2. ਆਪਣੇ ਲਈ ਚਾਂਦੀ ਦੀਆਂ ਦੋ ਤੁਰੀਆਂ ਬਣਾ। ਉਨ੍ਹਾਂ ਨੂੰ ਘੜ ਕੇ ਬਣਾ ਤਾਂ ਜੋ ਉਹ ਤੇਰੇ ਲਈ ਮੰਡਲੀ ਦੇ ਸੱਦਣ ਨੂੰ ਅਤੇ ਡੇਰਿਆਂ ਦੇ ਕੂਚ ਕਰਨ ਲਈ ਹੋਣ
|
6. ਜਦ ਤੁਸੀਂ ਸਾਹ ਖਿੱਚ ਕੇ ਦੂਜੀ ਫੂਕ ਮਾਰੋ ਤਾਂ ਦੱਖਣ ਦੇ ਡੇਹਰੇ ਕੂਚ ਕਰਨ। ਐਉਂ ਉਨ੍ਹਾਂ ਦੇ ਕੂਚ ਕਰਨ ਲਈ ਸਾਹ ਖਿੱਚ ਕੇ ਫੂਕਣ
|
8. ਅਤੇ ਹਾਰੂਨ ਦੇ ਪੁੱਤ੍ਰ ਜਾਜਕ ਤੁਰ੍ਹੀਆਂ ਫੂਕਣ ਅਤੇ ਉਹ ਤੁਹਾਡੇ ਲਈ ਸਦਾ ਤੀਕ ਤੁਹਾਡੀ ਪੀੜ੍ਹੀਓਂ ਪੀੜ੍ਹੀ ਇੱਕ ਬਿਧੀ ਹੋਵੇ
|
9. ਜਦ ਤੁਸੀਂ ਆਪਣੇ ਦੇਸ ਵਿੱਚ ਆਪਣੇ ਵੈਰੀਆਂ ਦੇ ਵਿਰੁੱਧ ਜਿਹੜੇ ਤੁਹਾਨੂੰ ਸਤਾਉਂਦੇ ਹਨ ਜੁੱਧ ਕਰਨ ਲਈ ਜਾਓ ਤਾਂ ਤੁਸੀਂ ਤੁਰ੍ਹੀਆਂ ਨੂੰ ਸਾਹ ਖਿੱਚ ਕੇ ਫੂਕੋ, ਫੇਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਚੇਤੇ ਕੀਤੇ ਜਾਓਗੇ ਅਤੇ ਆਪਣੇ ਵੈਰੀਆਂ ਤੋਂ ਬਚਾਏ ਜਾਓਗੇ
|
10. ਨਾਲੇ ਤੁਸੀਂ ਆਪਣੇ ਅਨੰਦ ਦੇ ਦਿਨ ਅਤੇ ਆਪਣੇ ਠਹਿਰਾਏ ਹੋਏ ਸਮੇਂ ਉੱਤੇ ਅਤੇ ਆਪਣੇ ਮਹੀਨਿਆਂ ਦੇ ਅਰੰਭ ਵਿੱਚ ਤੁਰ੍ਹੀਆਂ ਨੂੰ ਆਪਣੇ ਹੋਮ ਦੀਆਂ ਭੇਟਾਂ ਉੱਤੇ ਅਤੇ ਆਪਣਿਆਂ ਸੁਖ ਸਾਂਦ ਦੀਆਂ ਬਲੀਆਂ ਉੱਤੇ ਫੂਕੋ ਅਤੇ ਓਹ ਤੁਹਾਡੇ ਲਈ ਤੁਹਾਡੇ ਪਰਮੇਸ਼ੁਰ ਅੱਗੇ ਇੱਕ ਯਾਦਗਾਰੀ ਹੋਣ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।
|
14. ਅਤੇ ਪਹਿਲਾਂ ਯਹੂਦਾਹ ਦੇ ਡੇਰੇ ਦੇ ਝੰਡੇ ਦਾ ਉਨ੍ਹਾਂ ਦੀ ਸੈਨਾਂ ਅਨੁਸਾਰ ਕੂਚ ਹੋਇਆ ਅਤੇ ਉਸ ਦਾ ਸੈਨਾ ਪਤੀ ਅੰਮੀਨਾਦਾਬ ਦਾ ਪੁੱਤ੍ਰ ਨਹਸ਼ੋਨ ਸੀ
|
18. ਫੇਰ ਰਾਊਬੇਨ ਦੇ ਡੇਰੇ ਦੇ ਝੰਡੇ ਦਾ ਕੂਚ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਇਆ ਅਤੇ ਉਨ੍ਹਾਂ ਦਾ ਸੈਨਾ ਪਤੀ ਸ਼ਦੇਊਰ ਦਾ ਪੁੱਤ੍ਰ ਅਲੀਸੂਰ ਸੀ
|
21. ਫੇਰ ਕਹਾਥੀਆਂ ਨੇ ਡੇਹਰੇ ਨੂੰ ਚੁੱਕੇ ਹੋਏ ਕੂਚ ਕੀਤਾ ਅਤੇ ਦੂਜਿਆਂ ਨੇ ਉਨ੍ਹਾਂ ਦੇ ਆਉਣ ਤੀਕ ਡੇਹਰੇ ਨੂੰ ਖੜਾ ਕਰ ਲਿਆ
|
22. ਫੇਰ ਅਫ਼ਰਈਮੀਆਂ ਦੇ ਡੇਰੇ ਦੇ ਝੰਡੇ ਦਾ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਕੂਚ ਹੋਇਆ। ਉਨ੍ਹਾਂ ਦਾ ਸੈਨਾ ਪਤੀ ਅੰਮੀਹੂਦ ਦਾ ਪੁੱਤ੍ਰ ਅਲੀਸ਼ਾਮਾ ਸੀ
|
25. ਫੇਰ ਦਾਨ ਦੇ ਡੇਹਰੇ ਦੇ ਝੰਡੇ ਦਾ ਜਿਹੜਾ ਸਾਰਿਆਂ ਡੇਰਿਆਂ ਦੇ ਪਛਾੜੀ ਸੀ ਉਨ੍ਹਾਂ ਦੀਆਂ ਸੈਨਾ ਅਨੁਸਾਰ ਕੂਚ ਹੋਇਆ ਅਤੇ ਉਨ੍ਹਾਂ ਦਾ ਸੈਨਾਪਤੀ ਅੰਮੀਸ਼ੱਦਾਈ ਦਾ ਪੁੱਤ੍ਰ ਅਹੀਅਜ਼ਰ ਸੀ
|
29. ਮੂਸਾ ਨੇ ਆਪਣੇ ਸਹੁਰੇ ਰਾਊਏਲ ਮਿਦਯਾਨੀ ਦੇ ਪੁੱਤ੍ਰ ਹੋਬਾਬ ਨੂੰ ਆਖਿਆ ਕਿ ਅਸੀਂ ਉਸ ਥਾ ਨੂੰ ਜਿਹੜਾ ਯਹੋਵਾਹ ਨੇ ਸਾਨੂੰ ਦੇਣ ਨੂੰ ਆਖਿਆ ਹੈ ਕੂਚ ਕਰ ਰਹੇ ਹਾਂ। ਤੂੰ ਸਾਡੇ ਨਾਲ ਚੱਲ ਅਤੇ ਅਸੀਂ ਤੇਰੇ ਨਾਲ ਭਲੀਆਈ ਕਰਾਂਗੇ ਕਿਉਂ ਜੋ ਯਹੋਵਾਹ ਨੇ ਇਸਰਾਏਲ ਲਈ ਭਲਿਆਈ ਕਰਨ ਦੀ ਗੱਲ ਕੀਤੀ ਹੈ
|
31. ਤਾਂ ਉਸ ਨੇ ਆਖਿਆ, ਸਾਨੂੰ ਨਾ ਛੱਡ ਕਿਉਂ ਜੋ ਤੂੰ ਜਾਣਦਾ ਹੈਂ ਕਿ ਅਸੀਂ ਉਜਾੜ ਵਿੱਚ ਕਿਵੇਂ ਡੇਰੇ ਲਾਈਏ ਅਤੇ ਤੂੰ ਸਾਡੇ ਲਈ ਅੱਖਾਂ ਦਾ ਕੰਮ ਦੇਵੇਂਗਾ
|
32. ਅਤੇ ਐਉਂ ਹੋਵੇਗਾ ਕੇ ਜਦ ਤੂੰ ਸਾਡੇ ਸੰਗ ਚੱਲੇਂ, ਹਾਂ, ਤਾਂ ਐਉਂ ਹੀ ਹੋਵੇਗਾ ਕਿ ਓਹ ਭਲਿਆਈ ਜਿਹੜੀ ਯਹੋਵਾਹ ਸਾਡੇ ਨਾਲ ਕਰੇਗਾ ਉਹੀ ਭਲਿਆਈ ਅਸੀਂ ਤੇਰੇ ਨਾਲ ਕਰਾਂਗੇ।।
|
33. ਫੇਰ ਉਨ੍ਹਾਂ ਨੇ ਯਹੋਵਾਹ ਦੇ ਪਹਾੜ ਤੋਂ ਤਿੰਨਾਂ ਦਿਨਾਂ ਦਾ ਪੈਂਡਾ ਕੀਤਾ ਅਤੇ ਯਹੋਵਾਹ ਦੇ ਨੇਮ ਦੇ ਸੰਦੂਕ ਨੇ ਵੀ ਉਨ੍ਹਾਂ ਦੇ ਅੱਗੇ ਅੱਗੇ ਤਿੰਨਾਂ ਦਿਨਾਂ ਦਾ ਪੈਂਡਾ ਕੀਤਾ ਤਾਂ ਜੋ ਉਨ੍ਹਾਂ ਲਈ ਵਿਸਰਾਮ ਦਾ ਥਾਂ ਲੱਭੇ
|
35. ਤਾਂ ਐਉਂ ਹੋਇਆ ਭਈ ਜਦ ਸੰਦੂਕ ਦਾ ਕੂਚ ਹੁੰਦਾ ਸੀ ਤਾਂ ਮੂਸਾ ਆਖਦਾ ਹੁੰਦਾ ਸੀ “ਹੇ ਯਹੋਵਾਹ, ਉੱਠ ਅਤੇ ਤੇਰੇ ਵੈਰੀ ਖੇਰੂੰ ਖੇਰੂੰ ਹੋ ਜਾਣ ਅਤੇ ਤੈਥੋਂ ਘਿਣ ਕਰਨ ਵਾਲੇ ਤੇਰੇ ਅੱਗੋਂ ਨੱਠ ਜਾਣ”!
|