2. ਤੂੰ ਮਨੁੱਖ ਘੱਲ ਕੇ ਓਹ ਕਨਾਨ ਦੇਸ ਦੀ ਖੋਜ ਕੱਢਣ ਜਿਹੜਾ ਮੈਂ ਇਸਰਾਏਲੀਆਂ ਨੂੰ ਦਿੰਦਾ ਹਾਂ। ਉਨ੍ਹਾਂ ਦੇ ਪਿਉ ਦਾਦਿਆਂ ਦਿਆਂ ਗੋਤਾਂ ਤੋਂ ਇੱਕ ਇੱਕ ਮਨੁੱਖ ਜਿਹੜਾ ਉਨਾਂ ਵਿੱਚ ਪਰਧਾਨ ਹੋਵੇ ਤੁਸੀਂ ਘੱਲੋ
|
3. ਸੋ ਮੂਸਾ ਨੇ ਓਹਨਾਂ ਨੂੰ ਪਾਰਾਨ ਦੀ ਉਜਾੜ ਤੋਂ ਯਹੋਵਾਹ ਦੇ ਹੁਕਮ ਅਨੁਸਾਰ ਘੱਲਿਆ, ਏਹ ਸਾਰੇ ਮਨੁੱਖ ਇਸਰਾਏਲੀਆਂ ਦੇ ਮੁਖੀਏ ਸਨ
|
16. ਏਹ ਉਨ੍ਹਾਂ ਮਨੁੱਖਾਂ ਦੇ ਨਾਉਂ ਹਨ ਜਿਨ੍ਹਾਂ ਨੂੰ ਮੂਸਾ ਨੇ ਦੇਸ ਦਾ ਖੋਜ ਕੱਢਣ ਲਈ ਘੱਲਿਆ ਅਤੇ ਮੂਸਾ ਨੇ ਨੂਨ ਦੇ ਪੁੱਤ੍ਰ ਹੋਸ਼ੇਆ ਦਾ ਨਾਉਂ ਯਹੋਸ਼ੁਆ ਰੱਖਿਆ।।
|
17. ਸੋ ਮੂਸਾ ਨੇ ਉਨ੍ਹਾਂ ਨੂੰ ਕਨਾਨ ਦੇਸ ਦੇ ਖੋਜ ਕੱਢਣ ਲਈ ਘੱਲਿਆ ਅਤੇ ਉਨ੍ਹਾਂ ਨੂੰ ਆਖਿਆ, ਐਧਰ ਦੱਖਣ ਵੱਲ ਉੱਪਰ ਨੂੰ ਜਾਓ ਅਤੇ ਪਹਾੜ ਉੱਤੇ ਚੜ੍ਹੋ
|
18. ਅਤੇ ਦੇਸ ਨੂੰ ਵੇਖੋ ਭਈ ਉਹ ਕੇਹੋ ਜਿਹਾ ਹੈ ਨਾਲੇ ਓਹ ਲੋਕ ਜਿਹੜੇ ਉਸ ਵਿੱਚ ਵੱਸਦੇ ਹਨ ਤੱਕੜੇ ਹਨ ਜਾਂ ਮਾੜੇ ਹਨ ਅਤੇ ਥੋੜ੍ਹੇ ਯਾ ਬਹੁਤੇ ਹਨ
|
19. ਅਤੇ ਓਹ ਧਰਤੀ ਕੇਹੋ ਜੇਹੀ ਹੈ ਜਿਹ ਦੇ ਵਿੱਚ ਓਹ ਵੱਸਦੇ ਹਨ, ਚੰਗੀ ਹੈ ਯਾ ਮਾੜੀ ਅਤੇ ਸ਼ਹਿਰ ਕੇਹੋ ਜੇਹੇ ਹਨ ਜਿਨ੍ਹਾਂ ਵਿੱਚ ਓਹ ਵੱਸਦੇ ਹਨ, ਤੰਬੂਆਂ ਵਾਲੇ ਹਨ ਯਾ ਗੜਾਂ ਵਾਲੇ ਹਨ
|
20. ਅਤੇ ਧਰਤੀ ਕਿਹੋ ਜਿਹੀ ਹੈ, ਫਲਦਾਰ ਯਾ ਬੰਜਰ ਅਤੇ ਓਹ ਦੇ ਵਿੱਚ ਬਿਰਛ ਹਨ ਕਿ ਨਹੀਂ। ਤੁਸੀਂ ਤੱਕੜੇ ਹੋਵੋ ਅਤੇ ਉਸ ਧਰਤੀ ਦੇ ਫਲ ਤੋਂ ਕੁਝ ਲਿਆਇਓ ਕਿਉਂ ਜੋ ਓਹ ਮੌਸਮ ਪਹਿਲੀ ਪੱਕੀ ਦਾਖ ਦਾ ਸੀ
|
22. ਤਾਂ ਓਹ ਦੱਖਣ ਵੱਲ ਚੜੇ ਅਤੇ ਹਬਰੋਨ ਤੀਕ ਆਏ ਅਤੇ ਉੱਥੇ ਅਨਾਕ ਦੀ ਅੰਸ ਦੇ ਅਹੀਮਾਨ ਸ਼ੇਸਈ ਅਤੇ ਤਲਮਈ ਸਨ ਅਤੇ ਹਬਰੋਨ ਮਿਸਰ ਦੇ ਸੋਆਨ ਤੋਂ ਸੱਤ ਵਰਹੇ ਪਹਿਲਾਂ ਬਣਿਆ ਸੀ
|
23. ਫੇਰ ਓਹ ਅਸ਼ਕੋਲ ਦੀ ਦੂਣ ਤੀਕ ਆਏ ਅਤੇ ਉੱਥੇ ਦਾਖ ਦੇ ਗੁੱਛੇ ਦੀ ਟਹਿਣੀ ਤੋੜੀ ਅਤੇ ਓਹ ਨੂੰ ਇੱਕ ਲਾਠੀ ਉੱਤੇ ਦੋ ਮਨੁੱਖ ਚੁੱਕ ਕੇ ਲਿਆਏ ਅਤੇ ਨਾਲੇ ਅਨਾਰ ਅਤੇ ਹਜੀਰਾਂ ਲਿਆਏ
|
26. ਓਹ ਤੁਰ ਕੇ ਮੂਸਾ, ਹਾਰੂਨ ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਕੋਲ ਪਾਰਾਨ ਦੀ ਉਜਾੜ ਵਿੱਚ ਕਾਦੇਸ਼ ਕੋਲ ਆਏ ਅਤੇ ਸਾਰੀ ਮੰਡਲੀ ਲਈ ਖਬਰ ਲਿਆਏ ਨਾਲੇ ਉਸ ਧਰਤੀ ਦਾ ਫਲ ਵਿਖਾਇਆ
|
27. ਅਤੇ ਉਨ੍ਹਾਂ ਨੇ ਉਹ ਨੂੰ ਨਿਰਨਾ ਕਰ ਕੇ ਆਖਿਆ ਕੇ ਅਸੀਂ ਉਸ ਦੇਸ ਨੂੰ ਗਏ ਜਿੱਥੇ ਤੈਂ ਸਾਨੂੰ ਘੱਲਿਆ ਸੀ। ਉੱਥੇ ਸੱਚ ਮੁੱਚ ਦੁੱਧ ਅਤੇ ਸ਼ਹਿਤ ਵਗਦਾ ਹੈ ਅਤੇ ਏਹ ਉਹ ਦਾ ਫਲ ਹੈ
|
28. ਪਰੰਤੂ ਉਸ ਦੇਸ ਦੇ ਵਾਸੀ ਬਲਵਾਨ ਹਨ ਅਤੇ ਉਸਦੇ ਸ਼ਹਿਰ ਗੜਾਂ ਵਾਲੇ ਅਤੇ ਵੱਡੇ ਵੱਡੇ ਹਨ ਨਾਲੇ ਅਸੀਂ ਉੱਥੇ ਅਨਾਕ ਦੀ ਅੰਸ ਨੂੰ ਵੀ ਵੇਖਿਆ
|
29. ਉਸ ਦੇਸਦੇ ਦੱਖਣ ਵੱਲ ਅਮਾਲੇਕੀ ਵੱਸਦੇ ਹਨ ਅਤੇ ਹਿੱਤੀ ਯਬੂਸੀ ਅਤੇ ਅਮੋਰੀ ਪਹਾੜ ਉੱਤੇ ਵੱਸਦੇ ਹਨ ਅਤੇ ਕਨਾਨੀ ਸਮੁੰਦਰ ਕੋਲ ਯਰਦਨ ਦੇ ਆਲੇ ਦੁਆਲੇ ਵੱਸਦੇ ਹਨ
|
30. ਤਾਂ ਕਾਲੇਬ ਨੇ ਮੂਸਾ ਦੇ ਅੱਗੇ ਪਰਜਾ ਨੂੰ ਚੁੱਪ ਕਰਾਇਆ ਅਤੇ ਆਖਿਆ, ਜ਼ਰੂਰ ਅਸੀਂ ਉੱਪਰ ਜਾਈਏ ਅਤੇ ਉਸ ਦੇਸ ਉੱਤੇ ਕਬਜ਼ਾ ਕਰੀਏ ਕਿਉਂ ਜੋ ਅਸੀਂ ਉਹ ਦੇ ਉੱਤੇ ਕਬਜ਼ਾ ਕਰ ਸੱਕਦੇ ਹਾਂ। ਅਸੀਂ ਜ਼ਰੂਰ ਹੀ ਉਸ ਦੇ ਉੱਤੇ ਕਬਜ਼ਾ ਕਰ ਸੱਕਦੇ ਹਾਂ!
|
31. ਪਰ ਉਨਾਂ ਮਨੁੱਖਾਂ ਨੇ ਜਿਹੜੇ ਉਹ ਦੇ ਨਾਲ ਉੱਪਰ ਗਏ ਸਨ ਆਖਿਆ ਭਈ ਅਸੀਂ ਉਨ੍ਹਾਂ ਲੋਕਾਂ ਦੇ ਵਿਰੁੱਧ ਉੱਪਰ ਨਹੀਂ ਜਾ ਸੱਕਦੇ ਕਿਉਂ ਜੋ ਓਹ ਸਾਥੋਂ ਬਲਵਾਨ ਹਨ
|
32. ਓਹ ਇਸਰਾਏਲੀਆਂ ਕੋਲ ਉਸ ਦੇਸ ਦੀ ਬੁਰੀ ਖਬਰ ਲਿਆਏ ਜਿਹ ਦਾ ਉਨ੍ਹਾਂ ਨੇ ਖੋਜ ਕੱਢਿਆ ਸੀ ਅਤੇ ਆਖਣ ਲੱਗੇ ਕਿ ਜਿਸ ਦੇਸ ਦੇ ਵਿੱਚ ਦੀ ਅਸੀ ਲੰਘੇ ਭਈ ਉਸ ਦਾ ਖੋਜ ਕੱਢੀਏ ਅਜਿਹਾ ਦੇਸ ਹੈ ਜਿਹੜਾ ਆਪਣੇ ਵਾਸੀਆਂ ਨੂੰ ਖਾਂਦਾ ਹੈ ਨਾਲੇ ਸਾਰੇ ਲੋਕ ਜਿਨ੍ਹਾਂ ਨੂੰ ਅਸਾਂ ਉਸ ਵਿੱਚ ਵੇਖਿਆ ਵੱਡੇ ਵੱਡੇ ਕੱਦਾਂ ਵਾਲੇ ਮਨੁੱਖ ਹਨ
|
33. ਅਤੇ ਉੱਥੇ ਅਸਾਂ ਨਫੀਲੀਮ ਤੋਂ ਜਿਹੜੀ ਅਨਾਕ ਦੀ ਅੰਸ ਹੈ ਦੈਂਤ ਵੇਖੇ ਅਤੇ ਅਸੀਂ ਆਪਣੀ ਨਿਗਾਹ ਵਿੱਚ ਟਿੱਡਿਆਂ ਵਰਗੇ ਸਾਂ ਅਤੇ ਉਨ੍ਹਾਂ ਦੀ ਨਿਗਾਹ ਵਿੱਚ ਅਸੀਂ ਏਵੇਂ ਹੀ ਸਾਂ!।।
|