1. ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈ ਮੰਨਦਾ ਹੈ, ਅਤੇ ਉਸ ਦਿਆਂ ਰਾਹਾਂ ਉੱਤੇ ਚੱਲਦਾ ਹੈ!
2. ਤੂੰ ਆਪਣੇ ਹੱਥਾਂ ਦੀ ਕਮਾਈ ਜਰੂਰ ਖਾਏਂਗਾ, ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ।
3. ਤੇਰੀ ਵਹੁਟੀ ਫਲਦਾਰ ਦਾਖ ਵਾਂਙੁ ਤੇਰੇ ਘਰ ਦੇ ਅੰਦਰ ਹੋਵੇਗੀ, ਤੇਰੇ ਬੱਚੇ ਜ਼ੈਤੂਨ ਦੇ ਬੂਟਿਆਂ ਵਾਂਙੁ ਤੇਰੀ ਮੇਜ਼ ਦੇ ਆਲੇ ਦੁਆਲੇ ਹੋਣਗੇ।
4. ਵੇਖੋ, ਉਹ ਮਰਦ ਮੁਬਾਰਕ ਹੋਵੇਗਾ, ਜਿਹੜਾ ਯਹੋਵਾਹ ਦਾ ਭੈ ਮੰਨਦਾ ਹੈ।
5. ਯਹੋਵਾਹ ਸੀਯੋਨ ਤੋਂ ਤੈਨੂੰ ਬਰਕਤ ਦੇਵੇ, ਅਤੇ ਤੂੰ ਜੀਵਨ ਭਰ ਯਰੂਸ਼ਲਮ ਦੀ ਭਲਿਆਈ ਵੇਖੇਂ,
6. ਅਤੇ ਆਪਣੇ ਦੋਹਤ੍ਰੇ ਪੋਤ੍ਰੇ ਵੇਖੇਂ! ਇਸਰਾਏਲ ਉੱਤੇ ਸਲਾਮਤੀ ਹੋਵੇ।।