2. ਅਤੇ ਮੂਸਾ ਨੇ ਉਨ੍ਹਾਂ ਦੇ ਸਫਰਾਂ ਨੂੰ ਉਨ੍ਹਾਂ ਦੀਆਂ ਮੰਜਲਾਂ ਅਨੁਸਾਰ ਯਹੋਵਾਹ ਦੇ ਹੁਕਮ ਨਾਲ ਲਿਖਿਆ ਸੋ ਉਨ੍ਹਾਂ ਦੇ ਸਫ਼ਰ ਦੀਆਂ ਮੰਜਿਲਾਂ ਏਹ ਹਨ-
|
3. ਉਨ੍ਹਾਂ ਨੇ ਰਾਮਸੇਸ ਤੋਂ ਪਹਿਲੇ ਮਹੀਨੇ ਦੇ ਪੰਦਰਵੇਂ ਦਿਨ ਕੂਚ ਕੀਤਾ। ਪਸਹ ਦੇ ਇੱਕ ਦਿਨ ਪਿੱਛੋਂ ਇਸਰਾਏਲੀ ਜ਼ਬਰਦਸਤੀ ਨਾਲ ਸਾਰੇ ਮਿਸਰੀਆਂ ਦੇ ਵੇਖਦਿਆਂ ਤੋਂ ਨਿੱਕਲ ਗਏ
|
4. ਜਦੋਂ ਮਿਸਰੀ ਸਾਰੇ ਪਲੋਠਿਆਂ ਨੂੰ ਜਿਨ੍ਹਾਂ ਨੂੰ ਯਹੋਵਾਹ ਨੇ ਉਨ੍ਹਾਂ ਦੇ ਵਿੱਚ ਸਾਰਿਆ ਸੀ ਦੱਬ ਰਹੇ ਸਨ ਅਤੇ ਯਹੋਵਾਹ ਨੇ ਉਨ੍ਹਾਂ ਦੇ ਦੇਵਤਿਆਂ ਦਾ ਫੈਂਸਲਾ ਕਰ ਕੇ ਉਨ੍ਹਾਂ ਨੂੰ ਸਜ਼ਾ ਦਿੱਤੀ
|
7. ਫੇਰ ਏਥਾਮ ਤੋਂ ਕੂਚ ਕਰ ਕੇ ਓਹ ਪੀ-ਹਹੀਰੋਥ ਨੂੰ ਮੁੜੇ ਜਿਹੜਾ ਬਆਲਸਫੋਨ ਦੇ ਅੱਗੇ ਹੈ ਅਤੇ ਮਿਗਦੋਲ ਦੇ ਅੱਗੇ ਉਨ੍ਹਾਂ ਨੇ ਡੇਰੇ ਲਾਏ
|
8. ਤਾਂ ਹਹੀਰੋਥ ਦੇ ਅੱਗੋਂ ਕੂਚ ਕਰ ਕੇ ਓਹ ਸਮੁੰਦਰ ਦੇ ਵਿੱਚੋਂ ਦੀ ਲੰਘ ਕੇ ਉਜਾੜ ਵਿੱਚ ਆਏ ਅਤੇ ਉਨ੍ਹਾਂ ਨੇ ਏਥਾਮ ਦੀ ਉਜਾੜ ਵਿੱਚ ਤਿੰਨ ਦਿਨ ਦਾ ਸਫ਼ਰ ਕਰ ਕੇ ਮਾਰਾਹ ਵਿੱਚ ਡੇਰੇ ਲਾਏ
|
9. ਅਤੇ ਮਾਰਾਹ ਤੋਂ ਕੂਚ ਕਰ ਕੇ ਓਹ ਏਲੀਮ ਨੂੰ ਆਏ ਜਿੱਥੇ ਪਾਣੀ ਦੇ ਬਾਰਾਂ ਸੋਤੇ ਅਰ ਸੱਤਰ ਖਜੂਰ ਦੇ ਬਿਰਛ ਸਨ, ਸੋ ਉੱਥੇ ਉਨ੍ਹਾਂ ਨੇ ਡੇਰੇ ਲਾਏ
|
38. ਅਤੇ ਹਾਰੂਨ ਜਾਜਕ ਹੋਰ ਪਹਾੜ ਉੱਤੇ ਯਹੋਵਾਹ ਦੇ ਹੁਕਮ ਨਾਲ ਚੜ੍ਹਿਆ ਅਤੇ ਉੱਥੇ ਉਹ ਮਰ ਗਿਆ। ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਚਾਲੀਵੇਂ ਵਰਹੇ ਦੇ ਪੰਜਵੇਂ ਮਹੀਨੇ ਦੇ ਪਹਿਲੇ ਦਿਨ ਉਹ ਮਰ ਗਿਆ
|
52. ਤਾਂ ਤੁਸੀਂ ਉਸ ਧਰਤੀ ਦੇ ਸਾਰੇ ਵਸਨੀਕਾਂ ਨੂੰ ਆਪਣੇ ਅੱਗਿਓਂ ਕੱਢ ਦਿਓ, ਨਾਲੇ ਉਨ੍ਹਾਂ ਦੇ ਸਾਰੇ ਉੱਕਰੇ ਹੋਏ ਪੱਥਰਾਂ ਨੂੰ ਨਾਸ ਕਰੋ ਅਤੇ ਉਨ੍ਹਾਂ ਦੇ ਢਾਲੇ ਹੋਏ ਬੁੱਤਾਂ ਨੂੰ ਵੀ ਨਾਸ ਕਰੋ ਅਤੇ ਉਨ੍ਹਾਂ ਦੇ ਸਾਰੇ ਉੱਚੇ ਅਸਥਾਨਾਂ ਨੂੰ ਢਾਹ ਸੁੱਟੋ
|
53. ਅਤੇ ਤੁਸੀਂ ਉਸ ਦੇਸ ਉੱਤੇ ਕਬਜ਼ਾ ਕਰ ਕੇ ਉਸ ਵਿੱਚ ਵੱਸੋ ਕਿਉਂ ਜੋ ਮੈਂ ਉਹ ਦੇਸ ਤੁਹਾਨੂੰ ਦਿੱਤਾ ਹੈ ਕਿ ਤੁਸੀਂ ਉਸ ਉੱਤੇ ਕਬਜ਼ਾ ਕਰੋ
|
54. ਤੁਸੀਂ ਗੁਣਾ ਪਾ ਕੇ ਉਸ ਦੇਸ ਨੂੰ ਆਪਣੇ ਟੱਬਰਾਂ ਅਨੁਸਾਰ ਮਿਲਖ ਕਰ ਲਓ। ਬਹੁਤਿਆਂ ਲਈ ਤੁਸੀਂ ਵੱਡੀ ਮਿਲਖ ਦਿਓ ਅਤੇ ਥੋੜਿਆਂ ਲਈ ਛੋਟੀ ਮਿਲਖ ਦਿਓ। ਜਿੱਥੇ ਕਿਸੇ ਦਾ ਗੁਣਾ ਪਵੇ ਉੱਥੇ ਉਸ ਦੀ ਮਿਲਖ ਹੋਵੇ। ਆਪਣੇ ਪਿਉ ਦਾਦਿਆਂ ਦਿਆਂ ਗੋਤਾਂ ਅਨੁਸਾਰ ਤੁਸੀਂ ਆਪਣੀ ਮਿਲਖ ਲਿਓ
|
55. ਪਰ ਜੇ ਤੁਸੀਂ ਉਸ ਦੇਸ ਦੇ ਵਸਨੀਕਾਂ ਨੂੰ ਆਪਣੇ ਅੱਗੋਂ ਨਾ ਕੱਢੋ ਤਾਂ ਐਉਂ ਹੋਵੇਗਾ ਕਿ ਓਹ ਜਿਨ੍ਹਾਂ ਨੂੰ ਤੁਸੀਂ ਰਹਿਣ ਦਿਓਗੇ ਤੁਹਾਡੀਆਂ ਅੱਖਾਂ ਵਿੱਚ ਤਿਣ ਅਰ ਤੁਹਾਡੀਆਂ ਪਸਲੀਆਂ ਵਿੱਚ ਕੰਡੇ ਹੋਣਗੇ ਅਤੇ ਓਹ ਤੁਹਾਨੂੰ ਉਸ ਦੇਸ ਵਿੱਚ ਜਿੱਥੇ ਤੁਸੀਂ ਵੱਸਦੇ ਹੋ ਦੁਖ ਦੇਣਗੇ
|