ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਮੈ ਠੱਠੇ ਵਾਲੀ ਤੇ ਸ਼ਰਾਬ ਝਗੜੇ ਵਾਲੀ ਚੀਜ਼ ਹੈ, ਜੋ ਕੋਈ ਓਹਨਾਂ ਤੋਂ ਧੋਖਾ ਖਾਂਦਾ ਹੈ ਉਹ ਬੁੱਧਵਾਨ ਨਹੀਂ!
2. ਪਾਤਸ਼ਾਹ ਦਾ ਭੈ ਬਬਰ ਸ਼ੇਰ ਦੇ ਗੱਜਣ ਵਰਗਾ ਹੈ, ਜਿਹੜਾ ਉਹ ਨੂੰ ਗੁੱਸਾ ਚੜਾਉਂਦਾ ਹੈ ਉਹ ਆਪਣੀ ਹੀ ਜਾਨ ਦਾ ਪਾਪ ਕਰਦਾ ਹੈ।
3. ਝਗੜੇ ਤੋਂ ਬਚਣ ਨਾਲ ਆਦਮੀ ਦਾ ਆਦਰ ਹੁੰਦਾ ਹੈ, ਪਰ ਹਰੇਕ ਮੂਰਖ ਝਗੜੇ ਛੇੜਦਾ ਹੈ।
4. ਆਲਸੀ ਪਾਲੇ ਦੇ ਮਾਰੇ ਹਲ ਨਹੀਂ ਵਾਹੁੰਦਾ, ਉਹ ਵਾਢੀਆਂ ਦੇ ਦਿਨੀਂ ਮੰਗਿਆ ਕਰੇਗਾ ਪਰ ਲੱਭੇਗਾ ਕੁਝ ਨਹੀਂ।
5. ਮਨੁੱਖ ਦੇ ਮਨ ਦੀ ਸਲਾਹ ਡੂੰਘੇ ਪਾਣੀ ਵਰਗੀ ਹੈ, ਪਰ ਸਮਝ ਵਾਲਾ ਉਹ ਨੂੰ ਬਾਹਰ ਕੱਢ ਲਿਆਵੇਗਾ।
6. ਬਹੁਤੇ ਆਦਮੀ ਆਪਣੀ ਆਪਣੀ ਦਯਾ ਦੀ ਡੌਂਡੀ ਪਿੱਟਦੇ ਹਨ, ਪਰ ਵਫ਼ਾਦਾਰ ਮਨੁੱਖ ਕਿਹਨੂੰ ਮਿਲ ਸੱਕਦਾ ਹੈॽ
7. ਧਰਮੀ ਜਿਹੜਾ ਸਚਿਆਈ ਨਾਲ ਚੱਲਦਾ ਹੈ, - ਉਹ ਦੇ ਮਗਰੋਂ ਉਹ ਦੇ ਪੁੱਤ੍ਰ ਧਨ ਹੁੰਦੇ ਹਨ!
8. ਪਾਤਸ਼ਾਹ ਜਿਹੜਾ ਨਿਆਉਂ ਦੀ ਗੱਦੀ ਉੱਤੇ ਬਹਿੰਦਾ ਹੈ, ਉਹ ਆਪਣੀ ਨਜ਼ਰ ਨਾਲ ਸੱਭੋ ਬੁਰਿਆਈ ਫਟਕ ਸੁੱਟਦਾ ਹੈ।
9. ਕੌਣ ਆਖ ਸੱਕਦਾ ਹੈ ਭਈ ਮੈਂ ਆਪਣੇ ਮਨ ਨੂੰ ਸੁੱਧ ਕੀਤਾ ਹੈ, ਮੈਂ ਪਾਪ ਤੋਂ ਸਾਫ਼ ਹੋ ਗਿਆ ਹਾਂॽ
10. ਘੱਟ ਵੱਧ ਵੱਟੇ ਅਤੇ ਘੱਟ ਵੱਧ ਨਾਪ, ਏਹਨਾਂ ਦੋਹਾਂ ਤੋਂ ਯਹੋਵਾਹ ਘਿਣ ਕਰਦਾ ਹੈ।
11. ਬੱਚਾ ਵੀ ਆਪਣੇ ਕਰਤੱਬਾਂ ਤੋਂ ਸਿਆਣੀਦਾ ਹੈ, ਭਈ ਉਹ ਦੇ ਕੰਮ ਨੇਕ ਤੇ ਠੀਕ ਹਨ ਕਿ ਨਹੀਂ।
12. ਕੰਨ ਜਿਹੜਾ ਸੁਣਦਾ ਹੈ ਤੇ ਅੱਖ ਜਿਹੜੀ ਵੇਖਦੀ ਹੈ, ਦੋਹਾਂ ਨੂੰ ਹੀ ਯਹੋਵਾਹ ਨੇ ਬਣਾਇਆ ਹੈ।
13. ਨੀਂਦਰ ਨਾਲ ਪ੍ਰੀਤ ਨਾ ਲਾ ਮਤੇ ਤੂੰ ਗਰੀਬ ਹੋ ਜਾਵੇਂ, ਆਪਣੀਆਂ ਅੱਖੀਆਂ ਉਘਾੜ ਤਾਂ ਤੂੰ ਰੋਟੀ ਰੱਜ ਕੇ ਖਾਏਂਗਾ।
14. ਗਾਹਕ ਆਖਦਾ ਹੈ, ਰੱਦੀ, ਰੱਦੀ! ਪਰ ਜਦ ਦੂਰ ਨਿੱਕਲ ਜਾਂਦਾ ਹੈ ਤਾਂ ਸ਼ੇਖੀ ਮਾਰਦਾ ਹੈ।
15. ਸੋਨਾ ਵੀ ਹੈ ਤੇ ਲਾਲ ਵੀ ਢੇਰ ਸਾਰੇ ਹਨ, ਪਰ ਗਿਆਨ ਦੇ ਬੁੱਲ੍ਹ ਅਣਮੁੱਲ ਰਤਨ ਹਨ।
16. ਜਿਹੜਾ ਪਰਦੇਸੀ ਦਾ ਜ਼ਾਮਨ ਬਣੇ ਉਹ ਦੇ ਲੀੜੇ ਲਾਹ ਲੈ, ਅਤੇ ਜਿਹੜਾ ਓਪਰਿਆਂ ਦਾ ਜ਼ਾਮਨ ਬਣੇ ਉਹ ਦਾ ਕੁਝ ਗਹਿਣੇ ਰੱਖ ਲੈ।
17. ਧੋਖੇ ਦੀ ਰੋਟੀ ਮਨੁੱਖ ਨੂੰ ਮਿੱਠੀ ਲੱਗਦੀ ਹੈ, ਪਰ ਓੜਕ ਉਹ ਮੂੰਹ ਕੰਕਰਾਂ ਨਾਲ ਭਰ ਜਾਂਦਾ ਹੈ।
18. ਪਰੋਜਨ ਸਲਾਹ ਨਾਲ ਕਾਇਮ ਹੋ ਜਾਂਦੇ ਹਨ, ਸੋ ਤੂੰ ਚੰਗੀ ਸਲਾਹ ਲੈ ਕੇ ਜੁੱਧ ਕਰ।
19. ਜਿਹੜਾ ਚੁਗਲੀ ਖਾਂਦਾ ਫਿਰਦਾ ਹੈ ਉਹ ਭੇਤਾਂ ਨੂੰ ਪਰਗਟ ਕਰਦਾ ਹੈ, ਇਸ ਲਈ ਜਿਹ ਦੇ ਬੁੱਲ੍ਹ ਹੋਛੇ ਹਨ ਤੂੰ ਉਹ ਦਾ ਸੰਗ ਨਾ ਕਰੀਂ।
20. ਜਿਹੜਾ ਆਪਣੇ ਮਾਂ ਪਿਉ ਨੂੰ ਫਿਟਕਾਰਦਾ ਹੈ, ਉਹ ਦਾ ਦੀਵਾ ਘੁੱਪ ਅਨ੍ਹੇਰੇ ਵਿੱਚ ਬੁੱਝ ਜਾਵੇਗਾ।
21. ਪਹਿਲਾਂ ਲੋਭ ਨਾ ਲੱਭੀ ਹੋਈ ਮਿਰਾਸ, ਓੜਕ ਨੂੰ ਮੁਬਾਰਕ ਨਾ ਹੋਵੇਗੀ।
22. ਤੂੰ ਇਹ ਨਾ ਆਖ ਭਈ ਮੈਂ ਬੁਰਿਆਈ ਦਾ ਵੱਟਾ ਲਵਾਂਗਾ, ਯਹੋਵਾਹ ਨੂੰ ਉਡੀਕ ਤਾਂ ਉਹ ਤੈਨੂੰ ਬਚਾਵੇਗਾ।
23. ਘੱਟ ਵੱਧ ਵੱਟੇ ਯਹੋਵਾਹ ਲਈ ਘਿਣਾਉਣੇ ਹਨ, ਅਤੇ ਝੂਠੀ ਤੱਕੜੀ ਚੰਗੀ ਨਹੀਂ।
24. ਮਨੁੱਖ ਦੇ ਕਦਮਾਂ ਨੂੰ ਯਹੋਵਾਹ ਹੀ ਚਲਾਉਂਦਾ ਹੈ, ਤਾਂ ਫੇਰ ਮਨੁੱਖ ਕਿੱਕਰ ਆਪਣੇ ਰਾਹ ਨੂੰ ਬੁੱਝੇॽ
25. ਜੇ ਬਿਨਾਂ ਵਿਚਾਰੇ ਕੋਈ ਆਖੇ, ਇਹ ਵਸਤ ਪਵਿੱਤਰ ਹੈ, ਤੇ ਸੁੱਖਣਾ ਸੁੱਖ ਕੇ ਪੁੱਛਣ ਲੱਗੇ ਤਾਂ ਉਹ ਉਸ ਆਦਮੀ ਲਈ ਫਾਹੀ ਹੈ।
26. ਬੁੱਧਵਾਨ ਰਾਜਾ ਦੁਸ਼ਟਾਂ ਨੂੰ ਫਟਕ ਦਿੰਦਾ ਹੈ, ਅਤੇ ਉਨ੍ਹਾਂ ਉੱਤੇ ਪਹੀਆ ਚਲਾ ਦਿੰਦਾ ਹੈ।
27. ਮਨੁੱਖ ਦਾ ਆਤਮਾ ਯਹੋਵਾਹ ਦਾ ਦੀਵਾ ਹੈ, ਜਿਹੜਾ ਸਾਰੇ ਅੰਦਰਲੇ ਹਿੱਸਿਆਂ ਨੂੰ ਖੋਜਦਾ ਹੈ।
28. ਦਯਾ ਅਤੇ ਸਚਿਆਈ ਪਾਤਸ਼ਾਹ ਦੀ ਰੱਛਿਆ ਕਰਦੀਆਂ ਹਨ, ਸਗੋਂ ਦਯਾ ਨਾਲ ਹੀ ਉਸ ਦੀ ਗੱਦੀ ਸੰਭਲਦੀ ਹੈ।
29. ਜੁਆਨਾਂ ਦੀ ਸੋਭਾ ਤਾਂ ਉਨ੍ਹਾਂ ਦਾ ਬਲ ਹੈ, ਅਤੇ ਬੁੱਢਿਆਂ ਦੀ ਸਜ਼ਾਵਟ ਉਨ੍ਹਾਂ ਦੇ ਧੌਲੇ ਵਾਲ ਹਨ।
30. ਸੱਟਾਂ ਜਿਹੜੀਆਂ ਘਾਉ ਬਣਾਉਂਦੀਆਂ ਹਨ ਬੁਰਿਆਈ ਨੂੰ ਸਾਫ਼ ਕਰਦੀਆਂ ਹਨ, ਅਤੇ ਮਾਰ ਅੰਦਰਲੇ ਹਿੱਸਿਆਂ ਨੂੰ ਵੀ।।

Notes

No Verse Added

Total 31 Chapters, Current Chapter 20 of Total Chapters 31
ਅਮਸਾਲ 20:18

×

Alert

×

punjabi Letters Keypad References