਗੇ ਅਤੇ ਹਰੇਕ ਬੁਰੀ ਗੱਲ ਤੁਹਾਡੇ ਉੱਤੇ ਝੂਠ ਮੂਠ ਲਾਉਣਗੇ
|
12. ਅਨੰਦ ਹੋਵੋ ਅਤੇ ਖੁਸ਼ੀ ਕਰੋ ਕਿਉਂ ਜੋ ਤੁਹਾਡਾ ਫਲ ਸੁਰਗ ਵਿੱਚ ਬਹੁਤ ਹੈ ਇਸ ਲਈ ਜੋ ਉਨ੍ਹਾਂ ਨੇ ਤੁਹਾਥੋਂ ਅਗਲਿਆਂ ਨਬੀਆਂ ਨੂੰ ਇਸੇ ਤਰਾਂ ਸਤਾਇਆ ਸੀ।।
|
13. ਤੁਸੀਂ ਧਰਤੀ ਦੇ ਲੂਣ ਹੋ ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਕਿਸ ਬਿਧ ਸਲੂਣਾ ਕੀਤਾ ਜਾਵੇਗਾ? ਉਹ ਫੇਰ ਕਿਸੇ ਕੰਮ ਦਾ ਨਹੀਂ ਪਰ ਇਹ ਕਿ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠ ਮਿੱਧਿਆ ਜਾਵੇ
|
15. ਅਤੇ ਦੀਵਾ ਬਾਲ ਕੇ ਟੋਪੇ ਦੇ ਹੇਠ ਨਹੀਂ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਉਹ ਸੱਭਨਾਂ ਨੂੰ ਜਿਹੜੇ ਘਰ ਵਿੱਚ ਹਨ ਚਾਨਣ ਦਿੰਦਾ ਹੈ
|
16. ਇਸੇ ਤਰ੍ਹਾਂ ਤੁਹਾਡਾ ਚਾਨਣ ਮਨੁੱਖਾਂ ਦੇ ਸਾਹਮਣੇ ਚਮਕੇ ਤਾਂ ਜੋ ਓਹ ਤੁਹਾਡੇ ਸ਼ੁਭ ਕਰਮ ਵੇਖ ਕੇ ਤੁਹਾਡੇ ਪਿਤਾ ਦੀ ਜਿਹੜਾ ਸੁਰਗ ਵਿੱਚ ਹੈ ਵਡਿਆਈ ਕਰਨ।।
|
18. ਕਿਉਂ ਜੋ ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਜਿੰਨਾ ਚਿਰ ਅਕਾਸ਼ ਅਤੇ ਧਰਤੀ ਟਲ ਨਾ ਜਾਣ ਇੱਕ ਅੱਖਰ ਯਾ ਇੱਕ ਬਿੰਦੀ ਵੀ ਤੁਰੇਤ ਦੀ ਨਾ ਟਲੇਗੀ ਜਦ ਤੀਕ ਸਭ ਕੁਝ ਪੂਰਾ ਨਾ ਹੋਵੇ
|
19. ਸੋ ਜੋ ਕੋਈ ਇੰਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਨੂੰ ਵੀ ਟਾਲ ਦੇਵੇ ਅਤੇ ਇਸੇ ਤਰਾਂ ਮਨੁੱਖਾਂ ਨੂੰ ਸਿਖਲਾਵੇ ਸੋ ਸੁਰਗ ਦੇ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਲਾਵੇ ਉਹ ਸੁਰਗ ਦੇ ਰਾਜ ਵਿੱਚ ਵੱਡਾ ਕਹਾਵੇਗਾ
|
20. ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਜੇ ਤੁਹਾਡਾ ਧਰਮ ਗ੍ਰੰਥੀਆਂ ਅਤੇ ਫਰੀਸੀਆਂ ਦੇ ਧਰਮ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸੁਰਗ ਦੇ ਰਾਜ ਵਿੱਚ ਕਿਸੇ ਬਿਧ ਨਾ ਵੜੋਗੇ।।
|
21. ਤੁਸਾਂ ਸੁਣਿਆਂ ਹੈ ਜੋ ਅਗਲਿਆਂ ਨੂੰ ਇਹ ਕਿਹਾ ਗਿਆ ਸੀ, ਤੂੰ ਖੂਨ ਨਾ ਕਰ ਅਤੇ ਜੋ ਕੋਈ ਖੂਨ ਕਰੇ ਸੋ ਅਦਾਲਤ ਵਿੱਚ ਸਜ਼ਾ ਦੇ ਲਾਇਕ ਹੋਵੇਗਾ
|
22. ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਦੇ ਲਾਇਕ ਹੋਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਦੇਵੇ ਉਹ ਸਭਾ ਵਿੱਚ ਸਜ਼ਾ ਦੇ ਲਾਇਕ ਹੋਵੇਗਾ ਪਰ ਜਿਹੜਾ ਕਹੇ ਮੂਰਖਾ ਉਹ ਅਗਨ ਦੇ ਨਰਕ ਦੀ ਸਜ਼ਾ ਦੇ ਲਾਇਕ ਹੋਵੇਗਾ
|
23. ਸੋ ਜੇ ਤੂੰ ਜਗਵੇਦੀ ਉੱਤੇ ਆਪਣੀ ਭੇਟ ਚੜ੍ਹਾਉਣ ਲੱਗੇਂ ਅਰ ਉੱਥੇ ਤੈਨੂੰ ਚੇਤੇ ਆਵੇ ਜੋ ਮੈਂ ਆਪਣੇ ਭਰਾ ਨਾਲ ਖੋਟ ਕਮਾਇਆ ਹੈ
|
24. ਤਾਂ ਉੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾਹ ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ ਕਰ। ਪਿੱਛੋਂ ਆਣ ਕੇ ਆਪਣੀ ਭੇਟ ਚੜ੍ਹਾਂ
|
25. ਜਿੰਨਾ ਚਿਰ ਤੂੰ ਆਪਣੇ ਮੁਦਈ ਨਾਲ ਰਸਤੇ ਵਿੱਚ ਹੈਂ ਛੇਤੀ ਉਹ ਦੇ ਨਾਲ ਮਿਲਾਪ ਕਰ ਮਤੇ ਮੁਦਈ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ
|
28. ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਤੀਵੀਂ ਨੂੰ ਬੁਰੀ ਇੱਛਿਆ ਕਰ ਕੇ ਵੇਖਦਾ ਹੈ ਸੋ ਤਦੋਂ ਹੀ ਆਪਣੇ ਮਨੋਂ ਉਹ ਦੇ ਨਾਲ ਜ਼ਨਾਹ ਕਰ ਚੁੱਕਿਆ
|
29. ਅਰ ਜੇ ਤੇਰੀ ਸੱਜੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਕੱਢ ਕੇ ਆਪਣੇ ਕੋਲੋਂ ਸੁੱਟ ਦਿਹ ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ
|
30. ਅਤੇ ਜੇ ਤੇਰਾ ਸੱਜਾ ਹੱਥ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਕੇ ਆਪਣੇ ਕੋਲੋਂ ਸੁੱਟ ਦਿਹ ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਨਾ ਜਾਵੇ
|
32. ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਜਿਹੜਾ ਆਪਣੀ ਤੀਵੀਂ ਨੂੰ ਹਰਾਮਕਾਰੀ ਤੋਂ ਛੁੱਟ ਕਿਸੇ ਹੋਰ ਸਬੱਬ ਨਾਲ ਤਿਆਗੇ ਉਹ ਉਸ ਕੋਲੋਂ ਜ਼ਨਾਹ ਕਰਾਉਂਦਾ ਹੈ ਅਤੇ ਜੋ ਕੋਈ ਉਸ ਤਿਆਗੀ ਹੋਈ ਨਾਲ ਵਿਆਹ ਕਰੇ ਸੋ ਜ਼ਨਾਹ ਕਰਦਾ ਹੈ।।
|
33. ਫੇਰ ਤੁਸਾਂ ਸੁਣਿਆ ਹੈ ਜੋ ਅਗਲਿਆਂ ਨੂੰ ਇਹ ਕਿਹਾ ਗਿਆ ਸੀ ਭਈ ਤੂੰ ਝੂਠੀ ਸੌਂਹ ਨਾ ਖਾਹ ਪਰ ਪ੍ਰਭੁ ਦੇ ਲਈ ਆਪਣੀਆਂ ਸੌਂਹਾਂ ਪੂਰੀਆਂ ਕਰ
|
35. ਅਤੇ ਨਾ ਧਰਤੀ ਦੀ ਇਸ ਲਈ ਜੋ ਉਹ ਉਸ ਦੇ ਚਰਨਾਂ ਦੀ ਚੌਂਕੀ ਹੈ ਅਤੇ ਨਾ ਯਰੂਸ਼ਲਮ ਦੀ ਇਸ ਲਈ ਜੋ ਉਹ ਮਹਾਰਾਜ ਦਾ ਸ਼ਹਿਰ ਹੈ
|
39. ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਦੁਸ਼ਟ ਦਾ ਸਾਹਮਣਾ ਨਾ ਕਰਨਾ ਸਗੋਂ ਜੋ ਕੋਈ ਤੇਰੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ ਤੂੰ ਦੂਈ ਵੀ ਉਹ ਦੀ ਵੱਲ ਭੁਆ ਦਿਹ
|
45. ਤਾਂ ਜੋ ਤੁਸੀਂ ਆਪਣੇ ਪਿਤਾ ਦੇ ਜਿਹੜਾ ਸੁਰਗ ਵਿੱਚ ਹੈ ਪੁੱਤ੍ਰ ਹੋਵੇ ਕਿਉਂ ਜੋ ਉਹ ਆਪਣਾ ਸੂਰਜ ਬੁਰਿਆਂ ਅਤੇ ਭਲਿਆਂ ਉੱਤੇ ਚਾੜਦਾ ਹੈ ਅਤੇ ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ
|
46. ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਡਾ ਕੀ ਫਲ ਹੈ? ਭਲਾ, ਮਸੂਲੀਏ ਭੀ ਇਹੋ ਨਹੀਂ ਕਰਦੇ?
|
47. ਅਤੇ ਜੇਕਰ ਤੁਸੀਂ ਨਿਰਾ ਆਪਣੇ ਭਾਈਆਂ ਨੂੰ ਪਰਨਾਮ ਕਰੋ ਤਾਂ ਤੁਸੀਂ ਕੀ ਵੱਧ ਕਰਦੇ ਹੋ? ਭਲਾ ਪਰਾਈ ਕੌਮਾਂ ਦੇ ਲੋਕ ਭੀ ਇਹੋ ਨਹੀਂ ਕਰਦੇ?
|