1. ਉਨ੍ਹਾਂ ਦੇ ਮਿਸਰ ਦੇਸ ਤੋਂ ਨਿਕਲਣ ਦੇ ਪਿੱਛੋਂ ਦੂਜੇ ਵਰਹੇ ਦੇ ਦੂਜੇ ਮਹੀਨੇ ਦੇ ਪਹਿਲੇ ਦਿਨ ਸੀਨਈ ਦੀ ਉਜਾੜ ਵਿੱਚ ਮੰਡਲੀ ਦੇ ਤੰਬੂ ਵਿੱਚ ਯਹੋਵਾਹ ਮੂਸਾ ਨੂੰ ਬੋਲਿਆ
|
2. ਕਿ ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਕਰ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ, ਸਿਰਾਂ ਪਰਤੀ ਸਾਰੇ ਨਰਾਂ ਦੇ ਨਾਮਾਂ ਦੀ ਗਿਣਤੀ ਕਰ
|
3. ਵੀਹ ਵਰਿਹਾਂ ਦੇ ਯਾ ਉੱਪਰ ਦੇ ਸਾਰੇ ਜਿਹੜੇ ਇਸਰਾਏਲ ਵਿੱਚੋਂ ਜੁੱਧ ਲਈ ਨਿੱਕਲਦੇ ਹਨ ਤੂੰ ਅਤੇ ਹਾਰੂਨ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੀਆਂ ਸੈਨਾ ਅਨੁਸਾਰ ਕਰੋ
|
10. ਯੂਸੁਫ਼ ਦੇ ਪੁੱਤ੍ਰਾਂ ਵਿੱਚੋਂ ਅਫ਼ਰਾਇਮ ਲਈ ਅੰਮੀਹੂਦ ਦਾ ਪੁੱਤ੍ਰ ਅਲੀਸ਼ਾਮਾ। ਮਨੱਸ਼ਹ ਲਈ ਪਦਾਹਸੂਰ ਦਾ ਪੁੱਤ੍ਰ ਗਮਲੀਏਲ
|
16. ਏਹ ਮੰਡਲੀ ਤੋਂ ਸੱਦੇ ਹੋਏ ਆਪਣੇ ਪਿਉ ਦਾਦਿਆਂ ਦਿਆਂ ਗੋਤਾਂ ਵਿੱਚ ਪਰਧਾਨ ਸਨ ਅਤੇ ਏਹ ਇਸਰਾਏਲੀਆਂ ਵਿੱਚ ਹਜ਼ਾਰਾਂ ਦੇ ਸਰਦਾਰ ਸਨ
|
18. ਅਤੇ ਉਨ੍ਹਾਂ ਨੇ ਦੂਜੇ ਮਹੀਨੇ ਦੇ ਪਹਿਲੇ ਦਿਨ ਸਾਰੀ ਮੰਡਲੀ ਨੂੰ ਇਕੱਠਾ ਕੀਤਾ ਅਤੇ ਆਪਣੇ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਓਹ ਸਿਰਾਂ ਪਰਤੀ ਆਪਣੇ ਨਾਮਾਂ ਤੋਂ ਗਿਣੇ ਗਏ
|
20. ਇਸਰਾਏਲ ਦੇ ਪਲੋਠੇ ਰਊਬੇਨ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਨਰ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਸਿਰਾਂ ਪਰਤੀ ਆਪਣੇ ਨਾਮਾਂ ਤੋਂ ਗਿਣੇ ਗਏ
|
22. ਸ਼ਿਮਓਨ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਨਰ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਸਿਰਾਂ ਪਰਤੀ ਆਪਣੇ ਨਾਮਾਂ ਤੋਂ ਗਿਣੇ ਗਏ
|
24. ਗਾਦ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ
|
26. ਯਹੂਦਾਹ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੀ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ
|
28. ਯਿੱਸਾਕਾਰ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੀ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ
|
30. ਜ਼ਬੂਲੁਨ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ
|
32. ਯੂਸੁਫ ਦੇ ਪੁੱਤ੍ਰ ਅਫ਼ਰਾਈਮ ਦੇ ਪੁੱਤ੍ਰਾਂ ਦੀ ਵੰਸਾਉਲੀਆਂ ਆਪਣੀ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ
|
34. ਮਨੱਸ਼ਹ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ
|
36. ਬਿਨਯਾਮੀਨ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣਿਆਂ ਨਾਮਾਂ ਤੋਂ ਗਿਣੇ ਗਏ
|
38. ਦਾਨ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁੱਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣਿਆਂ ਨਾਮਾਂ ਤੋਂ ਗਿਣੇ ਗਏ
|
40. ਆਸ਼ੇਰ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ
|
42. ਨਫ਼ਤਾਲੀ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁੱਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣਿਆਂ ਨਾਮਾਂ ਤੋਂ ਗਿਣੇ ਗਏ
|
44. ਏਹ ਓਹ ਹਨ ਜਿਹੜੇ ਗਿਣੇ ਗਏ ਜਿੰਨਾਂ ਨੂੰ ਮੂਸਾ ਅਰ ਹਾਰੂਨ ਅਰ ਇਸਰਾਏਲ ਦੇ ਬਾਂਰਾ ਪਰਧਾਨਾਂ ਨੇ ਗਿਣਿਆ ਓਹ ਆਪਣੇ ਆਪਣੇ ਪਿਤਾ ਦੇ ਘਰਾਣੇ ਲਈ ਸਨ
|
45. ਸੋ ਓਹ ਸਾਰੇ ਜਿਹੜੇ ਇਸਰਾਲੀਆਂ ਵਿੱਚੋਂ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਾਰੇ ਜਿਹੜੇ ਇਸਰਾਏਲੀਆਂ ਵਿੱਚੋਂ ਜੁੱਧ ਲਈ ਨਿੱਕਲਦੇ ਸਨ
|
50. ਪਰ ਤੂੰ ਲੇਵੀਆਂ ਨੂੰ ਸਾਖੀ ਦੇ ਡੇਹਰੇ ਉੱਤੇ, ਉਸ ਦੇ ਸਾਰੇ ਸਾਮਾਨ ਉੱਤੇ ਅਤੇ ਜੋ ਕੁਝ ਉਸ ਦਾ ਹੈ ਉਸ ਉੱਤੇ ਮੁਕੱਰਰ ਕਰੀਂ। ਓਹ ਡੇਹਰੇ ਨੂੰ ਅਤੇ ਉਸ ਦੇ ਸਾਰੇ ਸਾਮਾਨ ਨੂੰ ਚੁੱਕਣ ਅਤੇ ਓਹ ਉਸ ਦੀ ਸੇਵਾ ਕਰਨ ਅਰ ਡੇਹਰੇ ਦੇ ਆਲੇ ਦੁਆਲੇ ਆਪਣੇ ਤੰਬੂ ਲਾਉਣ
|
51. ਜਦ ਡੇਹਰੇ ਦਾ ਕੂਚ ਹੋਵੇ ਤਾਂ ਲੇਵੀ ਉਸ ਨੂੰ ਲਾਹੁਣ ਅਰ ਜਦ ਡੇਹਰੇ ਨੂੰ ਲਾਉਣਾ ਹੋਵੇ ਤਾਂ ਉਹ ਨੂੰ ਖੜਾ ਕਰਨ ਪਰ ਓਪਰਾ ਜਿਹੜਾ ਉਸ ਦੇ ਨੇੜੇ ਆਵੇ ਮਾਰ ਦਿੱਤਾ ਜਾਵੇ
|
52. ਇਸਰਾਏਲੀ ਆਪਣੇ ਤੰਬੂ ਇਉਂ ਲਾਉਣ ਕਿ ਹਰ ਮਨੁੱਖ ਆਪਣੇ ਡੇਰੇ ਵਿੱਚ ਅਤੇ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੀਆਂ ਸੈਨਾਂ ਅਨੁਸਾਰ ਹੋਵੇ
|
53. ਪਰ ਲੇਵੀ ਸਾਖੀ ਦੇ ਡੇਹਰੇ ਦੇ ਆਲੇ ਦੁਆਲੇ ਆਪਣੇ ਤੰਬੂ ਲਾਉਣ ਤਾਂ ਜੋ ਇਸਰਾਏਲੀਆਂ ਦੀ ਮੰਡਲੀ ਉੱਤੇ ਕ੍ਰੋਧ ਨਾ ਭੜਕੇ ਅਤੇ ਲੇਵੀ ਸਾਖੀ ਦੇ ਡੇਹਰੇ ਦੀ ਰਾਖੀ ਕਰਨ
|